ਚੰਡੀਗੜ੍ਹ, 15 ਦਸੰਬਰ 2021 – ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨਾਲ ਰੱਖੀ ਮੀਟਿੰਗ ਦਾ ਸਮਾਂ ਬਦਲ ਦਿੱਤਾ ਗਿਆ ਹੈ। ਜਿਸ ਤੋਂ ਬਾਅਦ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪਹਿਲਾਂ ਜਿਸ ਦਿਨ ਮੀਟਿੰਗ ਰੱਖੀ ਸੀ ਉਸ ਦਿਨ ਹੀ ਮੀਟਿੰਗ ਕੀਤੀ ਜਾਵੇਗੀ। ਨਾ ਹੀ ਪੰਜਾਬ ਸਰਕਾਰ ਨੇ ਸਾਨੂੰ ਮੀਟਿੰਗ ਮੁਲਤਵੀ ਕਰਨ ਸਬੰਧੀ ਕੋਈ ਸੂਚਨਾ ਦਿੱਤੀ ਹੈ। ਜੇ ਪਹਿਲਾਂ ਰੱਖੇ ਗਏ ਸਮੇਂ ‘ਤੇ ਮੀਟਿੰਗ ਨਹੀਂ ਹੁੰਦੀ ਤਾਂ ਕਿਸਾਨ ਮੀਟਿੰਗ ਦਾ ਬਾਈਕਾਟ ਕਰਨਗੇ।
ਬੀਤੇ ਦਿਨ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਕੈਬਨਿਟ ਦੀ ਮੀਟਿੰਗ ਤੋਂ ਬਾਅਦ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਕਿਸਾਨਾਂ ਨਾਲ ਮੀਟਿੰਗ ਦਾ ਸਮਾਂ ਹੁਣ ਬਦਲ ਗਿਆ ਹੈ। ਕਿਸਾਨਾਂ ਅਤੇ ਮੁੱਖ ਮੰਤਰੀ ਵਿਚਕਾਰ ਇਹ ਮੀਟਿੰਗ ਹੁਣ 20 ਦਸੰਬਰ ਨੂੰ ਹੋਵੇਗੀ। ਇਸ ਤੋਂ ਪਹਿਲਾਂ ਇਹ ਮੀਟਿੰਗ 17 ਦਸੰਬਰ ਨੂੰ ਹੋਣੀ ਸੀ।