July 1, 2026, 9:30 pm
----------- Advertisement -----------
HomeNewsLatest Newsਵਿਜੀਲੈਂਸ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਸਾਬਕਾ ਉਪ ਮੁੱਖ...

ਵਿਜੀਲੈਂਸ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਸਾਬਕਾ ਉਪ ਮੁੱਖ ਮੰਤਰੀ ਓ.ਪੀ. ਸੋਨੀ ਗ੍ਰਿਫ਼ਤਾਰ

Published on

----------- Advertisement -----------

ਚੰਡੀਗੜ੍ਹ, 9 ਜੁਲਾਈ: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸਾਬਕਾ ਉਪ ਮੁੱਖ ਮੰਤਰੀ ਓ.ਪੀ. ਸੋਨੀ ਨੂੰ ਸਾਲ 2016 ਤੋਂ 2022 ਦੇ ਸਮੇਂ ਦੌਰਾਨ ਆਪਣੀ ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ 10 ਅਕਤੂਬਰ, 2022 ਨੂੰ ਜਾਰੀ ਜਾਂਚ ਦੇ ਹੁਕਮਾਂ ਤੋਂ ਬਾਅਦ ਕੀਤੀ ਗਈ ਪੜਤਾਲ ਉਪਰੰਤ ਓ.ਪੀ. ਸੋਨੀ ਖ਼ਿਲਾਫ਼ ਥਾਣਾ ਵਿਜੀਲੈਂਸ ਬਿਊਰੋ, ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਧਾਰਾਵਾਂ 13 (1) (ਬੀ) ਅਤੇ 13 (2) ਤਹਿਤ ਐਫ.ਆਈ.ਆਰ. ਨੰ. 20 ਮਿਤੀ 9/7/2023 ਨੂੰ ਦਰਜ ਕੀਤੀ ਗਈ ਹੈ।

ਬੁਲਾਰੇ ਨੇ ਦੱਸਿਆ ਕਿ 1 ਅਪ੍ਰੈਲ, 2016 ਤੋਂ 31 ਮਾਰਚ, 2022 ਤੱਕ ਦੇ ਚੈੱਕ ਪੀਰੀਅਡ ਦੌਰਾਨ ਸਾਬਕਾ ਉਪ ਮੁੱਖ ਮੰਤਰੀ ਅਤੇ ਉਨ੍ਹਾਂ ਦੇ ਪਰਿਵਾਰ ਦੀ ਆਮਦਨ 4,52,18,771 ਰੁਪਏ ਸੀ ਜਦੋਂਕਿ ਖਰਚਾ 12,48,42,692 ਰੁਪਏ ਸੀ, ਜੋ ਕਿ ਉਨ੍ਹਾਂ ਦੀ ਆਮਦਨ ਦੇ ਸਰੋਤਾਂ ਨਾਲੋਂ 7,96,23,921 ਰੁਪਏ ਜਾਂ 176.08 ਫ਼ੀਸਦੀ ਵੱਧ ਬਣਦਾ ਹੈ। ਇਸ ਸਮੇਂ ਦੌਰਾਨ ਮੁਲਜ਼ਮ ਓ.ਪੀ. ਸੋਨੀ ਨੇ ਆਪਣੀ ਪਤਨੀ ਸੁਮਨ ਸੋਨੀ ਅਤੇ ਬੇਟੇ ਰਾਘਵ ਸੋਨੀ ਦੇ ਨਾਂ ‘ਤੇ ਜਾਇਦਾਦਾਂ ਬਣਾਈਆਂ। ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਅਗਲੇਰੀ ਜਾਂਚ ਜਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ਸਰਕਾਰ ਵਲੋਂ ਸਰਦੀਆਂ ਦਾ ਪ੍ਰਦੂਸ਼ਣ ਮਾਸਟਰ ਪਲਾਨ ਨੋਟੀਫਾਈ, 1 ਨਵੰਬਰ ਤੋਂ 28 ਫਰਵਰੀ ਤੱਕ ਸਥਾਈ ਲਾਗੂ ਰਹਿਣਗੇ ਨਿਯਮ

ਦਿੱਲੀ ਦੇ ਮੁੱਖ ਮੰਤਰੀ ਦਫ਼ਤਰ ਦਾ ਕਹਿਣਾ ਹੈ - ਦਿੱਲੀ ਸਰਕਾਰ ਨੇ ਸਰਦੀਆਂ ਦੇ...

PSEB ਨੇ ਲਾਂਚ ਕੀਤਾ ਦੇਸ਼ ਦਾ ਪਹਿਲਾ ਪੁਸਤਕ ਪੋਰਟਲ, ਮਿਲੇਗੀ 15% ਦੀ ਛੋਟ; ਘਰ ਪਹੁੰਚਣਗੀਆਂ ਕਿਤਾਬਾਂ

ਪੰਜਾਬ ਦੇ ਸਕੂਲੀ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਪ੍ਰਾਈਵੇਟ ਕਿਤਾਬ ਵਿਕਰੇਤਾਵਾਂ ਦੀ ਮਨਮਾਨੀ...

ਹਾਰਟ ਅਟੈਕ ਦੌਰਾਨ ਹਰ ਮਿੰਟ ਕੀਮਤੀ ਹੁੰਦਾ ਹੈ ਅਤੇ ਕੈਸ਼ਲੈੱਸ ਇਲਾਜ ਡਾਕਟਰਾਂ ਨੂੰ ਬਿਨਾਂ ਕਿਸੇ ਦੇਰੀ ਦੇ ਮਰੀਜ਼ ਦੀ ਜਾਨ ਬਚਾਉਣ ਦਾ ਮੌਕਾ ਦਿੰਦਾ...

ਚੰਡੀਗੜ੍ਹ; 1 ਜੁਲਾਈ 2026:ਜਦੋਂ ਮਲੇਰਕੋਟਲਾ ਦੇ ਰਹਿਣ ਵਾਲੇ ਸ਼ੇਖ ਜ਼ੀਸ਼ਾਨ ਕੁਰੈਸ਼ੀ ਨੂੰ ਦਿਲ ਦੀ...

ਅਕਾਲੀ ਦਲ ਦੇ ਸਾਬਕਾ ਵਿਧਾਨ ਸਭਾ ਉਮੀਦਵਾਰ ਸਰਬਜੋਤ ਸਿੰਘ ਸਾਬੀ ਵੀ ਆਪਣੇ ਸਮਰਥਕਾਂ ਸਮੇਤ ‘ਆਪ’ ਵਿੱਚ ਹੋਏ ਸ਼ਾਮਲ

ਚੰਡੀਗੜ੍ਹ, 1 ਜੁਲਾਈ:ਆਮ ਆਦਮੀ ਪਾਰਟੀ (ਆਪ) ਦਾ ਪਰਿਵਾਰ ਲਗਾਤਾਰ ਵਧਦਾ ਜਾ ਰਿਹਾ ਹੈ। ਬੁੱਧਵਾਰ...

ਪੰਜਾਬ ਦੀਆਂ ਮਹਿਲਾਵਾਂ ਦੇ ਖਾਤੇ ‘ਚ ਪੈਸੇ ਆਉਣੇ ਹੋਏ ਸ਼ੁਰੂ, CM ਮਾਨ ਨੇ ਧੂਰੀ ਤੋਂ ਕੀਤੀ ਯੋਜਨਾ ਦੀ ਸ਼ੁਰੂਆਤ

ਅੱਜ 1 ਜੁਲਾਈ ਨੂੰ ਪੰਜਾਬ ਵਿੱਚ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਦੇ...

ਪੰਜਾਬ ਦੇ ਤੇਜ਼ ਵਿਕਾਸ ਤੋਂ ਘਬਰਾਏ ਵਿਰੋਧੀ ਮੈਨੂੰ ਰੋਕਣ ਲਈ ਸਾਜ਼ਿਸ਼ਾਂ ਘੜ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬਰਨਾਲਾ; 30 ਜੂਨ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਔਰਤਾਂ ਲਈ...