ਬਜ਼ੁਰਗ ਦੌੜਾਕ ਫੌਜਾ ਸਿੰਘ ਦਾ 114 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ ਹੈ। ਇਨ੍ਹਾਂ ਨੂੰ ਸਭ ਤੋਂ ਬਜ਼ੁਰਗ ਦੌੜਾਕ ਵੀ ਵਿਸ਼ਵ ਵਿਚ ਕਿਹਾ ਜਾਂਦਾ ਹੈ। ਇਨ੍ਹਾਂ ਦੌੜ ਵਿਚ ਕਈ ਵਿਸ਼ਵ ਰਿਕਾਰਡ ਬਣਾਏ ਸਨ। ਜਾਣਕਾਰੀ ਅਨੁਸਾਰ ਜਦੋਂ ਉਹ ਘਰ ਦੇ ਬਾਹਰ ਸੈਰ ਕਰ ਰਹੇ ਸਨ ਤਾਂ ਇਕ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ, ਜਿਸ ਤੋਂ ਬਾਅਦ ਉਹ ਸੜਕ ‘ਤੇ ਡਿੱਗ ਪਏ ਅਤੇ ਉਨ੍ਹਾਂ ਨੂੰ ਜਲੰਧਰ ਦੇ ਇਕ ਨਿੱਜੀ ਹਸਪਤਾਲ ‘ਚ ਲਿਜਾਇਆ ਗਿਆ ਜਿਥੇ ਉਨ੍ਹਾਂ ਦੀ ਮੌਤ ਹੋ ਗਈ ਹੈ। ਫੌਜਾ ਸਿੰਘ ਜਲੰਧਰ ਦੇ ਬਿਆਸ ਪਿੰਡ ਦੇ ਵਸਨੀਕ ਸਨ। ਉਨ੍ਹਾਂ ਦਾ ਜਨਮ ਜਲੰਧਰ ਜ਼ਿਲ੍ਹੇ ਦੇ ਪਿੰਡ ਬਿਆਸ ’ਚ 1 ਅਪ੍ਰੈਲ 1911 ਨੂੰ ਹੋਇਆ। ਉਨ੍ਹਾਂ ਦੀਆਂ ਲੱਤਾਂ ਬਹੁਤ ਪਤਲੀਆਂ ਅਤੇ ਕਮਜ਼ੋਰ ਹੋਣ ਕਰਕੇ ਉਹ ਪੰਜ ਸਾਲ ਤਕ ਤੁਰਨ ਤੋਂ ਅਸਮਰੱਥ ਸਨ ਅਤੇ ਥੋੜ੍ਹਾ ਤੁਰ ਕੇ ਥੱਕ ਜਾਂਦੇ ਸਨ।। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਉੱਘੇ ਪੰਜਾਬੀ ਸਿੱਖ ਦੌੜਾਕ ਫੌਜਾ ਸਿੰਘ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਫੌਜਾ ਸਿੰਘ ਜੀ ਨੇ ਆਪਣੀਆਂ ਲੰਬੀਆਂ ਦੌੜਾਂ ਦੀ ਬਦੌਲਤ ਪੂਰੀ ਦੁਨੀਆ ਵਿਚ ਸਿੱਖ ਕੌਮ ਦਾ ਨਾਂ ਰੌਸ਼ਨ ਕੀਤਾ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਫੌਜਾ ਸਿੰਘ ਜੀ ਹਮੇਸ਼ਾ ਸਾਡੇ ਦਿਲਾਂ ਅਤੇ ਚੇਤਿਆਂ ‘ਚ ਜਿਉਂਦੇ ਰਹਿਣਗੇ।
ਇੱਕ ਟਵੀਟ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉੱਘੇ ਪੰਜਾਬੀ ਸਿੱਖ ਦੌੜਾਕ ਫੌਜਾ ਸਿੰਘ ਜੀ ਦੇ ਅਕਾਲ ਚਲਾਣੇ ਦੀ ਖ਼ਬਰ ਸੁਣ ਕੇ ਬੇਹੱਦ ਦੁੱਖ ਹੋਇਆ। ਆਪਣੀਆਂ ਲੰਬੀਆਂ ਦੌੜਾਂ ਦੀ ਬਦੌਲਤ ਪੂਰੀ ਦੁਨੀਆ ਵਿੱਚ ਸਿੱਖ ਕੌਮ ਦਾ ਨਾਮ ਰੌਸ਼ਨ ਕਰਨ ਵਾਲੇ ਵਿਸ਼ਵ ਦੇ ਸਭ ਤੋਂ ਵੱਡੀ ਉਮਰ ਦੇ ਦੌੜਾਕ ਫੌਜਾ ਸਿੰਘ ਜੀ ਹਮੇਸ਼ਾ ਸਾਡੇ ਦਿਲਾਂ ਅਤੇ ਚੇਤਿਆਂ ‘ਚ ਜਿਉਂਦੇ ਰਹਿਣਗੇ। ਪਰਿਵਾਰ ਤੇ ਚਾਹੁੰਣ ਵਾਲਿਆਂ ਨਾਲ ਦਿਲੋਂ ਹਮਦਰਦੀ। ਪਰਮਾਤਮਾ ਉਹਨਾਂ ਦੀ ਰੂਹ ਨੂੰ ਚਰਨਾਂ ‘ਚ ਥਾਂ ਬਖ਼ਸ਼ਣ। ਵਾਹਿਗੁਰੂ ਵਾਹਿਗੁ












