September 8, 2026, 10:12 pm
----------- Advertisement -----------
HomeNewsEntertainment'ਵਿਕਰਮ ਵੇਧਾ' ਦਾ ਗੀਤ 'Alcoholia' ਰਿਲੀਜ਼, ਰਿਤਿਕ ਰੋਸ਼ਨ ਦੀ ਐਕਟਿੰਗ ਅਤੇ ਡਾਂਸ...

‘ਵਿਕਰਮ ਵੇਧਾ’ ਦਾ ਗੀਤ ‘Alcoholia’ ਰਿਲੀਜ਼, ਰਿਤਿਕ ਰੋਸ਼ਨ ਦੀ ਐਕਟਿੰਗ ਅਤੇ ਡਾਂਸ ਦੇ ਦੀਵਾਨੇ ਹੋਏ ਫੈਨਜ਼

Published on

----------- Advertisement -----------

ਫਿਲਮ ‘ਅਗਨੀਪਥ’ ਤੋਂ ਬਾਅਦ ਦੂਜੀ ਵਾਰ ਫਿਲਮ ‘ਵਿਕਰਮ ਵੇਧਾ’ ‘ਚ ਦਮਦਾਰ ਅਭਿਨੇਤਾ ਰਿਤਿਕ ਰੋਸ਼ਨ ਵੱਡੇ ਪਰਦੇ ‘ਤੇ ਨੈਗੇਟਿਵ ਕਿਰਦਾਰ ਨਿਭਾਉਣ ਜਾ ਰਹੇ ਹਨ। ਫਿਲਮ ਦਾ ਟ੍ਰੇਲਰ ਔਸਤ ਹੋਣ ਦੇ ਬਾਵਜੂਦ ਫਿਲਮ ਦੀ ਰਿਲੀਜ਼ ਤੋਂ ਪਹਿਲਾਂ ਮਾਹੌਲ ਵੀ ਠੀਕ ਹੋ ਗਿਆ ਹੈ। ਪਰ ਫਿਲਮ ਦੀ ਰਿਲੀਜ਼ ਤੋਂ ਸਿਰਫ 13 ਦਿਨ ਪਹਿਲਾਂ ਸ਼ਨੀਵਾਰ ਨੂੰ ਟੀ-ਸੀਰੀਜ਼ ਵਲੋਂ ਰਿਲੀਜ਼ ਕੀਤੇ ਗਏ ਫਿਲਮ ਦੇ ਗੀਤ ”Alcoholia” ਨੇ ਸਭ ਕੁਝ ਤਬਾਹ ਕਰ ਦਿੱਤਾ ਜਾਪਦਾ ਹੈ। ਰਿਤਿਕ ਰੌਸ਼ਨ ਅਤੇ ਸੈਫ ਅਲੀ ਖ਼ਾਨ ਸਟਾਰਰ ਫ਼ਿਲਮ ਵਿਕਰਮ ਵੇਧਾ ਦਾ ਪਹਿਲਾ ਗੀਤ ‘Alcoholia’ ਰਿਲੀਜ਼ ਹੋ ਗਿਆ ਹੈ। ਗੀਤ ‘ਚ ਰਿਤਿਕ ਰੌਸ਼ਨ ਪੂਰੇ ਜੋਸ਼ ‘ਚ ਡਾਂਸ ਕਰਦੇ ਹੋਏ ਨਜ਼ਰ ਆ ਰਹੇ ਹਨ। ਵਿਸ਼ਾਲ-ਸ਼ੇਖਰ ਨੇ ਇਸ ਗੀਤ ਨੂੰ ਸੰਗੀਤ ਦਿੱਤਾ ਹੈ।ਗੀਤ ‘Alcoholia’ ਦੇ ਬੋਲ ਮਸ਼ਹੂਰ ਗੀਤਕਾਰ ਮਨੋਜ ਮੁਨਤਾਸ਼ੀਰ ਵੱਲੋਂ ਲਿਖੇ ਗਏ ਹਨ। ਇਸ ਗੀਤ ਨੂੰ ਵਿਸ਼ਾਲ-ਸ਼ੇਖਰ, ਸਨਿਗਧਾਜੀਤ ਭੌਮਿਕ ਅਤੇ ਅਨੰਨਿਆ ਚੱਕਰਵਰਤੀ ਨੇ ਗਾਇਆ ਹੈ।

YouTube player

ਦੱਸ ਦੇਈਏ ਕਿ ਰਿਤਿਕ ਰੌਸ਼ਨ ਅਤੇ ਸੈਫ ਅਲੀ ਖ਼ਾਨ ਸਟਾਰਰ ਫ਼ਿਲਮ ‘ਵਿਕਰਮ-ਵੇਧਾ’ ਭਾਰਤੀ ਸਿਨੇਮਾ ਦੇ ਇਤਿਹਾਸ ‘ਚ ਰਿਕਾਰਡ ਬਣਾਉਣ ਜਾ ਰਹੀ ਹੈ। ‘ਵਿਕਰਮ-ਵੇਧਾ’ ਭਾਰਤੀ ਸਿਨੇਮਾ ਦੀ ਪਹਿਲੀ ਅਜਿਹੀ ਫ਼ਿਲਮ ਬਨਣ ਜਾ ਰਹੀ ਹੈ, ਜੋ ਦੁਨੀਆ ਦੇ 100 ਤੋਂ ਵੱਧ ਦੇਸ਼ਾਂ ‘ਚ ਰਿਲੀਜ਼ ਹੋਵੇਗੀ। ਇਸ ਫ਼ਿਲਮ ਦੀ ਰਿਲੀਜ਼ ‘ਚ ਅਜੇ 15 ਦਿਨ ਬਾਕੀ ਹਨ। ਇਹ ਫ਼ਿਲਮ 30 ਸਤੰਬਰ 2022 ਨੂੰ ਰਿਲੀਜ਼ ਹੋਵੇਗੀ। ਰਿਤਿਕ ਰੌਸ਼ਨ ਦੇ ਵਿਸ਼ਵ ਪੱਧਰ ‘ਤੇ ਪ੍ਰਸ਼ੰਸਕਾਂ ਲਈ ਇਹ ਖਬਰ ਕਿਸੇ ਖੁਸ਼ਖਬਰੀ ਤੋਂ ਘੱਟ ਨਹੀਂ ਹੈ। ‘ਵਿਕਰਮ-ਵੇਧਾ’ ਤੋਂ ਇਹ ਵੀ ਉਮੀਂਦ ਹੈ ਕਿ ਇਹ ਫ਼ਿਲਮ ਬਾਕਸ ਆਫਿਸ ‘ਤੇ ਚੰਗਾ ਰਿਕਾਰਡ ਬਣਾਵੇਗੀ। ਤਰਨ ਆਦਰਸ਼ ਅਤੇ ਹੋਰ ਫ਼ਿਲਮ ਕ੍ਰਿਟਿਕਸ ਦੇ ਮੁਤਾਬਕ ‘ਵਿਕਰਮ-ਵੇਧਾ’ ਦੁਨੀਆ ਦੇ 100 ਤੋਂ ਵੱਧ ਦੇਸ਼ਾਂ ਦੇ ਸਿਨੇਮਾਘਰਾਂ ‘ਚ ਚੱਲੇਗੀ। ਖਬਰਾਂ ਮੁਤਾਬਕ ‘ਵਿਕਰਮ ਵੇਧਾ’ ਉੱਤਰੀ ਅਮਰੀਕਾ, ਬ੍ਰਿਟੇਨ, ਮੱਧ ਪੂਰਬ ਦੇ ਦੇਸ਼ਾਂ, ਆਸਟ੍ਰੇਲੀਆ ਅਤੇ ਨਿਊਜ਼ੀਲੈਂਡ ਦੇ ਨਾਲ-ਨਾਲ ਯੂਰਪ ਦੇ 22 ਦੇਸ਼ਾਂ ਅਤੇ ਅਫਰੀਕਾ ਦੇ 27 ਦੇਸ਼ਾਂ ‘ਚ ਰਿਲੀਜ਼ ਹੋਣ ਜਾ ਰਹੀ ਹੈ। ਦੱਸ ਦੇਈਏ, ‘ਵਿਕਰਮ-ਵੇਧਾ’ ਤਮਿਲ ਫ਼ਿਲਮ ‘ਵਿਕਰਮ-ਵੇਧਾ’ (2017) ਦਾ ਅਧਿਕਾਰਤ ਹਿੰਦੀ ਰੀਮੇਕ ਹੈ। ਇਸ ਫ਼ਿਲਮ ਦਾ ਨਿਰਦੇਸ਼ਨ ਵੀ ਪੁਸ਼ਕਰ-ਗਾਇਤਰੀ ਨੇ ਕੀਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ: ਇੰਡੀਆਨਾ ਪੁਲਿਸ ਨੇ ਪੰਜਾਬੀ ਟਰੱਕ ਡਰਾਇਵਰ ਹਰਪ੍ਰੀਤ ਸਿੰਘ ਕੋਲੋਂ 38 ਲੱਖ ਡਾਲਰ ਮੁੱਲ ਦੀ ਕੋਕੀਨ ਕੀਤੀ ਬਰਾਮਦ

ਟਰੰਪ ਪ੍ਰਸ਼ਾਸਨ ਜਦੋਂ ਇਮੀਗ੍ਰੇਸ਼ਨ ਤੇ ਡਰੱਗ ਖਿਲਾਫ਼ ਸਖ਼ਤ ਰੁਖ ਅਪਣਾ ਰਿਹਾ ਹੈ, ਇਸੇ ਦਰਮਿਆਨ ਇਕ ਪੰਜਾਬੀ ਟਰੱਕ...

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਕੀਤਾ ਤਲਬ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ...

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਐਕਸ਼ਨ ਮੋਡ ‘ਚ ਸਚਿਨ ਪਾਇਲਟ, ਰਾਹੁਲ-ਪ੍ਰਿਯੰਕਾ ਨਾਲ ਕੀਤੀ ਮੁਲਾਕਾਤ

ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਜ਼ਿੰਮੇਵਾਰੀ ਸੰਭਾਲਦੇ ਹੀ ਸੰਗਠਨ ਨੂੰ ਮਜ਼ਬੂਤ...

Congress ਵਿੱਚ ਨਹੀਂ ਜਾਣਗੇ ਕੈਪਟਨ ਅਮਰਿੰਦਰ ਸਿੰਘ,ਜੈਇੰਦਰ ਕੌਰ ਨੇ BJP ਛੱਡਣ ਦੀ ਚਰਚਾ ’ਤੇ ਬ੍ਰੇਕ ਲਾਈ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈਇੰਦਰ ਕੌਰ ਨੇ ਅੱਜ ਸਪਸ਼ਟ ਕਰ...

ਜਰਮਨੀ ‘ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, 20 ਦਿਨਾਂ ਬਾਅਦ ਪਿੰਡ ਥੋਬਾ ਪਹੁੰਚੀ ਦੇਹ, ਪਰਿਵਾਰ ਨੇ ਜਾਂਚ ਦੀ ਕੀਤੀ ਮੰਗ

ਅੰਮ੍ਰਿਤਸਰ ਦੇ ਅਜਨਾਲਾ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਅਜਨਾਲਾ ਖੇਤਰ ਦੇ...

ਹਿਮਾਚਲ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ, ਜਥੇਦਾਰ ਗੜਗੱਜ ਨੇ ਘਟਨਾ ਦੀ ਕੀਤੀ ਸਖ਼ਤ ਨਿੰਦਾ

ਹਿਮਾਚਲ ਪ੍ਰਦੇਸ਼ ਦੇ ਸੋਲਨ ‘ਚ ਇੱਕ ਨਿੱਜੀ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ...

ਲੋਕ ਤੰਗ ਹਏ ਤਾਂ ਲਵਾਂਗੇ ਐਕਸ਼ਨ… ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਮੰਤਰੀ ਅਮਨ ਅਰੋੜਾ ਦੀ ਚੇਤਾਵਨੀ

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚਾਲੇ...

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ...

*ਚੰਡੀਗੜ੍ਹ/ਦੁਬਈ, 7 ਸਤੰਬਰ::ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਆਲਮੀ ਨਿਵੇਸ਼ ਨੂੰ ਆਕਰਸ਼ਿਤ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਮੇਂ ਸਿਰ ਮਿਲੇ ਇਲਾਜ ਨੇ ਸ਼ੂਗਰ ਦੇ ਮਰੀਜ਼ਾਂ ਨੂੰ ਅੰਗ ਗੁਆਉਣ ਦੇ ਖ਼ਤਰੇ ਤੋਂ ਬਚਾਉਣ ਵਿੱਚ ਕੀਤੀ ਮਦਦ

ਚੰਡੀਗੜ੍ਹ, 07 ਸਤੰਬਰ 2026: ਜ਼ਖ਼ਮ ਭਾਵੇਂ ਛੋਟਾ ਦਿਖਾਈ ਦੇ ਰਿਹਾ ਹੋਵੇ,ਪਰ ਇਸ ਦਾ ਖ਼ਤਰਾ ਬਿਲਕੁਲ...