June 6, 2026, 7:55 am
----------- Advertisement -----------
HomeNewsEntertainmentਵਿਆਹ ਤੋਂ ਬਾਅਦ ਪਹਿਲੀ ਵਾਰ ਮਨਾਉਣਗੇ ਵਿੱਕੀ ਕੌਸ਼ਲ-ਕੈਟਰੀਨਾ ਕੈਫ ਲੋਹੜੀ ਦਾ ਤਿਉਹਾਰ

ਵਿਆਹ ਤੋਂ ਬਾਅਦ ਪਹਿਲੀ ਵਾਰ ਮਨਾਉਣਗੇ ਵਿੱਕੀ ਕੌਸ਼ਲ-ਕੈਟਰੀਨਾ ਕੈਫ ਲੋਹੜੀ ਦਾ ਤਿਉਹਾਰ

Published on

----------- Advertisement -----------

ਵਿੱਕੀ ਅਤੇ ਕੈਟਰੀਨਾ ਕੈਫ ਵਿਆਹ ਤੋਂ ਬਾਅਦ ਆਪਣੀ ਪਹਿਲੀ ਲੋਹੜੀ ਇਕੱਠੇ ਮਨਾਉਣ ਲਈ ਤਿਆਰ ਹਨ। ਹਾਲਾਂਕਿ ਵਿੱਕੀ ਫਿਲਹਾਲ ਆਪਣੀ ਫਿਲਮ ਦੀ ਸ਼ੂਟਿੰਗ ਲਈ ਇੰਦੌਰ ‘ਚ ਹੈ ਅਤੇ ਤਿਉਹਾਰ ਤੋਂ ਪਹਿਲਾਂ ਉਨ੍ਹਾਂ ਨੇ ਇੰਸਟਾਗ੍ਰਾਮ ‘ਤੇ ਜਲੇਬੀ ਦੀ ਤਸਵੀਰ ਸ਼ੇਅਰ ਕੀਤੀ ਹੈ। ਦੱਸ ਦੇਈਏ ਕਿ ਵਿੱਕੀ ਅਤੇ ਕੈਟਰੀਨਾ ਦਾ ਵਿਆਹ 9 ਦਸੰਬਰ ਨੂੰ ਸਿਕਸ ਸੈਂਸ ਫੋਰਟ ਬਰਵਾਰਾ ਹੋਟਲ ਵਿੱਚ ਹੋਇਆ ਸੀ। ਜਿਸ ਤੋਂ ਬਾਅਦ ਹੁਣ ਇਹ ਜੋੜਾ ਮੁੰਬਈ ਦੇ ਜੁਹੂ ਸਥਿਤ ਆਪਣੇ ਨਵੇਂ ਘਰ ‘ਚ ਸ਼ਿਫਟ ਹੋ ਗਿਆ ਹੈ।

ਤੁਹਾਨੂੰ ਦੱਸ ਦੇਈਏ ਕਿ ਲੋਹੜੀ ਦੇ ਦਿਨ ਇਹ ਮੰਨਿਆ ਜਾਂਦਾ ਹੈ ਕਿ ਜੇਕਰ ਕੋਈ ਵਿਅਕਤੀ ਆਪਣੇ ਜੀਵਨ ਸਾਥੀ ਨਾਲ ਅਗਨੀਦੇਵ ਦੀ ਪੂਜਾ ਕਰਦਾ ਹੈ ਅਤੇ ਉਨ੍ਹਾਂ ਦੀ ਪਰਿਕਰਮਾ ਕਰਦਾ ਹੈ ਤਾਂ ਉਨ੍ਹਾਂ ਦੀ ਸਾਂਝ ਹਮੇਸ਼ਾ ਲਈ ਅਟੁੱਟ ਹੋ ਜਾਂਦੀ ਹੈ। ਸਿੱਖ ਧਰਮ ਅਨੁਸਾਰ ਲੋਹੜੀ ਦਾ ਤਿਉਹਾਰ ਨਵੇਂ ਵਿਆਹੇ ਜੋੜਿਆਂ ਅਤੇ ਬੱਚਿਆਂ ਨੂੰ ਵਧਾਈ ਦੇਣ ਲਈ ਮਨਾਇਆ ਜਾਂਦਾ ਹੈ।

ਤੁਹਾਨੂੰ ਦੱਸ ਦੇਈਏ ਕਿ ਇਹ ਤਿਉਹਾਰ ਮੌਸਮ ਦੇ ਬਦਲਾਅ ਅਤੇ ਖੇਤੀ ਉਤਪਾਦਨ ਨਾਲ ਜੁੜਿਆ ਹੋਇਆ ਹੈ। ਲੋਹੜੀ ਉੱਤਰੀ ਭਾਰਤ ਦਾ, ਖ਼ਾਸ ਕਰ ਪੰਜਾਬ ਅਤੇ ਹਰਿਆਣੇ ਦਾ ਖੇਤੀਬਾੜੀ ਨਾਲ ਸਬੰਧਤ ਇੱਕ ਮਸ਼ਹੂਰ ਤਿਉਹਾਰ ਹੈ ਅਤੇ ਪੰਜਾਬ ਅਤੇ ਹਰਿਆਣਾ ਤੋਂ ਇਲਾਵਾ ਇਹ ਹਿਮਾਚਲ ਪ੍ਰਦੇਸ਼ ਅਤੇ ਦਿੱਲੀ ਵਿੱਚ ਵੀ ਬੜੀ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਇਹ ਸਰਦੀਆਂ ਦੇ ਅੰਤ ਅਤੇ ਹਾੜ੍ਹੀ ਦੀਆਂ ਫ਼ਸਲਾਂ ਦੇ ਪ੍ਰਫੁੱਲਤ ਹੋਣ ਦਾ ਤਿਉਹਾਰ ਹੈ। ਜਿਸ ਘਰ ਮੁੰਡੇ ਨੇ ਜਨਮ ਲਿਆ ਹੋਵੇ ਉਹਦੀ ਪਹਿਲੀ ਲੋਹੜੀ ਵਜੋਂ ਇਸ ਤਿਉਹਾਰ ਨੂੰ ਵੱਡੇ ਜੋਸ਼ ਨਾਲ ਮਨਾਇਆ ਜਾਂਦਾ ਹੈ। ਇਸ ਤੋਂ ਇਲਾਵਾ ਲੋਹੜੀ ਦੀ ਸ਼ਾਮ ਨੂੰ ਲੋਕ ਗਿੱਧਾ ਅਤੇ ਭੰਗੜਾ ਪਾਉਂਦੇ ਹਨ ਅਤੇ ਲੋਹੜੀ ਦੇ ਗੀਤ ਗਾਉਂਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...

ਬਟਾਲਾ ‘ਚ ਦਿਨ-ਦਿਹਾੜੇ ਚੱਲੀਆਂ ਗੋਲੀਆਂ! ਇੱਕ ਨਿਹੰਗ ਸਿੰਘ ਦੀ ਮੌਤ

ਬਟਾਲਾ-ਗੁਰਦਾਸਪੁਰ ਰੋਡ ‘ਤੇ ਸਿੰਬਲ ਚੌਕ ਦੇ ਨੇੜੇ ਦਿਨ ਦਿਹਾੜੇ ਫਾਇਰਿੰਗ ਹੋਣ ਦਾ ਮਾਮਲਾ ਸਾਹਮਣਾ...

ਭਗਵੰਤ ਮਾਨ ਸਰਕਾਰ ਪਹਿਲਾਂ ਹੀ ਠੇਕੇ ’ਤੇ ਰੱਖੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਕਰ ਚੁੱਕੀ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 4 ਜੂਨ 2026:ਸੂਬਾ ਸਰਕਾਰ ਦੇ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਦੇ ਇੱਕ...

ਮਾਲਵੇ ਦੇ ਪੰਜ ਜ਼ਿਲ੍ਹਿਆਂ ‘ਚ ਝੋਨੇ ਦੀ ਲੁਆਈ ਅੱਜ ਤੋਂ ਸ਼ੁਰੂ

ਮਾਲਵਾ ਖੇਤਰ ਦੇ ਪੰਜ ਜ਼ਿਲ੍ਹਿਆਂ ਵਿੱਚ 5 ਜੂਨ ਤੋਂ ਝੋਨੇ ਦੀ ਲੁਆਈ ਸ਼ੁਰੂ ਹੋ...

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...