August 27, 2026, 12:41 am
----------- Advertisement -----------
HomeNewsEntertainmentKGF ਸਟਾਰ ਯਸ਼ ਨੇ ਠੁਕਰਾਈ ਕਰੋੜਾਂ ਦੀ ਡੀਲ, ਪਾਨ ਮਸਾਲਾ ਐਡ ਕਰਨ...

KGF ਸਟਾਰ ਯਸ਼ ਨੇ ਠੁਕਰਾਈ ਕਰੋੜਾਂ ਦੀ ਡੀਲ, ਪਾਨ ਮਸਾਲਾ ਐਡ ਕਰਨ ਤੋਂ ਕੀਤਾ ਸਾਫ਼ ਇਨਕਾਰ

Published on

----------- Advertisement -----------

ਅਕਸ਼ੈ ਕੁਮਾਰ ਵੱਲੋਂ ਪਾਨ ਮਸਾਲਾ ਦਾ ਇਸ਼ਤਿਹਾਰ ਦੇਣ ਅਤੇ ਫਿਰ ਪ੍ਰਸ਼ੰਸਕਾਂ ਤੋਂ ਮੁਆਫੀ ਮੰਗਣ ਦੀ ਘਟਨਾ ਤੋਂ ਬਾਅਦ ਹੁਣ ਕੇਜੀਐੱਫ ਦੇ ਸਟਾਰ ਅਦਾਕਾਰ ਯਸ਼ ਨੇ ਪਾਨ ਮਸਾਲਾ ਦੇ ਵਿਗਿਆਪਨ ਲਈ ਕਰੋੜਾਂ ਰੁਪਏ ਦੀ ਪੇਸ਼ਕਸ਼ ਠੁਕਰਾ ਦਿੱਤੀ ਹੈ। ਅਜੇ ਦੇਵਗਨ, ਸ਼ਾਹਰੁਖ ਖਾਨ ਅਤੇ ਅਮਿਤਾਭ ਬੱਚਨ ਤੋਂ ਬਾਅਦ ਅਕਸ਼ੈ ਕੁਮਾਰ ਨੇ ਪਾਨ ਮਸਾਲਾ ਦਾ ਵਿਗਿਆਪਨ ਕੀਤਾ ਸੀ, ਜਿਸ ਕਾਰਨ ਉਨ੍ਹਾਂ ਨੂੰ ਸੋਸ਼ਲ ਮੀਡੀਆ ‘ਤੇ ਕਾਫੀ ਟ੍ਰੋਲ ਕੀਤਾ ਗਿਆ ਸੀ। ਇਸ ਤੋਂ ਬਾਅਦ ਅਕਸ਼ੇ ਕੁਮਾਰ ਨੇ ਪ੍ਰਸ਼ੰਸਕਾਂ ਤੋਂ ਮੁਆਫੀ ਮੰਗੀ। ਹੁਣ ਖਬਰ ਆਈ ਹੈ ਕਿ ਇੱਕ ਪਾਨ ਮਸਾਲਾ ਬ੍ਰਾਂਡ ਨੇ KGF 2 ਸਟਾਰ ਯਸ਼ ਨਾਲ ਸੰਪਰਕ ਕੀਤਾ ਹੈ। ਪਰ ਕੰਨੜ ਅਦਾਕਾਰ ਨੇ ਇਸ ਨਾਲ ਜੁੜਨ ਤੋਂ ਇਨਕਾਰ ਕਰ ਦਿੱਤਾ। ਰਿਪੋਰਟ ਦੇ ਮੁਤਾਬਕ, ਯਸ਼ ਨੂੰ ਪਾਨ ਮਸਾਲਾ ਬ੍ਰਾਂਡ ਨੇ ਐਂਡੋਰਸਮੈਂਟ ਲਈ ਕਰੋੜਾਂ ਦੀ ਪੇਸ਼ਕਸ਼ ਕੀਤੀ ਸੀ।

ਪਰ KGF 2 ਸਟਾਰ ਨੇ ਬਿਨਾਂ ਦੇਰੀ ਕੀਤੇ ਇਸ ਵਿਗਿਆਪਨ ਨੂੰ ਤੁਰੰਤ ਰੱਦ ਕਰ ਦਿੱਤਾ। ਇਸ ਖਬਰ ਦੀ ਪੁਸ਼ਟੀ ਯਸ਼ ਦੇ ਐਂਡੋਰਸਮੈਂਟ ਸੌਦਿਆਂ ਦਾ ਪ੍ਰਬੰਧਨ ਕਰਨ ਵਾਲੀ ਕੰਪਨੀ ਐਕਸੀਡ ਐਂਟਰਟੇਨਮੈਂਟ ਨੇ ਕੀਤੀ ਹੈ। ਇਸ ਦੇ ਮੁਖੀ ਅਰਜੁਨ ਬੈਨਰਜੀ ਨੇ ਇੱਕ ਬਿਆਨ ਜਾਰੀ ਕਰਕੇ ਲਿਖਿਆ- ਪਾਨ ਮਸਾਲਾ ਅਤੇ ਅਜਿਹੇ ਉਤਪਾਦਾਂ ਦਾ ਲੋਕਾਂ ਦੀ ਸਿਹਤ ‘ਤੇ ਬੁਰਾ ਪ੍ਰਭਾਵ ਪੈਂਦਾ ਹੈ। ਇਸ ਦਾ ਪ੍ਰਭਾਵ ਘਾਤਕ ਹੋ ਸਕਦਾ ਹੈ। ਦਰਅਸਲ, ਇਹ ਯਸ਼ ਦੁਆਰਾ ਲਿਆ ਗਿਆ ਇੱਕ ਬਹਾਦਰੀ ਭਰਿਆ ਫੈਸਲਾ ਹੈ। “ਸਾਡੀ ਪੈਨ ਇੰਡੀਆ ਅਪੀਲ ਨੂੰ ਦੇਖਦੇ ਹੋਏ, ਅਸੀਂ ਆਪਣੇ ਪ੍ਰਸ਼ੰਸਕਾਂ ਅਤੇ ਅਨੁਯਾਈਆਂ ਨੂੰ ਸਹੀ ਸੰਦੇਸ਼ ਭੇਜਣ ਲਈ ਇਸ ਮੌਕੇ ਦੀ ਵਰਤੋਂ ਕਰਨਾ ਚਾਹੁੰਦੇ ਹਾਂ।

ਆਪਣਾ ਸਮਾਂ ਅਤੇ ਮਿਹਨਤ ਉਨ੍ਹਾਂ ਬ੍ਰਾਂਡਾਂ ‘ਤੇ ਬਿਤਾਉਣਾ ਚਾਹੁੰਦਾ ਹੈ ਜਿਨ੍ਹਾਂ ਕੋਲ ਵਿਵੇਕ ਹੈ, ਜੋ ਲੰਬੀ ਗੇਮ ਖੇਡਣਾ ਚਾਹੁੰਦੇ ਹਨ, ਲੋਕਾਂ ਦੁਆਰਾ ਯਸ਼ ਦੀ ਸ਼ਲਾਘਾ ਕੀਤੀ ਗਈ ਹੈ। ਇਸ ਤੋਂ ਪਹਿਲਾਂ ਪੁਸ਼ਪਾ ਸਟਾਰ ਅੱਲੂ ਅਰਜੁਨ ਨੇ ਵੀ ਤੰਬਾਕੂ ਬ੍ਰਾਂਡ ਨਾਲ ਜੁੜਨ ਤੋਂ ਇਨਕਾਰ ਕਰ ਦਿੱਤਾ ਸੀ। ਇਸ ਐਡੋਰਸਮੈਂਟ ਲਈ ਅੱਲੂ ਨੂੰ ਮੋਟੀ ਫੀਸ ਦੀ ਪੇਸ਼ਕਸ਼ ਵੀ ਕੀਤੀ ਗਈ ਸੀ। ਪਰ ਅੱਲੂ ਨੇ ਪ੍ਰਸ਼ੰਸਕਾਂ ਨੂੰ ਗਲਤ ਸੰਦੇਸ਼ ਨਾ ਦੇਣ ਦੀ ਸੋਚ ਨਾਲ ਇਸ ਮੁਨਾਫ਼ੇ ਦੀ ਪੇਸ਼ਕਸ਼ ਨੂੰ ਠੁਕਰਾ ਦਿੱਤਾ ਸੀ। ਇਕ ਪਾਸੇ ਜਿੱਥੇ ਬਾਲੀਵੁੱਡ ਦੇ ਵੱਡੇ ਸਿਤਾਰੇ ਬਿਨਾਂ ਕਿਸੇ ਦੇਰੀ ਦੇ ਤੰਬਾਕੂ ਬ੍ਰਾਂਡ ਨਾਲ ਜੁੜ ਰਹੇ ਹਨ, ਉੱਥੇ ਹੀ ਉਨ੍ਹਾਂ ਤੋਂ ਸਾਊਥ ਸਿਤਾਰਿਆਂ ਦੀ ਦੂਰੀ ਲੋਕਾਂ ਨੂੰ ਪ੍ਰਭਾਵਿਤ ਕਰ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਹਿਮਾਚਲ ਦੇ ਸਕੂਲਾਂ ਦੇ ਦਾਖਲੇ ਫਾਰਮ ਤੋਂ ਹਟੇਗਾ ਜਾਤੀ ਦਾ ਕਾਲਮ’-CM ਸੁੱਖੂ ਦਾ ਵੱਡਾ ਐਲਾਨ

ਹਿਮਾਚਲ ਪ੍ਰਦੇਸ਼ ਵਿਚ ਅਗਲੇ ਸਿੱਖਿਅਕ ਸੈਸ਼ਨ ਤੋਂ ਸਕੂਲ-ਕਾਲਜ ਦੇ ਐਡਮਿਸ਼ਨ ਫਾਰਮ ਤੋਂ ਜਾਤੀ ਦਾ...

‘ਰੱਖੜੀ ਮੌਕੇ ਪੰਜਾਬ ਦੀਆਂ ਮਹਿਲਾਵਾਂ ਦੇ ਫੋਨਾਂ ‘ਤੇ ਮੁੜ ਹੋਵੇਗੀ ਟੂੰ-ਟੂੰ, ਤੀਜੀ ਕਿਸ਼ਤ ਹੋਵੇਗੀ ਜਾਰੀ’ : CM ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮਹਿਲਾਵਾਂ ਨੂੰ ਵੱਡਾ ਤੋਹਫਾ ਦਿੰਦੇ ਹੋਏ ਐਲਾਨ ਕੀਤਾ...

ਅਗਸਤ ‘ਚ H1N1 ਦੇ 70 ਮਾਮਲੇ, ਵਧਿਆ ਸਵਾਇਨ ਫਲੂ ਦਾ ਕਹਿਰ

Punjab ਵਿੱਚ Swine Flu ਦੇ 70 ਮਾਮਲੇ ਸਾਹਮਣੇ ਆਏ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ...

Nijjar Murder Case: ਪੰਨੂ ਨੇ ਵੀਡੀਓ ਜਾਰੀ ਕਰਕੇ ਗੋਲਡੀ ਬਰਾੜ ਤੇ ਬਿਸ਼ਨੋਈ ਗੈਂਗ ਨੂੰ ਦਿੱਤੀ ਬਦਲਾ ਲੈਣ ਦੀ ਧਮਕੀ

ਗੈਂਗਸਟਰ ਗੋਲਡੀ ਬਰਾੜ ਵੱਲੋਂ ਖਾਲਿਸਤਾਨੀ ਅਤਿਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਦੀ ਜ਼ਿੰਮੇਵਾਰੀ ਲਏ...

103 ਸਾਲ ਦੀ ਉਮਰ ‘ਚ ਬਜ਼ੁਰਗ ਦਾ ਹੋਇਆ ਦਿਹਾਂਤ, ਪੋਤਿਆਂ ਨੇ ਢੋਲ ਵਾਜਿਆਂ ਨਾਲ ਦਿੱਤੀ ਅੰਤਿਮ ਵਿਦਾਈ

ਮੋਗਾ ਇਲਾਕੇ ਵਿੱਚ ਇੱਕ ਭਾਵੁਕ ਮਾਹੌਲ ਬਣ ਗਿਆ ਜਦੋਂ ਇੱਕ ਬਜ਼ੁਰਗ ਦਾ 103 ਸਾਲ...

ਮੋਹਾਲੀ ਦੇ ਪਿੰਡ ਘੜੂੰਆਂ ‘ਚ ਮਿਲਿਆ ਮਿੱਟੀ ‘ਚ ਦੱਬਿਆ ਖਜਾਨਾ, ਚਾਂਦੀ ਦੇ ਪੁਰਾਣੇ ਸਿੱਕਿਆਂ ਨਾਲ ਭਰਿਆ ਸੀ ਕੁੱਜਾ

ਮੋਹਾਲੀ ਦੇ ਇਤਿਹਾਸਕ ਅਤੇ ਪ੍ਰਾਚੀਨ ਪਿੰਡ ਘੜੂੰਆਂ ਵਿੱਚ ਮੰਗਲਵਾਰ ਨੂੰ ਉਸ ਸਮੇਂ ਸਨਸਨੀ ਫੈਲ...

ਭਲਕੇ ਪੰਜਾਬ ਬੰਦ ਨਹੀਂ, ਸਿਰਫ ਸਰਕਾਰੀ ਮੁਲਾਜ਼ਮਾਂ ਦੀ ਹੜਤਾਲ, ਜਾਣੋ ਕਿਹੜੀਆਂ ਸੇਵਾਵਾਂ ‘ਤੇ ਪਊ ਅਸਰ

ਪੰਜਾਬ ਦੇ 3 ਲੱਖ ਤੋਂ ਵੱਧ ਸਰਕਾਰੀ ਕਰਮਚਾਰੀ ਅਤੇ 4 ਲੱਖ ਤੋਂ ਵੱਧ ਪੈਨਸ਼ਨਰ...

 ਸਰਕਾਰ ਦਾ ਵੱਡਾ ਫੈਸਲਾ: ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਦਾ ਵਾਧਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਦਰਸ਼ ਸਕੂਲਾਂ ਵਿੱਚ ਸੇਵਾਵਾਂ ਨਿਭਾ ਰਹੇ...

ਬਿਜਲੀ ਦੇ ਵੱਧ ਬਿੱਲਾਂ ‘ਤੇ ਮਾਨ ਸਰਕਾਰ ਦੀ ਵੱਡੀ ਰਾਹਤ, ਖਪਤਕਾਰਾਂ ਦੇ ਬਿੱਲ ਹੋਣਗੇ ਠੀਕ

ਪੰਜਾਬ ‘ਚ ਬਿਜਲੀ ਦੇ ਵੱਧ ਬਿੱਲਾਂ ਨੂੰ ਲੈ ਕੇ ਪੈਦਾ ਹੋਏ ਵਿਵਾਦ ‘ਤੇ ਕੈਬਿਨੇਟ...