ਸੋਨੀਪਤ: ਬਾਰਡਰ ਤੋਂ ਕਿਸਾਨਾਂ ਨੇ ਧਰਨੇ ਚੁੱਕ ਲਏ ਹਨ। ਉਨ੍ਹਾਂ ਦੇ ਮੋਰਚਾ ਚੁੱਕਣ ਤੋਂ ਬਾਅਦ ਕਿਸਾਨਾਂ ਦੀ ਹਰ ਥਾਂ ਪ੍ਰਸ਼ੰਸਾ ਹੋ ਰਹੀ ਹੈ। ਕਿਸਾਨਾਂ ਵਲੋਂ ਖੁਦ ਸਫਾਈ ਕੀਤੀ ਜਾ ਰਹੀ ਹੈ। ਅਜਿਹੀਆਂ ਤਸਵੀਰਾਂ ਸੋਸ਼ਲ ਮੀਡੀਆ ਉੱਪਰ ਵਾਇਰਲ ਹੋ ਰਹੀਆਂ ਹਨ ਜੋ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਸੋਨੀਪਤ ਨੈਸ਼ਨਲ ਹਾਈਵੇਅ 44 ਦੀ ਸਫਾਈ ਦਾ ਕੰਮ ਹੁਣ ਜੰਗੀ ਪੱਧਰ ‘ਤੇ ਚੱਲ ਰਿਹਾ ਹੈ। ਕਿਸਾਨਾਂ ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੜਕ ‘ਤੇ ਪਏ ਪੱਥਰਾਂ ਤੇ ਬੈਰੀਕੇਡਾਂ ਨੂੰ ਹਟਾਇਆ ਜਾ ਰਿਹਾ ਹੈ। ਇਸ ਲਈ ਕਿਸਾਨਾਂ ਨੇ ਨੈਸ਼ਨਲ ਹਾਈਵੇਅ 44 ਦੀ ਸਫ਼ਾਈ ਲਈ ਦੋ ਜੇਸੀਬੀ ਮਸ਼ੀਨਾਂ, ਦੋ ਟਰੈਕਟਰ ਟਰਾਲੀਆਂ ਤੇ 40 ਮਜ਼ਦੂਰ ਲਾ ਦਿੱਤੇ ਹਨ।
ਦੱਸ ਦਈਏ ਕਿ 26 ਨਵੰਬਰ, 2020 ਨੂੰ ਕਿਸਾਨਾਂ ਨੇ ਦਿੱਲੀ ਦੀਆਂ ਸਰਹੱਦਾਂ ‘ਤੇ ਤਿੰਨ ਖੇਤੀ ਦੇ ਵਿਰੋਧ ‘ਚ ਅੰਦੋਲਨ ਸ਼ੁਰੂ ਕਰ ਦਿੱਤਾ ਸੀ। ਇਸ ਦੇ ਮੱਦੇਨਜ਼ਰ ਦਿੱਲੀ ਦੇ ਕੁੰਡਲੀ ਬਾਰਡਰ, ਟਿੱਕਰੀ ਬਾਰਡਰ, ਗਾਜ਼ੀਪੁਰ ਬਾਰਡਰ ਤੇ ਹੋਰ ਕਈ ਬਾਰਡਰ ‘ਤੇ ਦਿੱਲੀ ਦੀ ਆਵਾਜਾਈ ਪੂਰੀ ਤਰ੍ਹਾਂ ਰੁਕ ਗਈ ਸੀ। ਹੁਣ ਇਕ ਸਾਲ ਤੋਂ ਬਾਅਦ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਪੂਰੀਆਂ ਹੋਈਆਂ ਹਨ ਤੇ ਉਨ੍ਹਾਂ ਨੇ ਇਹ ਮੋਰਚਾ ਚੁੱਕਿਆ ਹੈ।