ਨਵਾਂਸ਼ਹਿਰ 7 ਦਸੰਬਰ 2021 – ਰਾਹੋਂ ਲਾਗੇ ਹੋਈ ਮੋਟਰਸਾਈਕਲ ਅਤੇ ਕਾਰ ਵਿਚਾਲੇ ਹੋਈ ਭਿਆਨਕ ਹਾਦਸੇ ‘ਚ ਪਿਤਾ ਅਤੇ ਉਸ ਦੇ ਦੋ ਬੱਚਿਆਂ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਦਕਿ ਪਤਨੀ ਗੰਭੀਰ ਜ਼ਖਮੀ ਹੋ ਗਈ, ਜਿਸ ਨੂੰ ਪੀ.ਜੀ.ਆਈ.ਰੈਫਰ ਕਰ ਦਿੱਤਾ ਗਿਆ ਹੈ।
ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਸਬ-ਇੰਸਪੈਕਟਰ ਸੁਰਿੰਦਰ ਸਿੰਘ ਨੇ ਦੱਸਿਆ ਇਹ ਪਰਿਵਾਰ ਮੋਟਰਸਾਈਕਲ ‘ਤੇ ਧਾਰਮਿਕ ਸਥਾਨ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਸਨ ਤਾਂ ਤੇਜ਼ ਰਫ਼ਤਾਰ ਕਾਰ ਨੇ ਇਹਨਾਂ ਨੂੰ ਟੱਕਰ ਮਾਰ ਦਿੱਤੀ। ਮ੍ਰਿਤਕ ਵਿਅਕਤੀ ਦੀ ਪਹਿਚਾਣ ਕੁਲਦੀਪ ਰਾਮ ਉਰਫ਼ ਮਾਣਕ (40), ਪੁੱਤਰੀ ਸਿਮਰਨ (12) ਅਤੇ ਪੁੱਤਰ ਨਰਿੰਦਰ ਕੁਮਾਰ (9) ਵਜੋਂ ਹੋਈ ਅਤੇ ਗੰਭੀਰ ਜਖਮੀ ਦੀ ਪਹਿਚਾਣ ਹਰਪ੍ਰੀਤ ਕੌਰ ਪਤਨੀ ਕੁਲਦੀਪ ਰਾਮ ਵਜੋਂ ਹੋਈ ਇਹ ਸਭ ਪਿੰਡ ਵੱਲਣ ਤੋਂ ਭੱਟੀ ਕਲੋਨੀ ਆਪਣੇ ਘਰ ਨੂੰ ਜਾ ਰਹੇ ਸਨ।
ਸਬ-ਇੰਸਪੈਕਟਰ ਸੁਰਿੰਦਰ ਸਿੰਘ ਨੇ ਦੱਸਿਆ ਕਿ ਇਸ ਦਰਦਨਾਕ ਹਾਦਸੇ ਕਾਰ ਚਾਲਕ ਪ੍ਰਦੀਪ ਕੁਮਾਰ ਵੀ ਜ਼ਖ਼ਮੀ ਹੋ ਗਿਆ। ਹਾਦਸੇ ਦੀ ਜਾਂਚ ਕੀਤੀ ਜਾ ਰਹੀ ਹੈ।