April 11, 2026, 7:58 pm
----------- Advertisement -----------
HomeNewsBreaking Newsਕਿਸਾਨਾਂ ਦੀ ਚੰਨੀ ਨਾਲ ਮੀਟਿੰਗ ਦਾ ਸਮਾਂ ਬਦਲਿਆ, ਪੜ੍ਹੋ ਕਦੋਂ ਹੋਏਗੀ ਮੀਟਿੰਗ...

ਕਿਸਾਨਾਂ ਦੀ ਚੰਨੀ ਨਾਲ ਮੀਟਿੰਗ ਦਾ ਸਮਾਂ ਬਦਲਿਆ, ਪੜ੍ਹੋ ਕਦੋਂ ਹੋਏਗੀ ਮੀਟਿੰਗ ?

Published on

----------- Advertisement -----------

ਚੰਡੀਗੜ੍ਹ, 15 ਦਸੰਬਰ, 2021 – ਬੀਤੇ ਦਿਨ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਕੈਬਨਿਟ ਦੀ ਮੀਟਿੰਗ ਤੋਂ ਬਾਅਦ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਕਿਸਾਨਾਂ ਨਾਲ ਮੀਟਿੰਗ ਦਾ ਸਮਾਂ ਹੁਣ ਬਦਲ ਗਿਆ ਹੈ। ਕਿਸਾਨਾਂ ਅਤੇ ਮੁੱਖ ਮੰਤਰੀ ਵਿਚਕਾਰ ਇਹ ਮੀਟਿੰਗ ਹੁਣ 20 ਦਸੰਬਰ ਨੂੰ ਹੋਵੇਗੀ। ਇਸ ਤੋਂ ਪਹਿਲਾਂ ਇਹ ਮੀਟਿੰਗ 17 ਦਸੰਬਰ ਨੂੰ ਹੋਣੀ ਸੀ।

ਅਸਲ ‘ਚ ਇਹ ਮੀਟਿੰਗ ਕਰਜ਼ ਮੁਆਫੀ ਦੇ ਮੁੱਦੇ ‘ਤੇ ਸੱਦੀ ਗਈ ਹੈ। ਜ਼ਿਕਰਯੋਗ ਹੈ ਕਿ ਕਿਸਾਨ ਕਾਂਗਰਸ ਸਰਕਾਰ ਵੱਲੋਂ ਕੀਤੇ ਗਏ ਵਾਅਦੇ ਮੁਤਬਿਕ ਸਾਰਾ ਕਰਜ਼ਾ ਮੁਆਫੀ ਦੀ ਮੰਗ ਕਰ ਰਹੇ ਹਨ। ਜਦੋਂ ਕਿ ਸਰਕਾਰ ਵੱਲੋਂ ਅਜੇ ਤੱਕ ਸਿਰਫ 2 ਲੱਖ ਤੱਕ ਦਾ ਹੀ ਕਰਜ਼ਾ ਮੁਆਫ ਕੀਤਾ ਗਿਆ ਸੀ। ਕਿਸਾਨ ਮੰਗ ਕਰ ਰਹੇ ਹਨ ਕਿ ਸਰਕਾਰ ਆਪਣੇ ਕੀਤੇ ਵਾਅਦੇ ਮੁਤਾਬਿਕ ਕਿਸਾਨਾਂ ਦਾ ਸਾਰਾ ਕਰਜ਼ਾ ਮੁਆਫ ਕਰੇ। ਚੋਣਾਂ ਨੇੜੇ ਹਨ ਜਿਸ ਕਾਰਨ ਪੰਜਾਬ ਸਰਕਾਰ ਦੀਆਂ ਫਿਕਰਾਂ ਵਧ ਗਈਆਂ ਹਨ ਅਤੇ ਕਿਸਾਨਾਂ ਨੂੰ ਮੀਟਿੰਗ ਲਈ ਸੱਦਾ ਦਿੱਤਾ ਗਿਆ ਸੀ।

ਕਰੀਬ ਇੱਕ ਸਾਲ ਪਹਿਲਾਂ ਕੇਂਦਰ ਸਰਕਾਰ ਖਿਲਾਫ ਖੇਤੀ ਕਾਨੂੰਨਾਂ ਦੇ ਖਿਲਾਫ ਮੋਰਚਾ ਖੋਲ੍ਹਿਆ ਸੀ। ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੱਲੋਂ ਖੇਤੀ ਕਾਨੂੰਨ ਵਾਪਿਸ ਲੈਣ ਦਾ ਐਲਾਨ ਕੀਤਾ ਗਿਆ ਸੀ ਅਤੇ ਬਾਅਦ ‘ਚ ਲੋਕ ਸਭਾ ਅਤੇ ਰਾਜ ਸਭਾ ‘ਚ ਇਹ ਕਾਨੂੰਨ ਵਾਪਿਸ ਹੋਏ ਸਨ। ਹੁਣ ਬਾਕੀ ਦੀਆਂ ਮੰਗਾਂ ਮੰਨਣ ਤੋਂ ਬਾਅਦ ਕਿਸਾਨਾਂ ਨੇ ਆਪਣੇ ਘਰਾਂ ਨੂੰ ਚਾਲੇ ਪਾ ਦਿੱਤੇ ਹਨ। ਪੰਜਾਬ ‘ਚ ਹੁਣ ਵਿਧਾਨ ਸਭਾ ਦੀਆਂ ਚੋਣਾਂ ਨੇੜੇ ਹਨ ਅਤੇ ਕਿਸਾਨ ਪਹਿਲਾਂ ਹੀ ਚੰਨੀ ਸਰਕਾਰ ਨੂੰ ਆਪਣੀ ਨੀਅਤ ਸਪੱਸ਼ਟ ਕਰ ਚੁੱਕੇ ਹਨ, ਜਿਸ ਨੂੰ ਲੈ ਕੇ ਚੰਨੀ ਵੱਲੋਂ ਕਿਸਾਨਾਂ ਦੇ ਪੰਜਾਬ ਪਹੁੰਚਣ ਤੋਂ ਪਹਿਲਾਂ ਹੀ 32 ਕਿਸਾਨ ਯੂਨੀਅਨਾਂ ਦੇ ਆਗੂਆਂ ਨੂੰ ਮੀਟਿੰਗ ਲਈ ਸੱਦਾ ਦਿੱਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਰੋਕਣ ਲਈ ਇਤਿਹਾਸਕ ਕਦਮ, ਦੋਸ਼ੀਆਂ ਲਈ ਸਖ਼ਤ ਸਜ਼ਾਵਾਂ ਤੈਅ

ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ...

25 ਸਾਲ ਬਾਅਦ ਪਤੀ ਆਇਆ ਵਾਪਸ, ਅੱਗੋਂ ਆਇਆ ਹੈਰਾਨੀਜਨਕ ਪਰਿਵਾਰਕ ਮੋੜ

ਕਪੂਰਥਲਾ ਜ਼ਿਲ੍ਹੇ ਦੇ ਰਹਿਣ ਵਾਲੇ ਹੰਸਾ ਸਿੰਘ 25 ਸਾਲ ਪਹਿਲਾਂ ਅਚਾਨਕ ਗਾਇਬ ਹੋ ਗਏ...

 ਵੱਡਾ ਹਾਦਸਾ! ਵ੍ਰਿੰਦਾਵਨ ‘ਚ ਕਿਸ਼ਤੀ ਡੁੱਬੀ – 11 ਮੌਤਾਂ, CM ਮਾਨ ਪਹੁੰਚੇ ਜਗਰਾਓਂ

ਵ੍ਰਿੰਦਾਵਨ ਕਿਸ਼ਤੀ ਹਾਦਸੇ ਵਿੱਚ ਮਰਨ ਵਾਲਿਆਂ ਦੀ ਗਿਣਤੀ 11 ਹੋ ਗਈ ਹੈ। ਅਬੋਹਰ ਦੇ...

PSEB ਵੱਲੋਂ 8ਵੀਂ ਦੇ ਨਤੀਜੇ ਜਾਰੀ, ਪਹਿਲਾਂ 3 ਥਾਵਾਂ ‘ਤੇ ਧੀਆਂ ਨੇ ਮਾਰੀ ਬਾਜ਼ੀ, 96.51 ਫੀਸਦੀ ਰਿਹਾ Result

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ ਅੱਠਵੀਂ ਕਲਾਸ ਦ ਨਤੀਜਾ ਐਲਾਨ ਦਿੱਤਾ ਹੈ। ਪ੍ਰੀਖਿਆ...

ਕੇਂਦਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮੰਗ 'ਤੇ ਸਹਿਮਤ ਪ੍ਰਗਟਾਈ* *ਨਵੀਂ ਦਿੱਲੀ/ਪੰਜਾਬ, 10...

ਕਮਲ ਕੌਰ ਕਤਲ ਕੇਸ ਦੇ ਦੋਸ਼ੀ ਨੂੰ ਯੂਏਈ ਤੋਂ ਵਾਪਸ ਲਿਆਂਦਾ ਗਿਆ, ਇਹ ਅਪਰਾਧ ਵਿਰੁੱਧ ਭਗਵੰਤ ਮਾਨ ਸਰਕਾਰ ਦੀ ਜ਼ੀਰੋ ਟੋਲਰੈਂਸ ਨੀਤੀ ਨੂੰ ਦਰਸਾਉਂਦਾ...

*ਚੰਡੀਗੜ੍ਹ, 10 ਅਪ੍ਰੈਲ 2026*ਭਗਵੰਤ ਮਾਨ ਸਰਕਾਰ ਨੇ ਅਪਰਾਧ ਵਿਰੁੱਧ ਇੱਕ ਸਪੱਸ਼ਟ ਅਤੇ ਬੇਮਿਸਾਲ ਸੁਨੇਹਾ...

ਸਿਹਤ ਸੇਵਾਵਾਂ ਪੰਜਾਬ ਦੇ ਹਰ ਨਾਗਰਿਕ ਲਈ; ‘ਸਿਹਤ ਕਾਰਡ’ ਲਈ ਉਮਰ, ਲਿੰਗ ਜਾਂ ਆਮਦਨ ਦੀ ਕੋਈ ਪਾਬੰਦੀ ਨਹੀਂ : ਡਾ. ਬਲਬੀਰ ਸਿੰਘ

*ਚੰਡੀਗੜ੍ਹ, 10 ਅਪ੍ਰੈਲ 2026:*ਚਿਕਿਤਸਕੀ ਐਮਰਜੈਂਸੀ ਅਕਸਰ ਬਿਨਾਂ ਕਿਸੇ ਪਹਿਲਾਂ ਸੂਚਨਾ ਦੇ ਆਉਂਦੀ ਹੈ, ਜਿਸ...

ਨਵੀਂ ਉਦਯੋਗਿਕ ਨੀਤੀ 2026 ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲੇਗੀ – ਮੰਤਰੀ ਸੰਜੀਵ ਅਰੋੜਾ

ਚੰਡੀਗੜ੍ਹ, 10 ਅਪ੍ਰੈਲ 2026:ਪੰਜਾਬ ਦੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ, ਸਥਾਨਕ ਸਰਕਾਰਾਂ ਅਤੇ ਬਿਜਲੀ...

ਪੰਜਾਬ ਸਰਕਾਰ ਦੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯਤਨਾਂ ਨੂੰ ਪਿਆ ਬੂਰ: ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ 94 ਫੀਸਦੀ ਕਮੀ ਸਦਕਾ ਮਿਲਿਆ ਕੌਮੀ ਪੱਧਰ ਦਾ...

ਚੰਡੀਗੜ੍ਹ, 10 ਅਪ੍ਰੈਲ:ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ...