July 23, 2026, 7:59 am
----------- Advertisement -----------
HomeNewsEntertainmentਵਿਆਹ ਨੂੰ ਲੈ ਕੇ ਜ਼ਰੀਨ ਖਾਨ ਨੇ ਆਖੀ ਇਹ ਗੱਲ , ਜਲਦ...

ਵਿਆਹ ਨੂੰ ਲੈ ਕੇ ਜ਼ਰੀਨ ਖਾਨ ਨੇ ਆਖੀ ਇਹ ਗੱਲ , ਜਲਦ ਹੀ ਬੁਆਏਫ੍ਰੈਂਡ ਨਾਲ ਕਰਵਾਉਣ ਜਾ ਰਹੀ ਹੈ ਵਿਆਹ?

Published on

----------- Advertisement -----------

ਜ਼ਰੀਨ ਖਾਨ ਅਤੇ ਸ਼ਿਵਾਸ਼ੀਸ਼ ਮਿਸ਼ਰਾ ਲਗਭਗ 1 ਸਾਲ ਤੋਂ ਇੱਕ ਦੂਜੇ ਨੂੰ ਡੇਟ ਕਰ ਰਹੇ ਹਨ ਅਤੇ ਹੁਣ ਉਨ੍ਹਾਂ ਦੇ ਵਿਆਹ ਦੀਆਂ ਖਬਰਾਂ ਆਉਣੀਆਂ ਸ਼ੁਰੂ ਹੋ ਗਈਆਂ ਹਨ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਇਕ-ਦੂਜੇ ਤੋਂ ਕਾਫੀ ਖੁਸ਼ ਹਨ ਅਤੇ ਜਲਦ ਹੀ ਵਿਆਹ ਦੇ ਬੰਧਨ ‘ਚ ਬੱਝਣ ਵਾਲੇ ਹਨ। ਇਸ ਦੇ ਨਾਲ ਹੀ ਇਹ ਖਬਰ ਕਿੰਨੀ ਸਹੀ ਅਤੇ ਕਿੰਨੀ ਗਲਤ ਹੈ, ਇਸ ਦਾ ਜਵਾਬ ਜ਼ਰੀਨ ਖਾਨ ਨੇ ਖੁਦ ਦਿੱਤਾ ਹੈ। ਹਾਲ ਹੀ ‘ਚ ਦਿੱਤੇ ਇੰਟਰਵਿਊ ‘ਚ ਜ਼ਰੀਨ ਖਾਨ ਨੇ ਵਿਆਹ ਅਤੇ ਉਨ੍ਹਾਂ ਦੇ ਰਿਸ਼ਤੇ ਬਾਰੇ ਖੁੱਲ੍ਹ ਕੇ ਗੱਲ ਕੀਤੀ। ਜ਼ਰੀਨ ਖਾਨ ਨੇ ਕਿਹਾ ਹੈ ਕਿ ਉਹ ਅਤੇ ਸ਼ਿਵਾਸ਼ੀਸ਼ ਇਕ-ਦੂਜੇ ਨਾਲ ਬਹੁਤ ਖੁਸ਼ ਹਨ ਅਤੇ ਹਰ ਪਲ ਦਾ ਭਰਪੂਰ ਆਨੰਦ ਲੈ ਰਹੇ ਹਨ।

ਉਨ੍ਹਾਂ ਦੇ ਰਿਸ਼ਤੇ ਨੂੰ ਇੱਕ ਸਾਲ ਹੋ ਗਿਆ ਹੈ ਅਤੇ ਉਹ ਅਜੇ ਵੀ ਇੱਕ ਦੂਜੇ ਨੂੰ ਸਮਝ ਰਹੇ ਹਨ। ਜ਼ਰੀਨ ਖਾਨ ਨੇ ਵੀ ਮੰਨਿਆ ਕਿ ਉਸ ਦੀ ਅਤੇ ਸ਼ਿਵਾਸ਼ੀਸ਼ ਦੀ ਸੋਚ ਕਾਫੀ ਮਿਲਦੀ-ਜੁਲਦੀ ਹੈ। ਤੁਹਾਨੂੰ ਦੱਸ ਦੇਈਏ ਕਿ ਜ਼ਰੀਨ ਖਾਨ ਅਤੇ ਸ਼ਿਵਾਸ਼ੀਸ਼ ਮਿਸ਼ਰਾ ਪਿਛਲੇ ਸਾਲ ਉਸ ਸਮੇਂ ਲਾਈਮਲਾਈਟ ਵਿੱਚ ਆਏ ਸਨ ਜਦੋਂ ਦੋਵਾਂ ਨੂੰ ਗੋਆ ਵਿੱਚ ਇਕੱਠੇ ਦੇਖਿਆ ਗਿਆ ਸੀ। ਪਿਛਲੇ ਸਾਲ ਅਗਸਤ ‘ਚ ਇਹ ਜੋੜਾ ਗੋਆ ‘ਚ ਛੁੱਟੀਆਂ ਮਨਾ ਰਿਹਾ ਸੀ। ਜ਼ਰੀਨ ਖਾਨ ਅਤੇ ਸ਼ਿਵਾਸ਼ੀਸ਼ ਮਿਸ਼ਰਾ ਨੇ ਵੀ ਆਪਣੀ ਛੁੱਟੀਆਂ ਦੀਆਂ ਤਸਵੀਰਾਂ ਅਤੇ ਵੀਡੀਓ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀਆਂ ਹਨ। ਜਿਸ ਤੋਂ ਬਾਅਦ ਇਹ ਗੱਲ ਸਾਹਮਣੇ ਆਈ ਕਿ ਦੋਵੇਂ ਇੱਕ ਦੂਜੇ ਨੂੰ ਡੇਟ ਕਰ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ‘ਚ 16 ਮੈਟਰੋ ਸਟੇਸ਼ਨ ਅਗਲੇ ਹੁਕਮਾਂ ਤੱਕ ਬੰਦ, ਸੁਰੱਖਿਆ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ

ਕਾਕਰੋਚ ਜਨਤਾ ਪਾਰਟੀ (ਸੀਜੇਪੀ) ਦੇ ਪ੍ਰਦਰਸ਼ਨਕਾਰੀ ਵਿਦਿਆਰਥੀ ਪ੍ਰਦਰਸ਼ਨ ‘ਤੇ ਡਟੇ ਹੋਏ ਹਨ। ਸੋਮਵਾਰ ਨੂੰ...

ਜੰਤਰ-ਮੰਤਰ ‘ਤੇ ਪ੍ਰਦਰਸ਼ਨਕਾਰੀਆਂ ਵਿਰੁੱਧ ਪੁਲਿਸ ਕਾਰਵਾਈ ਦਾ ਮਾਮਲਾ, SC ਵੱਲੋਂ ਤੁਰੰਤ ਸੁਣਵਾਈ ਤੋਂ ਇਨਕਾਰ

ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਦਿੱਲੀ ਦੇ ਜੰਤਰ-ਮੰਤਰ ‘ਤੇ ਕਾਕਰੋਚ ਜਨਤਾ ਪਾਰਟੀ (CJP) ਦੇ...

ਵਿਆਹ ਦੇ 17 ਸਾਲ ਬਾਅਦ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਕੀਤਾ ਪਤੀ ਦਾ ਕਤਲ

ਜ਼ਿਲ੍ਹੇ ਦੇ ਪਿੰਡ ਹਰਿਮਾਜਰਾ ਵਿਖੇ ਵਿਆਹ ਦੇ 17 ਸਾਲ ਬਾਅਦ ਇੱਕ ਔਰਤ ਵੱਲੋਂ ਆਪਣੇ...

ਬੇਅਦਬੀ ਵਿਰੋਧੀ ਕਾਨੂੰਨ ‘ਤੇ ਅਕਾਲ ਤਖ਼ਤ ਦੇ ਸੁਝਾਵਾਂ ਬਾਰੇ ਪੰਜਾਬ ਸਰਕਾਰ ਨੇ ਕਾਨੂੰਨੀ ਰਾਇ ਮੰਗੀ

ਪੰਜਾਬ ਸਰਕਾਰ ਨੇ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਸੋਧ ਬਾਰੇ ਅਕਾਲ ਤਖ਼ਤ ਦੇ ਸੁਝਾਵਾਂ ਦੇ...

ਪੰਜਾਬੀ ਗਾਇਕ ਦੀ ਗੁੰਮਸ਼ੁਦਗੀ ‘ਤੇ ਹਾਈਕੋਰਟ ਸਖ਼ਤ, ਹਰਭਜਨ ਸ਼ੇਰਾ ਨੂੰ ਕੋਰਟ ‘ਚ ਪੇਸ਼ ਕਰਨ ਦੇ ਹੁਕਮ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬੀ ਗਾਇਕ ਹਰਭਜਨ ਸ਼ੇਰਾ ਦੇ ਲਾਪਤਾ ਦੇ ਮਾਮਲੇ...

ਕਾਂਗਰਸ ਦਾ ਭਾਜਪਾ ਖਿਲਾਫ਼ Black Protest, ਕਾਲੇ ਕੱਪੜੇ ਪਾ ਕੇ ਸੰਸਦ ਦੇ ਬਾਹਰ ਪਹੁੰਚੇ ਰਾਹੁਲ ਗਾਂਧੀ

ਕਾਂਗਰਸ ਪਾਰਟੀ ਨੇ NEET ਪ੍ਰੀਖਿਆ ਵਿੱਚ ਧਾਂਦਲੀ ਅਤੇ ਦੇਸ਼ ਭਰ ਵਿੱਚ ਹੋ ਰਹੇ ਪੇਪਰ...

‘BJP ਲੀਡਰਾਂ ਨੂੰ ਤਲਬ ਕੀਤਾ ਜਾਵੇ’, ਬਲਵੰਤ ਸਿੰਘ ਰਾਜੋਆਣਾ ਨੇ ਜਥੇਦਾਰ ਸਾਹਿਬ ਨੂੰ ਚਿੱਠੀ ਲਿਖ ਕੀਤੀ ਮੰਗ

ਜੇਲ੍ਹ ਵਿਚ ਬੰਦ ਬਲਵੰਤ ਸਿੰਘ ਰਾਜੋਆਣਾ ਨੇ ਜਥੇਦਾਰ ਸ੍ਰੀ ਅਕਾਲ ਤਖਤ ਕੁਲਦੀਪ ਸਿੰਘ ਗੜਗੱਜ...

ਦਿੱਲੀ ਪੁਲਿਸ ਹੈੱਡਕੁਆਰਟਰ ਦੇ ਬਾਹਰ ਕਾਕਰੋਚ ਪਾਰਟੀ ਦਾ ਧਰਨਾ ਖ਼ਤਮ

ਕਾਕਰੋਚ ਜਨਤਾ ਪਾਰਟੀ ਨੇ ਮੰਗਲਵਾਰ ਦੇਰ ਰਾਤ ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਐਲਾਨ ਕੀਤਾ...

•ਪੰਜਾਬ ਦੀ ਸਿੱਖਿਆ ਕ੍ਰਾਂਤੀ ਸਾਡੇ ਨੌਜਵਾਨਾਂ ਨੂੰ ਸਿਰਫ਼ ਨੌਕਰੀਆਂ ਲਈ ਨਹੀਂ, ਸਗੋਂ ਭਵਿੱਖ ਵਿੱਚ ਮੌਕੇ ਸਿਰਜਣ ਲਈ ਤਿਆਰ ਕਰ ਰਹੀ ਹੈ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 21 ਜੁਲਾਈ,2026ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ 'ਸਿੱਖਿਆ...