October 5, 2026, 3:23 am
----------- Advertisement -----------
HomeNewsEntertainmentਜਾਣੋ ਕਦੋਂ ਸ਼ੁਰੂ ਹੋਵੇਗਾ ਸਿੱਧੂ ਮੂਸੇਵਾਲਾ ਦਾ ਸ਼ੋਅ ਹੋਲੋਗ੍ਰਾਮ ? ਪਿਤਾ ਬਲਕੌਰ...

ਜਾਣੋ ਕਦੋਂ ਸ਼ੁਰੂ ਹੋਵੇਗਾ ਸਿੱਧੂ ਮੂਸੇਵਾਲਾ ਦਾ ਸ਼ੋਅ ਹੋਲੋਗ੍ਰਾਮ ? ਪਿਤਾ ਬਲਕੌਰ ਸਿੰਘ ਨੇ ਕੀਤਾ ਖੁਲਾਸਾ

Published on

----------- Advertisement -----------

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸ਼ਕਾਂ ਲਈ ਅਸੀ ਖਾਸ ਖਬਰ ਲੈ ਕੇ ਆਏ ਹਾਂ। ਤੁਹਾਨੂੰ ਇਹ ਜਾਣ ਕੇ ਖੁਸ਼ੀ ਹੋਵੇਗੀ ਕਿ ਮਰਹੂਮ ਗਾਇਕ ਦਾ ਹੋਲੋਗ੍ਰਾਮ ਤਿਆਰ ਕੀਤਾ ਜਾ ਰਿਹਾ ਹੈ। ਇਸਦਾ ਖੁਲਾਸਾ ਮਰਹੂਮ ਗਾਇਕ ਦੇ ਪਿਤਾ ਬਲਕੌਰ ਸਿੰਘ ਸਿੱਧੂ ਵੱਲੋਂ ਕੀਤਾ ਗਿਆ ਹੈ। ਦਰਅਸਲ, ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਖੁਲਾਸਾ ਕੀਤਾ ਹੈ ਕਿ ਉਹ ਹੋਲੋਗ੍ਰਾਮ ਸਿੱਧੂ ਦੇ ਜਨਮਦਿਨ, ਜੋ ਕਿ 11 ਜੂਨ ਨੂੰ ਹੈ ਉੱਦੋਂ ਤੱਕ ਪੂਰਾ ਕਰਨ ਦਾ ਇਰਾਦਾ ਰੱਖਦੇ ਹਨ। ਜਿਸ ਤੋਂ ਬਾਅਦ ਸ਼ੋਅ ਸ਼ੁਰੂ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ “ਸ਼ੋਅ ਦੇ ਪ੍ਰਮੋਟਰ ਤੈਅ ਕਰਨਗੇ ਕਿ ਸ਼ੋਅ ਕਦੋਂ ਅਤੇ ਕਿੱਥੇ ਸ਼ੁਰੂ ਹੋਵੇਗਾ।” ਇਸ ਤੋਂ ਇਲਾਵਾ ਉਨ੍ਹਾਂ ਨੇ ਸਿੱਧੂ ਦੀ ਯਾਦ ਵਿੱਚ ਇੱਕ ਲਾਇਬ੍ਰੇਰੀ ਸਥਾਪਤ ਕਰਨ ਦਾ ਵੀ ਐਲਾਨ ਕੀਤਾ ਹੈ।

ਜਿਸ ਲਈ ਐਮ.ਪੀ ਲੈਂਡ ਫੰਡ ਵਿੱਚੋਂ ਕਰੀਬ 20 ਲੱਖ ਰੁਪਏ ਆਉਣਗੇ। ਬਲਕੌਰ ਸਿੰਘ ਨੇ ਬੱਚਿਆਂ ਨੂੰ ਸੋਸ਼ਲ ਮੀਡੀਆ ‘ਤੇ ਘੱਟ ਸਮਾਂ ਅਤੇ ਬੁੱਧੀਜੀਵੀ ਲੇਖਕਾਂ ਦੁਆਰਾ ਲਿਖੀਆਂ ਕਿਤਾਬਾਂ ਪੜ੍ਹਨ ਲਈ ਜ਼ਿਆਦਾ ਸਮਾਂ ਦੇਣ ਦੀ ਅਪੀਲ ਕੀਤੀ। ਕਾਬਿਲੇਗੌਰ ਹੈ ਕਿ ਮੂਸੇਵਾਲਾ ਦਾ ਪਿਛਲੇ ਸਾਲ 29 ਮਈ ਨੂੰ ਕਲਤ ਕਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਉਨ੍ਹਾਂ ਦਾ ਪਰਿਵਾਰ ਲਗਾਤਾਰ ਇਨਸਾਫ ਦੀ ਮੰਗ ਕਰ ਰਿਹਾ ਹੈ। ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਮੂਸੇਵਾਲਾ ਦੀ ਹੱਤਿਆ ਕਰਨ ਵਾਲੇ ਅਸਲ ਸਾਜ਼ਿਸ਼ਕਾਰ ਅਜੇ ਵੀ ਕਾਨੂੰਨੀ ਜਾਲ ਤੋਂ ਬਾਹਰ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਮਾਰਨ ਵਾਲੇ ਤਾਂ ਭਾੜੇ ਦੇ ਹੀ ਸਨ, ਪਰ ਅਸਲ ਕਾਤਲ ਕੋਈ ਹੋਰ ਹਨ, ਜਿਨ੍ਹਾਂ ਨੂੰ ਲੱਭਣ ਦੀ ਲੋੜ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੀਆਂ ਮੰਡੀਆਂ ‘ਚ ਸਟੋਰੇਜ ਸੰਕਟ, CM ਮਾਨ ਨੇ ਕੇਂਦਰ ਨੂੰ ਲਿਖੀ ਚਿੱਠੀ

*ਚੰਡੀਗੜ੍ਹ; 2 ਅਕਤੂਬਰ: *ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ...

ਜਦੋਂ ਸਾਰੇ ਸਬੰਧਤ ਰਿਕਾਰਡ ਐਸਜੀਪੀਸੀ ਕੋਲ ਹੀ ਹਨ ਤਾਂ ਸੀਬੀਆਈ ਜਾਂਚ ਦੀ ਮੰਗ ਕਿਉਂ? – ਬਲਤੇਜ ਪੰਨੂ

ਚੰਡੀਗੜ੍ਹ 1 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਵੀਰਵਾਰ ਨੂੰ ਐਸਜੀਪੀਸੀ ਦੇ ਪ੍ਰਧਾਨ ਹਰਜਿੰਦਰ...

ਲਵਲੀ ਯੂਨੀਵਰਸਿਟੀ ’ਚ ਕੈਂਪਸ ਦੇ ਬਾਹਰ ਲੜਾਕੂ ਜਹਾਜ਼ ’ਤੇ ਚੜ੍ਹਨ ਵਾਲੇ ਨੌਜਵਾਨ ਦੀ ਹੋਈ ਪਛਾਣ

ਪੰਜਾਬ ਦੇ ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਹਿੰਸਾ ਦੌਰਾਨ ਕੈਂਪਸ ਦੇ ਬਾਹਰ...

ਚਾਵਲਾ ਖ਼ਿਲਾਫ਼ ਬਲਾਤਕਾਰ ਕੇਸ ’ਚ ‘ਆਪ’ ਦਾ ਵੱਡਾ ਦਾਅਵਾ, ਕਥਿਤ ਆਡੀਓ ਨਾਲ ਚੁੱਕੇ ਸਵਾਲ

ਆਮ ਆਦਮੀ ਪਾਰਟੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼...

ਕਾਂਗਰਸ ਦੀ ਸਾਬਕਾ ਮਹਿਲਾ ਜ਼ਿਲ੍ਹਾ ਪ੍ਰਧਾਨ ਨੇ ਜ਼ਿਲ੍ਹਾ ਪ੍ਰਧਾਨ ਮਿੱਠੂ ਮਦਾਨ ‘ਤੇ ਲਾਏ ਖਿੱਚ-ਧੂਹ ਅਤੇ ਧੱਕੇਸ਼ਾਹੀ ਦੇ ਦੋਸ਼

ਨਿਊ ਅੰਮ੍ਰਿਤਸਰ ਦੇ ਭਾਈ ਗੁਰਦਾਸ ਜੀ ਨਗਰ ਵਿਖੇ ਕਾਂਗਰਸ ਪਾਰਟੀ ਦੀ ਸਾਬਕਾ ਮਹਿਲਾ ਜ਼ਿਲ੍ਹਾ...

ਲਾਢੋਵਾਲ ’ਚ ਮਾਨੇਵਾਲ ਦੇ ਸਾਬਕਾ ਸਰਪੰਚ ਨਵਜੀਤ ਨੀਟੂ ਦੀ ਗੋਲੀਆਂ ਮਾਰ ਕੇ ਹੱਤਿਆ

ਲਾਢੋਵਾਲ ਇਲਾਕੇ ਦੇ ਸਾਊਥ ਸਿਟੀ ਰੋਡ ’ਤੇ ਸ਼ਨੀਵਾਰ ਸ਼ਾਮ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਹਮਲਾਵਰਾਂ...

ਮੈਡ ਸੰਧੂ ਕਤਲਕਾਂਡ ‘ਚ ਪੁਲਿਸ ਦਾ ਵੱਡਾ ਦਾਅਵਾ, ਸਾਜ਼ਿਸ਼ਕਰਤਾਵਾਂ ਦੀ ਹੋਈ ਪਛਾਣ

ਅੰਮ੍ਰਿਤਸਰ ‘ਚ ਸੋਸ਼ਲ ਮੀਡੀਆ ਇੰਫਲੂਐਂਸਰ ਮੈਡ ਸੰਧੂ ਕਤਲ ਮਾਮਲੇ ‘ਚ ਪੁਲਿਸ ਕਮਿਸ਼ਨਰ (ਸੀਪੀ) ਹਰਮਨਵੀਰ...

ਮੋਬਾਈਲਾਂ ’ਤੇ ‘ਟੂੰ-ਟੂੰ’ ਦੇ ਸੁਨੇਹੇ ਆਉਂਦਿਆਂ ਹੀ ਔਰਤਾਂ ਦੇ ਚਿਹਰਿਆਂ ‘ਤੇ ਛਾਈ ਖੁਸ਼ੀ

ਖਡੂਰ ਸਾਹਿਬ, 1 ਅਕਤੂਬਰ:‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ 3,000 ਤੋਂ 4,500 ਰੁਪਏ ਸਿੱਧੇ ਖਾਤਿਆਂ ਵਿੱਚ...

ਇੰਫਲੂਐਂਸਰ ​​​​​​​ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ, ਹਮਲਾਵਰ ਫਰਾਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਮੇਕਅਪ ਆਰਟਿਸਟ ਅਤੇ ਸੋਸ਼ਲ ਮੀਡੀਆ ਇੰਫਲੂਐਂਸਰ ਮੈਡ ਸੰਧੂ ਦਾ ਸ਼ਨੀਵਾਰ ਨੂੰ ਅੰਮ੍ਰਿਤਸਰ ਵਿੱਚ ਗੋਲੀ...