ਨਵੀਂ ਦਿੱਲੀ, 11 ਦਸੰਬਰ 2021 – ਸਿੰਘੂ ਬਾਰਡਰ ਤੋਂ ਕਿਸਾਨਾਂ ਦਾ ਫ਼ਤਹਿ ਮਾਰਚ ਸ਼ੁਰੂ ਹੋ ਗਿਆ ਹੈ ਅਤੇ ਕਿਸਾਨਾਂ ਆਪਣੇ – ਆਪਣੇ ਘਰਾਂ ਨੂੰ ਪਰਤਣਾ ਸ਼ੁਰੂ ਕਰ ਦਿੱਤਾ ਹੈ। ਤਿੰਨੇ ਖੇਤੀ ਕਾਨੂੰਨਾਂ ਦੀ ਵਾਪਸੀ ਅਤੇ ਹੋਰ ਮੰਗਾਂ ਪੂਰੀਆਂ ਹੋਣ ਤੋਂ ਬਾਅਦ ਅੱਜ ਦੇ ਦਿਨ ਨੂੰ ਕਿਸਾਨ ਵਿਜੇ ਦਿਵਸ (ਦਿਹਾੜੇ) ਵਜੋਂ ਮਨਾ ਰਹੇ ਹਨ। ਕਿਸਾਨਾਂ ਵੱਲੋਂ ਦਿੱਲੀ ਤੋਂ ਪੰਜਾਬ ਤੱਕ ਫ਼ਤਹਿ ਮਾਰਚ ਕੱਢਿਆ ਜਾ ਰਿਹਾ ਹੈ।
ਕਿਸਾਨਾਂ ਨੇ ਗਾਜ਼ੀਪੁਰ ਬਾਰਡਰ (ਦਿੱਲੀ-ਯੂਪੀ ਬਾਰਡਰ), ਸਿੰਘੂ ਬਾਰਡਰ ਅਤੇ ਟਿਕਰੀ ਬਾਰਡਰ ਤੋਂ ਮੰਗਾਂ ਮੰਨਣ ਤੋਂ ਬਾਅਦ ਹੀ ਆਪਣੇ ਤੰਬੂ ਉਤਾਰ ਰਹੇ ਸਨ ਕਿਉਂਕਿ ਉਹ ਆਪਣੇ ਸਾਲ ਭਰ ਦੇ ਵਿਰੋਧ ਪ੍ਰਦਰਸ਼ਨ ਨੂੰ ਮੁਅੱਤਲ ਕਰਨ ਦੇ ਐਲਾਨ ਤੋਂ ਬਾਅਦ ਆਪਣੇ ਘਰਾਂ ਨੂੰ ਵਾਪਸ ਜਾਣ ਦੀ ਤਿਆਰੀ ਕਰ ਰਹੇ ਹਨ, ਜੋ ਕਿ ਪੂਰੀ ਹੋਣ ‘ਤੇ ਕਿਸਾਨਾਂ ਨੇ ਆਪਣੇ ਘਰਾਂ ਵੱਲ ਨੂੰ ਚਾਲੇ ਪਾ ਲਾਏ ਹਨ। ਕਿਸਾਨਾਂ ਨੇ 3 ਖੇਤੀ ਕਾਨੂੰਨਾਂ ਅਤੇ ਹੋਰ ਸੰਬੰਧਿਤ ਮੁੱਦਿਆਂ ਦੇ ਖ਼ਿਲਾਫ਼ ਆਪਣੇ ਸਾਲ ਭਰ ਦੇ ਵਿਰੋਧ ਪ੍ਰਦਰਸ਼ਨ ਨੂੰ ਮੁਅੱਤਲ ਕਰਨ ਦਾ ਐਲਾਨ ਕਰਨ ਤੋਂ ਬਾਅਦ ਕਿਸਾਨਾਂ ਨੇ ਦਿੱਲੀ ਦੇ ਸਰਹੱਦੀ ਖੇਤਰ ਨੂੰ ਖਾਲੀ ਕਰ ਦਿੱਤਾ ਹੈ।