ਰਾਧਿਕਾ ਰਾਓ ਅਤੇ ਵਿਨੇ ਸਪਰੂ ਦੇ ਨਿਰਦੇਸ਼ਨ ‘ਚ ਬਣੀ ਫਿਲਮ ‘ਯਾਰੀਆਂ 2’ ਰਿਲੀਜ਼ ਤੋਂ ਪਹਿਲਾਂ ਹੀ ਵਿਵਾਦਾਂ ‘ਚ ਘਿਰ ਗਈ ਹੈ। ਫਿਲਮ ਦੇ ਗੀਤ ‘ਸੌਰੇ ਘਰ’ ‘ਚ ਅਦਾਕਾਰਾ ਮੀਜਾ ਜਾਫਰੀ ਕਿਰਪਾਨ ਪਾਈ ਨਜ਼ਰ ਆ ਰਹੀ ਹੈ। ਇੰਨਾ ਹੀ ਨਹੀਂ ਇਸ ਦਾ ਟੀਜ਼ਰ ਵੀ 2 ਹਫਤੇ ਪਹਿਲਾਂ ਹੀ ਰਿਲੀਜ਼ ਹੋ ਚੁੱਕਾ ਹੈ, ਇਸ ‘ਚ ਵੀ ਅਦਾਕਾਰ ਨੇ ਕਿਰਪਾਨ ਪਾਈ ਹੋਈ ਹੈ।
ਦੱਸ ਦਈਏ ਫਿਲਮ ਦੇ ਗੀਤ ਅਤੇ ਟੀਜ਼ਰ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਤਰਾਜ਼ ਜਤਾਇਆ ਹੈ। ਐਸਜੀਪੀਸੀ ਦਾ ਕਹਿਣਾ ਹੈ ਕਿ ਇਸ ਫਿਲਮ ਵਿੱਚ ਅਦਾਕਾਰ ਨੇ ਕਿਰਪਾਨ ਪਾਇਆ ਹੋਇਆ ਹੈ, ਜਦੋਂ ਕਿ ਉਸ ਦੇ ਵਾਲ ਕੱਟੇ ਹੋਏ ਹਨ। ਅਭਿਨੇਤਾ ਨੂੰ ਸਿੱਖ ਕੱਕੜ ਕਿਰਪਾਨ ਪਹਿਨੇ ਹੋਏ ਬਹੁਤ ਹੀ ਇਤਰਾਜ਼ਯੋਗ ਤਰੀਕੇ ਨਾਲ ਦੇਖਿਆ ਗਿਆ ਹੈ, ਜੋ ਕਿ ਸਵੀਕਾਰਯੋਗ ਨਹੀਂ ਹੈ।
ਸ਼੍ਰੋਮਣੀ ਕਮੇਟੀ ਨੇ ਇਸ ਗੀਤ ਨੂੰ ਯੂ-ਟਿਊਬ ਤੋਂ ਹਟਾਉਣ ਲਈ ਕਿਹਾ ਹੈ। ਉਸ ਦਾ ਕਹਿਣਾ ਹੈ ਕਿ ਟੀ-ਸੀਰੀਜ਼ ਨੂੰ ਤੁਰੰਤ ਪ੍ਰਭਾਵ ਨਾਲ ਇਸ ਨੂੰ ਹਟਾ ਦੇਣਾ ਚਾਹੀਦਾ ਹੈ। ਜੇਕਰ ਕੋਈ ਹੋਰ ਪਲੇਟਫਾਰਮ ਉਕਤ ਇਤਰਾਜ਼ਯੋਗ ਦ੍ਰਿਸ਼ਾਂ ਵਾਲੇ ਇਸ ਵੀਡੀਓ ਗੀਤ ਨੂੰ ਪ੍ਰਕਾਸ਼ਿਤ ਕਰਨ ਲਈ ਵਰਤਿਆ ਜਾਂਦਾ ਹੈ ਤਾਂ ਉਸ ਨੂੰ ਵੀ ਹਟਾ ਦਿੱਤਾ ਜਾਵੇ। ਅਸੀਂ ਇਸ ਇਤਰਾਜ਼ ਨੂੰ ਤੁਰੰਤ ਹਰ ਤਰ੍ਹਾਂ ਨਾਲ ਸਰਕਾਰ ਅਤੇ ਡਿਜੀਟਲ ਪਲੇਟਫਾਰਮਾਂ ਨੂੰ ਭੇਜ ਰਹੇ ਹਾਂ।
ਐਸ.ਜੀਪੀ.ਸੀ ਨੇ ਪ੍ਰਸਾਰਣ ਮੰਤਰਾਲੇ ਨੂੰ ਬੇਨਤੀ ਕੀਤੀ ਹੈ ਅਤੇ ਭਾਰਤ ਸਰਕਾਰ ਨੂੰ ਵੀ ਅਪੀਲ ਕੀਤੀ ਹੈ ਕਿ ਇਸ ਇਤਰਾਜ਼ਯੋਗ ਵੀਡੀਓ ਜਾਂ ਉਕਤ ਫਿਲਮ ਦੇ ਕਿਸੇ ਵੀ ਅਸਵੀਕਾਰਨਯੋਗ ਦ੍ਰਿਸ਼ ਨੂੰ ਸੈਂਸਰ ਬੋਰਡ ਆਫ਼ ਫਿਲਮ ਸਰਟੀਫਿਕੇਸ਼ਨ ਦੁਆਰਾ ਰਿਲੀਜ਼ ਕਰਨ ਨਾ ਦਿੱਤਾ ਜਾਵੇ। ਜੇਕਰ ਵੀਡੀਓ ਦੇ ਵਿਜ਼ੂਅਲ ਨੂੰ ਨਾ ਹਟਾਇਆ ਗਿਆ ਤਾਂ ਘੱਟ ਗਿਣਤੀ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਕਾਨੂੰਨ ਅਨੁਸਾਰ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।












