August 24, 2026, 11:25 am
----------- Advertisement -----------
HomeNewsBreaking Newsਮਹਿੰਗਾਈ ਦਾ ਵੱਡਾ ਝਟਕਾ: ਆਟਾ, ਖੰਡ ਤੇ ਤੇਲ ਸਭ ਹੋਇਆ ਮਹਿੰਗਾ, ਆਮ...

ਮਹਿੰਗਾਈ ਦਾ ਵੱਡਾ ਝਟਕਾ: ਆਟਾ, ਖੰਡ ਤੇ ਤੇਲ ਸਭ ਹੋਇਆ ਮਹਿੰਗਾ, ਆਮ ਜਨਤਾ ਦਾ ਗੁਜ਼ਾਰਾ ਹੋਇਆ ਔਖਾ!

Published on

----------- Advertisement -----------

ਰਸੋਈ ਦੇ ਜ਼ਰੂਰੀ ਸਾਮਾਨ ਦੀਆਂ ਵਧਦੀਆਂ ਕੀਮਤਾਂ ਨੇ ਆਮ ਲੋਕਾਂ ਦਾ ਬਜਟ ਪੂਰੀ ਤਰ੍ਹਾਂ ਹਿਲਾ ਕੇ ਰੱਖ ਦਿੱਤਾ ਹੈ, ਜਿਸ ਨਾਲ ਮੱਧਮ ਅਤੇ ਘੱਟ ਆਮਦਨ ਵਾਲੇ ਪਰਿਵਾਰਾਂ ਲਈ ਗੁਜ਼ਾਰਾ ਕਰਨਾ ਔਖਾ ਹੋ ਗਿਆ ਹੈ। ਖੰਡ ਦੀਆਂ ਕੀਮਤਾਂ ਵਿੱਚ ਵਾਧੇ ਤੋਂ ਬਾਅਦ ਹੁਣ ਰਿਟੇਲ ਮਾਰਕੀਟ ਵਿੱਚ ਚੱਕੀ ਦਾ ਆਟਾ 3 ਰੁਪਏ ਪ੍ਰਤੀ ਕਿੱਲੋ ਅਤੇ ਬ੍ਰਾਂਡਿਡ ਆਟਾ 1 ਰੁਪਏ ਪ੍ਰਤੀ ਕਿੱਲੋ ਮਹਿੰਗਾ ਹੋ ਗਿਆ ਹੈ। ਸਰਕਾਰ ਜ਼ਰੂਰੀ ਵਸਤੂਆਂ ਦੀਆਂ ਵਧਦੀਆਂ ਕੀਮਤਾਂ ਨੂੰ ਰੋਕਣ ਵਿੱਚ ਨਾਕਾਮ ਸਾਬਤ ਹੋ ਰਹੀ ਹੈ।

ਪੰਜਾਬ ਰੋਲਰ ਫਲੌਰ ਮਿੱਲਜ਼ ਐਸੋਸੀਏਸ਼ਨ ਦੇ ਪ੍ਰਧਾਨ ਨਰੇਸ਼ ਘਈ ਨੇ ਇਸ ਵਾਧੇ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਆਟੇ ਦੀਆਂ ਕੀਮਤਾਂ ’ਚ ਵਾਧਾ ਪੂਰੇ ਭਾਰਤ ਦਾ ਮੁੱਦਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਲਗਭਗ 90 ਰੋਲਰ ਫਲੌਰ ਮਿੱਲਾਂ ਅਤੇ ਹਜ਼ਾਰਾਂ ਆਟਾ ਚੱਕੀਆਂ ਹਨ, ਜਿਨ੍ਹਾਂ ਨੇ ਭਾਅ ਵਧਾਏ ਹਨ। ਘਈ ਅਨੁਸਾਰ, ਅਪਰੈਲ ਦੀ ਵਾਢੀ ਦੌਰਾਨ ਕੇਂਦਰ ਸਰਕਾਰ ਨੇ ਪੰਜਾਬ ਤੋਂ 122 ਲੱਖ ਟਨ ਕਣਕ ਦੀ ਖਰੀਦ ਕੀਤੀ ਸੀ (ਕੁੱਲ ਉਤਪਾਦਨ ਦਾ 98%), ਜਦਕਿ ਬਾਕੀ 2 ਫੀਸਦੀ ਸਟਾਕ ਮਿੱਲ ਮਾਲਕਾਂ ਕੋਲ ਸੀ। ਹੁਣ ਸਟਾਕ ਖਤਮ ਹੋਣ ਤੋਂ ਬਾਅਦ ਮਿੱਲਰਾਂ ਨੂੰ ਦੂਜੇ ਸੂਬਿਆਂ ਤੋਂ ਕਣਕ ਖਰੀਦਣੀ ਪੈ ਰਹੀ ਹੈ। ਘਈ ਨੇ ਮੰਗ ਕੀਤੀ ਕਿ ਪੰਜਾਬ ਕਣਕ ਦਾ ਉਤਪਾਦਕ ਅਤੇ ਖਪਤਕਾਰ ਦੋਵੇਂ ਹੈ, ਇਸ ਲਈ ਕੇਂਦਰ ਸਰਕਾਰ ਨੂੰ ਸੂਬੇ ਲਈ ਵਿਸ਼ੇਸ਼ ਨੀਤੀ ਲਿਆਉਣੀ ਚਾਹੀਦੀ ਹੈ।

ਬਾਜ਼ਾਰ ਵਿੱਚ ਖੰਡ 70 ਤੋਂ 75 ਰੁਪਏ ਪ੍ਰਤੀ ਕਿੱਲੋ ਵਿਕ ਰਹੀ ਹੈ। ਪਿਛਲੇ ਇੱਕ ਮਹੀਨੇ ਵਿੱਚ ਸਰ੍ਹੋਂ ਦੇ ਤੇਲ ਦੀਆਂ ਕੀਮਤਾਂ ਵਿੱਚ 20 ਫੀਸਦੀ ਤੱਕ ਦਾ ਵਾਧਾ ਵੇਖਿਆ ਗਿਆ ਹੈ। ਖੁੱਲ੍ਹਾ ਸਰ੍ਹੋਂ ਦਾ ਤੇਲ 140 ਰੁਪਏ ਤੋਂ ਵਧ ਕੇ 180 ਰੁਪਏ ਪ੍ਰਤੀ ਲੀਟਰ ਅਤੇ ਬ੍ਰਾਂਡਿਡ ਤੇਲ 220 ਰੁਪਏ ਪ੍ਰਤੀ ਲੀਟਰ ਤੱਕ ਮਿਲ ਰਿਹਾ ਹੈ। ਰੇਹੜੀ ਚਲਾਉਣ ਵਾਲੇ ਹੀਰਾ ਸਿੰਘ ਨੇ ਦੁੱਖ ਪ੍ਰਗਟਾਇਆ ਕਿ ਪੈਟਰੋਲ, ਡੀਜ਼ਲ ਅਤੇ ਐਲਪੀਜੀ ਤੋਂ ਬਾਅਦ ਆਟੇ, ਤੇਲ ਅਤੇ ਖੰਡ ਦੇ ਰੇਟ ਵਧਣ ਨਾਲ ਗਰੀਬਾਂ ਦੀ ਰਸੋਈ ਦਾ ਜ਼ਾਇਕਾ ਵਿਗੜ ਗਿਆ ਹੈ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨ ਨੇ ਵਧਾਇਆ ਮਾਣ, ਕੈਨੇਡਾ ਪੁਲਿਸ ‘ਚ ਹੋਇਆ ਭਰਤੀ

ਸ਼ਿਵਾਲਿਕ ਹਿੱਲਜ਼ ਪਬਲਿਕ ਹਾਈ ਸਕੂਲ ਰੁਘਵਾਲ ਦੇ ਹੋਣਹਾਰ ਸਾਬਕਾ ਵਿਦਿਆਰਥੀ ਦੀਪਕ ਕੁਮਾਰ ਪੁੱਤਰ ਮਲਕੀਤ...

ਮੁੰਬਈ ‘ਚ ਗਣੇਸ਼ ਉਤਸਵ ਤੋਂ ਪਹਿਲਾਂ ਵੱਡਾ ਹਾਦਸਾ, 22 ਫੁੱਟ ਦੀ ਪ੍ਰਤਿਮਾ ਡਿੱਗਣ ਨਾਲ 2 ਦੀ ਮੌਤ; 5 ਜ਼ਖ਼ਮੀ

ਦੱਖਣੀ ਮੁੰਬਈ ਦੇ ਭੁਲੇਸ਼ਵਰ ਇਲਾਕੇ ਵਿਚ ਸ਼ਨੀਵਾਰ ਰਾਤ ਨੂੰ ਗਣੇਸ਼ ਪ੍ਰਤਿਮਾ ਦੇ ਆਗਮਨ ਜਲੂਸ...

ਜਨਮ ਲੈਂਦੇ ਹੀ ਬੱਚੇ ਨੂੰ ਦੇਖ ਕੇ ਹੈਰਾਨ ਰਹਿ ਗਏ ਡਾਕਟਰ, ਚਾਰ ਹੱਥ ਤੇ ਚਾਰ ਪੈਰ; ਛਤਰਪੁਰ ਦਾ ਹੈ ਅਨੋਖਾ ਮਾਮਲਾ

ਮੱਧ ਪ੍ਰਦੇਸ਼ ਦੇ ਛਤਰਪੁਰ ਜ਼ਿਲ੍ਹੇ ਵਿਚ ਐਤਵਾਰ ਨੂੰ ਇਕ ਔਰਤ ਨੇ ਅਜਿਹੇ ਬੱਚੇ ਨੂੰ...

ਕਰਤਾਰਪੁਰ ‘ਚ ਦਿਲ ਦਹਿਲਾਉਣ ਵਾਲੀ ਘਟਨਾ, ਔਰਤ ਨੂੰ ਹਾਰਪਿਕ ਪਿਲਾ ਕੇ ਮਾਰਨ ਦੀ ਕੋਸ਼ਿਸ਼; ਪਤੀ-ਸੱਸ ‘ਤੇ ਕੇਸ

ਜਲੰਧਰ ਦੇ ਕਰਤਾਰਪੁਰ ਥਾਣੇ ‘ਚ ਇੱਕ ਔਰਤ ਨੂੰ ਹਾਰਪਿਕ ਪਿਲਾ ਕੇ ਮਾਰਨ ਦੀ ਕੋਸ਼ਿਸ਼...

ਪੰਜਾਬ ਦੇ ਸਾਬਕਾ DGP ਮੁਹੰਮਦ ਮੁਸਤਫ਼ਾ ਨੂੰ ਰਾਜਾ ਵੜਿੰਗ ਨੇ ਭੇਜਿਆ ਨੋਟਿਸ, ਨਿੱਜੀ ਟਿੱਪਣੀਆਂ ਕਰਨ ਦੇ ਲਗਾਏ ਇਲਜ਼ਾਮ

ਪੰਜਾਬ ਕਾਂਗਰਸ ਅੰਦਰ ਚੱਲ ਰਹੇ ਅੰਦਰੂਨੀ ਕਲੇਸ਼ ਤੇ ਤਿੱਖੀ ਬਿਆਨਬਾਜ਼ੀ ਵਿਚਾਲੇ ਇਕ ਹੋਰ ਵੱਡਾ...

‘ਸੱਜਣ ਕੁਮਾਰ ਸਿੱਖ ਕੌਮ ਦਾ ਕਾਤਲ ਹੈ, ਉਸ ਦਾ ਨਾਂ ਲੈਣਾ ਹੀ ਵੱਡਾ ਪਾਪ’-ਸਾਬਕਾ CM ਚਰਨਜੀਤ ਸਿੰਘ ਚੰਨੀ ਦਾ ਵੱਡਾ ਬਿਆਨ

ਪੰਜਾਬ ਦੇ ਸਾਬਕਾ ਸੀਐੱਮ ਤੇ ਕਾਂਗਰਸ ਕਾਰਜ ਸੰਮਤੀ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਸਿੱਖ...

ਰਾਜਪਾਲ ਨੂੰ ਮਿਲਣਗੇ CM ਭਗਵੰਤ ਮਾਨ , ਜਗਤਾਰ ਸਿੰਘ ਹਵਾਰਾ ਦੇ ਪੈਰੋਲ ਮਾਮਲੇ ਸਮੇਤ ਕਈ ਮੁੱਦਿਆਂ ‘ਤੇ ਹੋਵੇਗੀ ਚਰਚਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸ਼ਨੀਵਾਰ ਦੁਪਹਿਰ ਕਰੀਬ 2:30 ਵਜੇ ਪੰਜਾਬ ਦੇ ਰਾਜਪਾਲ...

ਰਣਜੀਤ ਸਿੰਘ ਨੂੰ ਲੀਗਲ ਨੋਟਿਸ ਜਾਰੀ,ਡਾ. ਗੁਰਪ੍ਰੀਤ ਕੌਰ ਵੱਲੋਂ ਲੀਗਲ ਨੋਟਿਸ ਜਾਰੀ

 ਵਿਧਾਨ ਸਭਾ ਹਲਕਾ ਭੁਲੱਥ ਤੋਂ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਜੀਜਾ ਰਣਜੀਤ...