August 24, 2026, 3:11 pm
----------- Advertisement -----------
HomeNewsEntertainmentਵਿੱਕੀ ਕੌਸ਼ਲ ਨੇ ਪੰਜਾਬੀ ਗੀਤ ‘Angels’ 'ਤੇ ਬਣਾਇਆ ਵੀਡੀਓ, ਦਰਸ਼ਕਾਂ ਨੂੰ ਆ...

ਵਿੱਕੀ ਕੌਸ਼ਲ ਨੇ ਪੰਜਾਬੀ ਗੀਤ ‘Angels’ ‘ਤੇ ਬਣਾਇਆ ਵੀਡੀਓ, ਦਰਸ਼ਕਾਂ ਨੂੰ ਆ ਰਿਹਾ ਹੈ ਬੇਹੱਦ ਪਸੰਦ

Published on

----------- Advertisement -----------

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਅਤੇ ਕੈਟਰੀਨਾ ਕੈਫ਼ ਦੇ ਪਤੀ ਵਿੱਕੀ ਕੌਸ਼ਲ ਜੋ ਕਿ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ। ਉਹ ਅਕਸਰ ਹੀ ਆਪਣੇ ਫੈਨਜ਼ ਨਾਲ ਆਪਣੀ ਮਜ਼ੇਦਾਰ ਵੀਡੀਓਜ਼ ਸ਼ੇਅਰ ਕਰਦੇ ਰਹਿੰਦੇ ਹਨ। ਜਿਵੇਂ ਕਿ ਸਭ ਜਾਣਦੇ ਹੀ ਨੇ ਵਿੱਕੀ ਨੂੰ ਪੰਜਾਬੀ ਗੀਤਾਂ ਦੇ ਨਾਲ ਕਾਫੀ ਲਗਾਅ ਹੈ, ਉਹ ਅਕਸਰ ਹੀ ਪੰਜਾਬੀ ਗੀਤਾਂ ਉੱਤੇ ਵੀਡੀਓਜ਼ ਬਣਾਉਂਦੇ ਰਹਿੰਦੇ ਹਨ। ਹਾਲ ਹੀ ‘ਚ ਐਕਟਰ ਨੇ ਆਪਣਾ ਇੱਕ ਨਵਾਂ ਵੀਡੀਓ ਸ਼ੇਅਰ ਕੀਤਾ ਹੈ, ਜਿਸ ‘ਚ ਉਹ ਪੰਜਾਬੀ ਗੀਤ ਦਾ ਲੁਤਫ ਲੈਂਦੇ ਹੋਏ ਨਜ਼ਰ ਆ ਰਹੇ ਹਨ। ਉਨ੍ਹਾਂ ਨੇ ਕੁਝ ਸਮੇਂ ਪਹਿਲਾਂ ਹੀ ਆਪਣੇ ਇੰਸਟਾਗ੍ਰਾਮ ਅਕਾਊਂਟ ਉੱਤੇ ਨਵਾਂ ਵੀਡੀਓ ਸ਼ੇਅਰ ਕੀਤਾ ਹੈ, ਜਿਸ ‘ਚ ਉਹ ਨਵੇਂ ਟਰੈਂਡਿੰਗ ਪੰਜਾਬੀ ਗੀਤ ‘Angels’ ਦਾ ਅਨੰਦ ਲੈ ਰਹੇ ਨੇ ਤੇ ਨਾਲ ਹੀ ਗਾਉਂਦੇ ਹੋਏ ਨਜ਼ਰ ਆ ਰਹੇ ਹਨ।

ਵੀਡੀਓ ‘ਚ ਦੇਖ ਸਕਦੇ ਹੋ ਐਕਟਰ ਨੇ ਇੱਕ ਨੀਲੀ ਟੀ-ਸ਼ਰਟ, ਇੱਕ ਟੋਪੀ, ਅਤੇ ਚਿੱਟੇ ਸਨਗਲਾਸ ਪਹਿਨੇ ਹੋਏ ਦਿਖਾਈ ਦੇ ਰਹੇ ਹਨ। ਪ੍ਰਸ਼ੰਸਕਾਂ ਨੂੰ ਐਕਟਰ ਦਾ ਇਹ ਅੰਦਾਜ਼ ਕਾਫੀ ਜ਼ਿਆਦਾ ਪਸੰਦ ਆ ਰਿਹਾ ਹੈ ਤੇ ਉਹ ਤਾਰੀਫ ਵੀ ਕਰ ਰਹੇ ਹਨ। ਵਿੱਕੀ ਕੌਸ਼ਲ ਨੇ ਇਸ ਗੀਤ ਦਾ ਆਨੰਦ ਮਾਣਿਆ ਅਤੇ ਗੀਤ ‘ਤੇ ਖੂਬ ਮਸਤੀ ਕੀਤੀ। ਉਸਨੇ ਆਪਣੀ ਪੋਸਟ ਦੇ ਕੈਪਸ਼ਨ ਵਿੱਚ ਲਿਖਿਆ, “9 ਘੰਟੇ ਦੀ ਨੀਂਦ ਅਤੇ 2 ਕੌਫੀ ਬਾਅਦ ਵਿੱਚ… ਸਾਰੀ ਰਾਤ ਲਈ ਤਿਆਰ ਹਾਂ” । ਦੱਸ ਦਈਏ ‘Angels’ ਗੀਤ ਨੂੰ HRJXT ਤੇ Intense ਨੇ ਤਿਆਰ ਕੀਤਾ ਹੈ। ਵਰਕ ਫਰੰਟ ਦੀ ਗੱਲ ਕਰੀਏ ਤਾਂ ਵਿੱਕੀ ਕੌਸ਼ਲ ਜਲਦ ਹੀ ਫ਼ਿਲਮ ‘ਸੈਮ ਬਹਾਦੁਰ’ ਦੇ ਵਿੱਚ ਨਜ਼ਰ ਆਉਣ ਵਾਲੇ ਹਨ। ਇਸ ਤੋਂ ਇਲਾਵਾ ਉਹ ‘ਗੋਵਿੰਦਾ ਮੇਰਾ ਨਾਮ’, ‘ਦਿ ਅਮਰ ਅਸ਼ਵਾਥਾਮਾ’ ਆਦਿ ਕਈ ਪ੍ਰੋਜੈਕਟਸ ਵਿੱਚ ਨਜ਼ਰ ਆਉਣ ਵਾਲੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਰਸ਼ ਡੱਲਾ ਦੀ ਕਥਿਤ ਆਡੀਓ ਵਿੱਚ ਪੰਜਾਬੀ ਗਾਇਕ ਦਾ ਨਾਂਅ ਆਇਆ ਸਾਹਮਣੇ

ਅਰਸ਼ ਡੱਲਾ ਨੇ ਗੈਂਗਸਟਰ ਗੋਲਡੀ ਬਰਾੜ ਦੇ ਦੋਸ਼ਾਂ ਦਾ ਜਵਾਬ ਦਿੱਤਾ ਹੈ। ਉਸਨੇ ਕਿਹਾ,...

‘ਜੇ ਸੱਜਣ ਕੁਮਾਰ ਰੋਲ ਮਾਡਲ ਨੇ ਤਾਂ ਰਾਹੁਲ ਗਾਂਧੀ ਬੱਸ ਅੱਗੇ ਉਨ੍ਹਾਂ ਦੀ ਫੋਟੋ ਲਾ ਕੇ ਆਉਣ’ : ਧਾਲੀਵਾਲ

ਕਾਂਗਰਸੀ ਸੰਸਦ ਮੈਂਬਰ ਦੀਪੇਂਦਰ ਹੁੱਡਾ ਵੱਲੋਂ ਸੱਜਣ ਕੁਮਾਰ ਨੂੰ ਰੋਲ ਮਾਡਲ ਦੱਸਣ ਦੇ ਮਾਮਲੇ...

ਮਜੀਠੀਆ ਤੋਂ ਬਾਅਦ ਬਾਦਲ-ਕੈਪਟਨ ਦੇ ਗੜ੍ਹਾਂ ’ਚ ਪਹੁੰਚਣਗੇ CM ਮਾਨ, 26 ਅਗਸਤ ਤੋਂ ਮੁੜ ‘ਲੋਕ ਮਿਲਣੀ’

ਪੰਜਾਬ ਵਿਧਾਨ ਸਭਾ ਚੋਣਾਂ ਨੇੜੇ ਆਉਂਦਿਆਂ ਸੂਬੇ ਦੀ ਸਿਆਸਤ ਵਿੱਚ ਹਲਚਲ ਤੇਜ਼ ਹੋ ਗਈ...

ਬੱਚਿਆਂ ਲਈ ਕਿਤਾਬਾਂ ਲੈਣ ਗਿਆ ਪੰਜਾਬੀ ਨੌਜਵਾਨ, ਇਟਲੀ ‘ਚ ਦਰਦਨਾਕ ਹਾਦਸੇ ਨੇ ਲਈ ਜਾਨ

ਇਟਲੀ ਤੋਂ ਪੰਜਾਬੀ ਭਾਈਚਾਰੇ ਲਈ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮੋਗਾ ਜ਼ਿਲ੍ਹੇ ਦੇ ਪਿੰਡ...

ਚੰਨੀ ਦੀ ਪ੍ਰੀਖਿਆ ਵਾਲੀ ਤਸਵੀਰ ‘ਤੇ ਉੱਠੇ ਸਵਾਲ, ਸਾਬਕਾ ਮੇਅਰ ਨੇ PU ਪ੍ਰਸ਼ਾਸਨ ਤੋਂ ਮੰਗੀ ਜਾਂਚ

ਪੰਜਾਬ ਯੂਨੀਵਰਸਿਟੀ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਐੱਮ.ਏ. ਪਬਲਿਕ ਐਡਮਿਨਿਸਟ੍ਰੇਸ਼ਨ ਦੀ...

ਪੰਜਾਬ ਦੇ ਨੌਜਵਾਨ ਨੇ ਵਧਾਇਆ ਮਾਣ, ਕੈਨੇਡਾ ਪੁਲਿਸ ‘ਚ ਹੋਇਆ ਭਰਤੀ

ਸ਼ਿਵਾਲਿਕ ਹਿੱਲਜ਼ ਪਬਲਿਕ ਹਾਈ ਸਕੂਲ ਰੁਘਵਾਲ ਦੇ ਹੋਣਹਾਰ ਸਾਬਕਾ ਵਿਦਿਆਰਥੀ ਦੀਪਕ ਕੁਮਾਰ ਪੁੱਤਰ ਮਲਕੀਤ...

ਮਹਿੰਗਾਈ ਦਾ ਵੱਡਾ ਝਟਕਾ: ਆਟਾ, ਖੰਡ ਤੇ ਤੇਲ ਸਭ ਹੋਇਆ ਮਹਿੰਗਾ, ਆਮ ਜਨਤਾ ਦਾ ਗੁਜ਼ਾਰਾ ਹੋਇਆ ਔਖਾ!

ਰਸੋਈ ਦੇ ਜ਼ਰੂਰੀ ਸਾਮਾਨ ਦੀਆਂ ਵਧਦੀਆਂ ਕੀਮਤਾਂ ਨੇ ਆਮ ਲੋਕਾਂ ਦਾ ਬਜਟ ਪੂਰੀ ਤਰ੍ਹਾਂ...

ਮੁੰਬਈ ‘ਚ ਗਣੇਸ਼ ਉਤਸਵ ਤੋਂ ਪਹਿਲਾਂ ਵੱਡਾ ਹਾਦਸਾ, 22 ਫੁੱਟ ਦੀ ਪ੍ਰਤਿਮਾ ਡਿੱਗਣ ਨਾਲ 2 ਦੀ ਮੌਤ; 5 ਜ਼ਖ਼ਮੀ

ਦੱਖਣੀ ਮੁੰਬਈ ਦੇ ਭੁਲੇਸ਼ਵਰ ਇਲਾਕੇ ਵਿਚ ਸ਼ਨੀਵਾਰ ਰਾਤ ਨੂੰ ਗਣੇਸ਼ ਪ੍ਰਤਿਮਾ ਦੇ ਆਗਮਨ ਜਲੂਸ...