September 6, 2026, 12:43 pm
----------- Advertisement -----------
HomeNewsEntertainmentਵਿਜੇ ਦੇਵਰਕੋਂਡਾ ਅਤੇ ਰਸ਼ਮੀਕਾ ਮੰਡਾਨਾ ਨੇ ਪਰਿਵਾਰ ਦੇ ਨਾਲ ਇੰਝ ਮਨਾਈ ਦੀਵਾਲੀ,...

ਵਿਜੇ ਦੇਵਰਕੋਂਡਾ ਅਤੇ ਰਸ਼ਮੀਕਾ ਮੰਡਾਨਾ ਨੇ ਪਰਿਵਾਰ ਦੇ ਨਾਲ ਇੰਝ ਮਨਾਈ ਦੀਵਾਲੀ, ਵੇਖੋ ਤਸਵੀਰਾਂ

Published on

----------- Advertisement -----------

ਦੀਵਾਲੀ ਦੇ ਤਿਉਹਾਰ ਦੀਆਂ ਖੁਸ਼ੀਆਂ ਦੇਸ਼ ਭਰ ਵਿੱਚ ਮਨਾਈਆਂ ਜਾ ਰਹੀਆਂ ਹਨ । ਸਿਨੇਮਾ ਜਗਤ ਦੇ ਸਿਤਾਰੇ ਵੀ ਇਸ ਤਿਉਹਾਰ ਨੂੰ ਮਨਾਉਣ ਤੋਂ ਪਿੱਛੇ ਨਹੀਂ ਰਹੇ। ਹਿੰਦੀ ਸਿਨੇਮਾ ਹੋਵੇ ਜਾਂ ਦੱਖਣ, ਲਗਭਗ ਹਰ ਕਿਸੇ ਨੇ ਇਸ ਤਿਉਹਾਰ ਨੂੰ ਧੂਮਧਾਮ ਨਾਲ ਮਨਾਇਆ। ਦਰਸ਼ਕਾਂ ਦੀ ਪਸੰਦੀਦਾ ਆਨਸਕ੍ਰੀਨ ਜੋੜੀ ਵਿਜੇ ਦੇਵਰਕੋਂਡਾ ਅਤੇ ਰਸ਼ਮਿਕਾ ਮੰਡਾਨਾ ਨੇ ਵੀ ਦੀਵਾਲੀ ਦਾ ਤਿਉਹਾਰ ਮਨਾਇਆ। ਇਨ੍ਹਾਂ ਦੋਵਾਂ ਦੀਆਂ ਤਸਵੀਰਾਂ ਨੇ ਪ੍ਰਸ਼ੰਸਕਾਂ ਦਾ ਦਿਲ ਜਿੱਤ ਲਿਆ ਹੈ। ਵਿਜੇ ਦੇਵਰਕੋਂਡਾ ਅਤੇ ਰਸ਼ਮਿਕਾ ਮੰਡਾਨਾ ਦੀ ਜੋੜੀ ਦਰਸ਼ਕਾਂ ਵਿੱਚ ਕਾਫੀ ਮਸ਼ਹੂਰ ਹੈ। ਦੋਵਾਂ ਨੇ ਹੁਣ ਤੱਕ ਦੋ ਫਿਲਮਾਂ ਇਕੱਠੀਆਂ ਕੀਤੀਆਂ ਹਨ- ‘ਗੀਤਾ ਗੋਵਿੰਦਮ’ ਅਤੇ ‘ਡੀਅਰ ਕਾਮਰੇਡ’ ਅਤੇ ਇਹ ਦੋਵੇਂ ਫਿਲਮਾਂ ਬਾਕਸ ਆਫਿਸ ‘ਤੇ ਕਾਫੀ ਸਫਲ ਰਹੀਆਂ ਸਨ।

ਫਿਲਮ ਦੇ ਨਾਲ-ਨਾਲ ਦੋਹਾਂ ਦੀ ਜੋੜੀ ਵੀ ਦਰਸ਼ਕਾਂ ਦੀ ਪਸੰਦ ਬਣੀ। ਰਸ਼ਮਿਕਾ ਮੰਡਾਨਾ ਨੇ ਸੋਸ਼ਲ ਮੀਡੀਆ ‘ਤੇ ਆਪਣੀ ਦੀਵਾਲੀ ਦੀ ਤਸਵੀਰ ਪੋਸਟ ਕੀਤੀ ਹੈ। ਜਿਸ ਦੇ ਕੈਪਸ਼ਨ ‘ਚ ਉਨ੍ਹਾਂ ਨੇ ਲਿਖਿਆ, ‘ਸਭ ਨੂੰ ਦੀਵਾਲੀ ਦੀਆਂ ਮੁਬਾਰਕਾਂ, ਖੁਸ਼ ਰਹੋ, ਸੁਰੱਖਿਅਤ ਰਹੋ ਸਿਰਫ ਅਤੇ ਸਿਰਫ ਤੁਹਾਨੂੰ ਇਸ ਦੀਵਾਲੀ ਦਾ ਪਿਆਰ।’ ਇਸ ਦੇ ਨਾਲ ਹੀ ਵਿਜੇ ਦੇਵਰਕੋਂਡਾ ਨੇ ਆਪਣੇ ਮਾਤਾ-ਪਿਤਾ ਨਾਲ ਦੀਵਾਲੀ ਦੀ ਤਸਵੀਰ ਸਾਂਝੀ ਕੀਤੀ ਹੈ। ਨਾਲ ਹੀ ਆਪਣੇ ਪਾਲਤੂ ਕੁੱਤੇ ਨਾਲ ਇੱਕ ਹੋਰ ਫੋਟੋ ਸ਼ੇਅਰ ਕਰਕੇ ਦੀਵਾਲੀ ਦੀ ਵਧਾਈ ਦਿੱਤੀ।

ਵਿਜੇ ਦੇਵਰਕੋਂਡਾ ਅਤੇ ਰਸ਼ਮਿਕਾ ਮੰਡਾਨਾ ਦੋਵਾਂ ਨੇ ਬਾਲੀਵੁੱਡ ‘ਚ ਨਵੀਂ ਪਾਰੀ ਸ਼ੁਰੂ ਕੀਤੀ ਹੈ। ਰਸ਼ਮੀਕਾ ਦੀ ਹਿੰਦੀ ਡੈਬਿਊ ਫਿਲਮ ‘ਗੁੱਡਬਾਏ’ ਇਸੇ ਮਹੀਨੇ ਰਿਲੀਜ਼ ਹੋਈ ਸੀ, ਜਿਸ ਦੀ ਕਹਾਣੀ ਨੇ ਦਰਸ਼ਕਾਂ ਦੇ ਦਿਲਾਂ ਨੂੰ ਛੂਹ ਲਿਆ ਸੀ। ਫਿਲਮ ਨੇ ਬਾਕਸ ਆਫਿਸ ‘ਤੇ ਚੰਗਾ ਕਾਰੋਬਾਰ ਕੀਤਾ ਸੀ। ਇਸ ਦੇ ਨਾਲ ਹੀ ਅਨੰਨਿਆ ਪਾਂਡੇ ਨਾਲ ਵਿਜੇ ਦੇਵਰਕੋਂਡਾ ਦੀ ਬਾਲੀਵੁੱਡ ਡੈਬਿਊ ਫਿਲਮ ‘ਲਿਗਰ’ ਵੱਡੇ ਪਰਦੇ ‘ਤੇ ਕੁਝ ਖਾਸ ਕਮਾਲ ਨਹੀਂ ਕਰ ਸਕੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...