September 8, 2026, 11:58 pm
----------- Advertisement -----------
HomeNewsBreaking Newsਫੇਰ ਮਿਲੀ ਸ੍ਰੀ ਦਰਬਾਰ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ ਧਮਕੀ! ਸ਼੍ਰੋਮਣੀ...

ਫੇਰ ਮਿਲੀ ਸ੍ਰੀ ਦਰਬਾਰ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ ਧਮਕੀ! ਸ਼੍ਰੋਮਣੀ ਕਮੇਟੀ ਨੂੰ ਮਿਲੀ ਛੇਵੀਂ ਈਮੇਲ

Published on

----------- Advertisement -----------

 ਸ਼੍ਰੋਮਣੀ ਕਮੇਟੀ ਨੂੰ ਧਮਕੀ ਦਿੱਤੀ ਗਈ ਹੈ ਕਿ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਬੰਬ ਨਾਲ ਉਡਾ ਦਿੱਤਾ ਜਾਵੇਗਾ। ਇਸ ਤਰ੍ਹਾਂ ਦੀਆਂ ਧਮਕੀਆਂ ਮਿਲਦਿਆਂ ਅੱਜ ਪੰਜ ਦਿਨ ਹੋ ਗਏ ਹਨ। ਪੁਲਿਸ ਨੇ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਵੀ ਕੀਤਾ ਹੈ ਫਿਰ ਵੀ ਧਮਕੀਆਂ ਦਾ ਸਿਲਸਿਲਾ ਜਾਰੀ ਹੈ। ਹਰਿਮੰਦਰ ਸਾਹਿਬ ਨੂੰ ਲਗਾਤਾਰ ਪੰਜਵੇਂ ਦਿਨ ਵੀ ਧਮਕੀ ਭਰੀ ਮੇਲ ਮਿਲੀ ਹੈ। ਇਸ ਵਾਰ ਮੇਲ ਵਿੱਚ ਸਿੱਧੀ ਧਮਕੀ ਦਿੱਤੀ ਗਈ ਹੈ ਕਿ ਸ੍ਰੀ ਦਰਬਾਰ ਸਾਹਿਬ ਨੂੰ RDX ਨਾਲ ਉਡਾ ਦਿੱਤਾ ਜਾਵੇਗਾ।

ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਵਧੀਕ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਭਾਈ ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਇਹ ਮੇਲ ਵੀ ਪਿਛਲੇ ਦਿਨਾਂ ਮਿਲੀਆਂ ਮੇਲਾਂ ਵਾਂਗ ਅਣਜਾਣ ਆਈਡੀ ਤੋਂ ਭੇਜੀ ਗਈ ਹੈ। ਉਨ੍ਹਾਂ ਕਿਹਾ ਕਿ SGPC ਨੇ ਸਾਰੇ ਮਾਮਲੇ ਦੀ ਜਾਣਕਾਰੀ ਤੁਰੰਤ ਪੁਲਿਸ ਅਤੇ ਖੁਫੀਆ ਏਜੰਸੀਆਂ ਨੂੰ ਸੌਂਪੀ ਹੈ ਅਤੇ ਹੁਣ ਸੁਰੱਖਿਆ ਏਜੰਸੀਆਂ ਵਲੋਂ ਪੂਰੀ ਤਲਾਸ਼ੀ ਅਤੇ ਜਾਂਚ ਜਾਰੀ ਹੈ।

ਧਿਆਨ ਰਹੇ ਅੱਜ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਪ੍ਰੈਸ ਕਾਨਫਰੰਸ ਕਰਕੇ ਇਸ ਮਾਮਲੇ ਵਿੱਚ ਇਕ ਸਾਫਟਵੇਅਰ ਇੰਜੀਨੀਅਰ ਸ਼ੁਭਮ ਦੁਬੇ ਨਾਂਅ ਦੇ ਵਿਅਕਤੀ ਨੂੰ ਫਰੀਦਾਬਾਦ ਤੋਂ ਗ੍ਰਿਫ਼ਤਾਰ ਕਰਨ ਦਾ ਦਾਅਵਾ ਵੀ ਕੀਤਾ ਹੈ, ਪਰ ਦੂਜੇ ਪਾਸੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਕਿਹਾ ਹੈ ਕਿ ਸ਼੍ਰੋਮਣੀ ਕਮੇਟੀ ਨੂੰ ਅੱਜ ਮੁੜ ਧਮਕੀ ਭਰੀ ਈਮੇਲ ਪ੍ਰਾਪਤ ਹੋਈ ਹੈ, ਜਿਸ ਤੋਂ ਲੱਗਦਾ ਹੈ ਕਿ ਇਸ ਸਾਜਿਸ਼ ਹੋਰ ਲੋਕ ਵੀ ਲੋਕ ਹਨ।

ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਇਸ ਮਾਮਲੇ ਨੂੰ ਹਲਕੇ ਪੱਧਰ ’ਤੇ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਇਕ ਦੋ ਦਿਨਾਂ ਵਿਚ ਸਾਰੇ ਦੋਸ਼ੀ ਕਾਬੂ ਨਾ ਕੀਤੇ ਗਏ ਤਾਂ ਸ਼੍ਰੋਮਣੀ ਕਮੇਟੀ ਵਲੋਂ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨਾਲ ਇਸ ਅਹਿਮ ਮਾਮਲੇ ਸੰਬੰਧੀ ਮੁਲਾਕਾਤ ਕੀਤੀ ਜਾਵੇਗੀ।ਦੱਸ ਦੇਈਏ ਸ਼੍ਰੋਮਣੀ ਕਮੇਟੀ ਨੂੰ ਧਮਾਕੇ ਸੰਬੰਧੀ 14 ਤੋਂ 16 ਜੁਲਾਈ ਦੌਰਾਨ ਪੰਜ ਧਮਕੀ ਭਰੀਆਂ ਈਮੇਲ ਆਈਆਂ ਸਨ ਤੇ ਇਕ ਦਿਨ ਦੇ ਵਕਫ਼ੇ ਬਾਅਦ ਅੱਜ ਮੁੜ ਇਕ ਅਜਿਹੀ ਈਮੇਲ ਪ੍ਰਾਪਤ ਹੋਈ ਹੈ।ਮੁੱਖ ਸਕੱਤਰ ਨੇ ਆਮ ਜਨਤਾ ਨੂੰ ਅਪੀਲ ਕੀਤੀ ਕਿ ਇਸ ਤਰ੍ਹਾਂ ਦੀ ਕੋਈ ਵੀ ਜਾਣਕਾਰੀ ਮਿਲਦੀ ਹੈ ਤਾਂ ਤੁਰੰਤ ਪੁਲਿਸ ਜਾਂ SGPC ਪ੍ਰਸ਼ਾਸਨ ਨੂੰ ਸੂਚਿਤ ਕੀਤਾ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ SGPC ਦੀਆਂ ਸੁਰੱਖਿਆ ਟੀਮਾਂ ਹਰ ਵੇਲੇ ਚੌਕਸ ਹਨ ਅਤੇ ਦਰਬਾਰ ਸਾਹਿਬ ਦੀ ਪੂਰੀ ਸੁਰੱਖਿਆ ਯਕੀਨੀ ਬਣਾਈ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ: ਇੰਡੀਆਨਾ ਪੁਲਿਸ ਨੇ ਪੰਜਾਬੀ ਟਰੱਕ ਡਰਾਇਵਰ ਹਰਪ੍ਰੀਤ ਸਿੰਘ ਕੋਲੋਂ 38 ਲੱਖ ਡਾਲਰ ਮੁੱਲ ਦੀ ਕੋਕੀਨ ਕੀਤੀ ਬਰਾਮਦ

ਟਰੰਪ ਪ੍ਰਸ਼ਾਸਨ ਜਦੋਂ ਇਮੀਗ੍ਰੇਸ਼ਨ ਤੇ ਡਰੱਗ ਖਿਲਾਫ਼ ਸਖ਼ਤ ਰੁਖ ਅਪਣਾ ਰਿਹਾ ਹੈ, ਇਸੇ ਦਰਮਿਆਨ ਇਕ ਪੰਜਾਬੀ ਟਰੱਕ...

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਕੀਤਾ ਤਲਬ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ...

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਐਕਸ਼ਨ ਮੋਡ ‘ਚ ਸਚਿਨ ਪਾਇਲਟ, ਰਾਹੁਲ-ਪ੍ਰਿਯੰਕਾ ਨਾਲ ਕੀਤੀ ਮੁਲਾਕਾਤ

ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਜ਼ਿੰਮੇਵਾਰੀ ਸੰਭਾਲਦੇ ਹੀ ਸੰਗਠਨ ਨੂੰ ਮਜ਼ਬੂਤ...

Congress ਵਿੱਚ ਨਹੀਂ ਜਾਣਗੇ ਕੈਪਟਨ ਅਮਰਿੰਦਰ ਸਿੰਘ,ਜੈਇੰਦਰ ਕੌਰ ਨੇ BJP ਛੱਡਣ ਦੀ ਚਰਚਾ ’ਤੇ ਬ੍ਰੇਕ ਲਾਈ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈਇੰਦਰ ਕੌਰ ਨੇ ਅੱਜ ਸਪਸ਼ਟ ਕਰ...

ਜਰਮਨੀ ‘ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, 20 ਦਿਨਾਂ ਬਾਅਦ ਪਿੰਡ ਥੋਬਾ ਪਹੁੰਚੀ ਦੇਹ, ਪਰਿਵਾਰ ਨੇ ਜਾਂਚ ਦੀ ਕੀਤੀ ਮੰਗ

ਅੰਮ੍ਰਿਤਸਰ ਦੇ ਅਜਨਾਲਾ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਅਜਨਾਲਾ ਖੇਤਰ ਦੇ...

ਹਿਮਾਚਲ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ, ਜਥੇਦਾਰ ਗੜਗੱਜ ਨੇ ਘਟਨਾ ਦੀ ਕੀਤੀ ਸਖ਼ਤ ਨਿੰਦਾ

ਹਿਮਾਚਲ ਪ੍ਰਦੇਸ਼ ਦੇ ਸੋਲਨ ‘ਚ ਇੱਕ ਨਿੱਜੀ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ...

ਲੋਕ ਤੰਗ ਹਏ ਤਾਂ ਲਵਾਂਗੇ ਐਕਸ਼ਨ… ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਮੰਤਰੀ ਅਮਨ ਅਰੋੜਾ ਦੀ ਚੇਤਾਵਨੀ

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚਾਲੇ...

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ...

*ਚੰਡੀਗੜ੍ਹ/ਦੁਬਈ, 7 ਸਤੰਬਰ::ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਆਲਮੀ ਨਿਵੇਸ਼ ਨੂੰ ਆਕਰਸ਼ਿਤ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਮੇਂ ਸਿਰ ਮਿਲੇ ਇਲਾਜ ਨੇ ਸ਼ੂਗਰ ਦੇ ਮਰੀਜ਼ਾਂ ਨੂੰ ਅੰਗ ਗੁਆਉਣ ਦੇ ਖ਼ਤਰੇ ਤੋਂ ਬਚਾਉਣ ਵਿੱਚ ਕੀਤੀ ਮਦਦ

ਚੰਡੀਗੜ੍ਹ, 07 ਸਤੰਬਰ 2026: ਜ਼ਖ਼ਮ ਭਾਵੇਂ ਛੋਟਾ ਦਿਖਾਈ ਦੇ ਰਿਹਾ ਹੋਵੇ,ਪਰ ਇਸ ਦਾ ਖ਼ਤਰਾ ਬਿਲਕੁਲ...