July 25, 2026, 1:23 pm
----------- Advertisement -----------
HomeNewsBreaking Newsਫਰੀਦਕੋਟ ਨਕਲ ਕਾਂਡ: 21 ਵਿਦਿਆਰਥੀ ਜੇਲ੍ਹ ਭੇਜੇ

ਫਰੀਦਕੋਟ ਨਕਲ ਕਾਂਡ: 21 ਵਿਦਿਆਰਥੀ ਜੇਲ੍ਹ ਭੇਜੇ

Published on

----------- Advertisement -----------

ਫਰੀਦਕੋਟ ਨਕਲ ਕਾਂਡ ਵਿੱਚ ਗ੍ਰਿਫ਼ਤਾਰ ਕੀਤੇ 21 ਪ੍ਰੀਖਿਆਰਥੀਆਂ ਨੂੰ ਅੱਜ ਇੱਥੇ ਇਲਾਕਾ ਮੈਜਿਸਟਰੇਟ ਦਿਲਜੀਤ ਕੌਰ ਨੇ 14 ਦਿਨਾਂ ਲਈ ਅਦਾਲਤੀ ਹਿਰਾਸਤ ਤਹਿਤ ਜੇਲ੍ਹ ਭੇਜਣ ਦਾ ਹੁਕਮ ਦਿੱਤਾ ਹੈ। ਪੁਲੀਸ ਨੇ ਅਦਾਲਤ ਨੂੰ ਦੱਸਿਆ ਕਿ ਪ੍ਰੀਖਿਆਰਥੀਆਂ ਤੋਂ ਪੁੱਛ-ਪੜਤਾਲ ਮੁਕੰਮਲ ਹੋ ਚੁੱਕੀ ਹੈ ਅਤੇ ਹੋਰ ਰਿਮਾਂਡ ਦੀ ਲੋੜ ਨਹੀਂ ਹੈ। ਦੱਸਣਯੋਗ ਹੈ ਕਿ ਪਿਛਲੇ ਐਤਵਾਰ ਇੱਥੇ ਫਾਰਮੇਸੀ ਅਫਸਰਾਂ ਦਾ ਇਮਤਿਹਾਨ ਹੋਇਆ ਸੀ, ਜਿੱਥੇ ਖੁਲਾਸਾ ਹੋਇਆ ਸੀ ਕਿ ਇੱਕ ਅੰਤਰਰਾਜੀ ਗਰੋਹ ਪੇਪਰ ਵਿੱਚ ਨਕਲ ਕਰਵਾ ਰਿਹਾ ਹੈ। ਯੂਨੀਵਰਸਿਟੀ ਅਤੇ ਪੁਲੀਸ ਦੀ ਛਾਪੇਮਾਰੀ ਦੌਰਾਨ ਫਰੀਦਕੋਟ ਤੋਂ 21 ਅਤੇ ਫਿਰੋਜ਼ਪੁਰ ਤੋਂ 4 ਪ੍ਰੀਖਿਆਰਥੀ ਗ੍ਰਿਫ਼ਤਾਰ ਕੀਤੇ ਗਏ ਸਨ। ਤਿੰਨ ਦਿਨਾਂ ਦਾ ਪੁਲੀਸ ਰਿਮਾਂਡ ਖਤਮ ਹੋਣ ਮਗਰੋਂ ਇਨ੍ਹਾਂ ਨੂੰ ਅੱਜ ਜੇਲ੍ਹ ਭੇਜ ਦਿੱਤਾ ਗਿਆ ਹੈ। ਦੂਜੇ ਪਾਸੇ ਪੁਲੀਸ ਨੇ ਇਸ ਮਾਮਲੇ ਵਿੱਚ ਕਿਸੇ ਹੋਰ ਵਿਅਕਤੀ ਨੂੰ ਗ੍ਰਿਫਤਾਰ ਨਹੀਂ ਕੀਤਾ ਅਤੇ ਨਾ ਹੀ ਹੁਣ ਤੱਕ ਹੋਈ ਪੜਤਾਲ ਦੇ ਸਿੱਟੇ ਦਾ ਕੋਈ ਖੁਲਾਸਾ ਕੀਤਾ ਹੈ। ਪਤਾ ਲੱਗਾ ਹੈ ਕਿ ਦੋ ਸਿਆਸੀ ਪਾਰਟੀਆਂ ਦੇ ਆਗੂ ਇਸ ਨਕਲ ਕਾਂਡ ਵਿੱਚ ਸ਼ਾਮਲ ਹਨ, ਜਿਸ ਕਰ ਕੇ ਪੁਲੀਸ ਇਸ ਮਾਮਲੇ ਬਾਰੇ ਕੁਝ ਵੀ ਦੱਸਣ ਤੋਂ ਟਾਲ ਵੱਟ ਰਹੀ ਹੈ।

ਕਾਂਗਰਸੀ ਆਗੂ ਕੁਸ਼ਲਦੀਪ ਸਿੰਘ ਢਿੱਲੋਂ ਨੇ ਫਰੀਦਕੋਟ ਨਕਲ ਕਾਂਡ ਦੀ ਜਾਂਚ ਨਿਰਪੱਖ ਏਜੰਸੀ ਤੋਂ ਕਰਵਾਉਣ ਦੀ ਮੰਗ ਕੀਤੀ ਹੈ ਅਤੇ ਇਲਜ਼ਾਮ ਲਾਏ ਹਨ ਕਿ ਫਰੀਦਕੋਟ ਜ਼ਿਲ੍ਹੇ ਦੇ ਕੁਝ ਆਗੂਆਂ ਦੀ ਸ਼ਹਿ ’ਤੇ ਪੇਪਰ ਵਿੱਚ ਨਕਲ ਵੱਜੀ ਹੈ। ਮਾਮਲਾ ਸਾਹਮਣੇ ਆਉਣ ਮਗਰੋਂ ਪੇਪਰ ਦਾ ਨਤੀਜਾ ਨਹੀਂ ਐਲਾਨਿਆ ਗਿਆ ਅਤੇ ਨਾ ਹੀ ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਇਸ ਪੇਪਰ ਨੂੰ ਰੱਦ ਕੀਤਾ ਜਾਣਾ ਹੈ ਜਾਂ ਨਹੀਂ। ਇਮਤਿਹਾਨ ਇੰਚਾਰਜ ਡਾ. ਨੀਤੂ ਕੱਕੜ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਪੇਪਰ ਤੋਂ ਬਾਅਦ ਉੱਤਰ ਕੁੰਜੀ ਜਾਰੀ ਕਰ ਦਿੱਤੀ ਹੈ ਅਤੇ ਇਸ ਦਾ ਨਤੀਜਾ ਵੀ ਬਹੁਤ ਜਲਦੀ ਐਲਾਨ ਦਿੱਤਾ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

PM ਮੋਦੀ ਦਾ ਨਵਾਂ World Record, ਇੰਸਟਾਗ੍ਰਾਮ ਰੀਲ ਨੂੰ 24 ਘੰਟਿਆਂ ‘ਚ ਮਿਲੇ 300 ਮਿਲੀਅਨ ਤੋਂ ਵੱਧ ਵਿਊਜ਼

CJP ਪ੍ਰਦਰਸ਼ਨਕਾਰੀਆਂ ਤੇ ਸਰਕਾਰ ਵਿਚਾਲੇ ਅੱਜ (ਸ਼ਨੀਵਾਰ) ਨੂੰ ਸਿੱਖਿਆ ਮੰਤਰੀ ਦੇ ਅਸਤੀਫੇ ਦੀ ਮੰਗ...

ਪੰਜਾਬ ‘ਚ ਐਕਟਿਵ ਹੋਇਆ ਮਾਨਸੂਨ, 30 ਜੁਲਾਈ ਤੱਕ ਪਏਗਾ ਮੀਂਹ!

ਮਾਨਸੂਨ ਇੱਕ ਵਾਰ ਫਿਰ ਪੰਜਾਬ ਵਿੱਚ ਸਰਗਰਮ ਹੋ ਗਿਆ ਹੈ। ਸੂਬੇ ਦੇ ਕਈ ਹਿੱਸਿਆਂ...

ਹੜ੍ਹ ਦਾ ਕਹਿਰ : 2 ਦਿਨਾਂ ‘ਚ 30 ਲੋਕਾਂ ਦੀ ਮੌਤ, ਅਹਿਮਦਾਬਾਦ ‘ਚ 20 ਸਾਲਾਂ ‘ਚ ਪਹਿਲੀ ਵਾਰ ਰਿਕਾਰਡ ਤੋੜ ਬਾਰਿਸ਼

ਗੁਜਰਾਤ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ, ਜਿਸ ਨਾਲ ਆਮ...

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦਿੱਤਾ ਅਸਤੀਫ਼ਾ, ਰਾਸ਼ਟਰਪਤੀ ਨੇ ਤੁਰੰਤ ਪ੍ਰਭਾਵ ਨਾਲ ਕੀਤਾ ਸਵੀਕਾਰ

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਰਾਸ਼ਟਰਪਤੀ...

ਭਗਵੰਤ ਮਾਨ ਸਰਕਾਰ ਇਲਾਜ ਦੇ ਖ਼ਰਚ ਦਾ ਬੋਝ ਪਾਏ ਬਿਨਾਂ ਗੁਣਵੱਤਾਪੂਰਨ ਕੈਂਸਰ ਇਲਾਜ ਯਕੀਨੀ ਬਣਾ ਰਹੀ ਹੈ : ਡਾ. ਬਲਬੀਰ ਸਿੰਘ

ਚੰਡੀਗੜ੍ਹ, 24 ਜੁਲਾਈ 2026:ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 8,069 ਕੈਂਸਰ ਮਰੀਜ਼ਾਂ...

ਬਰਨਾਲਾ ਵਿਖੇ ਸਫ਼ਾਈ ਸੇਵਕਾਂ ਨਾਲ ਵਾਪਰੀ ਘਟਨਾ ਬੇਹੱਦ ਮੰਦਭਾਗੀ ਅਤੇ ਸਖ਼ਤ ਨਿੰਦਣਯੋਗ: ਮੀਤ ਹੇਅਰ

*ਚੰਡੀਗੜ੍ਹ, 24 ਜੁਲਾਈ ,2026*ਸੰਗਰੂਰ ਤੋਂ ਆਮ ਆਦਮੀ ਪਾਰਟੀ (ਆਪ) ਦੇ ਮੈਂਬਰ ਪਾਰਲੀਮੈਂਟ ਹਰਮੀਤ ਸਿੰਘ...

ਮੋਦੀ ਜੀ, ਜਦੋਂ ਤੁਹਾਡੀ ਸੀਬੀਆਈ ਸਬੂਤ ਹੀ ਨਹੀਂ ਦੇਵੇਗੀ, ਤਾਂ ਫਾਸਟ ਟ੍ਰੈਕ ਦਾ ਡਰਾਮਾ ਕਿਉਂ?- ਕੇਜਰੀਵਾਲ

ਨਵੀਂ ਦਿੱਲੀ, 24 ਜੁਲਾਈ:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ...

ਮੁੱਖ ਮੰਤਰੀ ਭਗਵੰਤ ਮਾਨ ਦੇ ਓਐੱਸਡੀ ਰਾਜਬੀਰ ਘੁੰਮਣ ਨੇ ਹਨੀਸ਼ ਬੰਸਲ ਦਾ ਪਾਰਟੀ ਵਿੱਚ ਕੀਤਾ ਸਵਾਗਤ

*ਚੰਡੀਗੜ੍ਹ 24 ਜੁਲਾਈ,2026*:ਆਮ ਆਦਮੀ ਪਾਰਟੀ (ਆਪ) ਨੂੰ ਉਸ ਸਮੇਂ ਇੱਕ ਵੱਡੀ ਰਾਜਨੀਤਕ ਮਜ਼ਬੂਤੀ ਮਿਲੀ,...

‘ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਰਿਕਾਰਡ 72.56 ਲੱਖ ਔਰਤਾਂ ਦਾ ਰਜਿਸਟ੍ਰੇਸ਼ਨ, ਮਾਨ ਸਰਕਾਰ ‘ਚ ਭਰੋਸੇ ‘ਤੇ ਮੋਹਰ: ਬਲਤੇਜ ਪੰਨੂ

*ਚੰਡੀਗੜ੍ਹ 24 ਜੁਲਾਈ ,2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...