September 5, 2026, 7:06 pm
----------- Advertisement -----------
HomeNewsEntertainmentਕੈਟਰੀਨਾ ਕੈਫ ਦੀ ਲੁੱਕ ਦੇ ਦੀਵਾਨੇ ਹੋਏ ਵਿੱਕੀ ਕੌਸ਼ਲ,ਰੋਮਾਂਟਿਕ ਅੰਦਾਜ਼ 'ਚ ਕੀਤੀ...

ਕੈਟਰੀਨਾ ਕੈਫ ਦੀ ਲੁੱਕ ਦੇ ਦੀਵਾਨੇ ਹੋਏ ਵਿੱਕੀ ਕੌਸ਼ਲ,ਰੋਮਾਂਟਿਕ ਅੰਦਾਜ਼ ‘ਚ ਕੀਤੀ ਪਤਨੀ ਦੀ ਤਾਰੀਫ਼

Published on

----------- Advertisement -----------

ਇਨ੍ਹੀਂ ਦਿਨੀਂ ਦੇਸ਼ ਭਰ ‘ਚ ਦੀਵਾਲੀ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਹਰ ਕੋਈ ਇਸ ਖਾਸ ਤਿਉਹਾਰ ਨੂੰ ਆਪਣੇ-ਆਪਣੇ ਅੰਦਾਜ਼ ‘ਚ ਮਨਾ ਰਿਹਾ ਹੈ। ਇਸ ਸਿਲਸਿਲੇ ‘ਚ ਪਿਛਲੇ ਕੁਝ ਦਿਨਾਂ ਤੋਂ ਬੀ-ਟਾਊਨ ‘ਚ ਵੀ ਦੀਵਾਲੀ ਦਾ ਜਸ਼ਨ ਦੇਖਣ ਨੂੰ ਮਿਲ ਰਿਹਾ ਹੈ। ਮਨੋਰੰਜਨ ਜਗਤ ਦੇ ਕਈ ਕਲਾਕਾਰ ਲਗਾਤਾਰ ਦੀਵਾਲੀ ਪਾਰਟੀਆਂ ਦਾ ਆਯੋਜਨ ਕਰ ਰਹੇ ਹਨ, ਜਿਸ ‘ਚ ਇੰਡਸਟਰੀ ਦੇ ਸੈਲੇਬਸ ਵੀ ਹਿੱਸਾ ਲੈਂਦੇ ਨਜ਼ਰ ਆ ਰਹੇ ਹਨ। ਇਸ ਦੌਰਾਨ ਅਦਾਕਾਰਾ ਕੈਟਰੀਨਾ ਕੈਫ ਅਤੇ ਅਦਾਕਾਰ ਵਿੱਕੀ ਕੌਸ਼ਲ ਵੀ ਇਸ ਸਾਲ ਵਿਆਹ ਤੋਂ ਬਾਅਦ ਆਪਣੀ ਪਹਿਲੀ ਦੀਵਾਲੀ ਦਾ ਆਨੰਦ ਮਾਣ ਰਹੇ ਹਨ। ਇਸ ਜੋੜੇ ਨੂੰ ਲਗਾਤਾਰ ਕਈ ਦੀਵਾਲੀ ਪਾਰਟੀਆਂ ‘ਚ ਇਕੱਠੇ ਦੇਖਿਆ ਗਿਆ ਹੈ। ਦੋਵਾਂ ਨੂੰ ਇਕੱਠੇ ਦੇਖ ਕੇ ਪ੍ਰਸ਼ੰਸਕ ਪਿਆਰ ਦੀ ਤਾਰੀਫ ਕਰ ਰਹੇ ਹਨ। ਇਸ ਦੌਰਾਨ ਹਾਲ ਹੀ ‘ਚ ਕੈਟਰੀਨਾ ਕੈਫ ਨੇ ਇੰਸਟਾਗ੍ਰਾਮ ‘ਤੇ ਆਪਣੀਆਂ ਕੁਝ ਤਾਜ਼ਾ ਤਸਵੀਰਾਂ ਸ਼ੇਅਰ ਕੀਤੀਆਂ ਹਨ।

ਇਨ੍ਹਾਂ ਤਸਵੀਰਾਂ ‘ਚ ਅਦਾਕਾਰਾ ਬਲੈਕ ਸਾੜੀ ‘ਚ ਬੇਹੱਦ ਖੂਬਸੂਰਤ ਲੱਗ ਰਹੀ ਹੈ। ਉਸ ਦੀਆਂ ਇਨ੍ਹਾਂ ਤਸਵੀਰਾਂ ਨੂੰ ਦੇਖ ਫੈਨਜ਼ ਤਾਂ ਦੀਵਾਨਾ ਹੋ ਗਏ ਹਨ ਪਰ ਪਤਨੀ ਦੇ ਇਸ ਗਲੈਮਰਸ ਅੰਦਾਜ਼ ਨੂੰ ਦੇਖ ਕੇ ਅਦਾਕਾਰਾ ਦੇ ਪਤੀ ਅਤੇ ਅਦਾਕਾਰ ਵਿੱਕੀ ਕੌਸ਼ਲ ਵੀ ਜ਼ਖਮੀ ਹੋ ਗਏ ਹਨ। ਇਸ ਗੱਲ ਦਾ ਸਬੂਤ ਖੁਦ ਅਦਾਕਾਰ ਨੇ ਆਪਣੀ ਟਿੱਪਣੀ ਰਾਹੀਂ ਦਿੱਤਾ ਹੈ। ਇੰਸਟਾਗ੍ਰਾਮ ‘ਤੇ ਸ਼ੇਅਰ ਕੀਤੀਆਂ ਇਹ ਤਸਵੀਰਾਂ ਕੈਟਰੀਨਾ ਦੀ ਦੀਵਾਲੀ ਪਾਰਟੀ ਦੀ ਲੁੱਕ ਹਨ। ਇਨ੍ਹਾਂ ਤਸਵੀਰਾਂ ਨੂੰ ਇੰਸਟਾਗ੍ਰਾਮ ‘ਤੇ ਸ਼ੇਅਰ ਕਰਦੇ ਹੋਏ ਅਦਾਕਾਰਾ ਨੇ ਕੈਪਸ਼ਨ ‘ਚ ਲਿਖਿਆ- ਦੀਵਾਲੀ ਨਾਈਟ। ਅਦਾਕਾਰਾ ਦੇ ਪ੍ਰਸ਼ੰਸਕ ਲਗਾਤਾਰ ਉਸ ਦੀਆਂ ਇਨ੍ਹਾਂ ਤਸਵੀਰਾਂ ‘ਤੇ ਕਮੈਂਟ ਕਰ ਰਹੇ ਹਨ ਪਰ ਜਿਸ ਗੱਲ ਨੇ ਸਭ ਦਾ ਧਿਆਨ ਆਪਣੇ ਵੱਲ ਖਿੱਚਿਆ ਉਹ ਸੀ ਵਿੱਕੀ ਕੌਸ਼ਲ ਵੱਲੋਂ ਖੁਦ ਆਪਣੀ ਪਤਨੀ ਨੂੰ ਦਿੱਤੀ ਗਈ ਤਾਰੀਫ, ਜਿਸ ਤੋਂ ਕਿਹਾ ਜਾ ਸਕਦਾ ਹੈ ਕਿ ਕੈਟਰੀਨਾ ਦਾ ਇਹ ਲੁੱਕ ਦੇਖ ਕੇ ਵਿੱਕੀ ਕੌਸ਼ਲ ਵੀ ਉਹਨਾਂ ਦੇ ਦੀਵਾਨੇ ਹੋ ਗਏ ਹਨ। ਵਿੱਕੀ ਨੇ ਕੈਟਰੀਨਾ ਕੈਫ ਦੀ ਫੋਟੋ ‘ਤੇ ਬਹੁਤ ਖੂਬਸੂਰਤ ਟਿੱਪਣੀ ਕੀਤੀ ਹੈ।

ਆਪਣੀ ਪਤਨੀ ਦੀ ਤਾਰੀਫ ਕਰਦੇ ਹੋਏ ਅਭਿਨੇਤਾ ਨੇ ਕਮੈਂਟ ‘ਚ ਲਿਖਿਆ- Stunnerrrer ਅਤੇ ਇਸ ਦੇ ਨਾਲ ਹੀ ਉਨ੍ਹਾਂ ਨੇ ਹਾਰਟਵਾਲ ਇਮੋਜੀ ਦਾ ਵੀ ਇਸਤੇਮਾਲ ਕੀਤਾ। ਦੂਜੇ ਪਾਸੇ ਜੇਕਰ ਕੈਟਰੀਨਾ ਦੇ ਲੁੱਕ ਦੀ ਗੱਲ ਕਰੀਏ ਤਾਂ ਇਨ੍ਹਾਂ ਤਸਵੀਰਾਂ ‘ਚ ਅਭਿਨੇਤਰੀ ਬਲੈਕ ਨੈੱਟ ਵਾਲੀ ਸਾੜ੍ਹੀ ‘ਚ ਨਜ਼ਰ ਆ ਰਹੀ ਹੈ। ਇਸ ਦੇ ਨਾਲ ਹੀ ਅਭਿਨੇਤਰੀ ਸਲੀਵਲੇਸ ਬਲਾਊਜ਼ ‘ਚ ਬੇਹੱਦ ਖੂਬਸੂਰਤ ਲੱਗ ਰਹੀ ਹੈ। ਇਸ ਤੋਂ ਇਲਾਵਾ ਖੁੱਲ੍ਹੇ ਵਾਲ, ਮੈਚਿੰਗ ਜਿਊਲਰੀ ਅਤੇ ਗਲੋਸੀ ਮੇਕਅੱਪ ਕੈਟਰੀਨਾ ਦੇ ਇਸ ਲੁੱਕ ਨੂੰ ਹੋਰ ਵਧਾ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...