September 26, 2026, 6:15 pm
----------- Advertisement -----------
HomeNewsBreaking Newsਖਨੌਰੀ ਬਾਰਡਰ ਤੋਂ ਕਿਸਾਨਾਂ ਦੀ ਅਪੀਲ, 12 ਦਸੰਬਰ ਸ਼ਾਮ ਨੂੰ ਸਾਰੇ ਦੇਸ਼ਵਾਸੀ...

ਖਨੌਰੀ ਬਾਰਡਰ ਤੋਂ ਕਿਸਾਨਾਂ ਦੀ ਅਪੀਲ, 12 ਦਸੰਬਰ ਸ਼ਾਮ ਨੂੰ ਸਾਰੇ ਦੇਸ਼ਵਾਸੀ ਭੁੱਖ ਹੜਤਾਲ ‘ਚ ਸਾਥ ਦੇਣ

Published on

----------- Advertisement -----------

ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨ ਕਾਫੀ ਲੰਮੇ ਸਮੇਂ ਤੋਂ ਪੰਜਾਬ ਹਰਿਆਣਾ ਦੀਆਂ ਬਰੂਹਾਂ ’ਤੇ ਪ੍ਰਦਰਸ਼ਨ ਕਰ ਰਹੇ ਹਨ। ਖਨੌਰੀ ਸਰਹੱਦ ‘ਤੇ ਅੱਜ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 15ਵੇਂ ਦਿਨ ਵੀ ਜਾਰੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਅਭਿਮਨਿਊ ਕੋਹਾੜ ਨੇ ਦੱਸਿਆ ਕਿ 15 ਦਿਨਾਂ ਤੋਂ ਲਗਾਤਾਰ ਭੁੱਖ ਹੜਤਾਲ ਕਾਰਨ ਜਗਜੀਤ ਸਿੰਘ ਡੱਲੇਵਾਲ ਦਾ ਸਰੀਰ ਬੇਹਦ ਹੀ ਕਮਜ਼ੋਰ ਹੋ ਗਿਆ ਹੈ।ਉਨ੍ਹਾਂ ਨੇ ਦੱਸਿਆ ਕਿ 3 ਨੌਜਵਾਨਾਂ ਦਾ ਸਹਾਰਾ ਲੈ ਕੈ ਅੱਜ ਉਨ੍ਹਾਂ ਨੂੰ ਮੋਰਚੇ ਦੇ ਪੰਡਾਲ ਵਿੱਚ ਲਿਆਂਦਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਸਰੀਰ ਕਮਜ਼ੋਰ ਹੋਣ ਦੇ ਕਾਰਨ ਉਨ੍ਹਾਂ ਵਿੱਚ ਇੰਨੀ ਹਿੰਮਤੀ ਨਹੀਂ ਕਿ ਉਹ ਖੁਦ ਚਲ ਕੇ ਸਟੇਜ ਤੇ ਆ ਸਕਣ। ਇਸ ਲਈ ਉਨ੍ਹਾਂ ਨੂੰ ਸਟੇਜ ਕੇਲ ਹੇਠਾਂ ਹੀ ਪਾ ਦਿੱਤਾ ਗਿਆ ਹੈ।ਕੋਹਾੜ ਨੇ ਦੱਸਿਆ ਨੇ ਡੱਲੇਵਾਲ ਸਾਬ੍ਹ ਦਾ ਅੱਜ ਤੱਕ 11 ਕਿਲੋਂ ਤੋਂ ਵੱਧ ਭਾਰ ਘਟ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਡਾਕਟਰਾਂ ਨੂੰ ਇਹ ਚਿੰਤਾ ਹੈ ਕਿ ਕਦੇ ਵੀ ਐਮਰਜੈਂਸੀ ਦੀ ਸਥਿਤੀ ਬਣ ਸਕਦੀ ਹੈ ਇਸ ਲਈ ਉਨ੍ਹਾਂ ਦੀ ਟੀਮ ਨੇ ਵਾਈਟਲਪੈਰਾਮੀਟਰ ਨੂੰ ਮੋਨੀਟਰ ਕਰਨ ਲਈ ਮਸ਼ੀਨਾਂ ਦਾ ਸਹਾਰਾ ਲਿਆ ਜਾ ਰਿਹਾ ਹੈ।ਉਨ੍ਹਾਂ ਨੇ ਕਿਹਾ ਕਿ ਕਿਸਾਨ ਜੋ ਇਹ ਲੜਾਈ ਲੜ੍ਹ ਰਹੇ ਨੇ ਉਹ ਆਉਣਾ ਦੇਸ਼ ਦੀ ਜਨਤਾ ਦੀ ਆਉਣ ਵਾਲੀਆਂ ਪੀੜ੍ਹੀਆਂ ਲਈ ਹੈ ਅਤੇ ਸਭ ਦੇ ਸਾਥ ਨਾਲ ਹੀ ਇਹ ਲੜਾਈ ਜਿੱਤ ਸਕਦੇ ਹਾਂ। ਉਨ੍ਹਾਂ ਨੇ ਸਮੁੱਚੇ ਦੇਸ਼ ਨੂੰ ਅਪੀਲ ਕਰਦਿਆਂ ਕਿਹਾ ਕਿ 12 ਦਸੰਬਰ ਸ਼ਾਮ ਨੂੰ ਸਾਰੇ ਦੇਸ਼ਵਾਸੀ ਭੁੱਖ ਹੜਤਾਲ ‘ਚ ਸਾਥ ਦੇਣ। ਉਨ੍ਹਾਂ ਨੇ ਕਿਹਾ ਕਿ ਹਰ ਨਾਗਰਿਕ ਸ਼ਾਮ ਦਾ ਭੋਜਨ ਤਿਆਗ ਕੇ ਕਿਸਾਨਾਂ ਦਾ ਸਮਰਥਨ ਕਰਨ।ਕੋਹਾੜ ਨੇ ਕਿਹਾ ਕਿ ਹਰ ਦੇਸ਼ ਵਾਸੀ ਨੂੰ ਇਹ ਵੀ ਅਪੀਲ ਕੀਤੀ ਕਿ ਜਗਜੀਤ ਸਿੰਘ ਡੱਲੇਵਾਲ ਦੇ ਸਮਰਥਨ ਦੇ ਵਿੱਚ ਪਰਿਵਾਰ ਸਮੇਤ ਤਸਵੀਰ ਸੋਸ਼ਲ ਮੀਡੀਆ ‘ਤੇ ਅਪਲੋਡ ਕਰੇ। ਉਨਾਂ ਨੇ #wesupportJagjeetSinghDallewal ਹੈਸ਼ਟੈਗ ਜਾਰੀ ਕੀਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Patiala ਨੇੜਲੀ ਨਿੱਜੀ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਖੁਦਕੁਸ਼ੀ ਦੀਆਂ ਅਫਵਾਹਾਂ ਕਾਰਨ ਹੰਗਾਮਾ

ਪਟਿਆਲਾ ਜ਼ਿਲ੍ਹੇ ਵਿੱਚ ਰਾਜਪੁਰਾ ਨੇੜੇ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੀ ਖੁਦਕੁਸ਼ੀ ਜਾਂ...

Sukhpal Khaira ਦਾ ਦਿਮਾਗੀ ਸੰਤੁਲਨ ਵਿਗੜਿਆ: ‘ਆਪ’ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ Amandeep Kaur ਦਾ ਸ਼ਬਦੀ ਹਮਲਾ

ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਨੇ ਆਪਣੇ ਇੱਕ ਸੂਬਾ ਆਗੂ ਵਿਰੁੱਧ ਕਾਂਗਰਸੀ ਆਗੂ...

‘ਭਾਜਪਾ ਨੂੰ ਆਪਣੀ ਰਾਏ ਦੱਸਣ ਦਾ ਮਤਲਬ ਪਾਰਟੀ ਛੱਡਣਾ ਨਹੀਂ..’: ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਭਾਰਤੀ...

ਲੁਧਿਆਣਾ ਪਹੁੰਚੇ ਧੀਰੇਂਦਰ ਸ਼ਾਸਤਰੀ, ਅੱਜ ਤੋਂ ਸ਼ੁਰੂ ਹੋਵੇਗੀ ਹਨੂੰਮਾਨ ਕਥਾ, ਟ੍ਰੈਫਿਕ ਰੂਟ ਪਲਾਨ ਜਾਰੀ

ਬਾਗੇਸ਼ਵਰ ਧਾਮ ਸਰਕਾਰ ਦੇ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਸ਼ੁੱਕਰਵਾਰ ਦੇਰ ਰਾਤ ਲੁਧਿਆਣਾ ਪਹੁੰਚੇ। ਸ਼ਰਧਾਲੂਆਂ...

ਤਰਨਤਾਰਨ ‘ਚ ਵੱਡੀ ਵਾਰਦਾਤ, ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ ਦੇ ਪਿੰਡ ਗੱਗੋਬੂਆ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਕੁਲਵਿੰਦਰ ਕੌਰ ਦੇ ਪਤੀ...

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ ਬਦਲੀ

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ...

ਬਟਾਲਾ ‘ਚ ਡਬਲ ਮਰਡਰ, ਬੰਦੇ ਨੇ ਆਪਣੀ ਪਤਨੀ ਤੇ ਧੀ ਦਾ ਕੀਤਾ ਬੇਰਹਿਮੀ ਨਾਲ ਕਤਲ

ਬਟਾਲਾ ਦੀ ਫਰੈਂਡਸ ਕਲੋਨੀ ਵਿੱਚ ਅੱਜ ਸਵੇਰੇ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਇੱਕ...

ਪੰਜਾਬ ਸਥਾਨਕ ਅਤੇ ਵਿਸ਼ਵ ਭਰ ਦੇ ਨਿਵੇਸ਼ਕਾਂ ਲਈ ਪਸੰਦੀਦਾ ਥਾਂ ਵਜੋਂ ਤੇਜ਼ੀ ਨਾਲ ਉੱਭਰ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 25 ਸਤੰਬਰ:ਪੰਜਾਬ ਤੇਜ਼ੀ ਨਾਲ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਅਤੇ ਨਿਵੇਸ਼ ਲਈ ਪਸੰਦੀਦਾ ਸਥਾਨ...

PAU ’ਚ 28 ਸਤੰਬਰ ਨੂੰ ਵੱਡਾ ਸਮਾਗਮ, ‘ਜਸ਼ਨ-ਏ-ਇਨਕਲਾਬ’ ਲਈ ਨੌਜਵਾਨਾਂ ’ਚ ਭਾਰੀ ਉਤਸ਼ਾਹ

ਚੰਡੀਗੜ੍ਹ 25 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂ ਅਤੇ ਪੰਜਾਬ ਯੂਥ ਵੈਲਫੇਅਰ ਬੋਰਡ...