November 14, 2026, 5:24 pm
----------- Advertisement -----------
HomeNewsBreaking Newsਮੁੱਖ ਮੰਤਰੀ ਸਿਹਤ ਯੋਜਨਾ ਤਹਿਤ ₹੪ ਲੱਖ ਦਾ ਜੀਵਨ-ਰੱਖਿਅਕ ਆਪ੍ਰੇਸ਼ਨ ਕੈਸ਼ਲੈੱਸ ਹੋਇਆ;...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ₹੪ ਲੱਖ ਦਾ ਜੀਵਨ-ਰੱਖਿਅਕ ਆਪ੍ਰੇਸ਼ਨ ਕੈਸ਼ਲੈੱਸ ਹੋਇਆ; ਭਗਵੰਤ ਮਾਨ ਸਰਕਾਰ ਦੇ ਸਿਹਤ ਸੰਭਾਲ ਪਸਾਰ ਤਹਿਤ ਸਭ ਤੋਂ ਵੱਡੇ ਕਲੇਮਾਂ ਵਿੱਚੋਂ ਇੱਕ

Published on

----------- Advertisement -----------

*ਚੰਡੀਗੜ੍ਹ, 2 ਅਪ੍ਰੈਲ 2026*:ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹੁਣ ਤੱਕ ਦੇ ਸਭ ਤੋਂ ਵੱਡੇ ਕਲੇਮਾਂ ਵਿੱਚੋਂ ਇੱਕ ਵਜੋਂ ₹੪ ਲੱਖ ਦਾ ਜੀਵਨ-ਰੱਖਿਅਕ ਆਪ੍ਰੇਸ਼ਨ ਕੈਸ਼ਲੈੱਸ (ਨਗਦ ਰਹਿਤ) ਤਰੀਕੇ ਨਾਲ ਕੀਤਾ ਗਿਆ, ਜੋ ਭਗਵੰਤ ਮਾਨ ਸਰਕਾਰ ਦੀ ਸਿਹਤ ਪ੍ਰਣਾਲੀ ਦੇ ਪੱਧਰ ਅਤੇ ਜ਼ਮੀਨੀ ਪ੍ਰਭਾਵ ਨੂੰ ਦਰਸਾਉਂਦਾ ਹੈ।

ਲਾਭਪਾਤਰੀ ਸੁਖਪਾਲ ਕੌਰ (੩੭), ਜੋ ਕਿ ਚੰਡੀਗੜ੍ਹ ਦੀ ਰਹਿਣ ਵਾਲੀ ਹੈ, ਨੂੰ ‘ਐਓਰਟਿਕ ਡਿਸੈਕਸ਼ਨ’ (Aortic Dissection) ਨਾਮਕ ਗੰਭੀਰ ਦਿਲ ਅਤੇ ਨਾੜੀਆਂ ਦੀ ਬਿਮਾਰੀ ਕਾਰਨ ਪੀ.ਜੀ.ਆਈ.ਐਮ.ਈ.ਆਰ. (PGIMER) ਚੰਡੀਗੜ੍ਹ ਵਿਖੇ ਦਾਖ਼ਲ ਕਰਵਾਇਆ ਗਿਆ ਸੀ, ਜਿਸ ਲਈ ਤੁਰੰਤ ਸਰਜਰੀ ਦੀ ਲੋੜ ਸੀ। ਇਸ ਪ੍ਰਕਿਰਿਆ, ਹਸਪਤਾਲ ਵਿੱਚ ਦਾਖ਼ਲੇ ਅਤੇ ਵਿਸ਼ੇਸ਼ ਦੇਖਭਾਲ ਦਾ ਅੰਦਾਜ਼ਨ ਖਰਚਾ ਲਗਭਗ ₹੪ ਲੱਖ ਸੀ, ਜੋ ਕਿ ਪਰਿਵਾਰ ਲਈ ਇੰਨੇ ਘੱਟ ਸਮੇਂ ਵਿੱਚ ਜੁਟਾਉਣਾ ਬਹੁਤ ਮੁਸ਼ਕਲ ਸੀ।

ਹਸਪਤਾਲ ਵਿੱਚ ਸਿਹਤ ਕਾਰਡ ਦੀ ਤਸਦੀਕ ਹੋਣ ਦੇ ਨਾਲ ਹੀ, ਇਲਾਜ ਬਿਨਾਂ ਕਿਸੇ ਦੇਰੀ ਦੇ ਸ਼ੁਰੂ ਹੋ ਗਿਆ। ਇਸ ਸਕੀਮ ਤਹਿਤ ਪ੍ਰਤੀ ਪਰਿਵਾਰ ₹੧੦ ਲੱਖ ਤੱਕ ਦੇ ਬੀਮਾ ਕਵਰ ਅਧੀਨ ਸਾਰੀ ਪ੍ਰਕਿਰਿਆ ਕੈਸ਼ਲੈੱਸ ਮੁਕੰਮਲ ਕੀਤੀ ਗਈ।

ਪਰਿਵਾਰ ਦੇ ਇੱਕ ਮੈਂਬਰ ਨੇ ਦੱਸਿਆ, “ਸਭ ਕੁਝ ਬਹੁਤ ਤੇਜ਼ੀ ਨਾਲ ਹੋਇਆ। ਸਾਨੂੰ ਦੱਸਿਆ ਗਿਆ ਸੀ ਕਿ ਸਥਿਤੀ ਗੰਭੀਰ ਹੈ ਅਤੇ ਤੁਰੰਤ ਸਰਜਰੀ ਦੀ ਲੋੜ ਹੈ। ਇੰਨੀ ਵੱਡੀ ਰਕਮ ਦਾ ਤੁਰੰਤ ਪ੍ਰਬੰਧ ਕਰਨਾ ਸੰਭਵ ਨਹੀਂ ਸੀ। ਸਿਹਤ ਕਾਰਡ ਨੇ ਇਹ ਯਕੀਨੀ ਬਣਾਇਆ ਕਿ ਇਲਾਜ ਵਿੱਚ ਕੋਈ ਦੇਰੀ ਨਾ ਹੋਵੇ।”

ਇਸ ਕੇਸ ਦੇ ਡਾਕਟਰੀ ਪਹਿਲੂ ‘ਤੇ ਚਾਨਣਾ ਪਾਉਂਦੇ ਹੋਏ ਪੀ.ਜੀ.ਆਈ. ਚੰਡੀਗੜ੍ਹ ਦੇ ਡਾ. ਸਚਿਨ ਮਹਾਜਨ ਨੇ ਕਿਹਾ, “ਐਓਰਟਿਕ ਡਿਸੈਕਸ਼ਨ ਇੱਕ ਨਾਜ਼ੁਕ ਸਥਿਤੀ ਹੈ ਜਿਸ ਵਿੱਚ ਤੁਰੰਤ ਸਰਜਰੀ ਦੀ ਲੋੜ ਹੁੰਦੀ ਹੈ। ਅਜਿਹੇ ਮਾਮਲਿਆਂ ਵਿੱਚ ਮਾਮੂਲੀ ਦੇਰੀ ਵੀ ਖਤਰਾ ਵਧਾ ਸਕਦੀ ਹੈ। ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਿਹਤ ਕਾਰਡ ਦੀ ਵੈਰੀਫਿਕੇਸ਼ਨ ਤੋਂ ਬਾਅਦ, ਅਸੀਂ ਵਿੱਤੀ ਮਨਜ਼ੂਰੀਆਂ ਦੀ ਉਡੀਕ ਕੀਤੇ ਬਿਨਾਂ ਅੱਗੇ ਵਧਣ ਦੇ ਯੋਗ ਹੋਏ। ਇਹ ਦਿਲ ਦੇ ਉੱਚ-ਜੋਖਮ ਵਾਲੇ ਮਾਮਲਿਆਂ ਵਿੱਚ ਸਮੇਂ ਸਿਰ ਅਤੇ ਨਿਰਵਿਘਨ ਇਲਾਜ ਯਕੀਨੀ ਬਣਾਉਂਦਾ ਹੈ।”

ਸਰਕਾਰ ਦੀ ਪਹੁੰਚ ਨੂੰ ਦੁਹਰਾਉਂਦੇ ਹੋਏ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ, “ਸੁਖਪਾਲ ਕੌਰ ਵਰਗੇ ਨਾਜ਼ੁਕ ਮੋੜ ‘ਤੇ ਇੱਕ ਕੀਮਤੀ ਜਾਨ ਬਚਾਉਣ ਦੇ ਯੋਗ ਹੋਣਾ ਬੇਹੱਦ ਸੰਤੁਸ਼ਟੀ ਦਿੰਦਾ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ, ਮੁੱਖ ਮੰਤਰੀ ਸਿਹਤ ਯੋਜਨਾ ਜ਼ਮੀਨੀ ਪੱਧਰ ‘ਤੇ ਅਸਲ ਪ੍ਰਭਾਵ ਪਾ ਰਹੀ ਹੈ, ਜਿੱਥੇ ਪਰਿਵਾਰ ਫੰਡਾਂ ਦੇ ਪ੍ਰਬੰਧ ਦੀ ਚਿੰਤਾ ਕੀਤੇ ਬਿਨਾਂ ਤੁਰੰਤ ਇਲਾਜ ਕਰਵਾਉਣ ਦੇ ਸਮਰੱਥ ਹਨ।”

ਲੱਖਾਂ ਪਰਿਵਾਰਾਂ ਦੇ ਕਵਰ ਹੋਣ ਅਤੇ ਰਾਜ ਭਰ ਵਿੱਚ ਮਹਿੰਗੇ ਇਲਾਜ ਮੁਹੱਈਆ ਕਰਵਾਏ ਜਾਣ ਨਾਲ, ਇਹ ਸਕੀਮ ਪੰਜਾਬ ਵਿੱਚ ਸਿਹਤ ਸੇਵਾਵਾਂ ਦੀ ਪਹੁੰਚ ਨੂੰ ਮਜ਼ਬੂਤ ਕਰ ਰਹੀ ਹੈ।

ਪੰਜਾਬ ਸਰਕਾਰ ਵੱਲੋਂ ਲਗਾਤਾਰ ਵਸਨੀਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕੈਸ਼ਲੈੱਸ ਇਲਾਜ ਦੇ ਲਾਭ ਲੈਣ ਲਈ ਨਿਰਧਾਰਤ ਕੇਂਦਰਾਂ ‘ਤੇ ਆਪਣਾ ਸਿਹਤ ਕਾਰਡ ਬਣਵਾਉਣ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...