June 19, 2026, 6:10 pm
----------- Advertisement -----------
HomeNewsEntertainmentਕੈਟਰੀਨਾ ਕੈਫ ਨੂੰ ਛੱਡ ਕਿਸ ਨਾਲ ਰੋਮਾਂਸ ਕਰ ਰਹੇ ਹਨ ਵਿੱਕੀ ਕੌਸ਼ਲ...

ਕੈਟਰੀਨਾ ਕੈਫ ਨੂੰ ਛੱਡ ਕਿਸ ਨਾਲ ਰੋਮਾਂਸ ਕਰ ਰਹੇ ਹਨ ਵਿੱਕੀ ਕੌਸ਼ਲ ? ਦੇਖੋ ਵਾਇਰਲ ਤਸਵੀਰਾਂ

Published on

----------- Advertisement -----------

ਵਿੱਕੀ ਕੌਸ਼ਲ ਅਤੇ ਤ੍ਰਿਪਤੀ ਡਿਮਰੀ ਦੀਆਂ ਕੁਝ ਤਸਵੀਰਾਂ ਇੰਟਰਨੈੱਟ ‘ਤੇ ਵਾਇਰਲ ਹੋ ਰਹੀਆਂ ਹਨ। ਦੋਵੇਂ ਬਹੁਤ ਹੀ ਰੋਮਾਂਟਿਕ ਅੰਦਾਜ਼ ‘ਚ ਨਦੀ ਦੇ ਕੰਢੇ ਨਜ਼ਰ ਆ ਰਹੇ ਹਨ। ਤ੍ਰਿਪਤੀ ਡਿਮਰੀ ਨੇ ਪੀਲੇ ਰੰਗ ਦੀ ਬਹੁਤ ਹੀ ਖੂਬਸੂਰਤ ਅਤੇ ਬੋਲਡ ਡਰੈੱਸ ਪਾਈ ਹੋਈ ਹੈ ਜਦੋਂਕਿ ਵਿੱਕੀ ਕੌਸ਼ਲ ਨੇ ਸਫੇਦ ਰੰਗ ਦੀ ਕਮੀਜ਼-ਪੈਂਟ ਪਾਈ ਹੋਈ ਹੈ। ਤੁਹਾਨੂੰ ਦੱਸ ਦੇਈਏ ਕਿ ਇਹ ਤਸਵੀਰਾਂ ਕਰੋਸ਼ੀਆ ‘ਚ ਕਲਿੱਕ ਕੀਤੀਆਂ ਗਈਆਂ ਹਨ, ਜਿੱਥੇ ਵਿੱਕੀ ਕੌਸ਼ਲ ਅਤੇ ਤ੍ਰਿਪਤੀ ਡਿਮਰੀ ਆਪਣੀ ਆਉਣ ਵਾਲੇ ਰੋਮਾਂਟਿਕ ਗੀਤ ਦੀ ਸ਼ੂਟਿੰਗ ਕਰ ਰਹੇ ਹਨ। ਵਿੱਕੀ ਅਤੇ ਤ੍ਰਿਪਤੀ ਦੀਆਂ ਇਹ ਤਸਵੀਰਾਂ ਇੰਟਰਨੈੱਟ ‘ਤੇ ਵਾਇਰਲ ਹੋ ਰਹੀਆਂ ਹਨ ਅਤੇ ਪ੍ਰਸ਼ੰਸਕ ਇਨ੍ਹਾਂ ਤਸਵੀਰਾਂ ‘ਤੇ ਮਜ਼ਾਕੀਆ ਟਿੱਪਣੀਆਂ ਕਰ ਰਹੇ ਹਨ।

ਇਕ ਯੂਜ਼ਰ ਨੇ ਕਮੈਂਟ ਸੈਕਸ਼ਨ ‘ਚ ਲਿਖਿਆ, ‘ਭਰਾ ਕੈਟਰੀਨਾ ਭਾਬੀ ਕਿੱਥੇ ਹੈ?’ ਤੁਹਾਨੂੰ ਦੱਸ ਦੇਈਏ ਕਿ ਵਿੱਕੀ ਕੌਸ਼ਲ ਅਤੇ ਤ੍ਰਿਪਤੀ ਡਿਮਰੀ ਦੀ ਜੋੜੀ ਕਾਫੀ ਕੂਲ ਲੱਗ ਰਹੀ ਹੈ। ਇਸ ਫਿਲਮ ਦਾ ਨਿਰਦੇਸ਼ਨ ਆਨੰਦ ਤਿਵਾਰੀ ਕਰ ਰਹੇ ਹਨ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਫਰਾਹ ਖਾਨ ਨੇ ਕੈਟਰੀਨਾ ਕੈਫ ਨੂੰ ਜਲਾਉਣ ਲਈ ਵਿੱਕੀ ਕੌਸ਼ਲ ਨਾਲ ਆਪਣੀਆਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਸਨ ਤੇ ਨਾਲ ਹੀ ਲਿਖਿਆ ਸੀ ਕੈਟਰੀਨਾ ਵਿੱਕੀ ਨੂੰ ਕੋਈ ਹੋਰ ਮਿਲ ਗਈ ਹੈ। ਇਹ ਤਸਵੀਰ ਨੂੰ ਫਰਾਹ ਨੇ ਮਜ਼ਾਕੀਆ ਅੰਦਾਜ਼ ਵਾਲੀ ਕੈਪਸ਼ਨ ਦੇ ਨਾਲ ਸ਼ੇਅਰ ਕੀਤਾ ਸੀ।

ਫਰਾਹ ਖਾਨ ਦੀ ਇਸ ਪੋਸਟ ਨੂੰ ਦੇਖਣ ਤੋਂ ਬਾਅਦ ਕੈਟਰੀਨਾ ਕੈਫ ਨੇ ਉਹੀ ਤਸਵੀਰ ਆਪਣੀ ਇੰਸਟਾ ਸਟੋਰੀ ‘ਤੇ ਸ਼ੇਅਰ ਕੀਤੀ ਅਤੇ ਕੈਪਸ਼ਨ ‘ਚ ਲਿਖਿਆ- ਤੁਹਾਨੂੰ ਇਜਾਜ਼ਤ ਹੈ। ਇਸ ਤੋਂ ਬਾਅਦ ਵਿੱਕੀ ਕੌਸ਼ਲ ਨੇ ਵੀ ਉਹੀ ਫੋਟੋ ਇੰਸਟਾ ਸਟੋਰੀ ‘ਤੇ ਪਾਈ ਅਤੇ ਲਿਖਿਆ- ਅਸੀਂ ਸਿਰਫ਼ ਦੋਸਤ ਹਾਂ। ਦੱਸ ਦਈਏ ਵਿੱਕੀ ਕੌਸ਼ਲ ਤੇ ਕੈਟਰੀਨਾ ਕੈਫ ਨੇ ਪਿਛਲੇ ਸਾਲ ਦਸੰਬਰ ਮਹੀਨੇ ‘ਚ ਵਿਆਹ ਕਰਵਾ ਲਿਆ ਸੀ। ਦੋਵਾਂ ਦਾ ਵਿਆਹ ਸੋਸ਼ਲ ਮੀਡੀਆ ਉੱਤੇ ਛਾਇਆ ਰਿਹਾ ਸੀ। ਦੱਸ ਦਈਏ ਹਾਲ ਹੀ ‘ਚ ਵਿੱਕੀ ਕੌਸ਼ਲ ਨੂੰ ਆਈਫਾ ਅਵਾਰਡਸ 2022 ‘ਚ ਸਰਵੋਤਮ ਅਭਿਨੇਤਾ ਦਾ ਪੁਰਸਕਾਰ ਵੀ ਮਿਲਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਾਲੀ ‘ਚ ਬਣੇਗਾ ਪਹਿਲਾ ਸਰਕਾਰੀ ਵਰਕਿੰਗ ਵੁਮੇਨ ਹੋਸਟਲ, ਮੰਤਰੀ ਬਲਜੀਤ ਕੌਰ ਨੇ ਰੱਖਿਆ ਨੀਂਹ ਪੱਥਰ

ਪੰਜਾਬ ਦੇ ਮੋਹਾਲੀ ਵਿੱਚ ਅੱਜ ਸੂਬੇ ਦੇ ਸਭ ਤੋਂ ਵੱਡੇ ਕੰਮਕਾਜੀ ਮਹਿਲਾ ਹੋਸਟਲ ਦਾ...

ਬੀਤੇ ਸਮੇਂ ਦੀਆਂ ਬੇਅਦਬੀ ਦੀਆਂ ਘਟਨਾਵਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਦੋਸ਼ੀ ਜੇਲ੍ਹ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਟਾਂਡਾ (ਹੁਸ਼ਿਆਰਪੁਰ); 18 ਜੂਨ:ਪੰਜਾਬ ਦੇ ਭਵਿੱਖ ਨੂੰ ਹੁਣ ਪਿਛਲੀਆਂ ਸਰਕਾਰਾਂ ਦੀਆਂ ਗਲਤੀਆਂ ਅਤੇ ਮਾੜੇ...

ਨਕਲੀ ਵੀਡੀਓ ਪਿੱਛੇ ਦੀ ਸੱਚਾਈ ਸਾਹਮਣੇ ਆ ਚੁੱਕੀ ਹੈ; ਵੀਡੀਓ ਵਿੱਚ 1,191 ਫਰੇਮ ਹਨ ਅਤੇ ਇੱਕ ਵੀ ਫਰੇਮ ਮੇਰੇ ਕਿਸੇ ਵੀ ਸਰੀਰਕ ਲੱਛਣ ਨਾਲ...

ਚੰਡੀਗੜ੍ਹ; 18 ਜੂਨ:ਦੁਨੀਆ ਭਰ ਦੇ ਪੰਜਾਬੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਟੈਲੀਗ੍ਰਾਮ ’ਤੇ ਜਾਰੀ ਰਹੇਗੀ ਪਾਬੰਦੀ, ਹਾਈਕੋਰਟ ਨੇ ਰੱਦ ਕੀਤੀ ਪਟੀਸ਼ਨ

ਨੀਟ ਯੂ.ਜੀ. ਦੀ ਮੁੜ ਪ੍ਰੀਖਿਆ ਤੋਂ ਠੀਕ ਪਹਿਲਾਂ ਦਿੱਲੀ ਹਾਈ ਕੋਰਟ ਨੇ ਟੈਲੀਗ੍ਰਾਮ ਦੀ...

ਅਮਰੀਕਾ ’ਚ ਪੰਜਾਬੀ ਨੌਜਵਾਨ ਵਲੋਂ ਆਪਣੇ ਮਾਂ-ਬਾਪ ਤੇ ਨਾਨੀ ਦੀ ਹੱਤਿਆ

ਅਮਰੀਕਾ ਦੇ ਟੈਕਸਸ ਸੂਬੇ ਦੇ ਸ਼ਹਿਰ ਐਲਟੋਨ ਵਿਚ ਇਕ ਦਰਦਨਾਕ ਘਟਨਾ ਵਾਪਰੀ, ਜਿਸ ਵਿਚ...

ਚੰਡੀਗੜ੍ਹ ‘ਚ OLA ਕੈਬ ‘ਤੇ ਹੋਇਆ ਵੱਡਾ ਐਕਸ਼ਨ, ਪ੍ਰਸ਼ਾਸਨ ਨੇ ਕੰਪਨੀ ਦਾ ਲਾਇਸੈਂਸ 6 ਮਹੀਨੇ ਲਈ ਕੀਤਾ ਸਸਪੈਂਡ

ਚੰਡੀਗੜ੍ਹ ਪ੍ਰਸ਼ਾਸਨ ਵੱਲੋਂ OLA ਕੈਬ ‘ਤੇ ਵੱਡੀ ਕਾਰਵਾਈ ਕੀਤੀ ਗਈ ਹੈ। ਪ੍ਰਸ਼ਾਸਨ ਵੱਲੋਂ ਕੰਪਨੀ...

21 ਜੂਨ ਤੋਂ ਹਿਮਾਚਲ ਦੀਆਂ ਗੱਡੀਆਂ ‘ਤੇ ਮੁੜ ਲੱਗੇਗਾ ਖਾਲਸਾ ਟੈਕਸ! ਨਿਹੰਗ ਸਿੰਘਾਂ ਨੇ ਕੀਤਾ ਐਲਾਨ

ਨਿਹੰਗ ਸਿੰਘਾਂ ਨੇ ਹਿਮਾਚਲ ਦੀਆਂ ਗੱਡੀਆਂ ‘ਤੇ 21 ਜੂਨ ਤੋਂ ਮੁੜ ਖਾਲਸਾ ਟੈਕਸ ਵਸੂਲਣ...