June 3, 2026, 6:37 am
----------- Advertisement -----------
HomeNewsEntertainmentਗਿੱਪੀ ਗਰੇਵਾਲ ਨੇ ਆਪਣੀ ਨਵੀਂ ਫ਼ਿਲਮ ‘ਯਾਰ ਮੇਰਾ ਤਿੱਤਲੀਆਂ ਵਰਗਾ’ ਦੀ ਫਸਟ...

ਗਿੱਪੀ ਗਰੇਵਾਲ ਨੇ ਆਪਣੀ ਨਵੀਂ ਫ਼ਿਲਮ ‘ਯਾਰ ਮੇਰਾ ਤਿੱਤਲੀਆਂ ਵਰਗਾ’ ਦੀ ਫਸਟ ਲੁੱਕ ਕੀਤੀ ਸਾਂਝੀ

Published on

----------- Advertisement -----------

ਗਿੱਪੀ ਗਰੇਵਾਲ ਇੱਕ ਤੋਂ ਬਾਅਦ ਇੱਕ ਪੰਜਾਬੀ ਫ਼ਿਲਮਾਂ ‘ਚ ਨਜ਼ਰ ਆ ਰਹੇ ਹਨ । ਹਾਲ ਹੀ ‘ਚ ਉਨ੍ਹਾਂ ਦੀ ਫ਼ਿਲਮ ‘ਮਾਂ’ ਰਿਲੀਜ਼ ਹੋਈ ਹੈ । ਜਿਸ ਨੂੰ ਦਰਸ਼ਕਾਂ ਦਾ ਭਰਵਾਂ ਹੁੰਗਾਰਾ ਮਿਲਿਆ ਹੈ । ਇਸ ਤੋਂ ਇਲਾਵਾ ਉਨ੍ਹਾਂ ਦੀ ਫ਼ਿਲਮ ‘ਹਨੀਮੂਨ’ ਦੀ ਵੀ ਦਰਸ਼ਕ ਬੇਸਬਰੀ ਦੇ ਨਾਲ ਇੰਤਜ਼ਾਰ ਕਰ ਰਹੇ ਹਨ । ਇਸ ਦੇ ਨਾਲ ਹੀ ਅਦਾਕਾਰ ਨੇ ਇੱਕ ਹੋਰ ਫ਼ਿਲਮ ਦਾ ਐਲਾਨ ਵੀ ਕਰ ਦਿੱਤਾ ਹੈ । ਗਿੱਪੀ ਦੀ ਨਵੀਂ ਫ਼ਿਲਮ ਦਾ ਨਾਂ ‘ਯਾਰ ਮੇਰਾ ਤਿੱਤਲੀਆਂ ਵਰਗਾ’ ਹੈ। ਇਸ ਫ਼ਿਲਮ ’ਚ ਗਿੱਪੀ ਗਰੇਵਾਲ ਤੇ ਤਨੂੰ ਗਰੇਵਾਲ ਮੁੱਖ ਭੂਮਿਕਾ ਨਿਭਾਅ ਰਹੇ ਹਨ। ਫ਼ਿਲਮ ਦੀ ਰਿਲੀਜ਼ ਡੇਟ ਦਾ ਵੀ ਐਲਾਨ ਕਰ ਦਿੱਤਾ ਗਿਆ ਹੈ। ਇਹ ਫ਼ਿਲਮ 2 ਸਤੰਬਰ, 2022 ਨੂੰ ਸਿਨੇਮਾਘਰਾਂ ’ਚ ਰਿਲੀਜ਼ ਹੋਵੇਗੀ।

ਦੱਸ ਦੇਈਏ ਕਿ ਫ਼ਿਲਮ ਨੂੰ ਵਿਕਾਸ ਵਸ਼ਿਸ਼ਠ ਡਾਇਰੈਕਟ ਕਰ ਰਹੇ ਹਨ। ਇਸ ਦੀ ਕਹਾਣੀ ਨਰੇਸ਼ ਕਥੂਰੀਆ ਨੇ ਲਿਖੀ ਹੈ। ਫ਼ਿਲਮ ਨੂੰ ਗਿੱਪੀ ਗਰੇਵਾਲ, ਰਵਨੀਤ ਕੌਰ ਗਰੇਵਾਲ ਤੇ ਆਸ਼ੂ ਮੁਨੀਸ਼ ਸਾਹਨੀ ਵਲੋਂ ਪ੍ਰੋਡਿਊਸ ਕੀਤਾ ਜਾ ਰਿਹਾ ਹੈ। ਭਾਣਾ ਐੱਲ. ਏ. ਤੇ ਵਿਨੋਦ ਅਸਵਾਲ ਇਸ ਫ਼ਿਲਮ ਦੇ ਕੋ-ਪ੍ਰੋਡਿਊਸਰ ਹਨ। ‘ਯਾਰ ਮੇਰਾ ਤਿੱਤਲੀਆਂ ਵਰਗਾ’ ਨੂੰ ਹੰਬਰ ਮੋਸ਼ਨ ਪਿਕਚਰਜ਼ ਤੇ ਓਮਜੀ ਸਟਾਰ ਸਟੂਡੀਓਜ਼ ਵਲੋਂ ਪੇਸ਼ ਕੀਤਾ ਜਾ ਰਿਹਾ ਹੈ। ਪੋਸਟਰ ’ਚ ਕੈਪਸ਼ਨ ਵੀ ਲਿਖੀ ਗਈ ਹੈ, ਜਿਸ ’ਤੇ ਲਿਖਿਆ ਹੈ, ‘ਕਦੇ ਏਸ ਬੱਸ ਤੇ ਕਦੇ ਓਸ ਬੱਸ ਤੇ ਯਾਰ ਮੇਰੀ ਤਿੱਤਲੀਆਂ ਵਰਗਾ।’

ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਗਿੱਪੀ ਗਰੇਵਾਲ ਕਈ ਹਿੱਟ ਫ਼ਿਲਮਾਂ ‘ਚ ਕੰਮ ਕਰ ਚੁੱਕੇ ਹਨ ਅਤੇ ਉਨ੍ਹਾਂ ਨੇ ਅਰਦਾਸ, ਅਰਦਾਸ ਕਰਾਂ ਵਰਗੀਆਂ ਫ਼ਿਲਮਾਂ ਇੰਡਸਟਰੀ ਨੂੰ ਦਿੱਤੀਆਂ ਹਨ । ਉਨ੍ਹਾਂ ਦੀ ਅਦਾਕਾਰੀ ਨੂੰ ਵੀ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਸਰਾਹਿਆ ਜਾਂਦਾ ਹੈ । ਗਿੱਪੀ ਗਰੇਵਾਲ ਨੇ ਬਤੌਰ ਗਾਇਕ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ । ਜਿਸ ਤੋਂ ਬਾਅਦ ਉਨ੍ਹਾਂ ਨੇ ਅਦਾਕਾਰੀ ਦੇ ਖੇਤਰ ‘ਚ ਵੀ ਕਦਮ ਰੱਖਿਆ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ਇੰਡਸਟਰੀ ਨੂੰ ਦਿੱਤੀਆਂ ਹਨ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਸਿੱਖਿਆ ਕ੍ਰਾਂਤੀ: ਸਰਕਾਰੀ ਸਕੂਲਾਂ ਦੇ 59 ਵਿਦਿਆਰਥੀਆਂ ਨੇ ਜੇ.ਈ.ਈ. ਐਡਵਾਂਸ ਪ੍ਰੀਖਿਆ ਕੀਤੀ ਪਾਸ; ਆਈ.ਆਈ.ਟੀ. ਕੁਆਲੀਫਾਇਰਾਂ ਵਿੱਚ 34 ਫੀਸਦ ਵਾਧਾ ਦਰਜ

ਚੰਡੀਗੜ੍ਹ, 2 ਜੂਨ:ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ “ਪੰਜਾਬ ਸਿੱਖਿਆ ਕ੍ਰਾਂਤੀ”...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਲਈ ਇਤਿਹਾਸਕ ਐਲਾਨ, ਕਿਸਾਨ ਕ੍ਰੈਡਿਟ ਕਾਰਡ ਦੀ ਕਰਜ਼ਾ ਹੱਦ ਵਿੱਚ ਵਾਧਾ

*ਚੰਡੀਗੜ੍ਹ; 2 ਜੂਨ*ਪਿਛਲੇ ਕੁਝ ਦਹਾਕਿਆਂ ਦੌਰਾਨ ਪੰਜਾਬ ਵਿੱਚ ਹੋਏ ਖੇਤੀਬਾੜੀ ਸੁਧਾਰਾਂ ਵਿੱਚ ਸਭ ਤੋਂ...

ਅੰਤਰਰਾਸ਼ਟਰੀ ਕਬੱਡੀ ਸਟਾਰ ‘ਆਪ’ ਵਿੱਚ ਹੋਏ ਸ਼ਾਮਲ, ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਵਿੱਚ ਪ੍ਰਗਟਾਇਆ ਭਰੋਸਾ*

ਚੰਡੀਗੜ੍ਹ, 2 ਜੂਨ:ਆਮ ਆਦਮੀ ਪਾਰਟੀ (ਆਪ) ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦੋਂ ਕਬੱਡੀ...

ਡੀਜੀਪੀ ਗੌਰਵ ਯਾਦਵ ਵੱਲੋਂ ਫੀਲਡ ਯੂਨਿਟਾਂ ਨੂੰ ਸੂਬੇ ਭਰ ਵਿੱਚ ਪੁਲਿਸ ਦੀ ਮੌਜੂਦਗੀ ਅਤੇ...

ਭਗਵੰਤ ਮਾਨ ਸਰਕਾਰ ਨੇ ਚੋਣ ਵਿਭਾਗ ਵਿੱਚ ਪ੍ਰਸ਼ਾਸਕੀ ਅੜਿੱਕੇ ਖਤਮ ਕੀਤੇ, ਅਹਿਮ ਅਸਾਮੀਆਂ ਭਰਨ ਲਈ ਰਾਹ ਪੱਧਰਾ ਹੋਇਆ

ਚੰਡੀਗੜ੍ਹ, 1 ਜੂਨ 2026ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ...

‘ਬ੍ਰਾਈਟ ਮਾਈਂਡਜ਼ ਪੰਜਾਬ’ ਪ੍ਰੋਗਰਾਮ ਦਾ ਰੂਪਨਗਰ ਤੋਂ ਆਗ਼ਾਜ਼; 12ਵੀਂ ਜਮਾਤ ਵਿੱਚ 85% ਤੋਂ ਵੱਧ ਨੰਬਰ ਲੈਣ ਵਾਲੇ 600 ਤੋਂ ਵੱਧ ਵਿਦਿਆਰਥੀਆਂ ਦਾ ਸਨਮਾਨ

ਚੰਡੀਗੜ੍ਹ, 1 ਜੂਨ:ਪੜ੍ਹਾਈ-ਲਿਖਾਈ ਵਿੱਚ ਸ਼ਾਨਦਾਰ ਪ੍ਰਦਰਸ਼ਨ ਨੂੰ ਮਾਨਤਾ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ....

ਪੰਜਾਬ ‘ਚ ਮੁੜ 4 ਨਗਰ ਕੌਂਸਲ ਲਈ 13 ਜੂਨ ਨੂੰ ਹੋਵੇਗੀ ਵੋਟਿੰਗ, EVM ਮਸ਼ੀਨਾਂ ਰਾਹੀਂ ਵੋਟਾਂ ਪਾਉਣ ਦੀ ਮਿਲੀ ਮਨਜ਼ੂਰੀ

ਪੰਜਾਬ ਵਿਚ 4 ਨਗਰ ਕੌਂਸਲਾਂ ਲਈ 13 ਜੂਨ ਨੂੰ ਵੋਟਾਂ ਪੈਣਗੀਆਂ। ਗੁਰਦਾਸਪੁਰ, ਕਾਦੀਆ, ਸ਼ਾਮ...