ਹਿਸਾਰ: ਕਿਸਾਨ ਫਤਿਹ ਮਾਰਚ ਕਰਦੇ ਹੋਏ ਆਪਣੇ ਘਰਾਂ ਨੂੰ ਵਾਪਸੀ ਕਰ ਰਹੇ ਹਨ। ਜਿੱਥੇ ਹਰ ਪਾਸੇ ਖੁਸ਼ੀ ਦਾ ਮਾਹੌਲ ਹੈ ਉੱਥੇ ਹੀ ਇਕ ਬੁਰੀ ਖਬਰ ਵੀ ਸਾਹਮਣੇ ਆਈ ਹੈ। ਹਿਸਾਰ ‘ਚ ਤੜਕੇ ਸਵੇਰ ਦਰਦਨਾਕ ਹਾਦਸਾ ਵਾਪਰਿਆ ਹੈ। ਨੈਸ਼ਨਲ ਹਾਈਵੇ-9 ‘ਤੇ ਕਿਸਾਨਾਂ ਦੀ ਟਰਾਲੀ ਨੂੰ ਇਕ ਟਰੱਕ ਨੇ ਟੱਕਰ ਮਾਰ ਦਿੱਤੀ। ਇਸ ਭਿਆਨਕ ਹਾਦਸੇ ‘ਚ 2 ਕਿਸਾਨਾਂ ਦੀ ਮੌਤ ਹੋ ਗਈ ਹੈ ਤੇ 8 ਲੋਕ ਗੰਭੀਰ ਜ਼ਖਮੀ ਹੋਏ ਹਨ ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।
ਜ਼ਿਕਰਯੋਗ ਹੈ ਕਿ ਕਰਨਾਲ ‘ਚ ਵੀ ਅੱਜ (ਸ਼ਨੀਵਾਰ) ਇਕ ਹਾਦਸਾ ਹੋਇਆ ਹੈ। ਕਰਨਾਲ ਦੇ ਬਸਤਾਰਾ ਟੋਲ ਪਲਾਜ਼ਾ ਦੇ ਕੋਲ ਇੱਕ ਹਾਦਸਾ ਵਾਪਰਿਆ ਹੈ, ਜਿਸ ਵਿੱਚ ਦੋ ਕਿਸਾਨ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਹਨ। ਜਿਨ੍ਹਾਂ ਨੂੰ ਹਸਪਤਾਲ ‘ਚ ਇਲਾਜ ਲਈ ਭਰਤੀ ਕਰਵਾਇਆ ਗਿਆ ਹੈ।