November 16, 2026, 11:12 pm
----------- Advertisement -----------
HomeNewsBreaking Newsਗੁਰਸਿੱਖ ਕੁੜੀ ਨੂੰ ਕਕਾਰਾਂ ਕਰਕੇ ਪ੍ਰੀਖਿਆ ਕੇਂਦਰ ’ਚ ਨਹੀਂ ਹੋਣ ਦਿੱਤਾ ਦਾਖਲ,...

ਗੁਰਸਿੱਖ ਕੁੜੀ ਨੂੰ ਕਕਾਰਾਂ ਕਰਕੇ ਪ੍ਰੀਖਿਆ ਕੇਂਦਰ ’ਚ ਨਹੀਂ ਹੋਣ ਦਿੱਤਾ ਦਾਖਲ, ਲੜਕੀ ਨੇ ਸਾਰੀ ਘਟਨਾ ਦੀ ਦਿੱਤੀ ਜਾਣਕਾਰੀ

Published on

----------- Advertisement -----------

 ਜੈਪੁਰ ਦੀ ਪੂਰਨਿਮਾ ਯੂਨੀਵਰਸਿਟੀ ਵਿਖੇ ਹੋਈ ਨਿਆਂਇਕ ਸੇਵਾ ਪ੍ਰੀਖਿਆ ਵਿੱਚ ਉਸ ਸਮੇਂ ਵਿਵਾਦ ਖੜ੍ਹਾ ਹੋ ਗਿਆ। ਮਿਲੀ ਜਾਣਕਾਰੀ ਮੁਤਾਬਿਕ ਪੰਜਾਬ ਦੀ ਇੱਕ ਸਿੱਖ ਵਿਦਿਆਰਥਣ ਗੁਰਪ੍ਰੀਤ ਕੌਰ ਨੂੰ ਉਸਦੇ ਧਾਰਮਿਕ ਚਿੰਨ੍ਹਾਂ (ਕਾਕਾਰ) ਕਾਰਨ ਪ੍ਰੀਖਿਆ ਕੇਂਦਰ ਵਿੱਚ ਦਾਖਲ ਹੋਣ ਤੋਂ ਰੋਕ ਦਿੱਤਾ ਗਿਆ। ਦੱਸ ਦਈਏ ਕਿ  ਗੁਰਪ੍ਰੀਤ ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਦੇ ਖਡੂਰ ਸਾਹਿਬ ਦੀ ਰਹਿਣ ਵਾਲੀ ਹੈ। 

ਦੱਸ ਦਈਏ ਕਿ ਸਿੱਖ ਬੱਚੀ ਗੁਰਪ੍ਰੀਤ ਕੌਰ ਨੂੰ ਜੈਪੁਰ ’ਚ ਪੂਰਨਿਮਾ ਯੂਨੀਵਰਸਿਟੀ ’ਚ ਪੇਪਰ ਦੇਣ ਲਈ ਗਈ ਸੀ ਪਰ ਉਸ ਨੂੰ ਕਕਾਰਾਂ ਕਰਕੇ ਅੰਦਰ ਜਾਣ ਲਈ ਨਹੀਂ ਦਿੱਤਾ ਗਿਆ ਇਨ੍ਹਾਂ ਹੀ ਨਹੀਂ ਉਸ ਨੂੰ ਅਧਿਕਾਰੀਆਂ ਵੱਲੋਂ ਕਕਾਰਾਂ ਨੂੰ ਲਹਾਉਣ ਦੇ ਵੀ ਹੁਕਮ ਦਿੱਤੇ ਗਏ। ਪਰ ਗੁਰਸਿੱਖ ਕੁੜੀ ਵੱਲੋਂ ਅਜਿਹਾ ਨਾ ਕੀਤਾ ਗਿਆ ਜਿਸ ਕਾਰਨ ਉਹ ਪੇਪਰ ਸੈਂਟਰ ਦੇ ਬਾਹਰ ਖੜੀ ਰਹੀ। 

ਮਾਮਲੇ ਸਬੰਧੀ ਗੁਰਸਿੱਖ ਕੁੜੀ ਨੇ ਦੱਸਿਆ ਕਿ ਉਸਦਾ ਪੂਰਨਿਮਾ ਯੂਨੀਵਰਸਿਟੀ ਜੈਪੂਰ ’ਚ ਰਾਜਸਥਾਨ ਨਿਆਂਇਕ ਸੇਵਾ ਪ੍ਰੀਖਿਆ ਦੇਣ ਲਈ ਉਹ ਇੱਥੇ ਆਈ ਹੈ। ਉਸਨੇ ਆਪਣੀ ਪੂਰੀ ਫੀਸ ਭਰੀ ਹੋਈ ਹੈ ਅਤੇ ਪੇਪਰ ਦੇਣ ਸਮੇਂ ਉਹ ਅਜਿਹਾ ਕੁਝ ਵੀ ਨਾਲ ਲੈ ਕੇ ਨਹੀਂ ਆਈ ਹੈ ਜਿਸ ਕਾਰਨ ਉਹ ਪੇਪਰ ਨਾ ਦੇ ਸਕੇ। ਆਰਟਿਕਲ 25 ਮੁਤਾਬਿਕ ਉਹ ਕਿਰਪਾਨ ਪਾ ਕੇ ਪੇਪਰ ਦੇ ਸਕਦੀ ਹੈ ਪਰ ਉਸਨੂੰ ਕਿਹਾ ਗਿਆ ਹੈ ਕਿ ਹਾਈਕੋਰਟ ਦੇ ਹੁਕਮ ਹਨ ਕਿ ਕਿਰਪਾਨ, ਕੜਾ ਪਾ ਕੇ ਪੇਪਰ ਨਹੀਂ ਦੇ ਸਕਦੀ। 

ਉਸਨੂੰ ਇੱਕ ਧਾਰਾ  ਪੜ ਕੇ ਸੁਣਾਈ ਗਈ ਕਿ ਕੋਈ ਨੁਕੀਲੀ ਚੀਜ਼ ਜਾਂ ਜੀਂਸ ਪਾ ਕੇ ਪੇਪਰ ਨਹੀਂ ਦੇ ਸਕਦੇ ਹਨ। ਪਰ ਗੁਰਸਿੱਖ ਲੋਕਾਂ ਲਈ ਅਜਿਹਾ ਕੁਝ ਨਹੀਂ ਲਿਖਿਆ ਹੋਇਆ ਹੈ ਕਿ ਉਹ ਕਿਰਪਾਨ ਪਾ ਕੇ ਪੇਪਰ ਨਹੀਂ ਸਕਦੀ। ਪੀੜਤ ਲੜਕੀ ਨੇ ਕਿਹਾ ਕਿ ਜੇਕਰ ਅਜਿਹਾ ਕੁਝ ਸੀ ਤਾਂ ਪਹਿਲਾਂ ਦੱਸਿਆ ਜਾਂਦਾ ਤਾਂ ਉਹ ਇੱਥੇ ਪੇਪਰ ਨਾ ਭਰਦੀ ਅਤੇ ਉਹ ਇੱਥੇ ਨਾ ਆਉਂਦੀ। ਉਹ ਇੱਥੇ ਸਭ ਤੋਂ ਪਹਿਲਾਂ ਪਹੁੰਚੀ ਸੀ ਅਤੇ ਉਸ ਨੂੰ ਕੱਢ ਦਿੱਤਾ ਗਿਆ ਹੈ। 

ਉਨ੍ਹੇ ਇਹ ਵੀ ਦੱਸਿਆ ਕਿ ਉਸ ਨੂੰ ਪ੍ਰੀਖਿਆ ਲੈਣ ਵਾਲੇ ਨੋਡਲ ਅਫਸਰ ਦੀ ਜਾਣਕਾਰੀ ਜਾਂ ਫੇਰ ਨਾਂ ਤੱਕ ਨਹੀਂ ਦੱਸਿਆ ਗਿਆ। ਉਸ ਨੂੰ ਕਿਹਾ ਗਿਆ ਕਿ ਇਸ ਸਬੰਧੀ ਉਹ ਹਾਈਕੋਰਟ ਦੇ ਰਜਿਸਟਰਾਰ ਅਧਿਕਾਰੀ ਨਾਲ ਸੰਪਰਕ ਕਰੇ।  ਉਸ ਨੇ ਕਿਹਾ ਕਿ ਉਸ ਨੂੰ ਇਸ ’ਚ ਕੋਈ ਪਰੇਸ਼ਾਨੀ ਨਹੀਂ ਹੋਵੇਗੀ ਜੇਕਰ ਨਿਰਦੇਸ਼ ਦਿੱਤੇ ਜਾਣ ਕੀ ਗੁਰਸਿੱਖ ਵਿਅਕਤੀ ਪੇਪਰ ਦੇਣ ਨਹੀਂ ਆ ਸਕਦਾ ਜੇਕਰ ਉਹ ਕੜਾ ਤੇ ਕਿਰਪਾਨ ਪਾ ਕੇ ਰੱਖਦਾ ਹੈ। 

ਦੱਸ ਦਈਏ ਕਿ ਹੁਣ ਇਹ ਮਾਮਲਾ ਕਾਫੀ ਭਖ ਗਿਆ ਹੈ। ਦੱਸ ਦਈਏ ਕਿ ਘਟਨਾ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮਾਮਲੇ ’ਤੇ ਸਖਤ ਇਤਰਾਜ ਜਤਾਇਆ ਹੈ। ਸ਼੍ਰੋਮਣੀ ਕਮੇਟੀ ਦੇ ਮੈਂਬਰ ਗੁਰਚਰਨ ਸਿੰਘ ਗਰੇਵਾਲ ਨੇ ਮਾਮਲੇ ਦੀ ਪੈਰਵਾਈ ਕਰਨ ਦੀ ਗੱਲ੍ਹ ਆਖੀ ਹੈ। ਉਨ੍ਹਾਂ ਨੇ ਕਿਹਾ ਕਿ ਗੁਰਸਿੱਖ ਗੁਰਪ੍ਰੀਤ ਕੌਰ ਨੂੰ ਕਕਾਰਾਂ ਕਰਕੇ ਪ੍ਰੀਖਿਆ ਕੇਂਦਰ ’ਚ ਦਾਖਲ ਨਹੀਂ ਹੋਣ ਦਿੱਤਾ ਗਿਆ ਜੋ ਕਿ ਸਹੀ ਨਹੀਂ ਹੈ।  

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...