September 12, 2026, 3:46 pm
----------- Advertisement -----------
HomeNewsਥੋੜ੍ਹਾ ਜਿਹਾ ਮੋਹ ਵੀ ਬਜ਼ੁਰਗਾਂ ਨੂੰ ਖੁਸ਼ ਰੱਖਣ ਲਈ ਕਾਫੀ ਹੈ- ਡਾ....

ਥੋੜ੍ਹਾ ਜਿਹਾ ਮੋਹ ਵੀ ਬਜ਼ੁਰਗਾਂ ਨੂੰ ਖੁਸ਼ ਰੱਖਣ ਲਈ ਕਾਫੀ ਹੈ- ਡਾ. ਬਲਜੀਤ ਕੌਰ

Published on

----------- Advertisement -----------

ਫਰੀਦਕੋਟ/ਚੰਡੀਗੜ੍ਹ 3 ਅਕਤੂਬਰ (ਬਲਜੀਤ ਮਰਵਾਹਾ)-ਥੋੜ੍ਹਾ ਜਿਹਾ ਮੋਹ ਵੀ ਬਜ਼ੁਰਗਾਂ ਨੂੰ ਖੁਸ਼ ਰੱਖਣ ਲਈ ਕਾਫੀ ਹੁੰਦਾ ਹੈ ਅਤੇ ਸਾਰੀ ਉਮਰ ਹੰਢਾ ਕੇ ਜਿੰਦਗੀ ਦੇ ਆਖਰੀ ਪੜ੍ਹਾਅ ਵਿੱਚ ਬੱਚਿਆਂ ਅਤੇ ਨੋਜਵਾਨਾਂ ਵੱਲੋਂ ਦਿੱਤਾ ਗਿਆ ਸਮਾਂ ਹੀ ਬਜ਼ੁਰਗਾਂ ਲਈ ਵਡਮੁੱਲਾ ਧਨ ਹੁੰਦਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸਾਡੇ ਬਜ਼ੁਰਗ ਸਾਡਾ ਮਾਣ ਮੁਹਿੰਮ ਦਾ ਜਿਲ੍ਹਾ ਫਰੀਦਕੋਟ ਤੋਂ ਆਗਾਜ਼ ਕਰਦੇ ਹੋਏ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਜੈਤੋ ਸ੍ਰੀ ਅਮੋਲਕ ਸਿੰਘ, ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ, ਸਿਵਲ ਸਰਜਨ ਡਾ. ਅਨਿਲ ਕੁਮਾਰ ਗੋਇਲ, ਫਰੀਦਕੋਟ ਐਮ.ਐਲ.ਏ. ਗੁਰਦਿੱਤ ਸੇਖੋਂ ਦੀ ਧਰਮ ਪਤਨੀ ਸਰਦਾਰਨੀ ਬੇਅੰਤ ਕੌਰ ਅਤੇ ਐਮ.ਐਲ.ਏ ਦੇ ਮਾਤਾ ਪਿਤਾ ਅੰਗਰੇਜ਼ ਸਿੰਘ ਅਤੇ ਬਲਜੀਤ ਕੌਰ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਨੋਜਵਾਨ ਪੀੜ੍ਹੀ ਨੂੰ ਕੁਝ ਸਮੇ ਲਈ ਮੋਬਾਇਲ ਅਤੇ ਇੰਟਰਨੈੱਟ ਤੋਂ ਦੂਰ ਹੋ ਕੇ ਆਪਣੇ ਬਜ਼ੁਰਗਾਂ ਦੇ ਨਾਲ ਗੱਲਾਂ ਬਾਤਾਂ ਕਰਕੇ ਸਮਾਂ ਗੁਜਾਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਰੀ ਉਮਰ ਹੰਢਾ ਕੇ ਬਜ਼ੁਰਗ ਸਾਡੇ ਤੋਂ ਕੁਝ ਸਮਾਂ ਹਾਸਲ ਕਰਨ ਦੀ ਤਵੱਕੋ ਰੱਖਦੇ ਹਨ। ਪੰਜਾਬ ਸਰਕਾਰ ਵੱਲੋਂ ਇਸ ਨਿਵੇਕਲੀ ਪਹਿਲ ਕਦਮੀ ਨੂੰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰ-ਅੰਦੇਸ਼ੀ ਕਰਾਰ ਦਿੰਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ 60 ਸਾਲ ਦੀ ਉਮਰ ਭੋਗ ਚੁੱਕੇ ਸੂਬੇ ਦੇ ਹਰ ਬਾਸ਼ਿੰਦੇ ਨੂੰ ਮੁੱਢਲੀ ਸਹੂਲਤ ਦੇਣ ਲਈ ਅਜਿਹੇ ਉਪਰਾਲੇ ਕੀਤੇ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਅਜਿਹੇ ਕੈਂਪ ਕੇਵਲ ਜਿਲ੍ਹਾ ਫਰੀਦਕੋਟ ਤੱਕ ਹੀ ਸੀਮਤ ਨਹੀਂ ਰਹਿਣਗੇ, ਬਲਕਿ ਬਾਕੀ ਦੇ ਜਿਲ੍ਹਿਆਂ ਵਿੱਚ ਵੀ ਅਜਿਹੇ ਕੈਂਪ ਲਗਾਏ ਜਾਣਗੇ, ਤਾਂ ਜੋ ਪੰਜਾਬ ਦੇ ਵਿੱਚ ਰਹਿ ਰਹੇ ਹਰੇਕ ਬਜ਼ੁਰਗ ਨੂੰ ਇਹ ਸਹੂਲਤਾਵਾਂ ਦਿੱਤੀਆਂ ਜਾ ਸਕਣ।

ਪੰਜਾਬ ਸਰਕਾਰ ਦੀ ਇਸ ਨਵੇਕਲੀ ਮੁਹਿੰਮ ਤਹਿਤ ਅੱਜ ਜਿੱਥੇ ਬੁਢਾਪੇ ਨਾਲ ਸਬੰਧਤ ਬਿਮਾਰੀਆਂ ਦੀ ਜਾਂਚ ਕੀਤੀ ਗਈ ਅਤੇ ਅੱਖਾਂ ਦੀ ਸਰਜਰੀ ਮੁਫਤ ਕੀਤੀ ਗਈ, ਉੱਥੇ ਨਾਲ ਹੀ ਸੀਨੀਅਰ ਸਿਟੀਜਨ ਕਾਰਡ ਵੀ ਬਣਾਏ ਗਏ। ਇਸ ਕੈਂਪ ਦੌਰਾਨ ਲੋੜ ਅਨੁਸਾਰ ਦੂਰੋਂ-ਨੇੜਿਓ ਚੱਲ ਕੇ ਆਏ ਬਜ਼ੁਰਗਾਂ ਨੂੰ ਮੁਫਤ ਦਵਾਈਆਂ ਵੀ ਮੁਹੱਈਆ ਕਰਵਾਈਆਂ ਗਈਆਂ। ਇਸ ਮੌਕੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਸਾਧੂ ਸਿੰਘ ਤੋਂ ਇਲਾਵਾ ਹੋਰ ਵੀ 60 ਸਾਲ ਤੋਂ ਉੱਪਰ ਉਮਰ ਦੀਆਂ ਉੱਘੀਆਂ ਸਖਸ਼ੀਅਤਾਂ ਨੂੰ ਸਨਮਾਨਿਤ ਕੀਤਾ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਚੰਡੀਗੜ੍ਹ, 11 ਸਤੰਬਰ 2026:ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਹੁਣ...