July 11, 2026, 5:36 pm
----------- Advertisement -----------
HomeNewsBreaking Newsਵਿਦਿਆ ਬਾਲਨ ਨੇ ਅਣਪਛਾਤੇ ਵਿਅਕਤੀ ਖਿਲਾਫ ਕਰਵਾਈ FIR, ਫੇਕ ਆਈਡੀ ਦਾ ਮਾਮਲਾ

ਵਿਦਿਆ ਬਾਲਨ ਨੇ ਅਣਪਛਾਤੇ ਵਿਅਕਤੀ ਖਿਲਾਫ ਕਰਵਾਈ FIR, ਫੇਕ ਆਈਡੀ ਦਾ ਮਾਮਲਾ

Published on

----------- Advertisement -----------

 ਬੌਲੀਵੁੱਡ ਅਦਾਕਾਰਾ ਵਿਦਿਆ ਬਾਲਨ ਨੇ ਆਪਣੇ ਨਾਂ ‘ਤੇ ਫਰਜ਼ੀ ਇੰਸਟਾਗ੍ਰਾਮ ਅਕਾਊਂਟ ਬਣਾ ਕੇ ਲੋਕਾਂ ਤੋਂ ਪੈਸੇ ਮੰਗਣ ਦੇ ਦੋਸ਼ ‘ਚ ਮੁੰਬਈ ਪੁਲਿਸ ‘ਚ ਇਕ ਅਣਪਛਾਤੇ ਵਿਅਕਤੀ ਖਿਲਾਫ ਐੱਫ.ਆਈ.ਆਰ. ਦਰਜ ਕਰਵਾਈ ਹੈ। ਖਬਰਾਂ ਮੁਤਾਬਕ ਕਿਸੇ ਅਣਪਛਾਤੇ ਵਿਅਕਤੀ ਨੇ ਵਿਦਿਆ ਬਾਲਨ ਦੀ ਇੰਸਟਾਗ੍ਰਾਮ ਆਈਡੀ ਬਣਾਈ ਹੈ ਅਤੇ ਜੀਮੇਲ ਅਕਾਊਂਟ ਵੀ ਬਣਾਇਆ ਹੈ।

ਵਿਅਕਤੀ ਨੇ ਅਦਾਕਾਰਾ ਦੇ ਖਾਤਿਆਂ ਦੀ ਵਰਤੋਂ ਕਰਕੇ ਬੌਲੀਵੁੱਡ ਇੰਡਸਟਰੀ ਨਾਲ ਜੁੜੇ ਲੋਕਾਂ ਨਾਲ ਸੰਪਰਕ ਕਰਨਾ ਸ਼ੁਰੂ ਕਰ ਦਿੱਤਾ ਹੈ। ਰਿਪੋਰਟਾਂ ਵਿੱਚ ਇਹ ਵੀ ਦੱਸਿਆ ਗਿਆ ਸੀ ਕਿ ਉਹ ਲੋਕਾਂ ਨੂੰ ਨੌਕਰੀ ਦਾ ਭਰੋਸਾ ਦੇ ਕੇ ਪੈਸੇ ਦੀ ਮੰਗ ਕਰ ਰਿਹਾ ਸੀ।

 ਦੱਸ ਦਈਏ ਕਿ ਜਦੋਂ ਵਿਦਿਆ ਬਾਲਨ ਨੂੰ ਇਸ ਗੱਲ ਦਾ ਪਤਾ ਲੱਗਾ ਤਾਂ ਉਸ ਨੇ ਇਸ ਦੀ ਸ਼ਿਕਾਇਤ ਮੁੰਬਈ ਪੁਲਿਸ ਨੂੰ ਕੀਤੀ। ਅਦਾਕਾਰਾ ਦੀ ਸ਼ਿਕਾਇਤ ‘ਤੇ ਮੁੰਬਈ ਪੁਲਿਸ ਦੇ ਖਾਰ ਪੁਲਿਸ ਸਟੇਸ਼ਨ ਨੇ ਆਈਟੀ ਦੀ ਧਾਰਾ 66 (ਸੀ) ਦੇ ਤਹਿਤ ਇੱਕ ਅਣਪਛਾਤੇ ਵਿਅਕਤੀ ਦੇ ਖਿਲਾਫ ਐਫਆਈਆਰ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। 

ਇਸਤੋਂ ਇਲਾਵਾ ਵਿਦਿਆ ਬਾਲਨ ਨੇ 19 ਜਨਵਰੀ ਨੂੰ ਆਪਣੇ ਫਾਲੋਅਰਜ਼ ਅਤੇ ਪ੍ਰਸ਼ੰਸਕਾਂ ਲਈ ਇੰਸਟਾਗ੍ਰਾਮ ‘ਤੇ ਇਕ ਪੋਸਟ ਸ਼ੇਅਰ ਕੀਤੀ ਸੀ। ਵਿਦਿਆ ਬਾਲਨ ਨੇ ਆਪਣੇ ਫਾਲੋਅਰਜ਼ ਨੂੰ ਬੇਨਤੀ ਕੀਤੀ ਸੀ ਕਿ ਉਹ ਉਸ ਦੇ ਨਾਂ ਦੀ ਵਰਤੋਂ ਕਰਦੇ ਹੋਏ ਫਰਜ਼ੀ ਇੰਸਟਾਗ੍ਰਾਮ ਅਕਾਊਂਟਸ ਨੂੰ ‘ਰਿਪੋਰਟ ਅਤੇ ਬਲਾਕ’ ਕਰਨ। ਅਦਾਕਾਰਾ ਨੇ ਲਿਖਿਆ- ਹੈਲੋ ਦੋਸਤੋ, ਪਹਿਲਾਂ ਇਹ ਸਿਰਫ ਇੱਕ ਫੋਨ ਨੰਬਰ ਸੀ ਪਰ ਹੁਣ ਕੋਈ ਇਸ ਨਾਮ ਦੀ ਵਰਤੋਂ ਕਰ ਰਿਹਾ ਹੈ @vidya.balan.pvt। ਉਹ ਮੇਰੇ ਨਾਂ ਨਾਲ ਲੋਕਾਂ ਨਾਲ ਸੰਪਰਕ ਕਰ ਰਿਹਾ ਹੈ।

 ਅਭਿਨੇਤਰੀ ਨੇ ਆਪਣੇ ਇੰਸਟਾਗ੍ਰਾਮ ਹੈਂਡਲ ‘ਤੇ ਆਪਣੇ ਪ੍ਰਸ਼ੰਸਕਾਂ ਅਤੇ ਫਾਲੋਅਰਜ਼ ਨੂੰ ਆਪਣੇ ਨਾਮ ਦੀ ਵਰਤੋਂ ਕਰਨ ਅਤੇ ਲੋਕਾਂ ਤੱਕ ਪਹੁੰਚਣ ਦੇ ਫਰਜ਼ੀ ਇੰਸਟਾਗ੍ਰਾਮ ਹੈਂਡਲ ਬਾਰੇ ਸੂਚਿਤ ਕੀਤਾ ਸੀ। ਅਭਿਨੇਤਰੀ ਨੇ ਅੱਗੇ ਲਿਖਿਆ ਕਿ ਮੇਰੀ ਟੀਮ ਨੇ ਇਸਦੀ ਰਿਪੋਰਟ ਕਰ ਦਿੱਤੀ ਹੈ…ਪਰ ਜੇਕਰ ਤੁਸੀਂ ਲੋਕ ਇਸ ਦੀ ਰਿਪੋਰਟ ਕਰਕੇ ਇਸ ਖਾਤੇ ਨੂੰ ਬਲੌਕ ਕਰਵਾਉਣ ਵਿੱਚ ਸਾਡੀ ਮਦਦ ਕਰੋਗੇ ਤਾਂ ਬਹੁਤ ਮਦਦ ਮਿਲੇਗੀ। 

----------- Advertisement -----------

ਸਬੰਧਿਤ ਹੋਰ ਖ਼ਬਰਾਂ

ਲਵ ਮੈਰਿਜ ਕਰਵਾਉਣ ਤੋਂ ਬਾਅਦ ਘਰਵਾਲੇ ਨੇ ਪਤਨੀ ਦਾ ਕੀਤਾ ਕਤਲ

ਮਾਨਸਾ ਜ਼ਿਲ੍ਹੇ ਦੇ ਪਿੰਡ ਠੁਠੀਆ ਵਾਲੀ ਵਿੱਚ ਦੇਰ ਰਾਤ ਇੱਕ ਪਤੀ ਨੇ ਆਪਣੀ ਪਤਨੀ...

ਜੰਗਲ ’ਚ ਸ਼ੇਰ ਸਿਰਫ਼ ਇਕ ਹੀ ਹੁੰਦਾ ਹੈ, ਕੁਲਬੀਰ ਸਿੰਘ ਜੀਰਾ ਨੇ ਰਾਜਾ ਵੜਿੰਗ ਨਾਲ ਸਾਂਝੀ ਕੀਤੀ ਤਸਵੀਰ

 ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ, ਜੋ ਕਿ ਵੜਿੰਗ ਦੇ ਸਮਰਥਕ ਸਨ, ਨੇ ਐਕਸ...

ਨਕੋਦਰ : ਬਾਈਕ ‘ਤੇ ਜਾ ਰਹੇ ਤਿੰਨ ਦੋਸਤਾਂ ਨਾਲ ਵਾਪਰਿਆ ਭਿਆਨਕ ਸੜਕ ਹਾਦਸਾ, 2 ਦੀ ਮੌਤ

ਨਕੋਦਰ ਦੇ ਪਿੰਡ ਲੱਧੜਾਂ ਅੱਡੇ ‘ਤੇ ਵਾਪਰਿਆ ਭਿਆਨਕ ਹਾਦਸਾ ਵਾਪਰ ਗਿਆ, ਜਿਸ ਵਿਚ ਦੋ...

‘ਆਪ’ ਵਲੋਂ ਪੰਜਾਬ ਦੇ ਬਲਾਕ ਪ੍ਰਧਾਨਾਂ ਦੀਆਂ ਨਿਯੁਕਤੀਆਂ ਦਾ ਐਲਾਨ

ਆਮ ਆਦਮੀ ਪਾਰਟੀ ਪੰਜਾਬ ਵਲੋਂ ਬਲਾਕ ਪ੍ਰਧਾਨਾਂ ਦੀਆਂ ਨਿਯੁਕਤੀਆਂ ਦਾ ਐਲਾਨ ਕੀਤਾ ਗਿਆ ਹੈ।...

ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ…

ਪੰਜਾਬ ਦੀ ਇੰਸਟਾਗ੍ਰਾਮ ਇਨਫਲੂਐਂਸਰ ਭਾਬੀ ਚੁੰਮੇਵਾਲੀ ਉਰਫ਼ ਰਣਜੀਤ ਕੌਰ ਨੇ ਨਿਹੰਗ ਮਨਪ੍ਰੀਤ ਸਿੰਘ ਖਾਲਸਾ...

ਭੂਪੇਸ਼ ਬਘੇਲ ਦੇ ਨਾਲ ਅੱਜ ਚੰਨੀ ਧੜੇ ਦੀ ਵੱਡੀ ਮੀਟਿੰਗ, ਰਾਜਾ ਵੜਿੰਗ ਰਹਿਣਗੇ ਬਾਹਰ

ਪੰਜਾਬ ਕਾਂਗਰਸ ਦੇ ਅੰਦਰ ਲੰਬੇ ਸਮੇਂ ਤੋਂ ਚੱਲ ਰਹੇ ਅੰਦਰੂਨੀ ਕਲੇਸ਼ ਦੇ ਵਿਚਕਾਰ ਪਾਰਟੀ...

ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਕੰਟੇਨਰਾਂ ਰਾਹੀਂ ਵਿਦੇਸ਼ ਭੇਜੇ, ‘ਆਵਾਜ਼-ਏ-ਕੌਮ’ ਨੇ ਮਾਮਲੇ ‘ਚ ਕੀਤੀ ਜਾਂਚ ਦੀ ਮੰਗ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਰੂਪਾਂ ਨੂੰ ਕੰਟੇਨਰਾਂ ਰਾਹੀਂ ਕੈਨੇਡਾ ਦੇ ਸਰੀ...

ਲੁਧਿਆਣਾ ਦੇ ਸੇਵਾ ਕੇਂਦਰ ‘ਚ AAP MLA ਦਾ ਛਾਪਾ, ਦਲਾਲੀ ਤੇ ਰਿਸ਼ਵਤਖੋਰੀ ‘ਤੇ ਭੜਕੇ

https://www.facebook.com/reel/994033530191618 ਤੁਹਾਡੀ ਲੁਧਿਆਣਾ ਤੋਂ ਬਾਹਰ ਬੈਠੇ ਦਲਾਲਾਂ ਨਾਲ ਸੈਟਿੰਗ ਹੈ… ਤੁਸੀਂ ਜਾਣਬੁੱਝ ਕੇ ਲੋਕਾਂ ਦੇ...