November 17, 2026, 4:10 pm
----------- Advertisement -----------
HomeNewsBreaking Newsਲਖਨਊ ਵਿਚ ਕਾਰ ਪਾਰਕਿੰਗ ਨੂੰ ਲੈ ਕੇ ਪਿਤਾ, ਪੁੱਤ ਅਤੇ ਚਾਚੇ ਦਾ...

ਲਖਨਊ ਵਿਚ ਕਾਰ ਪਾਰਕਿੰਗ ਨੂੰ ਲੈ ਕੇ ਪਿਤਾ, ਪੁੱਤ ਅਤੇ ਚਾਚੇ ਦਾ ਕਤਲ

Published on

----------- Advertisement -----------

ਲਖਨਊ ਵਿੱਚ ਦਿਨ-ਦਿਹਾੜੇ ਇੱਕ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮਰਨ ਵਾਲਿਆਂ ਵਿੱਚ ਇੱਕ ਪਿਤਾ, ਉਸ ਦਾ ਪੁੱਤਰ ਅਤੇ ਇੱਕ ਛੋਟਾ ਭਰਾ ਸ਼ਾਮਲ ਹਨ। ਇਹ ਘਟਨਾ ਸੋਮਵਾਰ ਸਵੇਰੇ 10:35 ਵਜੇ ਸਾਦਤਗੰਜ ਥਾਣੇ ਦੇ ਅਧਿਕਾਰ ਖੇਤਰ ਵਿੱਚ ਵਾਪਰੀ।

ਨੌਬਸਤਾ ਦੇ ਬ੍ਰਾਹਮਣ ਟੋਲਾ ਦੇ ਰਹਿਣ ਵਾਲੇ ਸ਼ਿਵਾਜੀ ਤਿਵਾਰੀ (62), ਸਕੱਤਰੇਤ ਦੇ ਇੱਕ ਸੇਵਾਮੁਕਤ ਕਰਮਚਾਰੀ ਸਨ। ਉਹ ਸੰਘ ਦੇ ਜ਼ਿਲ੍ਹਾ ‘ਸਰ-ਕਾਰਿਆਵਾਹ’ (ਸਕੱਤਰ) ਵਜੋਂ ਵੀ ਸੇਵਾ ਨਿਭਾ ਚੁੱਕੇ ਸਨ। ਉਨ੍ਹਾਂ ਦੇ ਭਰਾ, ਸ਼ਿਵੇਂਦਰ ਤਿਵਾਰੀ ਜਿਨ੍ਹਾਂ ਨੂੰ ‘ਸ਼ੰਭੂ’ ਵਜੋਂ ਵੀ ਜਾਣਿਆ ਜਾਂਦਾ ਸੀ ਲਖਨਊ ਯੂਨੀਵਰਸਿਟੀ ਵਿੱਚ ਕੰਮ ਕਰਦੇ ਸਨ। ਸ਼ਿਵਾਜੀ ਦੇ ਪੁੱਤਰ, ਸੁਯਸ਼ (30) ਦਾ ਬਿਜਲੀ ਦੇ ਸਮਾਨ ਦਾ ਕਾਰੋਬਾਰ ਸੀ। 5 ਦਸੰਬਰ ਨੂੰ ਉਨ੍ਹਾਂ ਦਾ ਵਿਆਹ ਹੋਣਾ ਤੈਅ ਸੀ।

ਸ਼ਿਵਾਜੀ ਦਾ ਆਪਣੇ ਗੁਆਂਢੀ, ਰਿਸ਼ਭ ਸ਼ੁਕਲਾ ਨਾਲ, ਉਸਦੇ ਘਰ ਦੇ ਸਾਹਮਣੇ ਇੱਕ ਬੋਹੜ ਦੇ ਦਰੱਖਤ ਹੇਠਾਂ ਚਬੂਤਰਾ ਬਣਾਉਣ ਨੂੰ ਲੈ ਕੇ ਵਿਵਾਦ ਚੱਲ ਰਿਹਾ ਸੀ। ਸੋਮਵਾਰ ਨੂੰ, ਸ਼ਿਵਾਜੀ ਤਿਵਾਰੀ ਦੇ ਪੁੱਤਰ, ਸੁਯਸ਼ (30) ਨੇ ਆਪਣੀ ਕਾਰ ਉਸੇ ਚਬੂਤਰੇ ਦੇ ਨੇੜੇ ਖੜ੍ਹੀ ਕਰ ਦਿੱਤੀ।

ਥੋੜ੍ਹੀ ਦੇਰ ਬਾਅਦ, ਜਦੋਂ ਸ਼ੰਭੂ ਬਾਹਰ ਨਿਕਲਿਆ ਤਾਂ ਰਿਸ਼ਭ ਉਸ ਨਾਲ ਬਹਿਸ ਕਰਨ ਲੱਗਾ। ਰੌਲਾ-ਰੱਪਾ ਸੁਣ ਕੇ ਸ਼ਿਵਾਜੀ ਵੀ ਬਾਹਰ ਆ ਗਿਆ। ਇਸ ਦੌਰਾਨ, ਰਿਸ਼ਭ ਨੇ ਉਨ੍ਹਾਂ ਦੋਵਾਂ ‘ਤੇ ਗੋਲੀਆਂ ਚਲਾ ਦਿੱਤੀਆਂ। ਆਵਾਜ਼ ਸੁਣ ਕੇ ਸੁਯਸ਼ ਘਰੋਂ ਬਾਹਰ ਆਇਆ, ਤਾਂ ਰਿਸ਼ਭ ਨੇ ਉਸ ‘ਤੇ ਵੀ ਗੋਲੀ ਚਲਾ ਦਿੱਤੀ।

ਰਿਸ਼ਭ (30) ਮਰਚੈਂਟ ਨੇਵੀ ਵਿੱਚ ਨੇਵੀਗੇਸ਼ਨ ਅਫ਼ਸਰ ਸੀ। ਉਸ ਨੂੰ ਉਸ ਦੀ ਨੌਕਰੀ ਤੋਂ ਕੱਢ ਦਿੱਤਾ ਗਿਆ ਸੀ। ਘਟਨਾ ਸਥਾਨ ‘ਤੇ 50-60 ਪੁਲਿਸ ਮੁਲਾਜ਼ਮ ਤਾਇਨਾਤ ਹਨ। ਪੁਲਿਸ ਕਮਿਸ਼ਨਰ ਤਰੁਣ ਗਾਬਾ ਨੇ ਦੱਸਿਆ ਕਿ ਪੁਲਿਸ ਨੇ ਮੁਲਜ਼ਮ ਨੂੰ ਇਕ ਪਿਸਤੌਲ ਸਮੇਤ ਹਿਰਾਸਤ ਵਿਚ ਲੈ ਲਿਆ ਹੈ। ਇਹ ਘਟਨਾ ਪਾਰਕਿੰਗ ਨੂੰ ਲੈ ਕੇ ਹੋਏ ਵਿਵਾਦ ਕਾਰਨ ਵਾਪਰੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ‘ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ: ਲੋੜਵੰਦਾਂ ਨੂੰ ਮਿਲੇਗਾ ਲਾਭ, ਲੋਕਾਂ ਦੇ ਘਰ ਪਹੁੰਚੇਗੀ ਸਰਕਾਰ

ਪੰਜਾਬ ਸਰਕਾਰ ਨੇ ਆਪਣੀ “ਨੋ ਕੈਸ਼, ਨੋ ਡਿਮਾਂਡ” ਨੀਤੀ ਦੇ ਤਹਿਤ 10 ਲੱਖ ਨਵੇਂ...

ਉੱਤਰਖੰਡ ‘ਚ ਵਾਪਰੇ ਦੋ ਸੜਕ ਹਾਦਸਿਆਂ ’ਚ 12 ਵਿਅਕਤੀਆਂ ਦੀ ਹੋਈ ਮੌਤ, 25 ਜ਼ਖ਼ਮੀ

ਉੱਤਰਾਖੰਡ ਵਿੱਚ ਅੱਜ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਨੇ ਕਈ ਪਰਿਵਾਰਾਂ ਨੂੰ ਡੂੰਘੇ ਸਦਮੇ...

ਕੈਨੇਡਾ ’ਚ ਕਾਰਾਂ ਚੋਰੀ ਕਰਨ ਦੇ ਦੋਸ਼ ’ਚ ਪੰਜਾਬੀ ਮੂਲ ਦੇ 2 ਨੌਜਵਾਨਾਂ ਸਣੇ 12 ਗ੍ਰਿਫ਼ਤਾਰ

 ਗਰੇਟਰ ਟੋਰਾਂਟੋ ਏਰੀਆ (ਜੀ ਟੀ ਏ) ਵਿੱਚ ਸਰਗਰਮ ਇੱਕ ਵੱਡੇ ਅੰਤਰਰਾਸ਼ਟਰੀ ਵਾਹਨ ਚੋਰ ਗਰੋਹ...

ਸ਼ਿਵਰਾਜ ਚੌਹਾਨ ਦਾ ਪੰਜਾਬ ਦੌਰਾ, ਮੋਹਾਲੀ ‘ਚ ‘ਖੇਤ ਬਚਾਓ ਮੁਹਿੰਮ’ ਤਹਿਤ ਕਿਸਾਨਾਂ ਨਾਲ ਕੀਤੀ ਗੱਲਬਾਤ

ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਮੋਹਾਲੀ ਪਹੁੰਚੇ। ਹਵਾਈ ਅੱਡੇ...

ਪੰਜਾਬ ‘ਚ ਅਗਲੇ 3-4 ਦਿਨਾਂ ਦੌਰਾਨ ਠੰਢ ਵਧਣ ਦੇ ਆਸਾਰ, ਸੰਘਣੀ ਧੁੰਦ ਦੀ ਚੇਤਾਵਨੀ

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ,...

ਪਤਨੀ ਹੀ ਨਿੱਕਲੀ ਪਤੀ ਦੀ ਕਾਤਲ, ਭੂਆ ਦੇ ਮੁੰਡੇ ਨਾਲ ਪ੍ਰੇਮ ਸਬੰਧਾਂ ਦੇ ਚੱਲਦੇ ਦਿੱਤੀ ਸੀ ਸੁਪਾਰੀ, ਪੁਲਿਸ ਦੇ ਵੱਡੇ ਖੁਲਾਸੇ !

 ਧਨੌਲਾ ਪੁਲਿਸ ਨੇ ਭੀਖੀ ਰੋਡ ’ਤੇ ਮਿਲੀ ਨੌਜਵਾਨ ਰੇਸ਼ਮ ਸਿੰਘ ਦੀ ਲਾਸ਼ ਦੇ ਮਾਮਲੇ...

ਕਾਂਸਟੇਬਲ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਸਿਰ ‘ਚ ਗੋਲੀ ਮਾਰ ਕੀਤਾ ਸੀ ਕਤਲ

ਜ਼ਿਲ੍ਹੇ ਵਿੱਚ ਪੁਲਿਸ ਮੁਲਾਜ਼ਮ ਵਿਨੋਦ ਕੁਮਾਰ ਦੀ ਮੌਤ ਨੂੰ ਲੈ ਕੇੇ ਪੰਜਾਬ ਪੁਲਿਸ ਦੇ...

ਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ ਦੀਵਾਲੀ ਬੰਪਰ

ਡੇਰਾਬੱਸੀ ਨੇੜਲੇ ਪਿੰਡ ਹਮਾਯੂੰਪੁਰ ਦੇ ਇਕ ਸਾਧਾਰਨ ਕਿਸਾਨ ਦਾ 12 ਕਰੋੜ ਰੁਪਏ ਦਾ ਦੀਵਾਲੀ...

ਪੰਜਾਬ ਰੋਡਵੇਜ਼ ਡਿਪੂ ਨੰਬਰ 1 ‘ਚ ਲੱਗੀ ਅੱਗ, 40 ਤੋਂ ਵੱਧ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਤਾਇਨਾਤ

ਜਲੰਧਰ ਦੇ ਪੰਜਾਬ ਰੋਡਵੇਜ਼ ਡਿਪੂ ਨੰਬਰ 1 ਵਿੱਚ ਰਾਤ 11 ਵਜੇ ਦੇ ਕਰੀਬ ਭਿਆਨਕ...