November 10, 2026, 9:00 am
----------- Advertisement -----------
HomeNewsBreaking Newsਕਿਸਾਨਾਂ ਦੇ ਮਾਰਚ ਨੂੰ ਲੈਕੇ ਸਕੂਲ ਤੇ ਇੰਟਰਨੈਟ ਬੰਦ,ਵਧਾਈ ਚੌਕਸੀ

ਕਿਸਾਨਾਂ ਦੇ ਮਾਰਚ ਨੂੰ ਲੈਕੇ ਸਕੂਲ ਤੇ ਇੰਟਰਨੈਟ ਬੰਦ,ਵਧਾਈ ਚੌਕਸੀ

Published on

----------- Advertisement -----------

11 ਮਹੀਨਿਆਂ ਤੋਂ ਪੰਜਾਬ ਅਤੇ ਹਰਿਆਣਾ ਦੀਆਂ ਸਰਹੱਦਾਂ ‘ਤੇ ਡਟੇ ਕਿਸਾਨ ਅੱਜ ਦਿੱਲੀ ਵੱਲ ਮਾਰਚ ਕਰਨਗੇ। ਅੰਬਾਲਾ ਦੇ ਸ਼ੰਭੂ ਬਾਰਡਰ, ਜੀਂਦ ਦੇ ਖਨੌਰੀ ਅਤੇ ਸੋਨੀਪਤ ਦੇ ਸਿੰਘੂ ਨੇੜੇ ਪੁਲਿਸ ਸੁਰੱਖਿਆ ਵਧਾ ਦਿੱਤੀ ਗਈ ਹੈ। ਖਾਸ ਗੱਲ ਇਹ ਹੈ ਕਿ ਕਿਸਾਨਾਂ ਨੇ 101 ਲੋਕਾਂ ਦੇ ਗਰੁੱਪ ਦੀ ਸੂਚੀ ਪ੍ਰਸ਼ਾਸਨ ਨੂੰ ਸੌਂਪ ਕੇ ਅੱਗੇ ਜਾਣ ਦੀ ਇਜਾਜ਼ਤ ਮੰਗੀ ਹੈ। ਪੁਲਿਸ ਨੇ ਬਾਰਡਰ ਦੇ ਆਲੇ ਦੁਆਲੇ ਬੈਰੀਕੇਡ ਵੀ ਲਗਾ ਦਿੱਤੇ ਹਨ ਅਤੇ ਬਾਰਡਰ ਸੀਲ ਕਰ ਦਿੱਤੇ ਗਏ ਹਨ। ਇਸ ਦੌਰਾਨ ਅੰਬਾਲਾ ‘ਚ ਸਕੂਲ ਅਤੇ ਇੰਟਰਨੈਟ ਸੇਵਾਵਾਂ ਬੰਦ ਕਰਨ ਦੇ ਹੁਕਮ ਦਿੱਤੇ ਗਏ ਹਨ।ਅੰਬਾਲਾ ਦੀ ਹਦੂਦ ਅੰਦਰ ਪੈਂਦੇ ਪਿੰਡ ਡੰਗਦੇਹਰੀ, ਲੋਹਗੜ੍ਹ, ਮਾਣਕਪੁਰ, ਡਡਿਆਣਾ, ਬਾਰੀ ਘੇਲ, ਲੁਹਾਰਾਂ, ਕਾਲੂ ਮਾਜਰਾ, ਦੇਵੀ ਨਗਰ, ਸੱਦੋਪੁਰ, ਸੁਲਤਾਨਪੁਰ ਅਤੇ ਕਾਕਰੂ ਦੇ ਖੇਤਰਾਂ ਵਿੱਚ ਇੰਟਰਨੈੱਟ ਸੇਵਾ ਬੰਦ ਰਹੇਗੀ। ਇੰਟਰਨੈੱਟ ਸੇਵਾ ਅੱਜ ਤੋਂ 9 ਦਸੰਬਰ ਤੱਕ ਬੰਦ ਰਹੇਗੀ। ਸੂਬਾ ਸਰਕਾਰ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ।ਦੂਜੇ ਪਾਸੇ ਕਿਸਾਨਾਂ ਵੱਲੋਂ ਦਿੱਲੀ ਵੱਲ ਮਾਰਚ ਕਰਨ ਦੇ ਐਲਾਨ ਤੋਂ ਬਾਅਦ ਸਿਰਸਾ ਦੇ ਡੱਬਵਾਲੀ ਸਥਿਤ ਖੁਈਆਂ ਟੋਲ ਪਲਾਜ਼ਾ ’ਤੇ ਭਾਰੀ ਪੁਲਸ ਚੌਕਸੀ ਰੱਖੀ ਗਈ ਹੈ ਅਤੇ ਇੱਥੇ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ। ਸਿਰਸਾ ਸ਼ਹਿਰ ਵਿੱਚ ਦਾਖ਼ਲ ਹੋਣ ਤੋਂ ਪਹਿਲਾਂ ਹੀ ਡੱਬਵਾਲੀ-ਸਿਰਸਾ ਸੜਕ ’ਤੇ ਪੁਲਿਸ ਤਾਇਨਾਤ ਕਰ ਦਿੱਤੀ ਗਈ ਹੈ। ਪੰਜਾਬ ਦੇ ਕਿਸਾਨ ਡੱਬਵਾਲੀ, ਸਿਰਸਾ ਰਾਹੀਂ ਦਿੱਲੀ ਜਾ ਸਕਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਵਿਧਾਨ ਸਭਾ ਚੋਣਾਂ ‘ਤੇ ਵੱਡੀ ਅਪਡੇਟ! ਜਨਵਰੀ ਦੀ ਸ਼ੁਰੂਆਤ ‘ਚ ਹੋ ਸਕਦੈ ਚੋਣਾਂ ਦਾ ਐਲਾਨ

2027 ਦੀਆਂ ਵਿਧਾਨ ਸਭਾ ਚੋਣਾਂ ਦੇ ਐਲਾਨ ਨੂੰ ਲੈ ਕੇ ਪੰਜਾਬ ਵਿੱਚ ਸਿਆਸੀ ਸਰਗਰਮੀਆਂ...

ਪਰਵਿੰਦਰ ਝੋਟਾ ਦੇ ਫੁੱਲ ਚੁੱਗ ਕੇ ਜੱਦੀ ਖੇਤਾਂ ‘ਚ ਦੱਬ ਕੇ ਉੱਤੇ ਲਾਇਆ ਬੂਟਾ, ਅੰਤਿਮ ਅਰਦਾਸ ਦੀ ਜਗ੍ਹਾ ਬਦਲੀ

ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੀ ਯਾਦ ਨੂੰ ਜ਼ਿੰਦਾ ਰੱਖਣ ਲਈ...

ਦੀਵਾਲੀ ਦੀ ਰਾਤ ਚੱਲੀ ਆਤਿਸ਼ਬਾਜੀ ਕਾਰਣ 31 ਥਾਵਾਂ ਤੇ ਵਾਪਰੀਆਂ ਅੱਗ ਲੱਗਣ ਦੀਆਂ ਘਟਨਾਵਾਂ

ਦੀਵਾਲੀ ਦੀ ਰਾਤ ਨੂੰ ਚੱਲੀ ਆਤਿਸ਼ਬਾਜੀ ਕਾਰਣ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ 31 ਥਾਵਾਂ...

ਦਲੇਰ ਮਹਿੰਦੀ ਨੇ ਉਤਰਾਖੰਡ ਵਿਵਾਦ ‘ਤੇ ਤੋੜੀ ਚੁੱਪੀ, ਕਿਹਾ- “ਸ਼ਬਦਾਂ ‘ਚ ਬਿਆਨ ਕਰਨਾ ਮੁਸ਼ਕਿਲ

ਗਾਇਕ ਦਲੇਰ ਮਹਿੰਦੀ ਨੇ ਉਤਰਾਖੰਡ ਦੇ ਮਾਂ ਕੁੰਜਾਪੁਰੀ ਟੂਰਿਜ਼ਮ ਅਤੇ ਵਿਕਾਸ ਮੇਲੇ ਵਿੱਚ ਆਪਣੇ...

ਭਿਆਨਕ ਹਾਦਸੇ ’ਚ ਇੱਕੋ ਪਰਿਵਾਰ ਦੇ 6 ਜੀਆਂ ਦੀ ਮੌਤ

ਪਾਣੀਪਤ-ਖਾਤਿਮਾ ਹਾਈਵੇਅ 'ਤੇ ਟੀਟਾਵੀ ਖੇਤਰ ਵਿੱਚ ਸੋਮਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਇੱਕ...

ਛੱਤੀਸਗੜ੍ਹ : ਦੀਵਾਲੀ ਮਨਾ ਕੇ ਪਿੰਡ ਵਾਪਸ ਪਰਤ ਰਹੇ ਪਰਿਵਾਰ ਦੀ ਨਦੀ ‘ਚ ਡਿੱਗੀ ਕਾਰ, ਪਤੀ-ਪਤਨੀ ਸਣੇ 2 ਬੱਚਿਆਂ ਦੀ ਮੌਤ

ਛੱਤੀਸਗੜ੍ਹ ਦੇ ਗਰੀਆਬੰਦ ਜ਼ਿਲ੍ਹੇ ਵਿੱਚ ਦੀਵਾਲੀ ਵਾਲੀ ਰਾਤ ਇੱਕ ਬਹੁਤ ਹੀ ਦਰਦਨਾਕ ਹਾਦਸਾ ਵਾਪਰਿਆ...

ਪਰਵਿੰਦਰ ਝੋਟੇ ਦੀ ਅੰਤਿਮ ਅਰਦਾਸ ਹੋਵੇਗੀ 15 ਨਵੰਬਰ ਨੂੰ, ਕੱਲ੍ਹ ਮਾਨਸਾ ‘ਚ ਹੋਇਆ ਸੀ ਅੰਤਿਮ ਸਸਕਾਰ

ਮਾਨਸਾ ਦੇ ਨਸ਼ਾ ਵਿਰੋਧੀ ਐਕਟੀਵਿਸਟ ਪਰਵਿੰਦਰ ਝੋਟੇ ਦੀ ਅੰਤਿਮ ਅਰਦਾਸ 15 ਨਵੰਬਰ ਨੂੰ ਹੋਵੇਗੀ।...

MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦਾ ਹੋਇਆ ਦਿਹਾਂਤ, 84 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਦਾਦੀ ਮਾਤਾ ਚਰਨ ਕੌਰ ਦਾ ਐਤਵਾਰ ਸ਼ਾਮ...

ਦੀਵਾਲੀ ਮਗਰੋਂ ਲੁਧਿਆਣਾ ਦੀ ਹਵਾ ਹੋਈ ਜ਼ਹਿਰੀਲੀ, AQI 300 ਪਾਰ; 3 ਦਿਨ ਧੁੰਦ ਦਾ ਅਲਰਟ

ਦੀਵਾਲੀ ਤੋਂ ਬਾਅਦ ਪੰਜਾਬ ਵਿਚ ਪ੍ਰਦੂਸ਼ਣ ਦਾ ਪੱਧਰ ਵਧ ਗਿਆ ਹੈ। ਲੁਧਿਆਣਾ ਤੇ ਮੰਡੀ...