November 17, 2026, 1:02 am
----------- Advertisement -----------
HomeNewsBreaking Newsਲੁਧਿਆਣਾ ਪੱਛਮੀ ਜ਼ਿਮਨੀ ਚੋਣ : ਏਸ ਬੂਥ ‘ਚ ਤਕਨੀਕੀ ਖਰਾਬੀ ਕਰਕੇ ਨਹੀਂ...

ਲੁਧਿਆਣਾ ਪੱਛਮੀ ਜ਼ਿਮਨੀ ਚੋਣ : ਏਸ ਬੂਥ ‘ਚ ਤਕਨੀਕੀ ਖਰਾਬੀ ਕਰਕੇ ਨਹੀਂ ਚੱਲ ਰਹੀ ਮਸ਼ੀਨ, ਵੋਟਰ ਹੋ ਰਹੇ ਪ੍ਰੇਸ਼ਾਨ

Published on

----------- Advertisement -----------

ਲੁਧਿਆਣਾ ਪੱਛਮੀ ਜ਼ਿਮਨੀ ਚੋਣਾਂ ਨੂੰ ਲੈ ਕੇ ਸਵੇਰੇ 7 ਵਜੇ ਤੋਂ ਲੈ ਕੇ ਵੋਟਿੰਗ ਦੀ ਪ੍ਰਕਿਰਿਆ ਜਾਰੀ ਹੈ। ਲੁਧਿਆਣਾ ਦੇ ਬੂਥ ਨੰਬਰ 107 ਆਰਐੱਸ ਮਾਡਲ ਸਕੂਲ ਵਿਚ ਈਵੀਐੱਮ ਮਸ਼ੀਨ ਕੰਮ ਨਹੀਂ ਕਰ ਰਹੀ। ਡਿਊਟੀ ਉਤੇ ਅਫਸਰਾਂ ਨੇ ਵੀ ਸ਼ਿਕਾਇਤ ਕੀਤੀ ਹੈ ਕਿ ਪਿਛਲੇ ਡੇਢ ਤੋਂ ਦੋ ਘੰਟੇ ਤੋਂ ਇਥੇ EVM ਮਸ਼ੀਨ ਬੰਦ ਹੈ ਜਿਸ ਬਾਰੇ ਦੱਸਿਆ ਗਿਆ ਹੈ ਪਰ ਇਹ ਕਿਹਾ ਜਾ ਰਿਹਾ ਹੈ ਕਿ ਤਕਨੀਕੀ ਟੀਮ ਪਹੁੰਚਗੀ ਤੇ ਮਸ਼ੀਨ ਵਿਚ ਜੋ ਖਰਾਬੀ ਹੈ ਉਹ ਠੀਕ ਕੀਤੀ ਜਾਵੇਗੀ।ਈਵੀਐੱਮ ਮਸ਼ੀਨ ਨਾ ਚੱਲਣ ਕਰਕੇ ਵੋਟਰ ਪ੍ਰੇਸ਼ਾਨ ਹੋ ਰਹੇ ਹਨ ਤੇ ਜਿਹੜੇ ਬਜ਼ੁਰਗ ਵੋਟ ਪਾਉਣ ਲਈ ਆਏ ਹੋਏ ਹਨ ਉਨ੍ਹਾਂ ਦਾ ਕਹਿਣਾ ਹੈ ਕਿ ਵੋਟਿੰਗ ਮਸ਼ੀਨ ਨਾ ਚੱਲਣ ਕਰਕੇ ਅਸੀਂ ਬਿਨਾਂ ਵੋਟ ਪਾਏ ਘਰਾਂ ਨੂੰ ਵਾਪਸ ਜਾ ਰਹੇ ਹਾਂ। ਡਿਊਟੀ ਉਤੇ ਲੱਗੇ ਮੁਲਾਜ਼ਮ ਵੀ ਪ੍ਰੇਸ਼ਾਨ ਹੋ ਰਹੇ ਹਨ। ਲੋਕ ਆ ਤਾਂ ਜ਼ਰੂਰ ਰਹੇ ਹਨ, ਇੰਤਜ਼ਾਰ ਵੀ ਕਰ ਰਹੇ ਹਨ ਪਰ ਗਰਮੀ ਹੋਣ ਕਰਕੇ ਬਹੁਤ ਦੇਰ ਤੱਕ ਨਹੀਂ ਰੁਕ ਰਹੇ। ਡੇਢ ਘੰਟੇ ਤੋਂ ਵੱਧ ਸਮੇਂ ਤੋਂ ਮਸ਼ੀਨ ਖਰਾਬ ਹੈ ਪਰ ਅਜੇ ਤੱਕ ਕੋਈ ਵੀ ਤਕਨੀਕੀ ਟੀਮ ਦਾ ਸ਼ਖਸ ਮਸ਼ੀਨ ਨੂੰ ਠੀਕ ਕਰਨ ਨਹੀਂ ਪਹੁੰਚਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...