ਲੁਧਿਆਣਾ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਉਨ੍ਹਾਂ ਦੀ ਸਿਹਤ ‘ਚ ਸੁਧਾਰ ਹੋਣ ਕਾਰਨ ਹਸਪਤਾਲ ‘ਚੋ ਡਿਸਚਾਰਜ ਕਰ ਦਿੱਤਾ ਗਿਆ ਹੈ। ਤੁਹਾਨੂੰ ਦੱਸ ਦਈਏ ਕਿ ਪ੍ਰਕਾਸ਼ ਸਿੰਘ ਬਾਦਲ ਕੋਰੋਨਾ ਪੀੜਤ ਪਾਏ ਗਏ ਸਨ, ਜਿਸ ਤੋਂ ਬਾਅਦ ਉਨ੍ਹਾਂ ਨੂੰ ਲੁਧਿਆਣਾ ਦੇ ਡੀ. ਐੱਮ. ਸੀ. ਹਸਪਤਾਲ ਭਰਤੀ ਕਰਵਾਇਆ ਗਿਆ ਸੀ ਉਨ੍ਹਾਂ ਦੀ ਜੀਨੋਮ ਸੀਕਵੈਂਸਿੰਗ ਦੀ ਰਿਪੋਰਟ ‘ਚ ਉਹ ਕੋਰੋਨਾ ਦੇ ਓਮੀਕ੍ਰੋਨ ਵੇਰੀਐਂਟ ਤੋਂ ਪੀੜਤ ਪਾਏ ਗਏ ਸਨ। ਹੁਣ ਉਨ੍ਹਾਂ ਦੀ ਸਿਹਤ ‘ਚ ਸੁਧਾਰ ਹੈ ਤੇ ਡਾਕਟਰਾਂ ਦੇ ਉਨ੍ਹਾਂ ਨੂੰ ਕੁੱਝ ਦਿਨ ਆਰਾਮ ਕਰਨ ਲਈ ਕਿਹਾ ਹੈ।
----------- Advertisement -----------
ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਹਸਪਤਾਲ ‘ਚੋਂ ਮਿਲੀ ਛੁੱਟੀ, ਹੋਇਆ ਸੀ ਕੋਰੋਨਾ
Published on
----------- Advertisement -----------












