November 23, 2026, 11:38 am
----------- Advertisement -----------
HomeNewsBreaking Newsਰਾਜਸਥਾਨ ’ਚ ਸੜਕ ਹਾਦਸੇ ਦੌਰਾਨ ਪਰਿਵਾਰ ਦੇ 9 ਜੀਆਂ ਦੀ ਮੌਤ

ਰਾਜਸਥਾਨ ’ਚ ਸੜਕ ਹਾਦਸੇ ਦੌਰਾਨ ਪਰਿਵਾਰ ਦੇ 9 ਜੀਆਂ ਦੀ ਮੌਤ

Published on

----------- Advertisement -----------

ਐਤਵਾਰ ਤੜਕੇ ਕੋਟਾ-ਉਦੈਪੁਰ ਰਾਸ਼ਟਰੀ ਰਾਜਮਾਰਗ ’ਤੇ ਖਾਟੂ ਸ਼ਿਆਮ ਜੀ ਮੰਦਿਰ ਦੀ ਯਾਤਰਾ ਤੋਂ ਪਰਤ ਰਿਹਾ ਇਕ ਪਰਿਵਾਰ ਉਸ ਸਮੇਂ ਹਾਦਸੇ ਦਾ ਸ਼ਿਕਾਰ ਹੋ ਗਿਆ, ਜਦੋਂ ਉਨ੍ਹਾਂ ਦੀ ਗੱਡੀ (ਐਮ.ਟੂ.ਵੀ.) ਸੜਕ ਕਿਨਾਰੇ ਖੜ੍ਹੇ ਇਕ ਟਰੱਕ ਨਾਲ ਟਕਰਾ ਗਈ। ਇਸ ਹਾਦਸੇ ’ਚ ਪਰਿਵਾਰ ਦੇ 9 ਮੈਂਬਰਾਂ ਦੀ ਮੌਤ ਹੋ ਗਈ। ਇਹ ਹਾਦਸਾ ਰਾਤ 1 ਵਜੇ ਵਾਪਰਿਆ, ਜਦੋਂ ਪੀੜਤ ਮਹਾਰਾਸ਼ਟਰ ਦੇ ਧੂਲੇ ਜ਼ਿਲ੍ਹੇ ’ਚ ਸਥਿਤ ਆਪਣੇ ਘਰਾਂ ਨੂੰ ਵਾਪਸ ਪਰਤ ਰਹੇ ਸਨ।

ਪੁਲਿਸ ਸੁਪਰਡੈਂਟ ਤੇਜੇਸ਼ਵਨੀ ਗੌਤਮ ਨੇ ਦੱਸਿਆ ਕਿ ਬੱਚਿਆਂ ਅਤੇ ਔਰਤਾਂ ਸਮੇਤ 9 ਲੋਕਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ 8 ਹੋਰ ਲੋਕ ਜ਼ਖ਼ਮੀ ਹੋ ਗਏ। ਇਸ ਗੱਡੀ ’ਚ ਇਕ ਪਰਿਵਾਰ ਦੇ 16 ਮੈਂਬਰ ਸਵਾਰ ਸਨ, ਜਿਨ੍ਹਾਂ ’ਚ ਦੋ ਭਰਾ, ਉਨ੍ਹਾਂ ਦੀਆਂ ਪਤਨੀਆਂ ਅਤੇ ਬੱਚੇ ਸ਼ਾਮਿਲ ਸਨ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਸੰਭਵ ਤੌਰ ’ਤੇ ਗੱਡੀ ਚਲਾਉਂਦੇ ਸਮੇਂ ਡਰਾਈਵਰ ਨੂੰ ਝਪਕੀ ਆ ਗਈ ਸੀ। ਪਰਿਵਾਰ ਦੇ ਇਕ ਮੈਂਬਰ ਪ੍ਰਦੀਪ ਨੇ ਦੱਸਿਆ ਕਿ ਧੂਲੇ ਤੋਂ 36 ਰਿਸ਼ਤੇਦਾਰਾਂ ਦਾ ਇਕ ਸਮੂਹ 17 ਨਵੰਬਰ ਨੂੰ ਤਿੰਨ ਗੱਡੀਆਂ  ’ਚ ਸਵਾਰ ਹੋ ਕੇ ਓਮਕਾਰੇਸ਼ਵਰ, ਉਜੈਨ, ਸਾਂਵਰੀਆ ਸੇਠ, ਪੁਸ਼ਕਰ, ਸਾਲਾਸਰ ਬਾਲਾਜੀ ਅਤੇ ਅੰਤ ’ਚ ਖਾਟੂ ਸ਼ਿਆਮ ਜੀ ਦੀ ਯਾਤਰਾ ’ਤੇ ਨਿਕਲਿਆ ਸੀ।

ਇਹ ਸਮੂਹ ਸਨਿਚਰਵਾਰ ਸ਼ਾਮ ਕਰੀਬ 4:30 ਵਜੇ ਖਾਟੂ ਸ਼ਿਆਮ ਤੋਂ ਰਵਾਨਾ ਹੋਇਆ। ਪਰਿਵਾਰ ਦੇ ਇਕ ਹੋਰ ਮੈਂਬਰ, ਨੰਦ ਕਿਸ਼ੋਰ ਨੇ ਦੱਸਿਆ ਕਿ ਹਾਦਸੇ ਦਾ ਸ਼ਿਕਾਰ ਹੋਈ ਗੱਡੀ ਬਾਕੀ ਦੋ ਗੱਡੀਆਂ ਤੋਂ ਅੱਗੇ ਨਿਕਲ ਗਈ ਸੀ ਅਤੇ ਟੱਕਰ ਹੋਣ ਵੇਲੇ ਉਹ ਲਗਭਗ 40-45 ਕਿਲੋਮੀਟਰ ਅੱਗੇ ਸੀ। ਇਸ ਗੱਡੀ ’ਚ ਦੋ ਭਰਾ – ਬਾਬੂਲਾਲ ਅਤੇ ਸੱਜਣ ਆਪਣੀਆਂ ਪਤਨੀਆਂ ਤੇ ਬੱਚਿਆਂ ਨਾਲ ਸਵਾਰ ਸਨ। ਟਰੱਕ ਡਰਾਈਵਰ ਹਾਰੂਨ ਨੇ ਦੱਸਿਆ ਕਿ ਉਹ ਗੱਡੀ ’ਚ ਆਈ ਕਿਸੇ ਖਰਾਬੀ ਦੀ ਜਾਂਚ ਕਰਨ ਲਈ ਸੜਕ ਦੇ ਕਿਨਾਰੇ ਰੁਕਿਆ ਸੀ ਤੇ ਕੁਝ ਦੂਰੀ ’ਤੇ ਖੜ੍ਹਾ ਸੀ, ਜਦੋਂ ਇਕ ਤੇਜ਼ ਰਫ਼ਤਾਰ ਗੱਡੀ ਆ ਕੇ ਟਰੱਕ ਨਾਲ ਟਕਰਾ ਗਈ।

ਉਸ ਨੇ ਦੱਸਿਆ ਕਿ ਟੱਕਰ ਕਾਰਨ ਉਹ ਸੜਕ ਤੋਂ ਲਗਭਗ 20 ਫੁੱਟ ਦੂਰ ਜਾ ਡਿੱਗਿਆ ਸੀ, 10 ਮਿੰਟ ਬਾਅਦ ਜਦੋਂ ਉਸ ਨੂੰ ਹੋਸ਼ ਆਇਆ, ਤਾਂ ਉਸ ਨੇ ਖੁਦ ਪੁਲਿਸ ਅਤੇ ਐਂਬੂਲੈਂਸ ਨੂੰ ਸੂਚਿਤ ਕੀਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Bisleri ਦੇ ਪਾਣੀ ਦੇ ਸੈਂਪਲ 2 ਵਾਰ ਫੇਲ੍ਹ, ਕੈਂਸਰਕਾਰਕ ਤੱਤ ਮਿਲਣ ਮਗਰੋਂ ਕੰਪਨੀ ਖ਼ਿਲਾਫ਼...

CISF ਜਵਾਨਾਂ ਨੇ ਕੀਤੀ ਤਾਜ ਮਹਿਲ ਦੇਖਣ ਆਏ ਸੈਲਾਨੀ ਦੀ ਕੁੱਟਮਾਰ? ASI ਨੇ ਮੰਗੀ ਰਿਪੋਰਟ

ਕੇਂਦਰੀ ਉਦਯੋਗਿਕ ਸੁਰੱਖਿਆ ਬਲ (CISF) ਦੇ ਜਵਾਨਾਂ 'ਤੇ ਤਾਜ ਮਹਿਲ ਦੇ ਰੈੱਡ ਜ਼ੋਨ ਵਿੱਚ...

ED ਵੱਲੋਂ ਪੰਜਾਬ ਦੇ 7 ਅਧਿਕਾਰੀਆਂ ਨੂੰ ਸੰਮਨ, ਭੁੱਲਰ ਮਾਮਲੇ ਦੀ ਜਾਂਚ ਹੋਈ ਤੇਜ਼

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੰਜਾਬ ਦੇ ਸੱਤ ਮੌਜੂਦਾ ਤੇ ਸੇਵਾਮੁਕਤ ਅਧਿਕਾਰੀਆਂ ਨੂੰ ਸੰਮਨ ਜਾਰੀ...

ਸੰਗਰੂਰ ਦੇ ਵਕੀਲ ਵੱਲੋਂ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ, KBC ’ਚ ਪੰਜਾਬ ਬਾਰੇ ਇਤਰਾਜ਼ਯੋਗ ਸਵਾਲ ਦਾ ਦਾਅਵਾ

ਸੰਗਰੂਰ ਦੇ ਇੱਕ ਵਕੀਲ ਨੇ ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।...

ਲੁਧਿਆਣਾ ‘ਚ SHO ਖ਼ਿਲਾਫ਼ FIR ਦਰਜ ਕਰਨ ਦੇ ਹੁਕਮ, ਅਦਾਲਤੀ ਹੁਕਮਾਂ ਦੀ ਅਣਦੇਖੀ ਕਰਨੀ ਪਈ ਮਹਿੰਗੀ

ਲੁਧਿਆਣਾ ਵਿੱਚ ਪੁਲਿਸ ਵਿਭਾਗ ਨੂੰ ਉਸ ਸਮੇਂ ਭਾਰੀ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ, ਜਦੋਂ...

ਮੋਹਾਲੀ ਦੇ ਮਸ਼ਹੂਰ ਹੇਅਰ ਸੈਲੂਨ ਦੇ ਬਾਹਰ ਬਾਈਕ ਸਵਾਰਾਂ ਵੱਲੋਂ ਫਾਇਰਿੰਗ, CCTV ਫੁਟੇਜ ਖੰਗਾਲ ਰਹੀ ਪੁਲਿਸ

ਮੋਹਾਲੀ ਦੇ ਫੇਜ਼ 11 ਵਿੱਚ ਸ਼ਨੀਵਾਰ ਨੂੰ ਹੇਅਰ ਮਾਸਟਰ ਸੈਲੂਨ ‘ਤੇ ਦੋ ਬਾਈਕ ਸਵਾਰ...

‘ਮੁੜ ਖੁੱਲ੍ਹਣਾ ਚਾਹੀਦਾ ਹੈ ਲੰਬੇ ਸਮੇ ਤੋਂ ਬੰਦ ਪਿਆ ਲਾਂਘਾ’ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਨੂੰ ਲੈ ਕੇ ਬੋਲੇ ਜਥੇਦਾਰ ਗੜਗੱਜ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਕਰਤਾਰਪੁਰ ਸਾਹਿਬ ਦਾ...

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...