ਅੰਮ੍ਰਿਤਸਰ: ਕਿਸਾਨ ਅੰਦੋਲਨ ਦੀ ਜਿੱਤ ਮਗਰੋਂ ਕਿਸਾਨ ਜਥੇਬੰਦੀਆਂ ਅੱਜ (ਸੋਮਵਾਰ) ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣਗੀਆਂ। ਕਿਸਾਨ ਆਪਣੀ ਜਿੱਤ ਦੀ ਖੁਸ਼ੀ ਵਜੋਂ ਦਰਬਾਰ ਸਾਹਿਬ ਮੱਥਾ ਟੇਕਣਗੇ। ਇਸ ਮੌਕੇ ਕਿਸਾਨ ਲੀਡਰਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਨਮਾਨਿਤ ਵੀ ਕੀਤਾ ਜਾਏਗਾ। ਕਿਸਾਨਾਂ ਦੇ ਸਵਾਗਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਿਆਰੀਆਂ ਕੀਤੀਆਂ ਗਈਆਂ ਹਨ। ਫੁੱਲਾਂ ਨਾਲ ਸੁਆਗਤ ਕੀਤਾ ਜਾਵੇਗਾ।
ਕਿਸਾਨਾਂ ਦੀ ਚੜ੍ਹਦੀ ਕਲਾ ਲਈ ਸ਼ਨੀਵਾਰ ਤੋਂ ਆਰੰਭ ਹੋਏ ਪਾਠ ਦੇ ਭੋਗ ਪਾਏ ਜਾਣਗੇ। ਕਿਸਾਨਾਂ ਦੀ ਜਿੱਤ ‘ਤੇ ਅਰਦਾਸ ਕੀਤੀ ਜਾਵੇਗੀ। ਲੰਗਰ ਹਾਲ ਵਿੱਚ ਕਿਸਾਨਾਂ ਲਈ ਵਿਸ਼ੇਸ਼ ਲੰਗਰ ਦਾ ਵੀ ਪ੍ਰਬੰਧ ਕੀਤਾ ਗਿਆ ਹੈ।