December 13, 2024, 3:11 pm
----------- Advertisement -----------
HomeNewsEntertainmentਰਾਜਸਥਾਨ ਦੇ ਵਕੀਲ ਨੇ ਵਿੱਕੀ -ਕੈਟਰੀਨਾ ਖ਼ਿਲਾਫ਼ ਦਰਜ਼ ਕਰਵਾਈ ਸ਼ਿਕਾਇਤ, ਜਾਣੋ ਕੀ...

ਰਾਜਸਥਾਨ ਦੇ ਵਕੀਲ ਨੇ ਵਿੱਕੀ -ਕੈਟਰੀਨਾ ਖ਼ਿਲਾਫ਼ ਦਰਜ਼ ਕਰਵਾਈ ਸ਼ਿਕਾਇਤ, ਜਾਣੋ ਕੀ ਹੈ ਮਾਮਲਾ

Published on

----------- Advertisement -----------

ਬਾਲੀਵੁੱਡ ਐਕਟਰ ਵਿੱਕੀ ਕੌਸ਼ਲ ਤੇ ਅਦਾਕਾਰਾ ਕੈਟਰੀਨਾ ਕੈਫ ਇਨ੍ਹੀਂ ਦਿਨੀਂ ਆਪਣੇ ਵਿਆਹ ਦੀਆਂ ਖਬਰਾਂ ਕਾਰਨ ਕਾਫੀ ਸੁਰਖੀਆਂ ਬਟੋਰ ਰਹੇ ਹਨ। ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਦੇ ਡੈਸਟੀਨੇਸ਼ਨ ਵੈਡਿੰਗ ਦੀਆਂ ਤਿਆਰੀਆਂ ਜ਼ੋਰਾਂ ‘ਤੇ ਹਨ। ਜੋੜੇ ਦੇ ਵਿਆਹ ਨਾਲ ਜੁੜੇ ਸੂਤਰਾਂ ਦਾ ਕਹਿਣਾ ਹੈ ਕਿ ਸੰਗੀਤ, ਮਹਿੰਦੀ ਨਾਲ ਸ਼ੁਰੂ ਹੋਣ ਵਾਲੇ ਵਿਆਹ ਦੀ ਰਸਮ ਰਾਜਸਥਾਨ ਵਿੱਚ 7 ​​ਤੋਂ 9 ਦਸੰਬਰ ਤੱਕ ਹੋਵੇਗੀ। ਦੱਸ ਦਈਏ ਕਿ ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਆਪਣੇ ਪਰਿਵਾਰ ਸਮੇਤ ਰਾਜਸਥਾਨ ਪਹੁੰਚ ਚੁੱਕੇ ਹਨ। ਹਾਲਾਂਕਿ, ਇੱਕ ਸਥਾਨਕ ਵਕੀਲ ਨੇ ਵਿੱਕੀ ਅਤੇ ਕੈਟਰੀਨਾ ਦੇ ਵਿਆਹ ਨੂੰ ਲੈ ਕੇ ਸ਼ਿਕਾਇਤ ਦਰਜ ਕਰਵਾਈ ਹੈ। ਨਿਊਜ਼ ਏਜੰਸੀ ਆਈਏਐਨਐਸ ਮੁਤਾਬਕ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਹੈ। ਦਰਅਸਲ, ਮਾਮਲਾ ਵਿਆਹ ਕਾਰਨ ਇਕ ਮੰਦਰ ਨੂੰ ਜਾਣ ਦਾ ਰਸਤਾ ਰੋਕਣ ਕਾਰਨ ਹੋਇਆ ਹੈ।

ਸ਼ਿਕਾਇਤਕਰਤਾ ਦਾ ਕਹਿਣਾ ਹੈ ਕਿ ਪ੍ਰਸ਼ਾਸਨ ਨੇ 6 ਤੋਂ 12 ਦਸੰਬਰ ਤੱਕ ਚੌਥ ਮਾਤਾ ਮੰਦਰ ਦਾ ਰਸਤਾ ਬੰਦ ਕਰ ਦਿੱਤਾ ਹੈ, ਜਿਸ ਕਾਰਨ ਸ਼ਰਧਾਲੂਆਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਵੇਗਾ। ਇਹ ਸ਼ਿਕਾਇਤ ਐਡਵੋਕੇਟ ਨੇਤਰਬਿੰਦ ਸਿੰਘ ਜਾਦੌਨ ਵੱਲੋਂ ਸਿਕਸ ਸੈਂਸ ਫੋਰਟ ਦੀ ਮੈਨੇਜਰ ਕੈਟਰੀਨਾ ਕੈਫ, ਵਿੱਕੀ ਕੌਸ਼ਲ ਅਤੇ ਜ਼ਿਲ੍ਹਾ ਕੁਲੈਕਟਰ ਵਿਰੁੱਧ ਦਰਜ ਕਰਵਾਈ ਗਈ ਹੈ। ਇਸ ਤੋਂ ਇਲਾਵਾ ਤੁਹਾਨੂੰ ਦੱਸ ਦਈਏ ਕਿ ਵਿੱਕੀ ਕੌਸ਼ਲ-ਕੈਟਰੀਨਾ ਕੈਫ ਦੇ ਵਿਆਹ ਨਾਲ ਜੁੜੀ ਤਾਜ਼ਾ ਅਪਡੇਟ ਸਾਹਮਣੇ ਆਈ ਹੈ। ਖਬਰਾਂ ਮੁਤਾਬਕ ਵਿੱਕੀ ਕੈਟਰੀਨਾ ਨੂੰ ਵਿਆਹੁਣ ਲਈ ਵਿੱਕੀ ਕੌਸ਼ਲ ਸ਼ਾਨਦਾਰ ਤਰੀਕੇ ਨਾਲ ਐਂਟਰੀ ਕਰਨਗੇ। ਉਹ ਰਵਾਇਤੀ ਤੌਰ ‘ਤੇ ਇੱਕ ਵਿਸ਼ਾਲ ਘੋੜੇ ‘ਤੇ ਦਾਖਲ ਹੋਵੇਗਾ। ਵਿਆਹ ਸਮਾਗਮ ਵਾਲੇ ਦਿਨ ਉਨ੍ਹਾਂ ਦੀ ਸ਼ਾਨਦਾਰ ਐਂਟਰੀ ਲਈ 7 ਚਿੱਟੇ ਘੋੜਿਆਂ ਦੀ ਚੋਣ ਕੀਤੀ ਗਈ ਹੈ। ਯਾਨੀ ਵਿੱਕੀ 7 ਘੋੜਿਆਂ ਦੇ ਰੱਥ ‘ਤੇ ਸਵਾਰ ਹੋ ਕੇ ਵਿਆਹ ‘ਚ ਸ਼ਾਮਲ ਹੋਣਗੇ।

ਇਹ ਵੀ ਦੱਸਿਆ ਗਿਆ ਹੈ ਕਿ ਲਾੜਾ-ਲਾੜੀ ਲਈ ਵਿਸ਼ੇਸ਼ ਤੌਰ ‘ਤੇ ਸ਼ਾਹੀ ਮੰਡਪ ਤਿਆਰ ਕੀਤਾ ਗਿਆ ਹੈ।ਵਿੱਕੀ ਕੌਸ਼ਲ ਅਤੇ ਕੈਟਰੀਨਾ ਕੈਫ ਵੱਖ-ਵੱਖ ਧਾਰਮਿਕ ਪਿਛੋਕੜ ਨਾਲ ਸਬੰਧਤ ਹਨ, ਇਸ ਲਈ ਦੋਵਾਂ ਦਾ ਵਿਆਹ ਸਪੈਸ਼ਲ ਮੈਰਿਜ ਐਕਟ, 1954 ਦੇ ਤਹਿਤ ਹੋਵੇਗਾ।ਦੱਸਿਆ ਜਾ ਰਿਹਾ ਹੈ ਕਿ ਜੋੜੇ ਨੇ 6 ਦਸੰਬਰ ਨੂੰ ਜੈਪੁਰ ਜਾਣ ਦਾ ਪਲਾਨ ਬਣਾਇਆ ਹੈ। ਇਸ ਤੋਂ ਬਾਅਦ ਉਹ ਹੈਲੀਕਾਪਟਰ ਰਾਹੀਂ ਵਿਆਹ ਵਾਲੀ ਥਾਂ ‘ਤੇ ਜਾਣਗੇ। ਇਹ ਜੋੜਾ ਆਪਣੇ ਵਿਆਹ ਨੂੰ ਮੀਡੀਆ ਦੀਆਂ ਨਜ਼ਰਾਂ ਤੋਂ ਛੁਪਾਉਣ ਦੀ ਪੂਰੀ ਕੋਸ਼ਿਸ਼ ਕਰ ਰਿਹਾ ਹੈ। ਵਿਆਹ ਵਿੱਚ ਮਹਿਮਾਨਾਂ ਨੂੰ ਮੋਬਾਈਲ ਲੈ ਕੇ ਜਾਣ ਦੀ ਇਜਾਜ਼ਤ ਨਹੀਂ ਹੈ। ਮਹਿਮਾਨ ਸਿਰਫ਼ ਇੱਕ ਵਿਸ਼ੇਸ਼ ਕੋਡ ਰਾਹੀਂ ਹੀ ਵਿਆਹ ਵਿੱਚ ਸ਼ਾਮਲ ਹੋ ਸਕਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੁਸ਼ਪਾ-2 ਦੇ ਅਦਾਕਾਰ ਅੱਲੂ ਅਰਜੁਨ ਗ਼ੈਰ ਇਰਾਦਾ ਕਤਲ ਮਾਮਲੇ ਵਿੱਚ ਗ੍ਰਿਫ਼ਤਾਰ

ਪੁਸ਼ਪਾ-2 ਨੂੰ ਲੈ ਕੇ ਲਗਾਤਾਰ ਚਰਚਾ 'ਚ ਰਹਿਣ ਵਾਲਾ ਅੱਲੂ ਅਰਜੁਨ (Allu Arjun )...

10 ਦਿਨ ਸਜ਼ਾ ਕੀਤੀ ਪੂਰੀ, ਸ੍ਰੀ ਆਕਾਲ ਤਖਤ ਸਾਹਿਬ ਨਤਮਸਤਕ ਹੋਣਗੇ ਸੁਖਬੀਰ ਬਾਦਲ, ਕੀ ਹੈ ਅੱਗੇ ਦੀ ਰਣਨੀਤੀ ?

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੁਖਬੀਰ ਬਾਦਲ ਅਤੇ ਹੋਰ ਆਗੂਆਂ ਨੂੰ ਧਾਰਮਿਕ ਸਜ਼ਾ ਵਜੋਂ...

ਨਾਮਜ਼ਦਗੀ ਦੇ ਆਖਰੀ ਦਿਨ ਪਤਨੀ ਨੂੰ ਸਕੂਟਰ ‘ਤੇ ਬਿਠਾ ਕੇ ਕਾਗਜ਼ ਭਰਨ ਪਹੁੰਚੇ MLA ਗੁਰਪ੍ਰੀਤ ਗੋਗੀ

ਪੰਜਾਬ ਵਿੱਚ 21 ਦਸੰਬਰ ਨੂੰ ਨਗਰ ਨਿਗਮ ਚੋਣਾਂ ਲਈ ਵੋਟਾਂ ਪੈਣਗੀਆਂ। ਚੋਣਾਂ ਲਈ ਨਾਮਜ਼ਦਗੀਆਂ...

ਨਾਮਜ਼ਦਗੀ ਭਰਨ ਦਾ ਆਖਰੀ ਦਿਨ, 22 IAS ਅਬਜ਼ਰਵਰ ਤਾਇਨਾਤ, ਇਨ੍ਹਾਂ 5 ਸ਼ਹਿਰਾਂ ਵਿੱਚ 21 ਨੂੰ ਹੋਵੇਗੀ ਵੋਟਿੰਗ

ਪੰਜਾਬ ਵਿੱਚ 21 ਦਸੰਬਰ ਨੂੰ ਹੋਣ ਵਾਲੀਆਂ ਪੰਜ ਨਗਰ ਨਿਗਮਾਂ ਅਤੇ 44 ਨਗਰ ਕੌਂਸਲਾਂ...

ਕਿਸਾਨਾਂ ਦੇ ਹੱਕ ਚ ਆਏ ਸਪੀਕਰ ਕੁਲਤਾਰ ਸਿੰਘ ਸੰਧਵਾਂ, ਕਿਹਾ, ਜਲਦ ਕਰੇ ਕੇਂਦਰ ਮਸਲੇ ਦਾ ਹੱਲ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕੇਂਦਰ ਸਰਕਾਰ ਨੂੰ ਕਿਸਾਨਾਂ...

ਕਿਸਾਨ ਆਗੂ ਡੱਲੇਵਾਲ ਦੀ ਹਾਲਤ ਚਿੰਤਾਜਨਕ, ਹੁਣ ਅਮਰੀਕਾ ਤੋਂ ਆਏ ਡਾਕਟਰ ਕਰਨਗੇ ਇਲਾਜ

ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਡੱਲੇਵਾਲ ਦੀ ਹਾਲਤ ਹੁਣ ਕਾਫ਼ੀ ਚਿੰਤਾਜਨਕ ਹੋ ਚੁੱਕੀ...

ਨਾਮਜ਼ਦਗੀਆਂ ਭਰਨ ਨੂੰ ਲੈਕੇ ਹੋਇਆ ਖੂਬ ਹੰਗਾਮਾ,ਖੋਹੇ ਇੱਕ ਦੂਜੇ ਦੇ ਕਾਗਜ਼

 ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਭਰਨ ਦਾ ਅੱਜ ਆਖਰੀ ਦਿਨ ਹੈ। ਪੰਜਾਬ ਪੁਲਿਸ ਵਲੋਂ...

ਚੌੜਾ ਮਾਮਲੇ ਚ ਪੁਲਿਸ ਨੇ ਲਗਾਏ ਐਸਜੀਪੀਸੀ ਤੇ ਗੰਭੀਰ ਇਲਜ਼ਾਮ,ਜਾਣੋਂ ਕਿਉੰ ਉਲਝ ਰਹੀ ਤਾਣੀ

 ਪੰਜਾਬ ਪੁਲਿਸ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਵੱਡਾ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਉਹ...

ਵਿਗੜ ਰਹੀ ਕਿਸਾਨ ਆਗੂ ਡੱਲੇਵਾਲ ਦੀ ਸਿਹਤ, ਡਾਕਟਰਾਂ ਨੂੰ ਇਹ ਡਰ!, ਜਥੇਬੰਦੀਆਂ ਨੇ ਲਗਾਏ ਇਲਜ਼ਾਮ

ਮੰਗਾਂ ਨੂੰ ਲੈ ਕੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦੇ ਅੱਜ...