September 22, 2026, 12:05 am
----------- Advertisement -----------
HomeNewsBreaking Newsਕਪੂਰਥਲਾ ਵਿੱਚ ਜੱਗਾ ਫੁਕੀਵਾਲ ਫਿਰੌਤੀ ਗਿਰੋਹ ਦੇ ਮੁੱਖ ਮੈਂਬਰ ਸਮੇਤ ਤਿੰਨ ਵਿਅਕਤੀ...

ਕਪੂਰਥਲਾ ਵਿੱਚ ਜੱਗਾ ਫੁਕੀਵਾਲ ਫਿਰੌਤੀ ਗਿਰੋਹ ਦੇ ਮੁੱਖ ਮੈਂਬਰ ਸਮੇਤ ਤਿੰਨ ਵਿਅਕਤੀ ਗ੍ਰਿਫਤਾਰ; ਨੌਂ ਪਿਸਤੌਲਾਂ ਬਰਾਮਦ

Published on

----------- Advertisement -----------

ਚੰਡੀਗੜ੍ਹ/ਕਪੂਰਥਲਾ, 20 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਗੈਰ-ਕਾਨੂੰਨੀ ਹਥਿਆਰਾਂ ਦੇ ਨੈੱਟਵਰਕ ਵਿਰੁੱਧ ਫੈਸਲਾਕੁੰਨ ਕਾਰਵਾਈ ਕਰਦਿਆਂ, ਕਪੂਰਥਲਾ ਪੁਲਿਸ ਨੇ ਜੱਗਾ ਫੁਕੀਵਾਲ ਫਿਰੌਤੀ ਗਿਰੋਹ ਦੇ ਤਿੰਨ ਕਾਰਕੁੰਨਾਂ ਨੂੰ ਨੌਂ ਦੇਸੀ ਪਿਸਤੌਲਾਂ ਅਤੇ ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ । ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਬੁੱਧਵਾਰ ਨੂੰ ਇੱਥੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਲਤਾਨਪੁਰ ਲੋਧੀ ਦੇ ਤਾਸ਼ਪੁਰ ਦੇ ਰਹਿਣ ਵਾਲੇ ਅਮਨਦੀਪ ਉਰਫ਼ ਅਮਨ, ਨਕੋਦਰ (ਜਲੰਧਰ) ਦੇ ਖਾਨਪੁਰ ਢੱਡਾ ਦੇ ਰਹਿਣ ਵਾਲੇ ਹਰਜੀਤ ਸਿੰਘ ਉਰਫ਼ ਜੀਤਾ ਅਤੇ ਜਮਸ਼ੇਰ( ਜਲੰਧਰ) ਦੇ ਮੁਹੱਲਾ ਬਗੀਚੀ ਦੇ ਰਹਿਣ ਵਾਲੇ ਲਵਪ੍ਰੀਤ ਉਰਫ਼ ਬਾਬਾ ਵਜੋਂ ਹੋਈ ਹੈ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਅਮਨਦੀਪ ਸੁਲਤਾਨਪੁਰ ਲੋਧੀ ਖੇਤਰ ਵਿੱਚ ਜੱਗਾ ਫੁਕੀਵਾਲ ਫਿਰੌਤੀ ਗਿਰੋਹ ਦਾ ਸਰਗਰਮ ਮੈਂਬਰ ਹੈ, ਅਤੇ ਗੋਲੀਬਾਰੀ ਅਤੇ ਜ਼ਬਰਨ ਵਸੂਲੀ ਦੀਆਂ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਸਥਾਨਕ ਗਿਰੋਹਾਂ ਨੂੰ ਹਥਿਆਰ ਸਪਲਾਈ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਸੀ।

ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ -ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਪੂਰੇ ਗੈਰ-ਕਾਨੂੰਨੀ ਹਥਿਆਰਾਂ ਦੇ ਨੈੱਟਵਰਕ ਨੂੰ ਬੇਅਸਰ ਕੀਤਾ ਜਾ ਸਕੇ।

ਅਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦੇ ਹੋਏ, ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਕਪੂਰਥਲਾ ਗੌਰਵ ਤੂਰਾ ਨੇ ਕਿਹਾ ਕਿ ਪੁਖ਼ਤਾ ਇਤਲਾਹ ‘ਤੇ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਮੁੱਖ ਮੁਲਜ਼ਮ ਅਮਨਦੀਪ ਨੂੰ ਕਪੂਰਥਲਾ ਦੇ ਲਿੰਕ ਰੋਡ ਤਲਵੰਡੀ ਮਹਿਮਾ ਤੋਂ ਗ੍ਰਿਫ਼ਤਾਰ ਕੀਤਾ ਅਤੇ ਉਸਦੇ ਕਬਜ਼ੇ ਵਿੱਚੋਂ ਚਾਰ ਪਿਸਤੌਲ ਬਰਾਮਦ ਕੀਤੇ ਸਨ।

ਜਾਂਚ ਦੌਰਾਨ ਦੋਸ਼ੀ ਅਮਨਦੀਪ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਉਸਨੇ ਆਪਣੇ ਸਾਥੀਆਂ ਲਵਪ੍ਰੀਤ ਉਰਫ਼ ਬਾਬਾ ਅਤੇ ਹਰਜੀਤ ਸਿੰਘ ਉਰਫ਼ ਜੀਤਾ ਨੂੰ ਦੋ ਪਿਸਤੌਲ ਸਪਲਾਈ ਕੀਤੇ ਸਨ। ਉਨ੍ਹਾਂ ਕਿਹਾ ਇਸ ਤੇ ਤੁਰੰਤ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਉਨ੍ਹਾਂ ਦੋਨਾਂ ਨੂੰ ਗ੍ਰਿਫਤਾਰ ਕਰ ਲਿਆ ਅਤੇ ਉਨਾਂ ਦੇ ਕਬਜ਼ੇ ਵਿੱਚੋਂ ਇੱਕ .32 ਬੋਰ ਦਾ ਦੇਸੀ ਪਿਸਤੌਲ ਅਤੇ ਇੱਕ .315 ਬੋਰ ਦਾ ਦੇਸੀ ਪਿਸਤੌਲ ਬਰਾਮਦ ਕੀਤਾ।

ਐਸਐਸਪੀ ਨੇ ਕਿਹਾ ਕਿ ਦੋਸ਼ੀ ਅਮਨਦੀਪ ਤੋਂ ਹੋਰ ਪੁੱਛਗਿੱਛ ਕਰਨ ’ਤੇ ਉਸਦੇ ਘਰ ਵਿੱਚ ਦੱਬੇ ਤਿੰਨ ਹੋਰ ਦੇਸੀ ਪਿਸਤੌਲ ਬਰਾਮਦ ਹੋਏ ਹਨ। ਉਨ੍ਹਾਂ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਦੋਸ਼ੀ ਆਪਣੇ ਵਿਦੇਸ਼ੀ ਹੈਂਡਲਰ ਦੇ ਨਿਰਦੇਸ਼ਾਂ ’ਤੇ ਮੱਧ ਪ੍ਰਦੇਸ਼ ਤੋਂ ਦੇਸੀ ਹਥਿਆਰ ਖਰੀਦ ਕੇ ਅਪਰਾਧਿਕ ਤੱਤਾਂ ਨੂੰ ਅੱਗੇ ਸਪਲਾਈ ਕਰਦੇ  ਸਨ।

ਇਸ ਸਬੰਧ ਵਿੱਚ ਦੋ ਵੱਖ-ਵੱਖ ਮਾਮਲੇ- ਐਫਆਈਆਰ ਨੰਬਰ 254 ਮਿਤੀ 15.11.2025 ਨੂੰ ਪੁਲਿਸ ਸਟੇਸ਼ਨ ਸਦਰ ਕਪੂਰਥਲਾ ਵਿਖੇ ਆਰਮਜ਼ ਐਕਟ ਦੀ ਧਾਰਾ 25 ਅਧੀਨ ਅਤੇ ਐਫਆਈਆਰ ਨੰ. 270 ਮਿਤੀ 2-11-25 ਨੂੰ ਬੀਐਨਐਸ ਦੀਆਂ ਧਾਰਾਵਾਂ 109, 61(2) ਅਤੇ 111 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਪੁਲਿਸ ਸਟੇਸ਼ਨ ਸੁਲਤਾਨਪੁਰ ਲੋਧੀ ਵਿਖੇ ਦਰਜ ਕੀਤੇ ਗਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰਵਨੀਤ ਸਿੰਘ ਬਿੱਟੂ, ਪ੍ਰਤਾਪ ਬਾਜਵਾ ਅਤੇ ਬਿਕਰਮ ਮਜੀਠੀਆ ਨਸ਼ਾ ਤਸਕਰ ਦੇ ਬਚਾਅ ਵਿੱਚ ਕਿਉਂ ਆਏ? : ਆਪ

ਚੰਡੀਗੜ੍ਹ; 21 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਸੋਮਵਾਰ ਨੂੰ ਸਵਾਲ ਚੁੱਕਿਆ ਕਿ ਵਿਰੋਧੀ ਆਗੂ...

ਮਹਿਲਾ ਤੇ ਪੁਰਸ਼ ਹਾਕੀ ਦੇ ਸੈਮੀਫਾਈਨਲ 30 ਸਤੰਬਰ ਅਤੇ 1 ਅਕਤੂਬਰ ਨੂੰ, ਫਾਈਨਲ 2 ਅਤੇ 3 ਅਕਤੂਬਰ ਨੂੰ

*ਚੰਡੀਗੜ੍ਹ, 21 ਸਤੰਬਰ:ਅੰਤਰਰਾਸ਼ਟਰੀ ਹਾਕੀ ਦੇ ਨਕਸ਼ੇ 'ਤੇ ਪੰਜਾਬ ਦੀ ਵਧਦੀ ਸਰਦਾਰੀ ਨੂੰ ਪ੍ਰਵਾਨਗੀ ਦਿੰਦਿਆਂ...

ਬਾਦਲ ਪਰਿਵਾਰ ਨੇ ਅਕਾਲੀ ਦਲ ਨੂੰ ਪਰਿਵਾਰਕ ਪਾਰਟੀ ਬਣਾ ਦਿੱਤਾ, ਨਿੱਜੀ ਏਜੰਡੇ ਲਈ ਸਿੱਖ ਸੰਸਥਾਵਾਂ ਦੀ ਵਰਤੋਂ ਕੀਤੀ: ਬਲਤੇਜ ਪੰਨੂ

ਚੰਡੀਗੜ੍ਹ 21 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ...

5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

ਚੰਡੀਗੜ੍ਹ, 21 ਸਤੰਬਰ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਵਿੱਚ ਚਲਾਈ...

ਜਲੰਧਰ ‘ਚ ਮਸ਼ਹੂਰ YouTuber ਮਨੀ ਸ਼ੋਕਰ ਗ੍ਰਿਫ਼ਤਾਰ, 5 ਵਿਦੇਸ਼ੀ ਪਿਸਤੌਲ ਬਰਾਮਦ

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਮਸ਼ਹੂਰ ਪੰਜਾਬੀ ਯੂਟਿਊਬਰ ਮਨੀ ਸ਼ੋਕਰ ਅਤੇ ਉਸਦੇ ਦੋ ਸਾਥੀਆਂ ਨੂੰ...

ਏਸ਼ਿਆਈ ਖੇਡਾਂ ‘ਚ ਭਾਰਤ ਨੇ ਜਿੱਤੇ 6 ਮੈਡਲ, ਸ਼ੂਟਿੰਗ ‘ਚ ਆਏ 5 ਤਗਮੇ

ਜਾਪਾਨ ਦੇ ਨਾਗੋਯਾ ਵਿੱਚ ਚੱਲ ਰਹੀਆਂ ਏਸ਼ੀਆਈ ਖੇਡਾਂ ਵਿੱਚ ਭਾਰਤ ਦੀ ਝੋਲੀ ਹੁਣ ਤੱਕ...

‘ਤੂੰ ਉਨ੍ਹਾਂ ਨਾਲ ਕੋਲੈਬ ਕੀਤੇ ਆ, ਜਿਨ੍ਹਾਂ ਨੇ ਸਿੱਧੂ ਨੂੰ ਹਮੇਸ਼ਾ ਮਾੜਾ ਬੋਲਿਆ’ Afsana Khan ‘ਤੇ ਭੜਕਿਆ ਬਿੱਲਾ ਸਿੱਧੂ ਘੁੰਮਣ

ਮਰਹੂਮ ਸਿੱਧੂ ਮੂਸੇਵਾਲਾ ਦਾ ਜਿਗਰੀ ਯਾਰ ਬਿੱਲਾ ਸਿੱਧੂ ਘੁੰਮਣ ਅਫਸਾਨਾ ਖਾਨ ‘ਤੇ ਭੜਕਿਆ। ਘੁੰਮਣ...

ਜਬਰ-ਜਨਾਹ ਮਾਮਲੇ ’ਚ ਘਿਰੇ Amarjit Chawla ਸਰੀ ’ਚ ਦੇਖੇ ਗਏ; ਭੇਸ ਬਦਲ ਕੇ ਘੁੰਮਣ ਦਾ ਦਾਅਵਾ

ਪੰਜਾਬ ਵਿੱਚ ਇੱਕ ਔਰਤ ਦੀ ਸ਼ਿਕਾਇਤ ’ਤੇ ਜਬਰ ਜਨਾਹ ਦਾ ਮਾਮਲਾ ਦਰਜ ਹੋਣ ਤੋਂ...

ਮੁਅੱਤਲ DIG ਭੁੱਲਰ ਖ਼ਿਲਾਫ਼ ਸ਼ਿਕਾਇਤਕਰਤਾ ਆਕਾਸ਼ ਬੱਟਾ ਗਵਾਹੀ ਲਈ ਤਲਬ

ਪੰਜਾਬ ਪੁਲੀਸ ਦੇ ਮੁਅੱਤਲ ਡੀਆਈਜੀ ਐੱਚ.ਐੱਸ. ਭੁੱਲਰ ਨਾਲ ਸਬੰਧਤ ਭ੍ਰਿਸ਼ਟਾਚਾਰ ਮਾਮਲੇ ਵਿੱਚ ਸ਼ਿਕਾਇਤਕਰਤਾ ਆਕਾਸ਼...