November 14, 2026, 1:16 am
----------- Advertisement -----------
HomeNewsEntertainmentਪਦਮ ਭੂਸ਼ਣ ਨਾਲ ਸਨਮਾਨਿਤ ਮਸ਼ਹੂਰ ਗਾਇਕਾ ਵਾਣੀ ਜੈਰਾਮ ਦਾ ਦੇਹਾਂਤ, ਘਰ 'ਚ...

ਪਦਮ ਭੂਸ਼ਣ ਨਾਲ ਸਨਮਾਨਿਤ ਮਸ਼ਹੂਰ ਗਾਇਕਾ ਵਾਣੀ ਜੈਰਾਮ ਦਾ ਦੇਹਾਂਤ, ਘਰ ‘ਚ ਮਿਲੀ ਲਾ+ਸ਼

Published on

----------- Advertisement -----------

ਪਦਮ ਭੂਸ਼ਣ ਐਵਾਰਡੀ ਵਾਣੀ ਜੈਰਾਮ ਦਾ 78 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ। ਉਹ ਚੇਨਈ ਸਥਿਤ ਆਪਣੀ ਰਿਹਾਇਸ਼ ‘ਤੇ ਮ੍ਰਿਤਕ ਪਾਈ ਗਈ। ਗਾਇਕਾ ਨੂੰ ਗਣਤੰਤਰ ਦਿਵਸ 2023 ਤੋਂ ਪਹਿਲਾਂ ਭਾਰਤ ਸਰਕਾਰ ਵੱਲੋਂ ਪਦਮ ਭੂਸ਼ਣ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਸੀ। ਐਤਵਾਰ ਨੂੰ ਸਸਕਾਰ ਕੀਤਾ ਜਾਵੇਗਾ। ਵਾਣੀ ਨੇ ਆਪਣੇ 50 ਸਾਲ ਦੇ ਕਰੀਅਰ ‘ਚ 10 ਹਜ਼ਾਰ ਤੋਂ ਵੀ ਜ਼ਿਆਦਾ ਗਾਣੇ ਗਾਏ। ਉਹ 18 ਭਾਰਤੀ ਭਾਸ਼ਾਵਾਂ ‘ਚ ਗਾਣੇ ਗਾ ਚੁੱਕੀ ਹਨ। ਉਨ੍ਹਾਂ ਦਾ ਗਾਇਆ ਹੋਇਆ ‘ਹਮਕੋ ਮਨ ਕੀ ਸ਼ਕਤੀ ਦੇਨਾ…’ ਅੱਜ ਵੀ ਲੋਕਾਂ ਦੀ ਜ਼ੁਬਾਨ ‘ਤੇ ਹੈ। ਉਨ੍ਹਾਂ ਨੂੰ ਪਦਮ ਭੂਸ਼ਣ ਤੋਂ ਲੈ ਕੇ ਨੈਸ਼ਨਲ ਐਵਾਰਡ ਤਕ ਨਾਲ ਸਨਮਾਨਿਤ ਕੀਤਾ ਗਿਆ ਸੀ। ਉਨ੍ਹਾਂ ਦੀ ਮੌਤ ਦੀ ਖ਼ਬਰ ਸੁਣ ਕੇ ਫਿਲਮ ਜਗਤ ਵਿਚ ਸੋਗ ਦੀ ਲਹਿਰ ਹੈ। ਵਾਣੀ ਜੈਰਾਮ ਨੇ ਹਾਲ ਹੀ ‘ਚ ਪ੍ਰੋਫੈਸ਼ਨਲ ਗਾਇਕਾ ਦੇ ਰੂਪ ‘ਚ 50 ਸਾਲ ਪੂਰੇ ਕੀਤੇ ਸਨ ਤੇ 10,000 ਤੋਂ ਜ਼ਿਆਦਾ ਗਾਣੇ ਰਿਕਾਰਡ ਕੀਤੇ। ਉਨ੍ਹਾਂ ਐੱਮਐੱਸ ਇਲੱਏ ਰਾਜਾ, ਆਰਡੀ ਬਰਮਨ, ਕੇਵੀ ਮਹਾਦੇਵਨ, ਓਪੀ ਨਈਅਰ ਤੇ ਮਦਨ ਮੋਹਨ ਸਮੇਤ ਹੋਰ ਮਸ਼ਹੂਰ ਸੰਗੀਤਕਾਰਾਂ ਨਾਲ ਕੰਮ ਕੀਤਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...