June 12, 2026, 9:56 pm
----------- Advertisement -----------
HomeNewsEntertainmentਮੁੰਬਈ 'ਚ ਕੋਰੋਨਾ ਦੀ ਮੌਜੂਦਾ ਸਥਿਤੀ 'ਤੇ ਵਰੁਣ ਧਵਨ ਨੇ ਸਾਂਝੀ ਕੀਤੀ...

ਮੁੰਬਈ ‘ਚ ਕੋਰੋਨਾ ਦੀ ਮੌਜੂਦਾ ਸਥਿਤੀ ‘ਤੇ ਵਰੁਣ ਧਵਨ ਨੇ ਸਾਂਝੀ ਕੀਤੀ ਮਜ਼ਾਕੀਆ ਪੋਸਟ

Published on

----------- Advertisement -----------

ਵਰੁਣ ਧਵਨ ਕੋਵਿਡ-19 ਮਹਾਮਾਰੀ ਦੇ ਵਧਦੇ ਪ੍ਰਕੋਪ ਦੇ ਮੱਦੇਨਜ਼ਰ ਲੋਕਾਂ ਨੂੰ ਜਾਗਰੂਕ ਕਰ ਰਹੇ ਹਨ। ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਸੋਸ਼ਲ ਮੀਡੀਆ ‘ਤੇ ਪ੍ਰਸ਼ੰਸਕ ਉਨ੍ਹਾਂ ਨੂੰ ਮਾਸਕ ਪਾਉਣ ਦੀ ਸਲਾਹ ਦੇ ਰਹੇ ਨੇ। ਬਾਲੀਵੁਡ ਅਤੇ ਟੀਵੀ ਇੰਡਸਟਰੀ ਨਾਲ ਜੁੜੇ ਲੋਕ ਮਾਇਆਨਗਰੀ ਵਿੱਚ ਦਿਨੋ ਦਿਨ ਸੰਕਰਮਿਤ ਹੁੰਦੇ ਜਾ ਰਹੇ ਹਨ। ਕਿਸੇ ਸੰਕਰਮਿਤ ਵਿਅਕਤੀ ਦੇ ਸੰਪਰਕ ਵਿੱਚ ਆਉਣ ਕਾਰਨ ਹੋਰ ਲੋਕ ਸੰਕਰਮਿਤ ਹੋ ਰਹੇ ਹਨ। ਅਜਿਹੇ ‘ਚ ਵਰੁਣ ਨੇ ਮੁੰਬਈ ਦੇ ਹਾਲਾਤ ‘ਤੇ ਇਕ ਫਨੀ ਪੋਸਟ ਸ਼ੇਅਰ ਕੀਤੀ ਹੈ ਜੋ ਵਾਇਰਲ ਹੋ ਰਹੀ ਹੈ। ਦੇਸ਼ ‘ਚ ਕੋਰੋਨਾ ਵਾਇਰਸ ਨੇ ਫਿਰ ਜ਼ੋਰ ਫੜ ਲਿਆ ਹੈ।

ਜਿਸ ਰਫ਼ਤਾਰ ਨਾਲ ਹਰ ਰੋਜ਼ ਕੋਰੋਨਾ ਦੇ ਮਾਮਲੇ ਵੱਧ ਰਹੇ ਹਨ, ਸਰਕਾਰ ਦੀ ਸਖ਼ਤੀ ਵੀ ਵੱਧ ਰਹੀ ਹੈ। ਮਨੋਰੰਜਨ ਜਗਤ ‘ਚ ਵੀ ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਕੋਰੋਨਾ ਦੇ ਮਾਮਲੇ ਵਧਣ ਦੇ ਮੱਦੇਨਜ਼ਰ ਹੁਣ ਫਿਲਮਾਂ ਦੀ ਰਿਲੀਜ਼ ਡੇਟ ਵੀ ਅੱਗੇ ਵਧਣੀ ਸ਼ੁਰੂ ਹੋ ਗਈ ਹੈ ਅਤੇ ਸਿਤਾਰਿਆਂ ਦਾ ਸਮਾਜਿਕ ਇਕੱਠ ਵੀ ਘੱਟ ਹੋ ਰਿਹਾ ਹੈ। ਹਰ ਰੋਜ਼ ਦੋ ਤੋਂ ਤਿੰਨ ਸਿਤਾਰੇ ਆਪਣੇ ਕੋਰੋਨਾ ਪਾਜ਼ੀਟਿਵ ਹੋਣ ਦੀ ਜਾਣਕਾਰੀ ਦੇ ਰਹੇ ਹਨ।

ਹਾਲ ਹੀ ‘ਚ ਵਰੁਣ ਧਵਨ ਦੇ ਇੰਡਸਟਰੀ ਦੇ ਚੰਗੇ ਦੋਸਤ ਮੰਨੇ ਜਾਣ ਵਾਲੇ ਅਭਿਨੇਤਾ ਅਰਜੁਨ ਕਪੂਰ ਵੀ ਕੋਰੋਨਾ ਦੀ ਲਪੇਟ ‘ਚ ਆ ਗਏ ਸਨ। ਵਰੁਣ ਧਵਨ ਨੇ ਆਪਣੀ ਇੰਸਟਾਗ੍ਰਾਮ ਸਟੋਰੀ ‘ਤੇ ਇਕ ਪੋਸਟ ਸ਼ੇਅਰ ਕੀਤੀ ਹੈ, ਜਿਸ ‘ਚ ਲਿਖਿਆ ਹੈ ਕਿ ਜੇਕਰ ਤੁਸੀਂ ਮੁੰਬਈ ਤੋਂ ਹੋ ਅਤੇ ਤੁਹਾਡਾ ਦੋਸਤ ਕੋਵਿਡ ਪਾਜ਼ੀਟਿਵ ਨਹੀਂ ਹੈ ਤਾਂ ਉਹ ਤੁਹਾਡਾ ਦੋਸਤ ਨਹੀਂ ਹੈ। ਵਰੁਣ ਧਵਨ ਦੇ ਵਰਕਫਰੰਟ ਦੀ ਗੱਲ ਕਰੀਏ ਤਾਂ ਹਾਲ ਹੀ ‘ਚ ਉਨ੍ਹਾਂ ਨੇ ਕਿਆਰਾ ਅਡਵਾਨੀ ਨਾਲ ਮਾਸਕੋ ‘ਚ ‘ਜੁਗ ਜੁਗ ਜੀਓ’ ਦੀ ਸ਼ੂਟਿੰਗ ਪੂਰੀ ਕੀਤੀ ਹੈ। ਇਸ ਤੋਂ ਇਲਾਵਾ ਉਹ ਕਈ ਹੋਰ ਫ਼ਿਲਮਾਂ ‘ਚ ਵੀ ਨਜ਼ਰ ਆਉਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਸ਼ਹੂਰ ਨਿਸ਼ਾਨੇਬਾਜ਼ ਜਸਪਾਲ ਰਾਣਾ ਦਾ ਦਿਹਾਂਤ, 49 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਭਾਰਤ ਦੇ ਦਿੱਗਜ਼ ਨਿਸ਼ਾਨੇਬਾਜ਼ ਰਹੇ ਜਸਪਾਲ ਰਾਣਾ ਹੁਣ ਇਸ ਦੁਨੀਆ ਵਿਚ ਨਹੀ ਰਹੇ। ਦਿੱਲੀ...

ਪੰਜਾਬੀ ਗਾਇਕ ਆਰ ਨੈਤ ਦੇ ਨਵੇਂ ਗੀਤ REEL ‘ਤੇ ਵਿਵਾਦ, ਸ਼ਿਵ ਸੈਨਾ ਦਾ ਆਰੋਪ – ਹਿੰਦੂਆਂ ਦੀ ਆਸਥਾ ਨਾਲ ਖਿਲਵਾੜ, ਦਿੱਤੀ ਸ਼ਿਕਾਇਤ

ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਗਾਇਕ ਆਰ. ਨੈਤ ਆਪਣੇ ਨਵੇਂ ਗੀਤ “ਰੀਲ” ਨੂੰ ਲੈ...

ਸ੍ਰੀ ਦਰਬਾਰ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲਾ ਕਾਬੂ

ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿਚ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਦੀ ਬੇਅਦਬੀ ਕਰਨ...

ਤਿੰਨ ਭੈਣਾਂ ਦੇ ਇਕਲੌਤਾ ਭਰਾ ਦਾ ਇੰਗਲੈਂਡ ‘ਚ ਬੇਰਹਿਮੀ ਨਾਲ ਕਤਲ, ਕਰੀਬ 4 ਸਾਲ ਪਹਿਲਾਂ ਗਿਆ ਸੀ ਵਿਦੇਸ਼

ਵਿਦੇਸ਼ਾਂ ਵਿਚ ਪੰਜਾਬੀ ਨੌਜਵਾਨਾਂ ਦੇ ਕਤਲ ਕੀਤੇ ਜਾਣ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ...

ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਲਈ ਬੀਮਾ ਕਵਰ ਯਕੀਨੀ ਬਣਾਉਣ ਦੇ ਨਿਰਦੇਸ਼

ਚੰਡੀਗੜ੍ਹ; 11 ਜੂਨ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਵੱਖ-ਵੱਖ ਵਿਭਾਗਾਂ...

ਪੰਜਾਬ ਵਿੱਚ ਅੱਜ ਤੋਂ ਪ੍ਰੀ ਮਾਨਸੂਨ ਦੀ ਬਾਰਿਸ਼, ਅੰਮ੍ਰਿਤਸਰ ‘ਚ ਤੇਜ ਹਨੇਰੀ ਅਤੇ ਮੀਂਹ ਦਾ ਕਹਿਰ, ਲੁਧਿਆਣਾ ਵਿੱਚ ਗੜੇਮਾਰੀ

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲਣਾ ਸ਼ੁਰੂ ਹੋ ਗਿਆ ਹੈ। ਅੰਮ੍ਰਿਤਸਰ ਵਿੱਚ ਤੇਜ ਹਨੇਰੀ...

ਅਟਾਰੀ ਸਰਹੱਦ ਤੋਂ ਪਾਕਿਸਤਾਨ ਨੂੰ ਸੌਂਪੀ ਗਈ ਪਾਲਕੀ ਸਾਹਿਬ, ਨਨਕਾਣਾ ਸਾਹਿਬ ਹੋਵੇਗੀ ਸੁਸ਼ੋਭਿਤ

ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ, ਗੁਰਦੁਆਰਾ...

ਬਹਿਬਲ ਕਲਾਂ ਗੋਲੀਕਾਂਡ- ਗਿਆਨੀ ਰਘਬੀਰ ਸਿੰਘ ਨੇ ਸਿੱਟ ਕੋਲ ਦਰਜ ਕਰਵਾਏ ਬਿਆਨ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਜਥੇਦਾਰ...