September 9, 2026, 8:35 pm
----------- Advertisement -----------
HomeNewsEntertainmentਕੈਟਰੀਨਾ ਕੈਫ ਨਾਲ ਵੈਲੇਨਟਾਈਨ ਡੇ ਸੈਲੀਬ੍ਰੇਸ਼ਨ ਲਈ ਦਿੱਲੀ ਆਉਣਗੇ ਵਿੱਕੀ ਕੌਸ਼ਲ ?...

ਕੈਟਰੀਨਾ ਕੈਫ ਨਾਲ ਵੈਲੇਨਟਾਈਨ ਡੇ ਸੈਲੀਬ੍ਰੇਸ਼ਨ ਲਈ ਦਿੱਲੀ ਆਉਣਗੇ ਵਿੱਕੀ ਕੌਸ਼ਲ ? ਪੜੋ ਪੂਰੀ ਖ਼ਬਰ

Published on

----------- Advertisement -----------

ਵਿੱਕੀ ਕੌਸ਼ਲ ਅਤੇ ਕੈਟਰੀਨਾ ਕੈਫ ਦਾ ਵਿਆਹ ਪਿਛਲੇ ਸਾਲ ਦਸੰਬਰ 2021 ਵਿੱਚ ਹੋਇਆ ਸੀ ਅਤੇ ਇਸ ਵਾਰ ਵਿਆਹ ਤੋਂ ਬਾਅਦ ਦੋਵਾਂ ਦਾ ਪਹਿਲਾ ਵੈਲੇਨਟਾਈਨ ਡੇਅ ਹੋਵੇਗਾ। ਇਸ ਖਾਸ ਦਿਨ ‘ਤੇ ਕੈਟਰੀਨਾ ਕੈਫ ਸਲਮਾਨ ਖਾਨ ਨਾਲ ਫਿਲਮ ‘ਟਾਈਗਰ 3’ ਦੇ ਆਖਰੀ ਸ਼ੈਡਿਊਲ ਦੀ ਸ਼ੂਟਿੰਗ ਲਈ ਦਿੱਲੀ ਪਹੁੰਚੀ ਹੋਈ ਹੈ। ਰਿਪੋਰਟ ਮੁਤਾਬਕ ਵਿੱਕੀ ਕੌਸ਼ਲ ਵੈਲੇਨਟਾਈਨ ਡੇਅ ‘ਤੇ ਆਪਣੀ ਪਤਨੀ ਕੈਟਰੀਨਾ ਕੈਫ ਨਾਲ ਸਮਾਂ ਬਿਤਾਉਣ ਲਈ ਮੁੰਬਈ ਤੋਂ ਦਿੱਲੀ ਦਾ ਸਫਰ ਕਰ ਸਕਦੇ ਹਨ। ਯਸ਼ਰਾਜ ਫਿਲਮਜ਼ ਨੇ ‘ਟਾਈਗਰ 3’ ਦੇ ਆਖਰੀ ਸ਼ੈਡਿਊਲ ਦੀ ਸ਼ੂਟਿੰਗ ਲਈ ਦਿੱਲੀ ਦੀਆਂ ਕੁਝ ਥਾਵਾਂ ਦੀ ਚੋਣ ਕੀਤੀ ਹੈ।

ਅਜਿਹਾ ਲੱਗਦਾ ਹੈ ਕਿ ਸਲਮਾਨ ਖਾਨ ਅਤੇ ਕੈਟਰੀਨਾ ਕੈਫ ਲਈ ਸੁਰੱਖਿਆ ਦੇ ਸਖਤ ਇੰਤਜ਼ਾਮ ਕੀਤੇ ਗਏ ਹਨ। ਇਕ ਸੂਤਰ ਨੇ ਦੱਸਿਆ ਕਿ ਸਲਮਾਨ ਖਾਨ ਅਤੇ ਕੈਟਰੀਨਾ ਕੈਫ ਫਿਲਮ ‘ਟਾਈਗਰ 3’ ਦੇ ਆਖਰੀ ਪੈਚ ਵਰਕ ਦੀ ਸ਼ੂਟਿੰਗ ਦਿੱਲੀ ‘ਚ ਕਰਨਗੇ। ਸੂਤਰਾਂ ਮੁਤਾਬਕ ਕੈਟਰੀਨਾ ਕੈਫ ਵਿਆਹ ਤੋਂ ਬਾਅਦ ਪਹਿਲੀ ਲੋਹੜੀ ਮਨਾਉਣ ਲਈ ਆਪਣੇ ਪਤੀ ਵਿੱਕੀ ਕੌਸ਼ਲ ਨਾਲ ਇੰਦੌਰ ਗਈ ਸੀ। ਹੁਣ ਦੇਖਣਾ ਇਹ ਹੋਵੇਗਾ ਕਿ ਵਿੱਕੀ ਕੌਸ਼ਲ ਵੀ ਕੈਟਰੀਨਾ ਕੈਫ ਨਾਲ ਸਮਾਂ ਬਿਤਾਉਣ ਦਾ ਕੀ ਫੈਸਲਾ ਲੈਂਦੇ ਹਨ। ਤੁਹਾਨੂੰ ਦੱਸ ਦੇਈਏ ਕਿ ਜਦੋਂ ਕੈਟਰੀਨਾ ਕੈਫ ਇੰਦੌਰ ਗਈ ਸੀ ਤਾਂ ਉਸ ਨੇ ਆਪਣੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀਆਂ ਸਨ। ਜ਼ਿਕਰਯੋਗ ਹੈ ਕਿ ਵਿੱਕੀ ਕੌਸ਼ਲ ਅਤੇ ਕੈਟਰੀਨਾ ਕੈਫ ਦਾ ਵਿਆਹ 9 ਦਸੰਬਰ 2021 ਨੂੰ ਰਾਜਸਥਾਨ ‘ਚ ਹੋਇਆ ਸੀ। ਉਦੋਂ ਤੋਂ ਹੀ ਦੋਵੇਂ ਸੋਸ਼ਲ ਮੀਡੀਆ ‘ਤੇ ਆਪਣੀਆਂ ਖੂਬਸੂਰਤ ਤਸਵੀਰਾਂ ਸ਼ੇਅਰ ਕਰਦੇ ਰਹਿੰਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ...

CM Mann ਦੀ ਪਤਨੀ ਖ਼ਿਲਾਫ਼ ਬਦਨਾਮ ਕਰਨ ਵਾਲੀ ਸਮੱਗਰੀ ਪੋਸਟ ਕਰਨ ’ਤੇ ਰੋਕ

ਚੰਡੀਗੜ੍ਹ ਦੀ ਇੱਕ ਅਦਾਲਤ ਨੇ ਸੇਵਾ-ਮੁਕਤ ਜਸਟਿਸ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਇਨਫਲੂਐਂਸਰ ਮਨਜੀਤ ਕੌਰ ਦੇ ਕਤਲ ਮਾਮਲੇ ‘ਚ ਹੋਈ ਪਹਿਲੀ ਗ੍ਰਿਫਤਾਰੀ, 2 ਸਾਥੀਆਂ ਦੀ ਭਾਲ ਜਾਰੀ

ਚੰਡੀਗੜ੍ਹ ਪੁਲਿਸ ਨੇ ਸੋਸ਼ਲ ਮੀਡੀਆ ਇਨਫਲੁਏਂਸਰ ਮਨਜੀਤ ਕੌਰ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖਤਮ: ਸਰਕਾਰ ਨੇ ਕਾਰਨ ਦੱਸੋ ਨੋਟਿਸ ਵਾਪਸ ਲਿਆ, ਜਲਦੀ ਹੋਵੇਗੀ CM ਮਾਨ ਨਾਲ ਮੀਟਿੰਗ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ ਹੈ। ਸਰਕਾਰ ਨੇ ਕਾਰਨ...

 Uber-Rapido ‘ਤੇ ਵੱਡੀ ਕਾਰਵਾਈ, ਨਿਯਮਾਂ ਦੀ ਉਲੰਘਣਾ ਕਾਰਨ 6 ਮਹੀਨਿਆਂ ਲਈ ਐਗਰੀਗੇਟਰ ਲਾਇਸੈਂਸ ਸਸਪੈਂਡ

ਸਟੇਟ ਟਰਾਂਸਪੋਰਟ ਅਥਾਰਟੀ (STA) ਨੇ Uber ਅਤੇ Rapido ਦੇ ਐਗਰੀਗੇਟਰ ਲਾਇਸੈਂਸ ਨੂੰ ਤੁਰੰਤ ਪ੍ਰਭਾਵ...

ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ’ਤੇ ਚੱਲੀਆਂ ਗੋਲੀਆਂ

ਇਥੋਂ ਨੇੜੇ ਸ਼ਹਿਰ ਐਬਸਫੋਰਡ ’ਚ ਪੰਜਾਬ ਦੇ ਨਾਮਵਰ ਫਿਲਮੀ ਕਲਾਕਾਰ ਤੇ ਗਾਇਕ ਐਮੀ ਵਿਰਕ...

ਬਰੈਂਪਟਨ ’ਚ ਲੁੱਟਾਂ ਕਰਨ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

ਓਂਟਾਰੀਓ ਦੀ ਪੀਲ ਪੁਲੀਸ ਨੇ ਬਰੈਂਪਟਨ ਦੇ ਰਹਿਣ ਵਾਲੇ 22 ਸਾਲਾਂ ਪੰਜਾਬੀ ਮੂਲ ਦੇ...

ਭਦੌੜ ‘ਚ 75 ਸਾਲਾ ਬਜ਼ੁਰਗ ਦਾ ਕਤਲ, ਰੇਹੜੀ ਚਲਾਉਣ ਦਾ ਕੰਮ ਕਰਦਾ ਸੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਭਦੌੜ ਵਿੱਚ ਬੀਤੀ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਗਿਆ।...

ਲੁਧਿਆਣਾ ਬੰਦ ਦੀ ਕਾਲ, ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ‘ਚ ਰੋਸ

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ‘ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ...