October 8, 2026, 12:07 am
----------- Advertisement -----------
HomeNewsBreaking Newsਪੰਜਾਬ-ਹਰਿਆਣਾ ਸਰਹੱਦ 'ਤੇ ਕਿਸਾਨਾਂ ਨੇ ਪ੍ਰਦਰਸ਼ਨ ਮੁਅੱਤਲ ਕੀਤਾ; 4 ਸਤੰਬਰ ਨੂੰ ਕੇਂਦਰੀ...

ਪੰਜਾਬ-ਹਰਿਆਣਾ ਸਰਹੱਦ ‘ਤੇ ਕਿਸਾਨਾਂ ਨੇ ਪ੍ਰਦਰਸ਼ਨ ਮੁਅੱਤਲ ਕੀਤਾ; 4 ਸਤੰਬਰ ਨੂੰ ਕੇਂਦਰੀ ਮੰਤਰੀ ਮਨੋਹਰ ਲਾਲ ਨਾਲ ਮੀਟਿੰਗ ਤੈਅ

Published on

----------- Advertisement -----------

ਪੰਜਾਬ-ਹਰਿਆਣਾ ਸਰਹੱਦ ‘ਤੇ ਪ੍ਰਦਰਸ਼ਨ ਕਰ ਰਹੀਆਂ ਕਿਸਾਨ ਜਥੇਬੰਦੀਆਂ ਨੇ ਬੁੱਧਵਾਰ ਨੂੰ ਆਪਣੇ ਅੰਦੋਲਨ ਨੂੰ ਮੁਅੱਤਲ ਕਰਨ ਦਾ ਐਲਾਨ ਕਰ ਦਿੱਤਾ ਹੈ।  ਇਹ ਫੈਸਲਾ ਹਰਿਆਣਾ ਦੇ ਅਧਿਕਾਰੀਆਂ ਵੱਲੋਂ ਉਨ੍ਹਾਂ ਦੀਆਂ ਮੰਗਾਂ ‘ਤੇ ਚਰਚਾ ਲਈ 4 ਸਤੰਬਰ ਨੂੰ ਕੇਂਦਰੀ ਮੰਤਰੀ ਮਨੋਹਰ ਲਾਲ ਨਾਲ ਮੀਟਿੰਗ ਦਾ ਪ੍ਰਸਤਾਵ ਦਿੱਤੇ ਜਾਣ ਤੋਂ ਬਾਅਦ ਲਿਆ ਗਿਆ।

ਇਹ ਘਟਨਾਕ੍ਰਮ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ)  (ਜੋ ਇਸ ਵਿਰੋਧ ਪ੍ਰਦਰਸ਼ਨ ਦੀ ਅਗਵਾਈ ਕਰ ਰਿਹਾ ਹੈ) ਦੇ ਨੁਮਾਇੰਦਿਆਂ ਅਤੇ ਹਰਿਆਣਾ ਸਰਕਾਰ ਦੇ ਅਧਿਕਾਰੀਆਂ ਵਿਚਕਾਰ ਹੋਈ ਮੀਟਿੰਗ ਤੋਂ ਬਾਅਦ ਸਾਹਮਣੇ ਆਇਆ।

ਪ੍ਰਦਰਸ਼ਨਕਾਰੀ ਖਨੌਰੀ-ਦਾਤਾ ਸਿੰਘ ਵਾਲਾ ਬਾਰਡਰ ਪੁਆਇੰਟ ‘ਤੇ ਬੈਠੇ ਸਨ। ਹਰਿਆਣਾ ਪੁਲੀਸ ਨੇ 16 ਅਗਸਤ ਨੂੰ 51 ਕਿਸਾਨਾਂ ਦੇ ਇੱਕ ਸਮੂਹ ਨੂੰ ਦਿੱਲੀ ਜਾਣ ਤੋਂ ਰੋਕ ਦਿੱਤਾ ਸੀ। ਇਹ ਕਿਸਾਨ ਪ੍ਰਸਤਾਵਿਤ ਭਾਰਤ-ਅਮਰੀਕਾ ਵਪਾਰ ਸਮਝੌਤੇ ਦੇ ਵਿਰੋਧ ਵਿੱਚ ਅਤੇ ਫਸਲਾਂ ਦੀ ਘੱਟੋ-ਘੱਟ ਸਮਰਥਨ ਮੁੱਲ (MSP) ‘ਤੇ ਖਰੀਦ ਦੀ ਕਾਨੂੰਨੀ ਗਾਰੰਟੀ ਦੀ ਮੰਗ ਨੂੰ ਲੈ ਕੇ 228 ਕਿਲੋਮੀਟਰ ਲੰਮੀ “ਕਿਸਾਨ ਬਚਾਓ ਪੈਦਲ ਯਾਤਰਾ” ਕਰ ਰਹੇ ਸਨ।

ਬੁੱਧਵਾਰ ਨੂੰ ਹੋਈ ਮੀਟਿੰਗ ਦੌਰਾਨ, ਅਧਿਕਾਰੀਆਂ ਨੇ ਦਿੱਲੀ ਵਿੱਚ ਕਿਸਾਨਾਂ ਦੇ ਇੱਕ ਵਫ਼ਦ ਅਤੇ ਕੇਂਦਰੀ ਬਿਜਲੀ ਮੰਤਰੀ ਤੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਵਿਚਕਾਰ ਮੀਟਿੰਗ ਦਾ ਪ੍ਰਸਤਾਵ ਰੱਖਿਆ।

ਉੱਥੇ ਹੀ ਪੱਤਰਕਾਰਾਂ ਨਾਲ ਗੱਲ ਕਰਦਿਆਂ, ਐੱਸ ਕੇ ਐੱਮ (ਗ਼ੈਰ-ਰਾਜਨੀਤਿਕ) ਦੇ ਆਗੂ ਅਭਿਮਨਿਊ ਕੋਹਾੜ ਨੇ ਕਿਹਾ ਕਿ ਕੇਂਦਰੀ ਮੰਤਰੀ ਮਨੋਹਰ ਲਾਲ 4 ਸਤੰਬਰ ਨੂੰ ਕਿਸਾਨਾਂ ਦੇ ਵਫ਼ਦ ਨੂੰ ਮਿਲਣਗੇ ਅਤੇ ਉਨ੍ਹਾਂ ਦੇ ਮੁੱਦਿਆਂ ‘ਤੇ ਚਰਚਾ ਕਰਨਗੇ। ਉਨ੍ਹਾਂ ਇਹ ਵੀ ਕਿਹਾ ਕਿ ਕਿਸਾਨਾਂ ਦੀ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨਾਲ ਮੀਟਿੰਗ ਤੈਅ ਕਰਨ ਲਈ ਵੀ ਯਤਨ ਕੀਤੇ ਜਾ ਰਹੇ ਹਨ।

ਇਸ ਭਰੋਸੇ ਤੋਂ ਬਾਅਦ, ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਪ੍ਰਦਰਸ਼ਨ ਨੂੰ ਮੁਅੱਤਲ ਕਰਨ ਦਾ ਐਲਾਨ ਕਰ ਦਿੱਤਾ।

ਦੂਜੇ ਪਾਸੇ ਹਰਿਆਣਾ ਪੁਲੀਸ ਨੇ ਪੰਜਾਬ ਵੱਲੋਂ ਆ ਰਹੇ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਲਗਾਈਆਂ ਗਈਆਂ ਕਈ ਪਰਤਾਂ ਵਾਲੀਆਂ ਬੈਰੀਕੇਡਾਂ ਨੂੰ ਹਟਾਉਣਾ ਵੀ ਸ਼ੁਰੂ ਕਰ ਦਿੱਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਕਤਲਕਾਂਡ: 2 ਲੋਕ ਪੁਲਿਸ ਹਿਰਾਸਤ ‘ਚ, ਸੁਪਾਰੀ ਦੇ ਕੇ ਵਾਰਦਾਤ ਦਾ ਸ਼ੱਕ

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਇਕ...

 4 ਖਿਡਾਰੀਆਂ ਦੀ ਹਾਦਸੇ ਵਿਚ ਮੌਤ, ਟਰੱਕ ਨਾਲ ਟਕਰਾਈ ਕਾਰ

ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਵਿਚ ਅੱਜ ਸਵੇਰੇ ਇਕ ਭਿਆਨਕ ਹਾਦਸਾ ਵਾਪਰਿਆ। ਪੂਰਵਾਂਚਲ ਐਕਸਪ੍ਰੈਸਵੇਅ 'ਤੇ...

ਸੜਕ ਹਾਦਸੇ ਨੇ ਬੁਝਾਏ ਤਿੰਨ ਘਰਾਂ ਦੇ ਚਿਰਾਗ; ਜੋੜ ਮੇਲਾ ਦੇਖਣ ਜਾਂਦਿਆਂ ਵਾਪਰਿਆ ਹਾਦਸਾ

ਜੋੜ ਮੇਲੇ ਤੋਂ ਪਹਿਲਾਂ ਭਿੱਖੀਵਿੰਡ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਤਿੰਨ ਨਾਬਾਲਗਾਂ ਦੀ ਦਰਦਨਾਕ...

 ਹਾਈ ਕੋਰਟ ਵੱਲੋਂ ਈਡੀ ਨੂੰ ਨੋਟਿਸ ਜਾਰੀ; 15 ਦਿਨਾਂ ਅੰਦਰ ਮੰਗਿਆ ਜਵਾਬ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਸਰਕਾਰ ਅਤੇ ਗਮਾਡਾ ਵੱਲੋਂ ਦਾਇਰ ਪਟੀਸ਼ਨ...

‘ਆਪ’ਲੀਡਰ ਨਾਲ ਵਿਆਹ ਕਰਕੇ ਲੱਖਾਂ ਦੇ ਗਹਿਣੇ ਲੈ ਗਈ ਫਰਜ਼ੀ PCS ਅਫਸਰ!

ਫਤਿਹਗੜ੍ਹ ਸਾਹਿਬ ਵਿੱਚ ਇੱਕ ਔਰਤ ਨੇ ਖੁਦ ਨੂੰ PCS ਅਫਸਰ ਦੱਸ ਕੇ ‘ਆਪ’ ਨੇਤਾ...

 PM ਮੋਦੀ ਦਾ 25 ਸਾਲਾਂ ਦਾ ਸਿਆਸੀ ਸਫ਼ਰ, ਵਿਨਾਇਕ ਮੰਦਰ ‘ਚ ਟੇਕਿਆ ਮੱਥਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਸਰਕਾਰ ਦੇ ਮੁਖੀ ਵਜੋਂ ਆਪਣੇ 25 ਸਾਲ...

 Fake ਮੈਰਿਜ ਕਰਕੇ ਕੈਨੇਡਾ ਜਾਣ ਵਾਲਿਆਂ ਦੀ ਖੈਰ ਨਹੀਂ, 5 ਸਾਲ ਦਾ ਬੈਨ!

ਪੰਜਾਬ ਤੋਂ ਫਰਜ਼ੀ ਵਿਆਹਾਂ ਰਾਹੀਂ ਕੈਨੇਡਾ ਵਿੱਚ ਦਾਖਲ ਹੋਣਾ ਹੁਣ ਸੌਖਾ ਨਹੀਂ ਰਹੇਗਾ। ਇਸ...

‘7-8 ਘੰਟੇ ਫਰੋਲਨ ਮਗਰੋਂ ਕਲੀਨ ਚਿੱਟ ਦੇ ਕੇ ਚਲੀ ਗਈ’, CBI ਰੇਡ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ

ਮੁੱਖ ਮੰਤਰੀ ਭਗਵੰਤ ਮਾਨ ਬੀਤੇ ਦਿਨ CBI ਰੇਡ ਨੂੰ ਲੈ ਕੇ ਦਾਅਵਾ ਕੀਤਾ ਹੈ...

ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਦਾ ਹਿੱਸਾ ਬਣਾਇਆ

ਚੰਡੀਗੜ੍ਹ, 03 ਅਕਤੂਬਰ 2026:ਐੱਚਆਈਵੀ, ਹੈਪੇਟਾਈਟਸ-ਬੀ ਅਤੇ ਹੈਪੇਟਾਈਟਸ-ਸੀ ਦੀ ਜਾਂਚ ਲਈ ਟ੍ਰਿਪਲ ਐੱਚ ਸਕ੍ਰੀਨਿੰਗ ਜਲਦ...