November 10, 2026, 5:34 am
----------- Advertisement -----------
HomeNewsBreaking Newsਆਖਿਰ ਕਿਉਂ ਹਤਾਸ਼ ਹੋ ਗਏ ਜਗਜੀਤ ਡੱਲੇਵਾਲ, ਕਿਹਾ ਜੇਕਰ ਸਰਕਾਰ ਚੁੱਕ ਨਾ...

ਆਖਿਰ ਕਿਉਂ ਹਤਾਸ਼ ਹੋ ਗਏ ਜਗਜੀਤ ਡੱਲੇਵਾਲ, ਕਿਹਾ ਜੇਕਰ ਸਰਕਾਰ ਚੁੱਕ ਨਾ ਪਾਈ ਤਾਂ ਜਿੱਤਾਂਗੇ ਜਾਂ ਫਿਰ ਮਰਾਂਗੇ

Published on

----------- Advertisement -----------

 ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ 13 ਮੰਗਾਂ ਨੂੰ ਲੈ ਕੇ ਹਰਿਆਣਾ-ਪੰਜਾਬ ਦੇ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਕੜਾਕੇ ਦੀ ਸਰਦੀ ‘ਚ ਕਿਸਾਨ ਧਰਨੇ ‘ਤੇ ਬੈਠੇ ਹਨ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਮਰਨ ਵਰਤ ਨੂੰ ਅੱਜ 29 ਦਿਨ ਹੋ ਗਏ ਹਨ। ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।ਇਸੇ ਦੌਰਾਨ ਉਹ ਅੱਜ ਚਾਰ ਦਿਨ ਬਾਅਦ ਮੋਰਚੇ ਦੀ ਮੰਚ ’ਤੇ ਆਏ ਹਨ। ਸੰਬੋਧਨ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਜਿਨ੍ਹਾਂ ਨੇ ਇਸ ਮੋਰਚੇ ਨੂੰ ਸਹਿਯੋਗ ਦਿੱਤਾ ਅਤੇ ਸਹਿਯੋਗ ਦੇ ਰਹੇ ਨੇ ਸਾਰਿਆਂ ਦਾ ਦਿਲ ਤੋਂ ਧੰਨਵਾਦ. ਮੈਂ ਤੁਹਾਨੂੰ ਸਭ ਨੂੰ ਇਹ ਕਹਿਣਾ ਚਾਹੁੰਦਾ ਹਾਂ ਕਿ ਮੈਂ ਬਿਲਕੁਲ ਠੀਕ ਹਾਂ ਜੀ, ਕੋਈ ਗੱਲ ਨਹੀਂ. ਇਸ ਲੜਾਈ ਨੂੰ ਜਿੱਤਣਾ ਹੈ ਅਤੇ ਇਹ ਲੜਾਈ ਤਾਂ ਹੀ ਜਿੱਤੀ ਜਾਵੇਗੀ ਜੇ ਪੂਰਾ ਦੇਸ਼ ਇੱਕ ਹੋ ਕੇ ਇਕ ਇਸ ਲੜਾਈ ਨੂੰ ਲੜੇਗਾ।ਡੱਲੇਵਾਲ ਨੇ ਕਿਹਾ ਕਿ ਪੰਜਾਬ ਦੇ ਸਿਰ ਬਹੁਤ ਸਾਰੇ ਰਾਜਾਂ ਦਾ ਉਲਾਂਭਾ ਸੀ ਕਿ 2021 ਵਿੱਚ ਤੁਸੀਂ ਅੰਦੋਲਨ ਨੂੰ ਅਧੂਰਾ ਛੱਡ ਕੇ ਵਾਪਸ ਆ ਗਏ. ਸੋ ਅਸੀਂ ਉਹ ਉਲਾਂਭਾ ਲਾਹੁਣ ਦਾ ਕੋਸ਼ਿਸ਼ ਕੀਤੀ ਹੈ, ਵੱਡਾ ਭਾਈ ਪੰਜਾਬ ਫੇਰ ਤੋਂ ਮੈਦਾਨ ਦੇ ਵਿੱਚ ਆਇਆ ਹੈ ਅਤੇ ਹੁਣ ਛੋਟੇ ਭਾਈ ਦੂਜੇ ਰਾਜਾਂ ਦੀ ਜਿੰਮੇਵਾਰੀ ਬਣਦੀ ਹੈ ਕਿ ਇਸ ਲੜਾਈ ਨੂੰ ਮਜਬੂਤੀ ਦੇ ਨਾਲ ਲੜਿਆ ਜਾਵੇ ਉਨ੍ਹਾਂ ਨੇ ਕਿਹਾ ਕਿ ਮੈਂ ਇਹੀ ਚਾਹੁੰਦਾ ਹਾਂ ਕਿ ਸਰਕਾਰ ਕਿਸੇ ਵੀ ਕੀਮਤ ਤੇ ਮੈਨੂੰ ਇਥੋਂ ਚੁੱਕ ਨਾ ਸਕੇ, ਇਹੀ ਮੈਂ ਤੁਹਾਡੇ ਸਾਰਿਆਂ ਤੋਂ ਉਮੀਦ ਕਰਦਾ ਹਾਂ। ਜੇਕਰ ਸਰਕਾਰ ਚੁੱਕ ਨਾ ਪਾਈ ਤਾਂ ਜਿੱਤਾਂਗੇ ਜਾਂ ਫਿਰ ਮਰਾਂਗੇ ਇੱਕ ਤਾਂ ਕੰਮ ਕਰਾਂਗੇ। ਉਨ੍ਹਾਂ ਨੇ ਕਿਹਾ ਕਿ ਇੰਨਾ ਹੀ ਕਹਿੰਦਾ ਹੋਇਆ ਮੈਂ ਤੁਹਾਨੂੰ ਸਭ ਨੂੰ ਧੰਨਵਾਦ ਆਖਦਾ ਹਾਂ ਤੇ ਜੇਕਰ ਤੁਹਾਨੂੰ ਮੇਰੀ ਕੋਈ ਗੱਲ ਸਮਝ ਨਾ ਆਈ ਹੋਵੇ ਤਾਂ ਮੈਂ ਅਭਿਮਨਯੂ ਕੋਹਾੜ ਨੂੰ ਕਹਾਂਗਾ ਕਿ ਇਸ ਗੱਲ ਨੂੰ ਚੰਗੀ ਤਰ੍ਹਾਂ ਸਭ ਨੂੰ ਸਮਝਾ ਦੇਣ। ਦੱਸ ਦਈਏ ਕਿ ਜਗਜੀਤ ਸਿੰਘ ਡੱਲੇਵਾਲ 29 ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਹੋਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਵਿਧਾਨ ਸਭਾ ਚੋਣਾਂ ‘ਤੇ ਵੱਡੀ ਅਪਡੇਟ! ਜਨਵਰੀ ਦੀ ਸ਼ੁਰੂਆਤ ‘ਚ ਹੋ ਸਕਦੈ ਚੋਣਾਂ ਦਾ ਐਲਾਨ

2027 ਦੀਆਂ ਵਿਧਾਨ ਸਭਾ ਚੋਣਾਂ ਦੇ ਐਲਾਨ ਨੂੰ ਲੈ ਕੇ ਪੰਜਾਬ ਵਿੱਚ ਸਿਆਸੀ ਸਰਗਰਮੀਆਂ...

ਪਰਵਿੰਦਰ ਝੋਟਾ ਦੇ ਫੁੱਲ ਚੁੱਗ ਕੇ ਜੱਦੀ ਖੇਤਾਂ ‘ਚ ਦੱਬ ਕੇ ਉੱਤੇ ਲਾਇਆ ਬੂਟਾ, ਅੰਤਿਮ ਅਰਦਾਸ ਦੀ ਜਗ੍ਹਾ ਬਦਲੀ

ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੀ ਯਾਦ ਨੂੰ ਜ਼ਿੰਦਾ ਰੱਖਣ ਲਈ...

ਦੀਵਾਲੀ ਦੀ ਰਾਤ ਚੱਲੀ ਆਤਿਸ਼ਬਾਜੀ ਕਾਰਣ 31 ਥਾਵਾਂ ਤੇ ਵਾਪਰੀਆਂ ਅੱਗ ਲੱਗਣ ਦੀਆਂ ਘਟਨਾਵਾਂ

ਦੀਵਾਲੀ ਦੀ ਰਾਤ ਨੂੰ ਚੱਲੀ ਆਤਿਸ਼ਬਾਜੀ ਕਾਰਣ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ 31 ਥਾਵਾਂ...

ਦਲੇਰ ਮਹਿੰਦੀ ਨੇ ਉਤਰਾਖੰਡ ਵਿਵਾਦ ‘ਤੇ ਤੋੜੀ ਚੁੱਪੀ, ਕਿਹਾ- “ਸ਼ਬਦਾਂ ‘ਚ ਬਿਆਨ ਕਰਨਾ ਮੁਸ਼ਕਿਲ

ਗਾਇਕ ਦਲੇਰ ਮਹਿੰਦੀ ਨੇ ਉਤਰਾਖੰਡ ਦੇ ਮਾਂ ਕੁੰਜਾਪੁਰੀ ਟੂਰਿਜ਼ਮ ਅਤੇ ਵਿਕਾਸ ਮੇਲੇ ਵਿੱਚ ਆਪਣੇ...

ਭਿਆਨਕ ਹਾਦਸੇ ’ਚ ਇੱਕੋ ਪਰਿਵਾਰ ਦੇ 6 ਜੀਆਂ ਦੀ ਮੌਤ

ਪਾਣੀਪਤ-ਖਾਤਿਮਾ ਹਾਈਵੇਅ 'ਤੇ ਟੀਟਾਵੀ ਖੇਤਰ ਵਿੱਚ ਸੋਮਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਇੱਕ...

ਛੱਤੀਸਗੜ੍ਹ : ਦੀਵਾਲੀ ਮਨਾ ਕੇ ਪਿੰਡ ਵਾਪਸ ਪਰਤ ਰਹੇ ਪਰਿਵਾਰ ਦੀ ਨਦੀ ‘ਚ ਡਿੱਗੀ ਕਾਰ, ਪਤੀ-ਪਤਨੀ ਸਣੇ 2 ਬੱਚਿਆਂ ਦੀ ਮੌਤ

ਛੱਤੀਸਗੜ੍ਹ ਦੇ ਗਰੀਆਬੰਦ ਜ਼ਿਲ੍ਹੇ ਵਿੱਚ ਦੀਵਾਲੀ ਵਾਲੀ ਰਾਤ ਇੱਕ ਬਹੁਤ ਹੀ ਦਰਦਨਾਕ ਹਾਦਸਾ ਵਾਪਰਿਆ...

ਪਰਵਿੰਦਰ ਝੋਟੇ ਦੀ ਅੰਤਿਮ ਅਰਦਾਸ ਹੋਵੇਗੀ 15 ਨਵੰਬਰ ਨੂੰ, ਕੱਲ੍ਹ ਮਾਨਸਾ ‘ਚ ਹੋਇਆ ਸੀ ਅੰਤਿਮ ਸਸਕਾਰ

ਮਾਨਸਾ ਦੇ ਨਸ਼ਾ ਵਿਰੋਧੀ ਐਕਟੀਵਿਸਟ ਪਰਵਿੰਦਰ ਝੋਟੇ ਦੀ ਅੰਤਿਮ ਅਰਦਾਸ 15 ਨਵੰਬਰ ਨੂੰ ਹੋਵੇਗੀ।...

MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦਾ ਹੋਇਆ ਦਿਹਾਂਤ, 84 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਦਾਦੀ ਮਾਤਾ ਚਰਨ ਕੌਰ ਦਾ ਐਤਵਾਰ ਸ਼ਾਮ...

ਦੀਵਾਲੀ ਮਗਰੋਂ ਲੁਧਿਆਣਾ ਦੀ ਹਵਾ ਹੋਈ ਜ਼ਹਿਰੀਲੀ, AQI 300 ਪਾਰ; 3 ਦਿਨ ਧੁੰਦ ਦਾ ਅਲਰਟ

ਦੀਵਾਲੀ ਤੋਂ ਬਾਅਦ ਪੰਜਾਬ ਵਿਚ ਪ੍ਰਦੂਸ਼ਣ ਦਾ ਪੱਧਰ ਵਧ ਗਿਆ ਹੈ। ਲੁਧਿਆਣਾ ਤੇ ਮੰਡੀ...