October 27, 2026, 5:37 pm
----------- Advertisement -----------
HomeNewsEntertainmentਸਿਨੇਮਾਘਰਾਂ 'ਚ ਫਿਰ ਚੱਲਿਆ ਸਾਮੰਥਾ ਦਾ ਜਾਦੂ, 'ਯਸ਼ੋਦਾ' ਨੇ ਚੌਥੇ ਦਿਨ ਕਮਾਏ...

ਸਿਨੇਮਾਘਰਾਂ ‘ਚ ਫਿਰ ਚੱਲਿਆ ਸਾਮੰਥਾ ਦਾ ਜਾਦੂ, ‘ਯਸ਼ੋਦਾ’ ਨੇ ਚੌਥੇ ਦਿਨ ਕਮਾਏ ਇੰਨੇ ਕਰੋੜ

Published on

----------- Advertisement -----------

ਦੱਖਣੀ ਅਦਾਕਾਰਾ ਸਮੰਥਾ ਰੂਥ ਪ੍ਰਭੂ ਦੀ ਫਿਲਮ ‘ਯਸ਼ੋਦਾ’ ਸਿਨੇਮਾਘਰਾਂ ‘ਚ ਸ਼ਾਨਦਾਰ ਪ੍ਰਦਰਸ਼ਨ ਕਰ ਰਹੀ ਹੈ। ਰਿਲੀਜ਼ ਦੇ ਚੌਥੇ ਦਿਨ ਫਿਲਮ ਨੇ ਬਾਕਸ ਆਫਿਸ ‘ਤੇ ਸ਼ਾਨਦਾਰ ਸ਼ੁਰੂਆਤ ਕੀਤੀ ਹੈ। ਸਮੰਥਾ ਦਾ ਜਾਦੂ ਸਿਨੇਮਾਘਰਾਂ ‘ਚ ਫਿਰ ਤੋਂ ਚੱਲ ਰਿਹਾ ਹੈ। ਯਸ਼ੋਦਾ ਭਾਰਤ ਵਿੱਚ ਹੀ ਨਹੀਂ ਵਿਦੇਸ਼ਾਂ ਵਿੱਚ ਵੀ ਤੇਜ਼ੀ ਨਾਲ ਅੱਗੇ ਵੱਧ ਰਹੀ ਹੈ। ਰਿਪੋਰਟਾਂ ਦੇ ਅਨੁਸਾਰ, ਫਿਲਮ ਨੇ ਅਮਰੀਕਾ ਵਿੱਚ ਆਪਣੇ ਪਹਿਲੇ ਵੀਕੈਂਡ ਵਿੱਚ $ 445K ਦੀ ਕਮਾਈ ਕੀਤੀ ਹੈ। ਦੂਜੇ ਪਾਸੇ ਜੇਕਰ ‘ਯਸ਼ੋਦਾ’ ਦੇ ਭਾਰਤ ‘ਚ ਚੌਥੇ ਦਿਨ ਕਲੈਕਸ਼ਨ ਦੀ ਗੱਲ ਕਰੀਏ ਤਾਂ ਸੋਮਵਾਰ 14 ਨਵੰਬਰ ਨੂੰ ਫਿਲਮ ਨੇ ਭਾਰਤ ‘ਚ 1.35-1.45 ਕਰੋੜ ਰੁਪਏ ਦਾ ਕਲੈਕਸ਼ਨ ਕੀਤਾ।

ਇਸ ਦੇ ਨਾਲ ਹੀ ਫਿਲਮ ਦਾ ਕੁਲ ਕੁਲੈਕਸ਼ਨ ਹੁਣ ਕਰੀਬ 12 ਕਰੋੜ ਰੁਪਏ ਹੋ ਗਿਆ ਹੈ। ਇਸ ਤੋਂ ਇਲਾਵਾ, ਯਸ਼ੋਦਾ ਇਸ ਵੀਕੈਂਡ ਯੂਕੇ ਬਾਕਸ ਆਫਿਸ ‘ਤੇ ਨੰਬਰ 1 ਭਾਰਤੀ ਫਿਲਮ ਰਹੀ। ਸਮੰਥਾ ਰੂਥ ਪ੍ਰਭੂ ਦੀ ਫਿਲਮ ਨੇ ਚੰਗੀ ਸ਼ੁਰੂਆਤ ਕੀਤੀ ਸੀ ਅਤੇ ਪਹਿਲੇ ਦਿਨ 3.06 ਕਰੋੜ ਦੀ ਕਮਾਈ ਕੀਤੀ ਸੀ। ਸ਼ਨੀਵਾਰ ਨੂੰ ਫਿਲਮ ਦੀ ਕਮਾਈ 3.64 ਕਰੋੜ ਰੁਪਏ ਦੇ ਨਾਲ ਮਾਮੂਲੀ ਉਛਾਲ ਦੇਖੀ ਗਈ। ਖਬਰਾਂ ਮੁਤਾਬਕ ਤੀਜੇ ਦਿਨ ਐਤਵਾਰ ਤੱਕ ਫਿਲਮ 3.50 ਕਰੋੜ ਰੁਪਏ ਦਾ ਕਾਰੋਬਾਰ ਕਰਨ ‘ਚ ਕਾਮਯਾਬ ਰਹੀ ਹੈ। ਇਸ ਨਾਲ ਫਿਲਮ ਦਾ ਕੁਲ ਕਲੈਕਸ਼ਨ 10.20 ਕਰੋੜ ਰੁਪਏ ਹੋ ਗਿਆ ਹੈ।

ਇਹ ਫਿਲਮ ਤਾਮਿਲ, ਤੇਲਗੂ, ਮਲਿਆਲਮ, ਕੰਨੜ ਅਤੇ ਹਿੰਦੀ ਸਮੇਤ ਪੰਜ ਭਾਸ਼ਾਵਾਂ ਵਿੱਚ ਰਿਲੀਜ਼ ਹੋਣ ਵਾਲੀ ਇੱਕ ਮਹਿਲਾ ਸਟਾਰ ਲਈ ਪਹਿਲੀ ਪੈਨ-ਇੰਡੀਆ ਫਿਲਮ ਵੀ ਹੈ। ਫਿਲਮ ਵਿੱਚ, ਸਮੰਥਾ ਇੱਕ ਸਰੋਗੇਟ ਮਾਂ ਦੀ ਭੂਮਿਕਾ ਨਿਭਾ ਰਹੀ ਹੈ ਜੋ ਇੱਕ ਮੈਡੀਕਲ ਖੇਤਰ ਵਿੱਚ ਚੱਲ ਰਹੇ ਇੱਕ ਵੱਡੇ ਘੁਟਾਲੇ ਦਾ ਪਰਦਾਫਾਸ਼ ਕਰਦੀ ਹੈ। ਸਮੰਥਾ ਦਾ ਕਿਰਦਾਰ ਸਭ ਤੋਂ ਪਹਿਲਾਂ ‘ਈਵਾ’ ਨਾਂ ਦੀ ਕੰਪਨੀ ‘ਚ ਐਂਟਰੀ ਲੈਂਦਾ ਹੈ, ਇਹ ਕੰਪਨੀ ਸਰੋਗੇਸੀ ਰਾਹੀਂ ਲੋਕਾਂ ਨੂੰ ਮਾਤਾ-ਪਿਤਾ ਬਣਨ ‘ਚ ਮਦਦ ਕਰਦੀ ਹੈ। ਹਾਲਾਂਕਿ ਇਸ ਸਾਰੀ ਪ੍ਰਕਿਰਿਆ ਵਿੱਚ ਕੰਪਨੀ ਵਿੱਚ ਕਈ ਗੰਭੀਰ ਅਪਰਾਧ ਅਤੇ ਘੁਟਾਲੇ ਚੱਲ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਟਿਆਲਾ ਦੇ 28 ਵਾਰਡਾਂ ’ਚ ਮੁੜ ਹੋਣਗੀਆਂ ਚੋਣਾਂ

 ਸੁਪਰੀਮ ਕੋਰਟ ਦੇ ਫ਼ੈਸਲੇ ਦੀ ਪਾਲਣਾ ਕਰਦਿਆਂ ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਵਿਭਾਗ ਵੱਲੋਂ...

ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦਾ ਅੱਜ ਹੋਵੇਗਾ ਆਗਾਜ਼: CM ਮਾਨ ਨੇ ਸਾਰੇ ਖਿਡਾਰੀਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ

ਇਤਿਹਾਸਕ “ਹੀਰੋ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਪੰਜਾਬ 2026” ਅੱਜ ਪੰਜਾਬ ਦੇ ਹਾਕੀ ਹੱਬ ਜਲੰਧਰ...

ਲਖਨਊ ਵਿਚ ਕਾਰ ਪਾਰਕਿੰਗ ਨੂੰ ਲੈ ਕੇ ਪਿਤਾ, ਪੁੱਤ ਅਤੇ ਚਾਚੇ ਦਾ ਕਤਲ

ਲਖਨਊ ਵਿੱਚ ਦਿਨ-ਦਿਹਾੜੇ ਇੱਕ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਗੋਲੀ ਮਾਰ ਕੇ ਹੱਤਿਆ ਕਰ...

ਰਾਜਬੀਰ ਘੁੰਮਣ ਵੱਲੋਂ ਮਜੀਠੀਆ ਨੂੰ ਕਾਨੂੰਨੀ ਨੋਟਿਸ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ OSD ਰਾਜਬੀਰ ਸਿੰਘ ਘੁੰਮਣ ਵੱਲੋਂ ਸ਼੍ਰੋਮਣੀ ਅਕਾਲੀ...

ਲੰਡਨ ਵਿਚ ਪ੍ਰੇਮਿਕਾ ਦੇ ਕਤਲ ਦੇ ਦੋਸ਼ ਵਿਚ ਪੰਜਾਬੀ ਨੂੰ ਉਮਰ ਕੈਦ

ਲੰਡਨ ਦੀ ਓਲਡ ਬੇਲੀ ਅਦਾਲਤ ਨੇ ਪੰਜਾਬੀ ਮੂਲ ਦੇ 24 ਸਾਲਾ ਦੀਪਕ ਸੰਧੂ ਨੂੰ...

ਅੰਮ੍ਰਿਤਸਰ ਦੇ ਚੀਤੇ ਕਲਾਂ ‘ਚ ਤਾਬੜਤੋੜ ਫਾਇਰਿੰਗ, AAP ਸਰਪੰਚ ਦੇ ਪੁੱਤਰ ਦੀ ਮੌਤ, ਦੋਸਤ ਜ਼ਖ਼ਮੀ!

ਅੰਮ੍ਰਿਤਸਰ ਵਿੱਚ ਸੋਮਵਾਰ ਰਾਤ ਨੂੰ ਆਮ ਆਦਮੀ ਪਾਰਟੀ (ਆਪ) ਦੇ ਇੱਕ ਸਰਪੰਚ ਦੇ ਪੁੱਤਰ...

ਨਿਵੇਸ਼ਕਾਂ ਨੂੰ ਵੱਡਾ ਝਟਕਾ! ਸੋਨਾ-ਚਾਂਦੀ ਤੇ ਸ਼ੇਅਰ ਬਾਜ਼ਾਰ ’ਚ ਭਾਰੀ ਗਿਰਾਵਟ

ਦੀਵਾਲੀ ਤੋਂ ਪਹਿਲਾਂ ਭਾਰਤੀ ਸ਼ੇਅਰ ਬਾਜ਼ਾਰ ਅਤੇ ਸੋਨਾ-ਚਾਂਦੀ ਵਿੱਚ ਵੱਡੀ ਗਿਰਾਵਟ ਆਈ ਹੈ। ਸ਼ੇਅਰ...

ਪੰਜਾਬ ਵਿਧਾਨ ਸਭਾ ਵਿੱਚ ਅੱਜ ਦਰਿਆਈ ਪਾਣੀਆਂ ਦੀ ਗੱਲ, ਅਖੀਰਲੇ ਦਿਨ ਪੇਸ਼ 5 ਸਰਕਾਰੀ ਮਤੇ

 (ਮੰਗਲਵਾਰ) ਨੂੰ ਪੰਜਾਬ ਵਿਧਾਨ ਸਭਾ ਸੈਸ਼ਨ ਦਾ ਆਖਰੀ ਦਿਨ ਹੈ। ਇਹ 'ਆਪ' ਸਰਕਾਰ ਦੇ...

ਮਾਨਸਾ ਮੋਰਚੇ ਨੂੰ ਮਜ਼ਬੂਤ ਕਰਨ ਲਈ ਇਨਸਾਫ ਕਮੇਟੀ ਦਾ ਇੱਕ ਹੋਰ ਵੱਡਾ ਐਲਾਨ !

 13 ਅਕਤੂਬਰ ਨੂੰ ਪਰਵਿੰਦਰ ਸਿੰਘ ਝੋਟਾ ਦਾ ਮੈਡੀਕਲ ਸਟੋਰ ਮਾਲਿਕ ਅਸ਼ਵਨੀ ਕੁਮਾਰ ਵੱਲੋਂ ਗੋਲੀਆਂ...