July 23, 2026, 7:58 am
----------- Advertisement -----------
HomeNewsEntertainmentਬਾਲੀਵੁੱਡ ਤੇ ਪਾਲੀਵੁੱਡ ਅਦਾਕਾਰਾ ਜ਼ਰੀਨ ਖਾਨ ਅੱਜ ਮਨਾਂ ਰਹੀ ਹੈ ਆਪਣਾ 35ਵਾਂ...

ਬਾਲੀਵੁੱਡ ਤੇ ਪਾਲੀਵੁੱਡ ਅਦਾਕਾਰਾ ਜ਼ਰੀਨ ਖਾਨ ਅੱਜ ਮਨਾਂ ਰਹੀ ਹੈ ਆਪਣਾ 35ਵਾਂ ਜਨਮਦਿਨ

Published on

----------- Advertisement -----------

ਸੁਪਰਸਟਾਰ ਸਲਮਾਨ ਖਾਨ ਦੀ ਫਿਲ‍ਮ ‘ਵੀਰ’ ਤੋਂ ਬਾਲੀਵੁਡ ਵਿੱਚ ਕਦਮ ਰੱਖਣ ਵਾਲੀ ਅਦਾਕਾਰਾ ਜ਼ਰੀਨ ਖਾਨ ਅੱਜ ਆਪਣਾ 35ਵਾਂ ਜਨਮਦਿਨ ਮਨਾ ਰਹੀ ਹੈ । ਜ਼ਰੀਨ ਨੇ ਬਾਲੀਵੁੱਡ ਤੇ ਪਾਲੀਵੁੱਡ ਵਿਚ ਆਪਣੀ ਅਦਾਕਾਰੀ ਤੇ ਅਦਾਵਾਂ ਨਾਲ ਪਿਛਲੇ ਕਈ ਸਾਲਾਂ ਤੋਂ ਰਾਜ ਕਰਦੀ ਆ ਰਹੀ ਹੈ । ਜ਼ਰੀਨ ਖਾਨ ਅਕਸਰ ਆਪਣੀ ਹੌਟਨੈੱਸ ਅਤੇ ਖੂਬਸੂਰਤੀ ਨੂੰ ਲੈ ਕੇ ਸੁਰਖੀਆਂ ‘ਚ ਰਹਿੰਦੀ ਹੈ। ਜ਼ਰੀਨ ਖਾਨ ਇਨ੍ਹੀਂ ਦਿਨੀਂ ਬਾਲੀਵੁੱਡ ਤੋਂ ਦੂਰ ਪੰਜਾਬੀ ਫਿਲਮ ਇੰਡਸਟਰੀ ‘ਚ ਧਮਾਲ ਮਚਾ ਰਹੀ ਹੈ। ਜਾਣਕਾਰੀ ਮੁਤਾਬਿਕ ਤੁਹਾਨੂੰ ਦੱਸ ਦਈਏ ਕਿ ਜ਼ਰੀਨ ਖਾਨ ਜਦੋਂ ਇੰਡਸਟਰੀ ‘ਚ ਆਈ ਸੀ ਤਾਂ ਉਸ ਦਾ ਭਾਰ ਬਹੁਤ ਜ਼ਿਆਦਾ ਸੀ ਅਤੇ ਇਸੇ ਕਾਰਨ ਉਸ ਨੂੰ ਖੂਬ ਟਰੋਲ ਵੀ ਕੀਤਾ ਗਿਆ ਸੀ।

ਬਚਪਨ ਤੋਂ ਹੈਲਦੀ ਰਹੀ ਜ਼ਰੀਨ ਖਾਨ ਕਾਲਜ ਦੇ ਦਿਨਾਂ ‘ਚ 100 ਕਿਲੋ ਦੀ ਸੀ। ਜ਼ਰੀਨ ਨੇ ਕਦੇ ਸੋਚਿਆ ਵੀ ਨਹੀਂ ਸੀ ਕਿ ਉਹ ਬਾਲੀਵੁੱਡ ‘ਚ ਕੰਮ ਕਰੇਗੀ ਪਰ ਮਾਡਲਿੰਗ ‘ਚ ਆਉਣ ਤੋਂ ਬਾਅਦ ਜ਼ਰੀਨ ਖਾਨ ਨੇ ਆਪਣਾ ਭਾਰ ਘੱਟ ਕੀਤਾ ਅਤੇ ਬਾਅਦ ‘ਚ ਉਸ ਨੂੰ ਬਾਲੀਵੁੱਡ ‘ਚ ਐਂਟਰੀ ਵੀ ਮਿਲੀ। 14 ਮਈ 1987 ਨੂੰ ਮੁੰਬਈ ‘ਚ ਜੰਮੀ ਜ਼ਰੀਨ ਖਾਨ ਦੇ ਮਾਤਾ-ਪਿਤਾ ਬਚਪਨ ‘ਚ ਹੀ ਵੱਖ ਹੋ ਗਏ ਸਨ ਕਿਉਂਕਿ ਜ਼ਰੀਨ ਖਾਨ ਦੇ ਪਿਤਾ ਨੇ ਦੋ ਧੀਆਂ ਦੀ ਜਿੰਮੇਦਾਰੀ ਲੈਣ ਤੋਂ ਮਨਾ ਕਰ ਦਿੱਤਾ ਸੀ। ਇਸ ਤੋਂ ਬਾਅਦ ਜ਼ਰੀਨ ਖਾਨ ਦੀ ਪਰਵਰਿਸ਼ ਉਸ ਦੇ ਨਾਨਾ ਜੀ ਦੇ ਘਰ ਹੋਈ। ਪਰਿਵਾਰ ਨੂੰ ਸਪੋਰਟ ਕਰਨ ਲਈ ਜ਼ਰੀਨ ਖਾਨ ਨੇ ਕਾਲ ਸੈਂਟਰ ‘ਚ ਕੰਮ ਕਰਨਾ ਸ਼ੁਰੂ ਕੀਤਾ ਸੀ।

ਮਾਡਲਿੰਗ ਦੌਰਾਨ ਜ਼ਰੀਨ ਖਾਨ ਇਕ ਦਿਨ ਸਲਮਾਨ ਖਾਨ ਦੀ ਫਿਲਮ ‘ਯੁਵਰਾਜ’ ਦੇ ਸੈੱਟ ‘ਤੇ ਸੀ ਤੇ ਸਲਮਾਨ ਖਾਨ ਨੇ ਉਸ ਨੂੰ ਦੇਖਿਆ। ਸਲਮਾਨ ਖਾਨ ਨੂੰ ਜ਼ਰੀਨ ਖਾਨ ਇਕਦਮ ਪ੍ਰਿੰਸੇਸ ਵਰਗੀ ਲੱਗ ਰਹੀ ਸੀ ਅਤੇ ਜ਼ਰੀਨ ਖਾਨ ਦੇ ਲੁਕਸ ਕਾਰਨ ਉਸ ਨੂੰ ਆਪਣੀ ਪਹਿਲੀ ਫਿਲਮ ‘ਵੀਰ’ ਮਿਲੀ ਸੀ।ਜਾਣਕਾਰੀ ਮੁਤਾਬਿਕ ਤੁਹਾਨੂੰ ਦੱਸ ਦੇਈਏ ਕਿ ਜ਼ਰੀਨ ਖਾਨ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਇਸ ਦੇ ਜ਼ਰੀਏ ਹੀ ਉਹ ਆਪਣੇ ਫੈਨਜ਼ ਨੂੰ ਆਪਣੇ ਬਾਰੇ ਹਰ ਇੱਕ ਅਪਡੇਟ ਦਿੰਦੀ ਰਹਿੰਦੀ ਹੈ। ਜ਼ਰੀਨ ਖ਼ਾਨ ਦੀ ਅਦਾਕਾਰੀ ਨੂੰ ਦਰਸ਼ਕਾਂ ਵੱਲੋਂ ਕਾਫ਼ੀ ਪਸੰਦ ਕੀਤਾ ਜਾਂਦਾ ਹੈ। ਜ਼ਰੀਨ ਖਾਨ ਨੇ ਹੁਣ ਤੱਕ ਜਿੰਨੀਆਂ ਵੀ ਫ਼ਿਲਮਾਂ ਕੀਤੀਆਂ ਹਨ ਉਨ੍ਹਾਂ ਵਿੱਚ ਉਨ੍ਹਾਂ ਦੀ ਅਦਾਕਾਰੀ ਨੂੰ ਦਰਸ਼ਕਾਂ ਵੱਲੋਂ ਕਾਫੀ ਜ਼ਿਆਦਾ ਪਸੰਦ ਕੀਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ‘ਚ 16 ਮੈਟਰੋ ਸਟੇਸ਼ਨ ਅਗਲੇ ਹੁਕਮਾਂ ਤੱਕ ਬੰਦ, ਸੁਰੱਖਿਆ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ

ਕਾਕਰੋਚ ਜਨਤਾ ਪਾਰਟੀ (ਸੀਜੇਪੀ) ਦੇ ਪ੍ਰਦਰਸ਼ਨਕਾਰੀ ਵਿਦਿਆਰਥੀ ਪ੍ਰਦਰਸ਼ਨ ‘ਤੇ ਡਟੇ ਹੋਏ ਹਨ। ਸੋਮਵਾਰ ਨੂੰ...

ਜੰਤਰ-ਮੰਤਰ ‘ਤੇ ਪ੍ਰਦਰਸ਼ਨਕਾਰੀਆਂ ਵਿਰੁੱਧ ਪੁਲਿਸ ਕਾਰਵਾਈ ਦਾ ਮਾਮਲਾ, SC ਵੱਲੋਂ ਤੁਰੰਤ ਸੁਣਵਾਈ ਤੋਂ ਇਨਕਾਰ

ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਦਿੱਲੀ ਦੇ ਜੰਤਰ-ਮੰਤਰ ‘ਤੇ ਕਾਕਰੋਚ ਜਨਤਾ ਪਾਰਟੀ (CJP) ਦੇ...

ਵਿਆਹ ਦੇ 17 ਸਾਲ ਬਾਅਦ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਕੀਤਾ ਪਤੀ ਦਾ ਕਤਲ

ਜ਼ਿਲ੍ਹੇ ਦੇ ਪਿੰਡ ਹਰਿਮਾਜਰਾ ਵਿਖੇ ਵਿਆਹ ਦੇ 17 ਸਾਲ ਬਾਅਦ ਇੱਕ ਔਰਤ ਵੱਲੋਂ ਆਪਣੇ...

ਬੇਅਦਬੀ ਵਿਰੋਧੀ ਕਾਨੂੰਨ ‘ਤੇ ਅਕਾਲ ਤਖ਼ਤ ਦੇ ਸੁਝਾਵਾਂ ਬਾਰੇ ਪੰਜਾਬ ਸਰਕਾਰ ਨੇ ਕਾਨੂੰਨੀ ਰਾਇ ਮੰਗੀ

ਪੰਜਾਬ ਸਰਕਾਰ ਨੇ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਸੋਧ ਬਾਰੇ ਅਕਾਲ ਤਖ਼ਤ ਦੇ ਸੁਝਾਵਾਂ ਦੇ...

ਪੰਜਾਬੀ ਗਾਇਕ ਦੀ ਗੁੰਮਸ਼ੁਦਗੀ ‘ਤੇ ਹਾਈਕੋਰਟ ਸਖ਼ਤ, ਹਰਭਜਨ ਸ਼ੇਰਾ ਨੂੰ ਕੋਰਟ ‘ਚ ਪੇਸ਼ ਕਰਨ ਦੇ ਹੁਕਮ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬੀ ਗਾਇਕ ਹਰਭਜਨ ਸ਼ੇਰਾ ਦੇ ਲਾਪਤਾ ਦੇ ਮਾਮਲੇ...

ਕਾਂਗਰਸ ਦਾ ਭਾਜਪਾ ਖਿਲਾਫ਼ Black Protest, ਕਾਲੇ ਕੱਪੜੇ ਪਾ ਕੇ ਸੰਸਦ ਦੇ ਬਾਹਰ ਪਹੁੰਚੇ ਰਾਹੁਲ ਗਾਂਧੀ

ਕਾਂਗਰਸ ਪਾਰਟੀ ਨੇ NEET ਪ੍ਰੀਖਿਆ ਵਿੱਚ ਧਾਂਦਲੀ ਅਤੇ ਦੇਸ਼ ਭਰ ਵਿੱਚ ਹੋ ਰਹੇ ਪੇਪਰ...

‘BJP ਲੀਡਰਾਂ ਨੂੰ ਤਲਬ ਕੀਤਾ ਜਾਵੇ’, ਬਲਵੰਤ ਸਿੰਘ ਰਾਜੋਆਣਾ ਨੇ ਜਥੇਦਾਰ ਸਾਹਿਬ ਨੂੰ ਚਿੱਠੀ ਲਿਖ ਕੀਤੀ ਮੰਗ

ਜੇਲ੍ਹ ਵਿਚ ਬੰਦ ਬਲਵੰਤ ਸਿੰਘ ਰਾਜੋਆਣਾ ਨੇ ਜਥੇਦਾਰ ਸ੍ਰੀ ਅਕਾਲ ਤਖਤ ਕੁਲਦੀਪ ਸਿੰਘ ਗੜਗੱਜ...

ਦਿੱਲੀ ਪੁਲਿਸ ਹੈੱਡਕੁਆਰਟਰ ਦੇ ਬਾਹਰ ਕਾਕਰੋਚ ਪਾਰਟੀ ਦਾ ਧਰਨਾ ਖ਼ਤਮ

ਕਾਕਰੋਚ ਜਨਤਾ ਪਾਰਟੀ ਨੇ ਮੰਗਲਵਾਰ ਦੇਰ ਰਾਤ ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਐਲਾਨ ਕੀਤਾ...

•ਪੰਜਾਬ ਦੀ ਸਿੱਖਿਆ ਕ੍ਰਾਂਤੀ ਸਾਡੇ ਨੌਜਵਾਨਾਂ ਨੂੰ ਸਿਰਫ਼ ਨੌਕਰੀਆਂ ਲਈ ਨਹੀਂ, ਸਗੋਂ ਭਵਿੱਖ ਵਿੱਚ ਮੌਕੇ ਸਿਰਜਣ ਲਈ ਤਿਆਰ ਕਰ ਰਹੀ ਹੈ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 21 ਜੁਲਾਈ,2026ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ 'ਸਿੱਖਿਆ...