September 9, 2026, 10:07 am
----------- Advertisement -----------
HomeNewsBreaking Newsਆਖਿਰ ਕਿਉਂ ਜਗਜੀਤ ਦੀ ਪਤਨੀ ਚਿਤਰਾ ਨੇ ਛੱਡਿਆ ਸੀ ਗਾਉਣਾ?

ਆਖਿਰ ਕਿਉਂ ਜਗਜੀਤ ਦੀ ਪਤਨੀ ਚਿਤਰਾ ਨੇ ਛੱਡਿਆ ਸੀ ਗਾਉਣਾ?

Published on

----------- Advertisement -----------

1984 ‘ਚ ਰਿਲੀਜ਼ ਹੋਈ ਅਨੁਪਮ ਖੇਰ ਦੀ ਡੈਬਿਊ ਫਿਲਮ ‘ਸਾਰਾਂਸ਼’ ਨੇ 40 ਸਾਲ ਪੂਰੇ ਕਰ ਲਏ ਹਨ। ਇਸ ਫਿਲਮ ਦਾ ਨਿਰਦੇਸ਼ਨ ਮਹੇਸ਼ ਭੱਟ ਨੇ ਕੀਤਾ ਸੀ। ਹਾਲ ਹੀ ਵਿੱਚ ਮਹੇਸ਼ ਅਤੇ ਅਨੁਪਮ ਨੇ ਫਿਲਮ ਦੇ 40 ਸਾਲ ਪੂਰੇ ਹੋਣ ਦਾ ਜਸ਼ਨ ਮਨਾਉਣ ਲਈ ਇੱਕ ਸਮਾਗਮ ਦਾ ਆਯੋਜਨ ਕੀਤਾ।

ਇਸ ਮੌਕੇ ਦੋਵਾਂ ਕਲਾਕਾਰਾਂ ਨੇ ਫਿਲਮ ਨਾਲ ਜੁੜੀਆਂ ਯਾਦਾਂ ਅਤੇ ਕਹਾਣੀਆਂ ਸਾਂਝੀਆਂ ਕੀਤੀਆਂ। ਸਮਾਗਮ ਵਿੱਚ ਮਹੇਸ਼ ਭੱਟ ਨੇ ਦੱਸਿਆ ਕਿ ਜਦੋਂ ਮਰਹੂਮ ਗ਼ਜ਼ਲ ਸਮਰਾਟ ਜਗਜੀਤ ਸਿੰਘ ਦੇ ਪੁੱਤਰ ਦਾ ਦਿਹਾਂਤ ਹੋਇਆ ਸੀ ਤਾਂ ਉਸ ਨੂੰ ਆਪਣੇ ਪੁੱਤਰ ਦੀ ਲਾਸ਼ ਲੈਣ ਲਈ ਜੂਨੀਅਰ ਅਫ਼ਸਰਾਂ ਨੂੰ ਰਿਸ਼ਵਤ ਦੇਣੀ ਪਈ ਸੀ।
ਸਮਾਗਮ ਵਿੱਚ ਫਿਲਮ ਬਾਰੇ ਗੱਲ ਕਰਦਿਆਂ ਮਹੇਸ਼ ਨੇ ਕਿਹਾ, “ਜਦੋਂ ਜਗਜੀਤ ਸਿੰਘ ਦੇ ਬੇਟੇ ਦਾ ਦਿਹਾਂਤ ਹੋਇਆ ਤਾਂ ਉਸਨੇ ਮੈਨੂੰ ਦੱਸਿਆ ਕਿ ਉਸਨੂੰ ਆਪਣੇ ਪੁੱਤਰ ਦੀ ਲਾਸ਼ ਲੈਣ ਲਈ ਰਿਸ਼ਵਤ ਦੇਣੀ ਪਈ ਸੀ। ਉਸ ਸਮੇਂ ਉਹ ਮੇਰੀ ਫਿਲਮ ‘ਸਾਰਾਂਸ਼’ ਦੀ ਮਹੱਤਤਾ ਨੂੰ ਸਮਝਦਾ ਸੀ ਕਿ ਕਿਵੇਂ ਇੱਕ ਆਮ ਆਦਮੀ ਆਪਣੇ ਚਹੇਤਿਆਂ ਦੀ ਲਾਸ਼ ਲੈਣ ਲਈ ਵੀ ਸੰਘਰਸ਼ ਕਰਦਾ ਹੈ।

ਦੱਸ ਦਈਏ ਕਿ ਜਗਜੀਤ ਸਿੰਘ ਅਤੇ ਚਿੱਤਰਾ ਸਿੰਘ ਦੇ ਇਕਲੌਤੇ ਬੇਟੇ ਵਿਵੇਕ ਦੀ 1990 ਵਿੱਚ ਲੰਡਨ ਵਿੱਚ ਇੱਕ ਕਾਰ ਹਾਦਸੇ ਵਿੱਚ ਮੌਤ ਹੋ ਗਈ ਸੀ। ਉਹ ਸਿਰਫ਼ 20 ਸਾਲਾਂ ਦਾ ਸੀ। ਇਸ ਦੁਖਾਂਤ ਤੋਂ ਬਾਅਦ ਜਗਜੀਤ ਨੇ ਜਿੱਥੇ ਗਾਇਕੀ ਤੋਂ ਬ੍ਰੇਕ ਲੈ ਲਈ ਸੀ, ਉੱਥੇ ਹੀ ਉਸ ਦੀ ਪਤਨੀ ਚਿਤਰਾ ਨੇ ਗਾਉਣਾ ਛੱਡ ਦਿੱਤਾ ਸੀ।

ਫਿਲਮ ‘ਸਾਰਾਂਸ਼’ ਦੀ ਗੱਲ ਕਰੀਏ ਤਾਂ ਇਸ ‘ਚ ਅਨੁਪਮ ਖੇਰ ਨੇ ਭ੍ਰਿਸ਼ਟਾਚਾਰ ਨਾਲ ਲੜ ਰਹੇ 60 ਸਾਲ ਦੇ ਬਜ਼ੁਰਗ ਦੀ ਭੂਮਿਕਾ ਨਿਭਾਈ ਹੈ। ਹੈਰਾਨੀ ਵਾਲੀ ਗੱਲ ਇਹ ਸੀ ਕਿ ਉਸ ਸਮੇਂ ਅਨੁਪਮ ਦੀ ਉਮਰ ਸਿਰਫ 28 ਸਾਲ ਸੀ। ਬਾਅਦ ਵਿੱਚ ਅਨੁਪਮ ਅਤੇ ਭੱਟ ਨੇ ‘ਦਿਲ ਹੈ ਕੀ ਮੰਨਤਾ ਨਹੀਂ’ ਅਤੇ ‘ਡੈਡੀ’ ਵਰਗੀਆਂ ਫਿਲਮਾਂ ਵਿੱਚ ਇਕੱਠੇ ਕੰਮ ਕੀਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ: ਇੰਡੀਆਨਾ ਪੁਲਿਸ ਨੇ ਪੰਜਾਬੀ ਟਰੱਕ ਡਰਾਇਵਰ ਹਰਪ੍ਰੀਤ ਸਿੰਘ ਕੋਲੋਂ 38 ਲੱਖ ਡਾਲਰ ਮੁੱਲ ਦੀ ਕੋਕੀਨ ਕੀਤੀ ਬਰਾਮਦ

ਟਰੰਪ ਪ੍ਰਸ਼ਾਸਨ ਜਦੋਂ ਇਮੀਗ੍ਰੇਸ਼ਨ ਤੇ ਡਰੱਗ ਖਿਲਾਫ਼ ਸਖ਼ਤ ਰੁਖ ਅਪਣਾ ਰਿਹਾ ਹੈ, ਇਸੇ ਦਰਮਿਆਨ ਇਕ ਪੰਜਾਬੀ ਟਰੱਕ...

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਕੀਤਾ ਤਲਬ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ...

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਐਕਸ਼ਨ ਮੋਡ ‘ਚ ਸਚਿਨ ਪਾਇਲਟ, ਰਾਹੁਲ-ਪ੍ਰਿਯੰਕਾ ਨਾਲ ਕੀਤੀ ਮੁਲਾਕਾਤ

ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਜ਼ਿੰਮੇਵਾਰੀ ਸੰਭਾਲਦੇ ਹੀ ਸੰਗਠਨ ਨੂੰ ਮਜ਼ਬੂਤ...

Congress ਵਿੱਚ ਨਹੀਂ ਜਾਣਗੇ ਕੈਪਟਨ ਅਮਰਿੰਦਰ ਸਿੰਘ,ਜੈਇੰਦਰ ਕੌਰ ਨੇ BJP ਛੱਡਣ ਦੀ ਚਰਚਾ ’ਤੇ ਬ੍ਰੇਕ ਲਾਈ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈਇੰਦਰ ਕੌਰ ਨੇ ਅੱਜ ਸਪਸ਼ਟ ਕਰ...

ਜਰਮਨੀ ‘ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, 20 ਦਿਨਾਂ ਬਾਅਦ ਪਿੰਡ ਥੋਬਾ ਪਹੁੰਚੀ ਦੇਹ, ਪਰਿਵਾਰ ਨੇ ਜਾਂਚ ਦੀ ਕੀਤੀ ਮੰਗ

ਅੰਮ੍ਰਿਤਸਰ ਦੇ ਅਜਨਾਲਾ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਅਜਨਾਲਾ ਖੇਤਰ ਦੇ...

ਹਿਮਾਚਲ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ, ਜਥੇਦਾਰ ਗੜਗੱਜ ਨੇ ਘਟਨਾ ਦੀ ਕੀਤੀ ਸਖ਼ਤ ਨਿੰਦਾ

ਹਿਮਾਚਲ ਪ੍ਰਦੇਸ਼ ਦੇ ਸੋਲਨ ‘ਚ ਇੱਕ ਨਿੱਜੀ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ...

ਲੋਕ ਤੰਗ ਹਏ ਤਾਂ ਲਵਾਂਗੇ ਐਕਸ਼ਨ… ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਮੰਤਰੀ ਅਮਨ ਅਰੋੜਾ ਦੀ ਚੇਤਾਵਨੀ

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚਾਲੇ...

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ...

*ਚੰਡੀਗੜ੍ਹ/ਦੁਬਈ, 7 ਸਤੰਬਰ::ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਆਲਮੀ ਨਿਵੇਸ਼ ਨੂੰ ਆਕਰਸ਼ਿਤ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਮੇਂ ਸਿਰ ਮਿਲੇ ਇਲਾਜ ਨੇ ਸ਼ੂਗਰ ਦੇ ਮਰੀਜ਼ਾਂ ਨੂੰ ਅੰਗ ਗੁਆਉਣ ਦੇ ਖ਼ਤਰੇ ਤੋਂ ਬਚਾਉਣ ਵਿੱਚ ਕੀਤੀ ਮਦਦ

ਚੰਡੀਗੜ੍ਹ, 07 ਸਤੰਬਰ 2026: ਜ਼ਖ਼ਮ ਭਾਵੇਂ ਛੋਟਾ ਦਿਖਾਈ ਦੇ ਰਿਹਾ ਹੋਵੇ,ਪਰ ਇਸ ਦਾ ਖ਼ਤਰਾ ਬਿਲਕੁਲ...