September 11, 2026, 3:13 am
----------- Advertisement -----------
HomeNewsLatest Newsਮੰਗਾਂ ਨੂੰ ਲੈ ਕੇ ਕਿਸਾਨਾਂ ਦਾ ਰੋਸ ਪ੍ਰਦਰਸ਼ਨ, ਤਹਿਸੀਲਦਾਰ ਨੂੰ ਦਫ਼ਤਰ 'ਚ...

ਮੰਗਾਂ ਨੂੰ ਲੈ ਕੇ ਕਿਸਾਨਾਂ ਦਾ ਰੋਸ ਪ੍ਰਦਰਸ਼ਨ, ਤਹਿਸੀਲਦਾਰ ਨੂੰ ਦਫ਼ਤਰ ‘ਚ ਕੀਤਾ ਬੰਦ!

Published on

----------- Advertisement -----------

ਗੁਰਦਾਸਪੁਰ: ਡਿਪਟੀ ਮੁੱਖ ਮੰਤਰੀ ਦੇ ਹਲਕਾ ਡੇਰਾ ਬਾਬਾ ਨਾਨਕ ਵਿਖੇ ਆਪਣੀ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਤਹਿਸੀਲਦਾਰ ਨੂੰ ਦਫ਼ਤਰ ‘ਚ ਬੰਦ ਕਰ ਦਿੱਤਾ।
ਇਹ ਕਿਸਾਨ ਤਹਿਸੀਲਦਾਰ ਦੇ ਦਫਤਰ ਦੇ ਸਾਹਮਣੇ ਪਿਛਲੇ ਕਈ ਦਿਨਾਂ ਤੋਂ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਬੈਨਰ ਥੱਲੇ ਧਰਨਾ ਦੇ ਰਹੇ ਹਨ। ਸੁਣਵਾਈ ਨਾ ਹੋਣ ਕਰਕੇ ਕਿਸਾਨਾਂ ਨੇ ਐਨਾ ਵੱਡਾ ਕਦਮ ਚੁੱਕਿਆ। ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਤਕ ਮੰਗਾ ਨਹੀਂ ਮੰਨੀਆਂ ਜਾਂਦੀਆਂ ਉਦੋਂ ਤਕ ਤਹਿਸੀਲਦਾਰ ਨੂੰ ਬੰਦ ਰੱਖਿਆ ਜਾਵੇਗਾ।

ਕਿਸਾਨ ਜਥੇਬੰਦੀ ਦੇ ਆਗੂ ਲਖਵਿੰਦਰ ਸਿੰਘ ਦਾ ਕਹਿਣਾ ਸੀ ਕਿ ਆਪਣੀਆਂ ਮੰਗਾਂ ਨੂੰ ਲੈਕੇ ਪਿਛਲੇ ਕਈ ਦਿਨਾਂ ਤੋਂ ਪੂਰੇ ਪੰਜਾਬ ਵਿਚ ਸਰਕਾਰੀ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਦਫਤਰਾਂ ਦਾ ਘੇਰਾਓ ਕੀਤਾ ਹੋਇਆ ਹੈ ਅਤੇ ਡੇਰਾ ਬਾਬਾ ਨਾਨਕ ਵਿਖੇ ਧਰਨਾ ਦਿੱਤਾ ਜਾ ਰਿਹਾ ਹੈ। ਤਹਿਸੀਲਦਾਰ ਡੇਰਾ ਬਾਬਾ ਨਾਨਕ ਕਿਸੇ ਕੰਮ ਨੂੰ ਲੈਕੇ ਆਪਣੇ ਦਫਤਰ ਸ਼ਾਮ ਨੂੰ ਆਏ ਸੀ ਅਤੇ ਅਸੀਂ ਉਹਨਾਂ ਦਾ ਵਿਰੋਧ ਕੀਤਾ ਸਰਕਾਰ ਇਸ ਤਰਾਂ ਕਿਸਾਨਾਂ ਨੂੰ ਧੋਖੇ ਵਿੱਚ ਰੱਖ ਕੇ ਆਪਣਾ ਸਮਾਂ ਕੱਢ ਰਹੀ ਹੈ ਸਰਕਾਰ ਜਦ ਤਕ ਸਾਡੀਆਂ ਮੰਗਾਂ ਨਹੀਂ ਮੰਨਦੀ ਅਸੀਂ ਧਰਨਾ ਜਾਰੀ ਰੱਖਾਂਗੇ।

ਇਹ ਹਨ ਕਿਸਾਨਾਂ ਦੀਆਂ ਮੁੱਖ ਮੰਗਾਂ- ਨਰਮੇ ਅਤੇ ਝੋਨੇ ਦੇ ਮੁਆਵਜੇ ਦੀ ਰਕਮ 17 ਹਜਾਰ ਰੁਪਏ ਦਿੱਤੀ ਜਾਵੇ। ਦੋ – ਦੋ ਲੱਖ ਰੁਪਏ 5 ਏਕੜ ਦੇ ਜਮੀਨ ਦੇ ਮਾਲਿਕ ਕਿਸਾਨਾਂ ਦੇ ਖ਼ਾਤਿਆ ਵਿੱਚ ਪਾਇਆ ਜਾਵੇ ਜਿਹੜੇ ਕਿਸਾਨਾਂ ਨੇ ਖ਼ੁਦਕੁਸ਼ੀ ਕੀਤੀਆਂ ਹਨ ਉਹਨਾਂ ਦੇ ਪਰਿਵਾਰ ਨੂੰ 3-3 ਲੱਖ ਰੁਪਏ ਤੇ ਇਕ ਪਰਿਵਾਰ ਦੇ ਮੈਂਬਰ ਨੂੰ ਨੌਕਰੀ ਦਿੱਤੀ ਜਾਵੇ। ,ਕਿਸਾਨੀ ਅੰਦੋਲਨ ਵਿੱਚ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦਿੱਤਾ ਜਾਵੇ। ਟੋਲ ਪਲਾਜ਼ਾ ਦੇ ਰੇਟ ਘੱਟ ਕੀਤੇ ਜਾਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...

ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਹੋਏ ਵਿਲੀਨ

 ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ।...

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...