October 6, 2026, 3:35 pm
----------- Advertisement -----------
HomeNewsEntertainmentਅਦਾਕਾਰ ਵਰੁਣ ਧਵਨ ਨੇ ਡਰਾਈਵਰ ਮਨੋਜ ਸਾਹੂ ਨੂੰ ਯਾਦ ਕਰਦਿਆਂ ਸ਼ੇਅਰ ਕੀਤੀ...

ਅਦਾਕਾਰ ਵਰੁਣ ਧਵਨ ਨੇ ਡਰਾਈਵਰ ਮਨੋਜ ਸਾਹੂ ਨੂੰ ਯਾਦ ਕਰਦਿਆਂ ਸ਼ੇਅਰ ਕੀਤੀ ਭਾਵੁਕ ਪੋਸਟ

Published on

----------- Advertisement -----------

ਕੁਝ ਦਿਨ ਪਹਿਲਾਂ ਵਰੁਣ ਧਵਨ ਦੇ ਕਰੀਬੀ ਦੋਸਤ ਦੀ ਮੌਤ ਹੋ ਗਈ ਸੀ। ਵਰੁਣ ਧਵਨ ਨੂੰ ਆਪਣੇ ਕਰੀਬੀ ਦੋਸਤ ਦੀ ਮੌਤ ਨਾਲ ਕਾਫੀ ਦੁੱਖ ਹੋਇਆ ਹੈ। ਇਹ ਕਲੋਜ਼ ਹੋਰ ਕੋਈ ਨਹੀਂ ਬਲਕਿ ਵਰੁਣ ਧਵਨ ਦਾ ਡਰਾਈਵਰ ਹੈ। ਡਰਾਈਵਰ ਦੀ ਮੌਤ ਤੋਂ ਬਾਅਦ ਵਰੁਣ ਧਵਨ ਸਦਮੇ ‘ਚ ਹੈ। ਜਿਸ ਦਾ ਸਬੂਤ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਇੱਕ ਤਸਵੀਰ ਹੈ। ਵਰੁਣ ਧਵਨ ਦੇ ਦਿਲ ਦੇ ਕਰੀਬੀ ਡਰਾਈਵਰ ਮਨੋਜ ਸੀ।

ਜਿਨ੍ਹਾਂ ਦੇ ਅਚਾਨਕ ਦਿਹਾਂਤ ਤੋਂ ਬਾਅਦ ਵਰੁਣ ਧਵਨ ਕਾਫੀ ਦੁਖੀ ਹਨ। ਉਸ ਨੇ ਰੇਤ ‘ਤੇ ਲਿਖ ਕੇ ਆਪਣੇ ਦਿਲ ਦੀ ਗੱਲ ਵੀ ਸਾਂਝੀ ਕੀਤੀ ਹੈ। ਵਰੁਣ ਧਵਨ ਨੇ ਰੇਤ ‘ਤੇ ਲਿਖਿਆ- ‘ਮਨੋਜ ਭਾਈ ਤੁਹਾਨੂੰ ਬਹੁਤ ਯਾਦ ਕਰਦੇ ਹਾਂ।’ ਦੱਸ ਦੇਈਏ ਕਿ ਅਦਾਕਾਰ ਦੇ ਡਰਾਈਵਰ ਦੀ ਮੰਗਲਵਾਰ ਨੂੰ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ। ਮਨੋਜ ਸਾਹੂ ਨੂੰ ਮੰਗਲਵਾਰ ਸ਼ਾਮ ਨੂੰ ਦਿਲ ਦਾ ਦੌਰਾ ਪੈਣ ਤੋਂ ਬਾਅਦ ਮੁੰਬਈ ਦੇ ਇੱਕ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ। ਜਿੱਥੇ ਡਾਕਟਰਾਂ ਦੀ ਟੀਮ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

https://www.instagram.com/p/CZBOSayIheV/?utm_source=ig_embed&ig_rid=b4a4f5ea-aacb-497f-8f27-979a61db83c9

ਇਸ ਦੇ ਨਾਲ ਹੀ ਅਦਾਕਾਰ ਨੇ ਡਰਾਈਵਰ ਦੀ ਮੌਤ ਤੋਂ ਬਾਅਦ ਆਪਣੇ ਇੰਸਟਾਗ੍ਰਾਮ ‘ਤੇ ਇਕ ਪੁਰਾਣੀ ਵੀਡੀਓ ਸ਼ੇਅਰ ਕੀਤੀ ਹੈ, ਜਿਸ ਵਿਚ ਉਹ ਗੱਲ ਕਰਦੇ ਹਨ ਕਿ ਮਨੋਜ ਕਈ ਸਾਲਾਂ ਤੋਂ ਉਨ੍ਹਾਂ ਦੇ ਨਾਲ ਹਨ ਅਤੇ ਇਸ ਉਤਰਾਅ-ਚੜ੍ਹਾਅ ਵਾਲੀ ਜ਼ਿੰਦਗੀ ਦਾ ਹਿੱਸਾ ਹਨ। ਇਸ ਵੀਡੀਓ ਨੂੰ ਇੰਸਟਾਗ੍ਰਾਮ ‘ਤੇ ਸ਼ੇਅਰ ਕਰਦੇ ਹੋਏ ਅਦਾਕਾਰ ਨੇ ਲਿਖਿਆ, ਮਨੋਜ ਪਿਛਲੇ 26 ਸਾਲਾਂ ਤੋਂ ਮੇਰੀ ਜ਼ਿੰਦਗੀ ‘ਚ ਹਨ, ਉਹ ਮੇਰਾ ਸਭ ਕੁਝ ਸੀ। ਮੇਰੇ ਕੋਲ ਆਪਣੀ ਉਦਾਸੀ ਨੂੰ ਜ਼ਾਹਰ ਕਰਨ ਲਈ ਸ਼ਬਦ ਨਹੀਂ ਹਨ ਪਰ ਮੈਂ ਸਿਰਫ਼ ਇਹ ਚਾਹੁੰਦਾ ਹਾਂ ਕਿ ਲੋਕ ਉਸਨੂੰ ਉਸਦੀ ਸ਼ਾਨਦਾਰ ਬੁੱਧੀ, ਹਾਸੇ ਅਤੇ ਜੀਵਨ ਲਈ ਯਾਦ ਕਰਨ। ਮੈਂ ਸਦਾ ਲਈ ਸ਼ੁਕਰਗੁਜ਼ਾਰ ਹਾਂ ਕਿ ਮਨੋਜ ਦਾਦਾ ਮੇਰੀ ਜ਼ਿੰਦਗੀ ਦਾ ਹਿੱਸਾ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

SGPC ਦੇ ਮੁੱਖ ਸਕੱਤਰ ਦੇ OSD ਤੋਂ ਲੰਬੀ ਪੁੱਛਗਿੱਛ, 4 ਘੰਟੇ ਚੱਲਿਆ ਸਿਲਸਿਲਾ

ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਦਰਜ ਜਿਨਸੀ ਸ਼ੋਸ਼ਣ ਦੇ ਮਾਮਲੇ ਦੀ ਜਾਂਚ ਨੂੰ ਅੱਗੇ ਵਧਾਉਂਦਿਆਂ...

 ਹਰਮਨਪ੍ਰੀਤ ਕੌਰ ਨੇ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨੀ ਛੱਡਣ ਦਾ ਕੀਤਾ ਐਲਾਨ

ਮਹਿਲਾ ਕ੍ਰਿਕਟਰ ਹਰਮਨਪ੍ਰੀਤ ਕੌਰ ਨੇ ਆਪਣੇ ਕ੍ਰਿਕਟ ਕਰੀਅਰ ਬਾਰੇ ਇੱਕ ਵੱਡਾ ਐਲਾਨ ਕੀਤਾ ਹੈ।...

ਬੇਨਿਨ ਸਿਟੀ ਤੋਂ ਲਾਗੋਸ ਜਾ ਰਿਹਾ ਫੌਜੀ ਜਹਾਜ਼ ਕਰੈਸ਼, 32 ਲੋਕਾਂ ਦੀ ਮੌਤ

ਨਾਈਜੀਰੀਆ ਵਿੱਚ ਇੱਕ ਦੁਖਦਾਈ ਜਹਾਜ਼ ਹਾਦਸੇ ਵਿੱਚ 32 ਲੋਕਾਂ ਦੀ ਮੌਤ ਹੋ ਗਈ ਹੈ।...

ਚੰਡੀਗੜ੍ਹ ‘ਚ ‘ਧਰਮ ਯੁੱਧ ਮੋਰਚੇ’ ਦੇ ਆਗੂਆਂ ਦੀ CM ਨਾਲ ਮੀਟਿੰਗ, ਪੰਥਕ ਮਸਲਿਆਂ ‘ਤੇ ਹੋਈ ਚਰਚਾ

ਬਟਾਲਾ ‘ਚ ਚੱਲ ਰਹੇ ‘ਧਰਮ ਯੁੱਧ ਮੋਰਚੇ’ ਦੇ ਆਗੂ ਗੁਰਪ੍ਰੀਤ ਸਿੰਘ ਖਾਲਸਾ ਦੀ ਅਗਵਾਈ...

‘ਜੋ ਕੱਲ੍ਹ ਤੱਕ ਨਾਲ ਘੁੰਮਦੇ ਸੀ…’, Mad Sandhu ਦੇ ਭਰਾ ਨੇ ਰੋਂਦਿਆਂ ਦੱਸੀ ਹਕੀਕਤ

ਅੰਮ੍ਰਿਤਸਰ ਦੇ ਲੋਹਾਰਕਾ ਰੋਡ ’ਤੇ ਮੋਟਰਸਾਈਕਲ ਸਵਾਰ ਹਮਲਾਵਰਾਂ ਦੀਆਂ ਗੋਲੀਆਂ ਦਾ ਸ਼ਿਕਾਰ ਬਣੇ ਮਸ਼ਹੂਰ...

2000 ਨੌਜਵਾਨਾਂ ਨੂੰ ਲੈ ਕੇ ਪੱਗੜੀ ਸੰਭਾਲ ਯਾਤਰਾ ਕੱਢਣਗੇ ਚਰਨਜੀਤ ਚੰਨੀ!

ਸਾਬਕਾ ਮੁੱਖ ਮੰਤਰੀ ਤੇ ਸਾਂਸਦ ਚਰਨਜੀਤ ਚੰਨੀ 2000 ਨੌਜਵਾਨਾਂ ਨੂੰ ਲੈ ਕੇ ਪੰਜਾਬ ਵਿਚ...

ਹਾਈਕੋਰਟ ਦੇ CBI ਜਾਂਚ ਹੁਕਮਾਂ ਖ਼ਿਲਾਫ਼ SC ਪਹੁੰਚੀ ਮਾਨ ਸਰਕਾਰ

ਪੰਜਾਬ ਸਰਕਾਰ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਪੰਜਾਬ ਡੀਜੀਪੀ ਨੂੰ ਲਿਖੇ ਪੱਤਰ ਸਬੰਧੀ ਪੰਜਾਬ...

ਬੇਅਦਬੀ ਕਾਨੂੰਨ ਨੂੰ ਲੈ ਕੇ ਅਹਿਮ ਮੀਟਿੰਗ ਅੱਜ, ਸਰਕਾਰ ਦੀ 7 ਮੈਂਬਰੀ ਤਾਲਮੇਲ ਕਮੇਟੀ ਕਰੇਗੀ ਵਿਚਾਰ

ਪੰਜਾਬ ਸਰਕਾਰ ਦੀ 7 ਮੈਂਬਰੀ ਤਾਲਮੇਲ ਕਮੇਟੀ ਅੱਜ ਬੇਅਦਬੀ ਸੋਧ ਕਾਨੂੰਨ ਨੂੰ ਲੈ ਕੇ...

ਜੇਕਰ ਆਡੀਓ ਏਆਈ ਦੁਆਰਾ ਤਿਆਰ ਕੀਤੀ ਗਈ ਹੈ, ਤਾਂ ਫੋਰੈਂਸਿਕ ਜਾਂਚ ਤੋਂ ਸੱਚਾਈ ਸਾਹਮਣੇ ਆਉਣ ਦਿਓ: ਬਲਤੇਜ ਪੰਨੂ

ਚੰਡੀਗੜ੍ਹ 5 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ...