October 23, 2026, 2:30 am
----------- Advertisement -----------
HomeNewsEntertainmentਖ਼ੁਦ ਨੂੰ ਪਰਫੈਕਟ ਪਤੀ ਨਹੀਂ ਮੰਨਦੇ ਵਿੱਕੀ ਕੌਸ਼ਲ , ਕਿਹਾ- ਮੈਂ ਹਮੇਸ਼ਾ...

ਖ਼ੁਦ ਨੂੰ ਪਰਫੈਕਟ ਪਤੀ ਨਹੀਂ ਮੰਨਦੇ ਵਿੱਕੀ ਕੌਸ਼ਲ , ਕਿਹਾ- ਮੈਂ ਹਮੇਸ਼ਾ ਬੈਸਟ ਦੇਣ ਦੀ ਕੋਸ਼ਿਸ਼ ਕਰਦਾ ਹਾਂ …

Published on

----------- Advertisement -----------

ਬਾਲੀਵੁੱਡ ਦੀ ਮਸ਼ਹੂਰ ਜੋੜੀ ਵਿੱਕੀ ਕੌਸ਼ਲ ਅਤੇ ਕੈਟਰੀਨਾ ਕੈਫ ਆਪਣੇ ਵਿਆਹੁਤਾ ਜੀਵਨ ਵਿੱਚ ਬਹੁਤ ਖੁਸ਼ ਹਨ। ਜਿਸ ਦਾ ਸਬੂਤ ਦੋਵਾਂ ਦਾ ਸੋਸ਼ਲ ਮੀਡੀਆ ਹੈਂਡਲ ਹੈ ਜਿੱਥੇ ਉਹ ਇਕੱਠੇ ਤਸਵੀਰਾਂ ਸ਼ੇਅਰ ਕਰਦੇ ਰਹਿੰਦੇ ਹਨ। ਇਸ ਦੌਰਾਨ ਪਿਛਲੇ ਦਿਨੀਂ ਅਭਿਨੇਤਰੀ ਦੇ ਪ੍ਰੈਗਨੈਂਸੀ ਦੀਆਂ ਖਬਰਾਂ ਵੀ ਸੁਰਖੀਆਂ ‘ਚ ਰਹੀਆਂ ਸਨ। ਹੁਣ ਹਾਲ ਹੀ ‘ਚ ਆਪਣੀ ਵਿਆਹੁਤਾ ਜ਼ਿੰਦਗੀ ਬਾਰੇ ਗੱਲ ਕਰਦੇ ਹੋਏ ਅਦਾਕਾਰ ਨੇ ਕਈ ਖੁਲਾਸੇ ਕੀਤੇ ਹਨ। ਆਪਣੇ ਇੱਕ ਇੰਟਰਵਿਊ ਦੇ ਦੌਰਾਨ ਵਿੱਕੀ ਵਿਆਹੁਤਾ ਜ਼ਿੰਦਗੀ ਬਾਰੇ ਗੱਲਬਾਤ ਕਰਦੇ ਹੋਏ ਨਜ਼ਰ ਆਏ। ਦਰਅਸਲ ਇੱਕ ਮੀਡੀਆ ਅਦਾਰੇ ਨੂੰ ਦਿੱਤੇ ਇੰਟਰਵਿਊ ਵਿੱਚ ਵਿੱਕੀ ਕੌਸ਼ਲ ਪਤਨੀ ਕੈਟਰੀਨਾ ਨੂੰ ਮਿਲਣ ਤੋਂ ਲੈ ਕੇ ਵਿਆਹ ਕਰਵਾਉਣ ਤੱਕ ਬਾਰੇ ਗੱਲ ਕਰਦੇ ਹੋਏ ਨਜ਼ਰ ਆਏ। ਇਸ ਦੌਰਾਨ ਵਿੱਕੀ ਨੇ ਵਿਆਹ ਮਗਰੋਂ ਉਨ੍ਹਾਂ ਦੀ ਜ਼ਿੰਦਗੀ ‘ਚ ਆਏ ਬਦਲਾਅ ਬਾਰੇ ਗੱਲਬਾਤ ਵੀ ਕੀਤੀ।

ਵਿੱਕੀ ਕੌਸ਼ਲ ਨੇ ਕਿਹਾ, ‘ਉਨ੍ਹਾਂ ਨੇ ਬਹੁਤ ਕੁਝ ਸਿੱਖਿਆ ਹੈ, ਜਦੋਂ ਉਨ੍ਹਾਂ ਦਾ ਵਿਆਹ ਨਹੀਂ ਹੋਇਆ ਸੀ, ਉਸ ਸਮੇਂ ਤੋਂ ਲੈ ਕੇ ਹੁਣ ਤੱਕ ਉਨ੍ਹਾਂ ਦੀ ਵਿੱਚ ਕਈ ਬਦਲਾਅ ਹੋਏ ਹਨ। ਅਦਾਕਾਰ ਨੇ ਕਿਹਾ, ‘ਜਦੋਂ ਤੁਸੀਂ ਕਿਸੇ ਵਿਅਕਤੀ ਨਾਲ ਰਹਿਣਾ ਸ਼ੁਰੂ ਕਰਦੇ ਹੋ ਅਤੇ ਤੁਹਾਡਾ ਕੋਈ ਸਾਥੀ ਹੁੰਦਾ ਹੈ, ਤਾਂ ਤੁਸੀਂ ਬਹੁਤ ਕੁਝ ਸਿੱਖਦੇ ਹੋ।’ ਆਪਣੇ ਇੰਟਰਵਿਊ ਦੇ ਦੌਰਾਨ ਵਿੱਕੀ ਕੌਸ਼ਲ ਨੇ ਇਹ ਵੀ ਖੁਲਾਸਾ ਕੀਤਾ ਕਿ ‘ਉਹ ਇੱਕ ਪਰਫੈਕਟ ਪਤੀ ਨਹੀਂ ਹਨ ਤੇ ਨਾਂ ਹੀ ਉਹ ਇੱਕ ਪਰਫੈਕਟ ਬੇਟੇ ਹਨ। ਵਿੱਕੀ ਨੇ ਕਿਹਾ ਕਿ ਉਹ ਕਿਸੇ ਵੀ ਤਰੀਕੇ ਨਾਲ ਪਰਫੈਕਟ ਨਹੀਂ ਹਨ, ਪਰ ਇਨ੍ਹਾਂ ਸਭ ਵਿਚਾਲੇ ਜਦੋਂ ਵੀ ਉਨ੍ਹਾਂ ਨੂੰ ਸਮਾਂ ਮਿਲਦਾ ਹੈ ਤਾਂ ਉਹ ਪਰਫੈਕਟ ਪਤੀ ਦਾ ਸਭ ਤੋਂ ਚੰਗਾ ਵਰਜ਼ਨ ਬਨਣ ਦੀ ਕੋਸ਼ਿਸ਼ ਕਰਦੇ ਹਨ। ‘ ਵਿੱਕੀ ਨੇ ਕਿਹਾ ਕਿ ਕੈਟਰੀਨਾ ਨਾਲ ਵਿਆਹ ਮਗਰੋਂ ਉਨ੍ਹਾਂ ਦੀ ਜ਼ਿੰਦਗੀ ਵਿੱਚ ਕਈ ਬਦਲਾਅ ਆਏ ਹਨ। ਜਿਵੇਂ ਕਿ ਸਾਰੀਆਂ ਹੀ ਨੈਗੇਟਿਵ ਚੀਜ਼ਾਂ ਪੌਜ਼ੀਟਿਵ ਪਾਸੇ ਜਾ ਰਹੀਆਂ ਹਨ।

ਉਨ੍ਹਾਂ ਨੇ ਕਿਹਾ, ‘ਹਰ ਵਿਅਕਤੀ ਕੋਲ ਰੰਗਾਂ ਦਾ ਇੱਕ ਸਮੂਹ ਹੁੰਦਾ ਹੈ ਅਤੇ ਫਿਰ ਦੂਜਾ ਵਿਅਕਤੀ ਰੰਗਾਂ ਦਾ ਇੱਕ ਸੈਟ ਲਿਆਉਂਦਾ ਹੈ ਅਤੇ ਅਚਾਨਕ ਤੁਹਾਡੇ ਕੋਲ ਰੰਗਾਂ ਦੀ ਇੱਕ ਪੂਰੀ ਨਵੀਂ ਸ਼੍ਰੇਣੀ ਬਣ ਜਾਂਦੀ ਹੈ ਇਸ ਲਈ, ਇਹ ਮਹਿਸੂਸ ਕਰਨਾ ਹੈਰਾਨੀਜਨਕ ਹੈ। ਵਿੱਕੀ ਨੇ ਵੀ ਪ੍ਰਸ਼ੰਸਕਾਂ ਤੋਂ ਮਿਲੇ ਪਿਆਰ ‘ਤੇ ਪ੍ਰਤੀਕਿਰਿਆ ਦਿੱਤੀ। ਉਨ੍ਹਾਂ ਨੇ ਕਿਹਾ, ‘ਇਹ ਇਸ ਲਈ ਹੈ ਕਿਉਂਕਿ ਉਹ ਪਿਆਰ ਵਿੱਚ ਹਨ। ਉਨ੍ਹਾਂ ਨੇ ਅੱਗੇ ਕਿਹਾ, ‘ਜਦੋਂ ਕੋਈ ਵਿਅਕਤੀ ਪਿਆਰ ਵਿੱਚ ਹੁੰਦਾ ਹੈ, ਤਾਂ ਉਹ ਹਮੇਸ਼ਾ ਆਪਣੇ ਆਪ ਦਾ ਸਭ ਤੋਂ ਵਧੀਆ ਵਰਜਨ ਹੁੰਦਾ ਹੈ ਅਤੇ ਇਸ ਵਾਰ ਵੀ ਉਹੀ ਗੱਲ ਸਾਹਮਣੇ ਆ ਰਹੀ ਹੈ। ਉਹ ਇਹ ਗੱਲ ਕਬੂਲ ਕਰਦੇ ਹਨ , ਉਹ ਆਪਣੀ ਪਤਨੀ ਅਤੇ ਆਪਣੇ ਪਰਿਵਾਰ ਨੂੰ ਬਹੁਤ ਪਿਆਰ ਕਰਦੇ ਹਨ। ਉਹ ਆਪਣੀ ਜ਼ਿੰਦਗੀ ਨੂੰ ਵੀ ਪਿਆਰ ਕਰਦੇ ਹਨ ਤੇ ਇਹ ਹੀ ਪਿਆਰ ਉਨ੍ਹਾਂ ਦੇ ਦਰਸ਼ਕਾਂ ਤੱਕ ਵੀ ਪਹੁੰਚਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਕੱਲ੍ਹ ਤੱਕ ਮੁਲਤਵੀ, ਝੋਟੇ ਨੂੰ ਦਿੱਤੀ ਗਈ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਪਹਿਲਾ ਦਿਨ ਸੀ। ਸੈਸ਼ਨ ਦੀ ਸ਼ੁਰੂਆਤ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਸਰਕਾਰ ਸਖਤ! ਬਿਨ੍ਹਾਂ ਪ੍ਰਵਾਨਗੀ ਗੈਰ-ਹਾਜ਼ਰਾਂ ਦੀ ਮੰਗੀ ਸੂਚੀ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਮੁੱਖ ਸਕੱਤਰ ਵਿਚਕਾਰ ਬੁੱਧਵਾਰ ਦੇਰ ਰਾਤ ਤੱਕ ਚੱਲੀ ਮੀਟਿੰਗ...

‘ਨੰਨ੍ਹੀ ਛਾਂ’ ਹਰਸਿਮਰਤ ਬਾਦਲ ਹੁਣ ਮਲੂਕਾ ਦੇ ਬਿਆਨ ’ਤੇ ਬੋਲਣਗੇ? ਬਲਤੇਜ ਪੰਨੂ ਦਾ ਸਵਾਲ

ਚੰਡੀਗੜ੍ਹ 21 ਅਕਤੂਬਰ:ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਸੀਨੀਅਰ ਅਕਾਲੀ...

 ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ’ਚ ਅੰਤਰਰਾਸ਼ਟਰੀ ਹਾਕੀ, ਮੀਤ ਹੇਅਰ ਦੀ ਪੰਜਾਬੀਆਂ ਨੂੰ ਅਪੀਲ

ਚੰਡੀਗੜ੍ਹ 21 ਅਕਤੂਬਰ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ...

4 ਤੇ 5 ਨਵੰਬਰ ਨੂੰ ਮੋਹਾਲੀ ’ਚ ਹਾਕੀ ਦਾ ਰੋਮਾਂਚ, ਦਰਸ਼ਕਾਂ ਲਈ ਐਂਟਰੀ ਬਿਲਕੁਲ ਮੁਫ਼ਤ

ਮੋਹਾਲੀ,21 ਅਕਤੂਬਰ:ਮੋਹਾਲੀ ਦੇ ਮੇਅਰ ਸਰਬਜੀਤ ਸਿੰਘ ਨੇ ਅੱਜ ਇੱਕ ਮੀਡੀਆ ਬਿਆਨ ਜਾਰੀ ਕਰਦਿਆਂ ਕਿਹਾ...

ਝੋਟਾ ਕਤਲਕਾਂਡ ’ਤੇ ਰਾਜੋਆਣਾ ਦਾ ਵੱਡਾ ਬਿਆਨ, ਸ਼ਹਾਦਤ ਨੂੰ ਕੀਤਾ ਸਲਾਮ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ...

ਟਾਈਗਰ ਸ਼ਰਾਫ ਫਾਇਰਿੰਗ ਮਾਮਲਾ, ਹਥਿਆਰ ਪਹੁੰਚਾਉਣ ਵਾਲੀਆਂ 2 ਕੁੜੀਆਂ ਸਣੇ ਚਾਰ ਹੋਰ ਕਾਬੂ

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ‘ਤੇ ਹੋਈ ਫਾਇਰਿੰਗ...