ਸਾਊਥ ਦੇ ਮਸ਼ਹੂਰ ਅਭਿਨੇਤਾ ਵਿਕਰਮ ਨੂੰ ਉਨ੍ਹਾਂ ਦੀ ਫਿਲਮ ਪੋਨੀਯਿਨ ਸੇਲਵਨ: ਆਈ ਦੇ ਟੀਜ਼ਰ ਲਾਂਚ ਪ੍ਰੋਗਰਾਮ ਤੋਂ ਕੁਝ ਘੰਟੇ ਪਹਿਲਾਂ ਉਨ੍ਹਾਂ ਦੀ ਸਿਹਤ ਵਿਗੜਨ ਤੋਂ ਬਾਅਦ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਉਸ ਦੇ ਪ੍ਰਚਾਰਕ ਨੇ ਪੁਸ਼ਟੀ ਕੀਤੀ ਹੈ ਕਿ ਅਭਿਨੇਤਾ ਨੂੰ ਤੇਜ਼ ਬੁਖਾਰ ਦੇ ਲੱਛਣਾਂ ਕਾਰਨ ਬੇਚੈਨੀ ਦੀ ਸ਼ਿਕਾਇਤ ਕਰਨ ਤੋਂ ਬਾਅਦ ਹਸਪਤਾਲ ਲਿਜਾਇਆ ਗਿਆ ਸੀ। ਉਨ੍ਹਾਂ ਨੂੰ ਚੇਨਈ ਦੇ ਕਾਵੇਰੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਜਾਣਕਾਰੀ ਮੁਤਾਬਕ 7 ਜੁਲਾਈ ਨੂੰ ਵਿਕਰਮ ਚਿਆਨ ਦੀ ਐਂਜੀਓਪਲਾਸਟੀ ਹੋਈ ਸੀ। ਵਿਕਰਮ ਨੂੰ ਦਿਲ ਦਾ ਦੌਰਾ ਪਿਆ, ਇਸ ਤੋਂ ਬਾਅਦ ਉਨ੍ਹਾਂ ਜਲਦ ਹੀ ਚੇਨਈ ਦੇ ਕਾਵੇਰੀ ਹਸਪਤਾਲ ਵਿੱਚ ਇਲਾਜ ਲਈ ਲਿਜਾਇਆ ਗਿਆ। ਫਿਲਹਾਲ ਅਜੇ ਤੱਕ ਉਨ੍ਹਾਂ ਦੀ ਸਿਹਤ ਬਾਰੇ ਪਰਿਵਾਰ ਵੱਲੋਂ ਕੋਈ ਅਪਡੇਟ ਸ਼ੇਅਰ ਨਹੀਂ ਕੀਤੀ ਗਈ ਹੈ।
ਹਸਪਤਾਲ ਦੇ ਸੂਤਰਾਂ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਅਦਾਕਾਰ ਦੀ ਹਾਲਤ ਸਥਿਰ ਹੈ। ਦੱਸ ਦਈਏ ਕਿ 56 ਸਾਲਾ ਅਭਿਨੇਤਾ ਨੇ 8 ਜੁਲਾਈ ਨੂੰ ਆਪਣੀ ਆਉਣ ਵਾਲੀ ਮਿਥਾਹਾਸਕ ਕਹਾਣੀਆਂ ‘ਤੇ ਅਧਾਰਿਤ ਪੀਰੀਅਡ ਫਿਲਮ ‘ਪੋਨੀਅਨ ਸੇਲਵਨ ਪਾਰਟ 1’ ਦੇ ਟ੍ਰੇਲਰ ਲਾਂਚ ‘ਤੇ ਸ਼ਿਰਕਤ ਕਰਨ ਵਾਲੇ ਸੀ। ਇਹ ਪ੍ਰੋਗਰਾਮ ਅੱਜ ਸ਼ਾਮ 6 ਵਜੇ ਦੇ ਕਰੀਬ ਚੇਨਈ ਵਿੱਚ ਆਯੋਜਿਤ ਕੀਤਾ ਗਿਆ ਹੈ। ਫਿਲਹਾਲ ਵਿਕਰਮ ਆਪਣੀ ਆਉਣ ਵਾਲੀ ਫਿਲਮ ਦੇ ਟੀਜ਼ਰ ਪ੍ਰੋਗਰਾਮ ਵਿੱਚ ਸ਼ਾਮਿਲ ਨਹੀਂ ਸਕਣਗੇ। ਡਾਕਟਰਾਂ ਮੁਤਾਬਕ ਉਨ੍ਹਾਂ ਨੂੰ ਆਰਾਮ ਦੀ ਲੋੜ ਹੈ ਅਤੇ ਉਹ ਕੁਝ ਦਿਨ ਆਰਾਮ ਕਰਨਗੇ ਅਤੇ ਆਪਣੀ ਆਉਣ ਵਾਲੀ ਫਿਲਮ, ਕੋਬਰਾ ਦੇ ਆਡੀਓ ਲਾਂਚ ਵਿੱਚ ਸ਼ਾਮਲ ਹੋਣਗੇ, ਜੋ ਸੋਮਵਾਰ, 11 ਜੁਲਾਈ ਨੂੰ ਰਿਲੀਜ਼ ਹੋਣ ਵਾਲਾ ਹੈ।