ਹਿੰਦੀ ਸਿਨੇਮਾ ਤੋਂ ਇੱਕ ਦੁਖਦਾਈ ਖਬਰ ਸਾਹਮਣੇ ਆਈ ਹੈ। ਮਸ਼ਹੂਰ ਅਦਾਕਾਰਾ ਤਬੱਸੁਮ ਗੋਵਿਲ ਇਸ ਦੁਨੀਆ ਨੂੰ ਸਦਾ ਲਈ ਅਲਵਿਦਾ ਕਹਿ ਗਈ। ਦੱਸ ਦਈਏ ਕਿ ਅਦਾਕਾਰਾ 78 ਸਾਲ ਦੀ ਸੀ। ਜਾਣਕਾਰੀ ਅਨੁਸਾਰ ਦਿਲ ਦਾ ਦੌਰਾ ਪੈਣ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਉਹ ਆਪਣੇ ਸ਼ੋਅ ‘ਫੂਲ ਖਿਲੇ ਹੈਂ ਗੁਲਸ਼ਨ ਗੁਲਸ਼ਨ’ ਲਈ ਮਸ਼ਹੂਰ ਹੋਈ ਸੀ।
ਖਬਰਾਂ ਮੁਤਾਬਕ ਤਬੱਸੁਮ ਨੂੰ ਦਿਲ ਦਾ ਦੌਰਾ ਪਿਆ ਸੀ। ਜਿਸ ਕਾਰਨ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਪਰ ਅਦਾਕਾਰਾ ਦੀ ਹਸਪਤਾਲ ‘ਚ ਮੌਤ ਹੋ ਗਈ। ਤਬੱਸੁਮ ਦੀ ਮੌਤ ਦੀ ਖਬਰ ਨਾਲ ਬਾਲੀਵੁੱਡ ਹਿੱਲ ਗਿਆ ਹੈ ਅਤੇ ਹਰ ਕੋਈ ਸੋਸ਼ਲ ਮੀਡੀਆ ‘ਤੇ ਨਮ ਅੱਖਾਂ ਨਾਲ ਮਸ਼ਹੂਰ ਮਰਹੂਮ ਅਦਾਕਾਰਾ ਨੂੰ ਸ਼ਰਧਾਂਜਲੀ ਦੇ ਰਿਹਾ ਹੈ।












