July 19, 2026, 2:41 pm
----------- Advertisement -----------
HomeNewsBreaking Newsਕਿਸਾਨਾਂ ਵੱਲੋਂ ਦਿੱਲੀ 'ਚ ਮਹਾਂਰੈਲੀ ਦਾ ਐਲਾਨ, ਪੰਜਾਬ ਤੋਂ 20 ਤਰੀਕ ਨੂੰ...

ਕਿਸਾਨਾਂ ਵੱਲੋਂ ਦਿੱਲੀ ‘ਚ ਮਹਾਂਰੈਲੀ ਦਾ ਐਲਾਨ, ਪੰਜਾਬ ਤੋਂ 20 ਤਰੀਕ ਨੂੰ ਸੈਂਕੜੇ ਬੱਸਾਂ ਹੋਣਗੀਆਂ ਰਵਾਨਾ

Published on

----------- Advertisement -----------

 ਭਾਰਤ-ਅਮਰੀਕਾ ਵਿਚਾਲੇ ਵਪਾਰ ਸਮਝੌਤੇ ਦੇ ਵਿਰੋਧ ‘ਚ ਦੇਸ਼ ਭਰ ਦੇ ਕਿਸਾਨਾਂ ਵੱਲੋਂ ਮੋਰਚਾ ਖੋਲ੍ਹ ਦਿੱਤਾ ਗਿਆ ਹੈ। ਵੱਖ-ਵੱਖ ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਕਿਸਾਨਾਂ ਵੱਲੋਂ ਦਿੱਲੀ ਵਿੱਚ 21 ਜੁਲਾਈ ਨੂੰ ਮਹਾਂਰੈਲੀ (Delhi Maharally) ਦਾ ਵੀ ਪ੍ਰੋਗਰਾਮ ਰੱਖਿਆ ਗਿਆ ਹੈ ਤਾਂ ਜੋ ਮੋਦੀ ਸਰਕਾਰ ਦੇ ਕੰਨ੍ਹਾਂ ‘ਚ ਆਵਾਜ਼ ਪਹੁੰਚਾਈ ਜਾ ਸਕੇ। ਰੈਲੀ ਨੂੰ ਲੈ ਕੇ ਵੱਖ ਵੱਖ ਰਾਜਾਂ ਵਿਚੋਂ ਕਿਸਾਨ ਜਥੇਬੰਦੀਆਂ ਵੱਲੋਂ ਤਿਆਰੀਆਂ ਲਗਭਗ ਪੂਰੀਆਂ ਹਨ। ਪੰਜਾਬ ‘ਚ ਕਿਸਾਨਾਂ ਵੱਲੋਂ ਰੈਲੀ ਸਬੰਧੀ ਤਿਆਰੀਆਂ ਬਾਰੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਰੈਲੀ ਲਈ 20 ਜੁਲਾਈ ਨੂੰ ਸੈਂਕੜੇ ਬੱਸਾਂ ਰਵਾਨਾ ਹੋਣਗੀਆਂ।

ਕਿਸਾਨ ਆਗੂ ਨੇ ਦੱਸਿਆ ਕਿ ਮਹਾਂ ਰੈਲੀ ਦਾ ਮੁੱਖ ਮਕਸਦ ਭਾਰਤ-ਅਮਰੀਕਾ ਵਪਾਰਕ ਸਮਝੌਤੇ ਦਾ ਵਿਰੋਧ ਕਰਨਾ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਵੱਲੋਂ ਗਠਨ ਕੀਤੇ ਗਏ ‘ਦੇਸ਼ ਬਚਾਓ ਮੋਰਚੇ’ ਵੱਲੋਂ 21 ਜੁਲਾਈ ਨੂੰ ਦਿੱਲੀ ਵਿਖੇ ਰੈਲੀ ਦਾ ਸੱਦਾ ਦਿੱਤਾ ਗਿਆ ਹੈ, ਜਿਸ ਲਈ ਪੰਜਾਬ ਭਰ ਵਿਚੋਂ ਇੱਕ ਦਿਨ ਪਹਿਲਾਂ 20 ਜੁਲਾਈ ਨੂੰ ਕਿਸਾਨ ਵੱਡੀ ਗਿਣਤੀ ਵਿੱਚ ਬੱਸਾਂ ਭਰ ਕੇ ਰਵਾਨਗੀ ਪਾਉਣਗੇ। 

ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਕਿਸਾਨ ਮਜ਼ਦੂਰ ਮੋਰਚਾ, ਸੰਯੁਕਤ ਕਿਸਾਨ ਮੋਰਚਾ (SKM), ਬੀਕੇਯੂ ਏਕਤਾ ਸੰਘਰਸ਼ ਅਤੇ ਹੋਰ ਕਿਸਾਨ ਜਥੇਬੰਦੀਆਂ ਨੇ ਆਪਣੇ-ਆਪਣੇ ਪ੍ਰੋਗਰਾਮ ਤਿਆਰ ਕਰ ਲਏ ਹਨ। (Farmer Delhi Protest)

ਕਿੱਥੋਂ-ਕਿੱਥੋਂ ਹੋਵੇਗੀ ਰਵਾਨਗੀ ?

ਅੰਮ੍ਰਿਤਸਰ ਅਤੇ ਗੁਰਦਾਸਪੁਰ ਦੇ ਕਿਸਾਨ ਬਿਆਸ ਵਿਖੇ ਸਵੇਰੇ 11 ਵਜੇ ਤੱਕ ਇਕੱਠੇ ਹੋਣਗੇ।

ਤਰਨ ਤਾਰਨ ਜ਼ਿਲ੍ਹੇ ਦੇ ਕਿਸਾਨ ਗੋਇੰਦਵਾਲ ਸਾਹਿਬ ਵਿਖੇ ਇਕੱਠੇ ਹੋ ਕੇ ਦਿੱਲੀ ਲਈ ਰਵਾਨਾ ਹੋਣਗੇ।

ਇਸਤੋਂ ਇਲਾਵਾ ਹੋਰ ਜ਼ਿਲ੍ਹਿਆਂ ਵਿੱਚ ਵੀ ਪਹਿਲਾਂ ਤੋਂ ਨਿਰਧਾਰਤ ਥਾਵਾਂ ‘ਤੇ ਇਕੱਠ ਹੋਣ ਤੋਂ ਬਾਅਦ ਬੱਸਾਂ ਦਿੱਲੀ ਵੱਲ ਜਾਣਗੀਆਂ।

ਭਾਰਤ-ਅਮਰੀਕਾ ਵਪਾਰ ਸਮਝੌਤਾ ਭਾਰਤੀ ਖੇਤੀ ਲਈ ਨੁਕਸਾਨਦੇਹ (Farmer Maharally)

ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਭਾਰਤ-ਅਮਰੀਕਾ ਵਪਾਰਕ ਸਮਝੌਤਾ ਖੇਤੀਬਾੜੀ ਲਈ ਨੁਕਸਾਨਦਾਇਕ ਸਾਬਤ ਹੋਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਸਮਝੌਤੇ ਦੇ ਦਾਇਰੇ ਵਿੱਚ ਮੱਕੀ, ਸੋਇਆਬੀਨ, ਕਪਾਹ, ਡਰਾਈ ਫਰੂਟ, ਸੇਬ, ਨਾਸ਼ਪਾਤੀ ਸਮੇਤ ਹੋਰ ਖੇਤੀ ਉਤਪਾਦ ਵੀ ਸ਼ਾਮਲ ਹੋ ਸਕਦੇ ਹਨ। 

ਇੱਕ ਰੋਜ਼ਾ ਸ਼ਾਂਤਮਈ ਰੋਸ, ਸਰਕਾਰ ਰੈਲੀ ‘ਚ ਰੁਕਾਵਟਾਂ ਨਾ ਪਾਵੇ : ਪੰਧੇਰ

ਕਿਸਾਨ ਆਗੂ ਨੇ ਕਿਸਾਨਾਂ, ਮਜ਼ਦੂਰਾਂ ਅਤੇ ਨੌਜਵਾਨਾਂ ਨੂੰ ਵੱਡੀ ਗਿਣਤੀ ਵਿੱਚ ਦਿੱਲੀ ਪਹੁੰਚਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨਾਲ-ਨਾਲ ਹਰਿਆਣਾ, ਰਾਜਸਥਾਨ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਉੱਤਰ ਪ੍ਰਦੇਸ਼, ਓਡੀਸ਼ਾ ਅਤੇ ਹੋਰ ਸੂਬਿਆਂ ਦੇ ਕਿਸਾਨ ਵੀ ਰੈਲੀ ਵਿੱਚ ਸ਼ਾਮਲ ਹੋਣਗੇ। ਇਹ ਇੱਕ ਦਿਨ ਦਾ ਸ਼ਾਂਤਮਈ ਪ੍ਰਦਰਸ਼ਨ ਹੋਵੇਗਾ, ਜੋ 21 ਜੁਲਾਈ ਨੂੰ ਸ਼ਾਮ 4 ਵਜੇ ਸਮਾਪਤ ਹੋਵੇਗਾ। ਉਨ੍ਹਾਂ ਕਿਹਾ ਕਿ ਦੇਸ਼ ਦੀ ਰਾਜਧਾਨੀ ਵਿੱਚ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰਨਾ ਕਿਸਾਨਾਂ ਦਾ ਲੋਕਤੰਤਰੀ ਹੱਕ ਹੈ। ਉਨ੍ਹਾਂ ਨੇ ਸਰਕਾਰ ਨੂੰ ਰੈਲੀ ਵਿੱਚ ਰੁਕਾਵਟਾਂ ਨਾ ਪਾਉਣ ਅਤੇ ਕਿਸਾਨਾਂ ਨੂੰ ਸ਼ਾਂਤਮਈ ਪ੍ਰਦਰਸ਼ਨ ਕਰਨ ਦੇਣ ਦੀ ਅਪੀਲ ਕੀਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜੰਮੂ-ਕਸ਼ਮੀਰ ‘ਚ ਬੱਦਲ ਫਟਣ ਨਾਲ ਤਬਾਹੀ ! ਕਈ ਲੋਕਾਂ ਦੀ ਮੌਤ, ਨਦੀਆਂ-ਨਾਲਿਆਂ ਤੋਂ ਦੂਰ ਰਹਿਣ ਦੀ ਅਪੀਲ

ਜੰਮੂ-ਕਸ਼ਮੀਰ ਦੇ ਪੁੰਛ ਅਤੇ ਕਿਸ਼ਤਵਾੜ ਵਿੱਚ ਸ਼ਨੀਵਾਰ ਰਾਤ ਨੂੰ ਬੱਦਲ ਫਟਣ ਨਾਲ ਤਬਾਹੀ ਮੱਚ...

ਸਿੱਖਿਆ ਵਿਭਾਗ ਦਾ ਐਕਸ਼ਨ ਮੋਡ: ਖ਼ਰਾਬ ਨਤੀਜੇ ਦੇਣ ਵਾਲੇ 68 ਸਕੂਲ ਪ੍ਰਿੰਸੀਪਲਾਂ ਖ਼ਿਲਾਫ਼ ਕਾਰਵਾਈ ਸ਼ੁਰੂ, ਮੰਗਿਆ ਸਪਸ਼ਟੀਕਰਨ

ਸਿੱਖਿਆ ਵਿਭਾਗ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਵਿਰੁੱਧ ਸਖ਼ਤ ਰੁਖ਼ ਅਪਣਾਇਆ ਹੈ...

‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਨਾਲ ਮਹਿਲਾਵਾਂ ਦਾ ਜੀਵਨ ਕਿੰਨਾ ਬਦਲਿਆ? ਇਹ ਹੈ ਪੰਜਾਬ ਦਾ ਰਿਪੋਰਟ ਕਾਰਡ

ਭਗਵੰਤ ਮਾਨ ਸਰਕਾਰ ਦੀ ਮਾਵਾਂ ਧੀਆਂ ਸਤਿਕਾਰ ਯੋਜਨਾ ਪੰਜਾਬ ਵਿੱਚ ਯੋਗ ਔਰਤਾਂ ਨੂੰ ਅਜਿਹੇ...

ਅਸ਼ਲੀਲ ਫੋਟੋ ਮਾਮਲੇ ‘ਚ ਨਿਹੰਗ ਨੂੰ ਸਜ਼ਾ, ਬਾਣਾ ਪਾਉਣ ‘ਤੇ ਰੋਕ, ਸੋਸ਼ਲ ਮੀਡੀਆ ਪੋਸਟ ਤੋਂ ਸ਼ੁਰੂ ਹੋਇਆ ਵਿਵਾਦ

ਨਿਹੰਗ ਜਸਦੀਪ ਸਿੰਘ ਦੀਆਂ ਅਸ਼ਲੀਲ ਫੋਟੋਆਂ ਸਾਹਮਣੇ ਆਉਣ ਤੋਂ ਬਾਅਦ ਉਸ ਨੂੰ ਧਾਰਮਿਕ ਸਜ਼ਾ...

ਕੰਗਨਾ ਰਣੌਤ ਮਾਣਹਾਨੀ ਮਾਮਲੇ ‘ਚ ਸੁਣਵਾਈ ਮੁਲਤਵੀ: ਅੜਿੱਕਾ ਬਣੀ ਹੜਤਾਲ; 3 ਅਗਸਤ ਨੂੰ ਬਠਿੰਡਾ ਕੋਰਟ’ਚ ਹੋਵੇਗੀ ਬਹਿਸ

ਬਾਲੀਵੁੱਡ ਅਦਾਕਾਰਾ ਅਤੇ ਸੰਸਦ ਮੈਂਬਰ ਕੰਗਨਾ ਰਣੌਤ ਖਿਲਾਫ ਬਠਿੰਡਾ ਵਿੱਚ ਮਾਣਹਾਨੀ ਦੇ ਮਾਮਲੇ ਦੀ...

ਕਿਰਾਏ ਦੇ ਪੈਸੇ ਮੰਗਣੇ ਪਏ ਮਹਿੰਗੇ, ਰੇਪੀਡੋ ਡਰਾਈਵਰ ‘ਤੇ ਛੇੜਛਾੜ ਦੇ ਦੋਸ਼ ਲਾ ਕੇ ਕੀਤਾ ਹਮਲਾ

ਲੁਧਿਆਣਾ ਵਿਚ ਇਕ ਰੇਪੀਡੋ ਡਰਾਈਵਰ ਨਾਲ ਕਥਿਤ ਤੌਰ 'ਤੇ ਮਾਰਕੁੱਟ ਅਤੇ ਝੂਠੇ ਦੋਸ਼ ਲਗਾਉਣ...

ਜਲੰਧਰ ਨੂੰ ਮਿਲੇ ਦੋ ਨਵੇਂ ਭਾਜਪਾ ਜ਼ਿਲ੍ਹਾ ਪ੍ਰਧਾਨ

 ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਨੇ ਪੰਜਾਬ...

ਅੱਤ ਦੀ ਗਰਮੀ ਕਾਰਨ ਸੂਬੇ ‘ਚ ਬਿਜਲੀ ਦੀ ਮੰਗ 17 ਹਜ਼ਾਰ ਮੈਗਾਵਾਟ ਤੋਂ ਹੀ ਪਾਰ

ਅੱਤ ਦੀ ਗਰਮੀ ਕਾਰਨ ਸੂਬੇ ਭਰ ਵਿਚ ਬਿਜਲੀ ਦੀ ਮੰਗ 17216.62 ਹਜ਼ਾਰ ਮੈਗਾਵਾਟ ਤੋਂ...

ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ‘ਤੇ ਔਰਤ ਨੇ ਸੁੱਟੀ ਸਿਆਹੀ

ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ‘ਤੇ ਸਿਆਹੀ ਸੁੱਟੇ ਜਾਣ ਦਾ ਮਾਮਲਾ ਸਾਹਮਣੇ...