November 15, 2026, 4:01 pm
----------- Advertisement -----------
HomeNewsBreaking Newsਮੁਜ਼ੱਫਰਪੁਰ 'ਚ ਨੂਡਲਜ਼ ਫੈਕਟਰੀ ਦਾ ਬਾਇਲਰ ਫਟਿਆ, ਮਜ਼ਦੂਰਾਂ ਦੇ ਚੀਥੜੇ ਉੱਡੇ, ਕਿਸੇ...

ਮੁਜ਼ੱਫਰਪੁਰ ‘ਚ ਨੂਡਲਜ਼ ਫੈਕਟਰੀ ਦਾ ਬਾਇਲਰ ਫਟਿਆ, ਮਜ਼ਦੂਰਾਂ ਦੇ ਚੀਥੜੇ ਉੱਡੇ, ਕਿਸੇ ਦਾ ਹੱਥ ਮਿਲਿਆ ਤੇ ਕਿਸੇ ਦਾ ਪੈਰ

Published on

----------- Advertisement -----------

ਮੁਜ਼ੱਫਰਪੁਰ, 27 ਦਸੰਬਰ 2021 – ਬਿਹਾਰ ਵਿੱਚ ਐਤਵਾਰ ਸਵੇਰੇ ਇੱਕ ਹਾਦਸੇ ਵਿੱਚ 7 ​​ਲੋਕਾਂ ਦੀ ਮੌਤ ਹੋ ਗਈ। ਮੁਜ਼ੱਫਰਪੁਰ ਜ਼ਿਲ੍ਹੇ ਦੇ ਬੇਲਾ ਫੇਜ਼-2 ਦੀ ਨੂਡਲਜ਼ ਫੈਕਟਰੀ ‘ਚ ਬਾਇਲਰ ਫਟਣ ਕਾਰਨ ਜ਼ਬਰਦਸਤ ਧਮਾਕਾ ਹੋ ਗਿਆ। ਹਾਦਸੇ ਦੇ ਸਮੇਂ ਫੈਕਟਰੀ ਵਿੱਚ ਕਈ ਕਰਮਚਾਰੀ ਕੰਮ ਕਰ ਰਹੇ ਸਨ। ਮਰਨ ਵਾਲਿਆਂ ਵਿਚ ਦੋ ਲੋਕਾਂ ਦੀ ਪਛਾਣ ਹੋ ਗਈ ਹੈ। ਇਨ੍ਹਾਂ ਵਿੱਚੋਂ ਇੱਕ ਸੰਦੀਪ ਕੁਮਾਰ ਵਾਸੀ ਮੁਸਾਹਰੀ ਬਹਾਦੁਰਪੁਰ ਛਪਰਾ ਅਤੇ ਦੂਜਾ ਵਿਨੋਦ ਰਾਏ ਵਾਸੀ ਮੁਸਾਹਰੀ ਹੈ। ਬਾਕੀ 5 ਲਾਸ਼ਾਂ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ ਕਿਉਂਕਿ ਕਿਸੇ ਦਾ ਹੱਥ ਮਿਲਿਆ ਤੇ ਕਿਸੇ ਦਾ ਪੈਰ ਮਿਲਿਆ ਹੈ ਅਤੇ ਪਛਾਣ ਜਾਰੀ ਹੈ।

ਇਸ ਦੇ ਨਾਲ ਲੱਗਦੀ ਚੂੜੀਆਂ ਅਤੇ ਆਟੇ ਦੀਆਂ ਫੈਕਟਰੀਆਂ ਵੀ ਧਮਾਕੇ ਨਾਲ ਨੁਕਸਾਨੀਆਂ ਗਈਆਂ। ਇਨ੍ਹਾਂ ਫੈਕਟਰੀਆਂ ਵਿੱਚ ਕੰਮ ਕਰਨ ਵਾਲੇ ਦੋ ਵਿਅਕਤੀ ਵੀ ਜ਼ਖ਼ਮੀ ਹੋਏ ਹਨ। ਹਾਦਸੇ ‘ਤੇ ਦੁੱਖ ਪ੍ਰਗਟ ਕਰਦੇ ਹੋਏ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਜਾਂਚ ਦੇ ਹੁਕਮ ਦਿੱਤੇ ਹਨ। ਮੁੱਖ ਮੰਤਰੀ ਨੇ ਕਿਹਾ, ‘ਅਧਿਕਾਰੀਆਂ ਦੀ ਇੱਕ ਟੀਮ ਪਟਨਾ ਤੋਂ ਜਾਂਚ ਲਈ ਭੇਜੀ ਜਾ ਰਹੀ ਹੈ। ਜਾਂਚ ਰਿਪੋਰਟ ਆਉਣ ਤੋਂ ਬਾਅਦ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਆਈਜੀ ਸਮੇਤ ਡੀਐਮ-ਐਸਐਸਪੀ ਮੌਕੇ ‘ਤੇ ਪਹੁੰਚ ਗਏ ਹਨ। ਬਚਾਅ ਕਾਰਜ ਜਾਰੀ ਹੈ।

ਧਮਾਕੇ ਦੀ ਆਵਾਜ਼ 5 ਕਿਲੋਮੀਟਰ ਦੂਰ ਤੱਕ ਸੁਣਾਈ ਦਿੱਤੀ। ਨੂਡਲਜ਼ ਫੈਕਟਰੀ ਪੂਰੀ ਤਰ੍ਹਾਂ ਤਬਾਹ ਹੋ ਗਈ ਹੈ। ਫਾਇਰ ਬ੍ਰਿਗੇਡ ਦੀਆਂ 5 ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਹਨ। ਥਾਣਾ ਬੇਲਾ ਅਤੇ ਮਿੱਠਣਪੁਰਾ ਥਾਣੇ ਦੀ ਪੁਲੀਸ ਵੀ ਮੌਕੇ ’ਤੇ ਪੁੱਜ ਗਈ ਹੈ।

ਫੈਕਟਰੀ ਦੇ ਨੇੜੇ ਰਹਿਣ ਵਾਲੇ ਲੋਕਾਂ ਨੇ ਦੱਸਿਆ ਕਿ ਧਮਾਕੇ ਕਾਰਨ ਆਸਪਾਸ ਦੀ ਜ਼ਮੀਨ ਹਿੱਲ ਗਈ। ਪਹਿਲਾਂ ਤਾਂ ਸਾਰਿਆਂ ਨੇ ਸੋਚਿਆ ਕਿ ਭੂਚਾਲ ਆਇਆ ਹੈ। ਲੋਕ ਘਰਾਂ ਤੋਂ ਬਾਹਰ ਆ ਗਏ। ਬਾਅਦ ਵਿੱਚ ਹਾਦਸੇ ਦੀ ਸੂਚਨਾ ਮਿਲੀ।

ਸਦਰ ਹਸਪਤਾਲ ਪੁੱਜੇ ਜ਼ਖ਼ਮੀ ਦੀਪੇਸ਼ ਅਤੇ ਪੰਕਜ ਨੇ ਦੱਸਿਆ ਕਿ ਸਵੇਰੇ ਸਾਰੇ ਆਪਣੇ ਕੰਮ ਵਿੱਚ ਰੁੱਝੇ ਹੋਏ ਸਨ। ਅਚਾਨਕ ਧਮਾਕਾ ਹੋਇਆ। ਇਸ ਤੋਂ ਪਹਿਲਾਂ ਕਿ ਕੁਝ ਸਮਝ ਆਉਂਦਾ, ਮਸ਼ੀਨ ਹੇਠਾਂ ਡਿੱਗਣ ਲੱਗੀ। ਕਈ ਇਸ ਹੇਠ ਦੱਬ ਗਏ ਅਤੇ ਚਾਰੇ ਪਾਸੇ ਚੀਕ-ਚਿਹਾੜਾ ਮੱਚ ਗਿਆ।

ਸੀਐਮ ਨਿਤੀਸ਼ ਕੁਮਾਰ ਨੇ ਮੁਆਵਜ਼ੇ ਦਾ ਐਲਾਨ ਕੀਤਾ ਹੈ। ਉਨ੍ਹਾਂ ਹਾਦਸੇ ‘ਤੇ ਦੁੱਖ ਪ੍ਰਗਟ ਕੀਤਾ ਹੈ। ਸਾਰੇ ਮ੍ਰਿਤਕਾਂ ਦੇ ਵਾਰਸਾਂ ਨੂੰ 4-4 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ। ਨਾਲ ਹੀ ਜ਼ਖਮੀਆਂ ਦਾ ਸਹੀ ਇਲਾਜ ਕੀਤਾ ਜਾਵੇਗਾ।

ਇਸ ਦੇ ਨਾਲ ਹੀ ਬਿਹਾਰ ਦੇ ਉਦਯੋਗ ਮੰਤਰੀ ਸ਼ਾਹਨਵਾਜ਼ ਹੁਸੈਨ ਨੇ ਘਟਨਾ ‘ਤੇ ਦੁੱਖ ਪ੍ਰਗਟ ਕਰਦੇ ਹੋਏ ਕਿਹਾ ਕਿ ਸਰਕਾਰ ਹਰ ਪਹਿਲੂ ਦੀ ਜਾਂਚ ਕਰ ਰਹੀ ਹੈ। ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ। ਜ਼ਿਲ੍ਹਾ ਪ੍ਰਸ਼ਾਸਨ ਦੇ ਨਾਲ-ਨਾਲ ਉਦਯੋਗ ਵਿਭਾਗ ਦੇ ਅਧਿਕਾਰੀ ਵੀ ਮੌਕੇ ‘ਤੇ ਮੌਜੂਦ ਹਨ ਅਤੇ ਪੂਰਾ ਸਹਿਯੋਗ ਕਰ ਰਹੇ ਹਨ। ਮੁਜ਼ੱਫਰਪੁਰ ਦੇ ਡੀਐਮ ਪ੍ਰਣਵ ਕੁਮਾਰ ਨੇ ਦੱਸਿਆ ਕਿ ਧਮਾਕੇ ਕਾਰਨ ਆਲੇ-ਦੁਆਲੇ ਦੀਆਂ ਫੈਕਟਰੀਆਂ ਦੀਆਂ ਕੰਧਾਂ ਵਿੱਚ ਵੀ ਤਰੇੜਾਂ ਆ ਗਈਆਂ। ਜ਼ਖਮੀਆਂ ਨੂੰ ਇਲਾਜ ਲਈ SKMCH ‘ਚ ਭਰਤੀ ਕਰਵਾਇਆ ਜਾ ਰਿਹਾ ਹੈ। ਬਚਾਅ ਕਾਰਜ ਜਾਰੀ ਹੈ।

ਮੁਸਾਹਾਰੀ ਸੀਓ ਸੁਧਾਂਸ਼ੂ ਸ਼ੇਖਰ ਨੇ ਦੱਸਿਆ ਕਿ 7 ਜ਼ਖਮੀਆਂ ਦੀ ਪਛਾਣ ਕਰ ਲਈ ਗਈ ਹੈ। ਇਸ ਵਿੱਚ ਵਿਸ਼ਾਲ ਅਤੇ ਓਮ ਪ੍ਰਕਾਸ਼ ਦਾ ਜੀਜਾ ਹੈ। ਓਮ ਪ੍ਰਕਾਸ਼ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...